< ਲੇਵੀਆਂ ਦੀ ਪੋਥੀ 20 >

1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
2 ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ।
ואל בני ישראל תאמר איש איש מבני ישראל ומן הגר הגר בישראל אשר יתן מזרעו למלך מות יומת עם הארץ ירגמהו באבן
3 ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲਕ ਦੇ ਅੱਗੇ ਚੜ੍ਹਾਇਆ।
ואני אתן את פני באיש ההוא והכרתי אתו מקרב עמו כי מזרעו נתן למלך--למען טמא את מקדשי ולחלל את שם קדשי
4 ਜੇਕਰ ਉਸ ਦੇਸ ਦੇ ਲੋਕ ਉਸ ਮਨੁੱਖ ਵੱਲੋਂ ਅਣਦੇਖੀ ਕਰਨ, ਜਿਸ ਨੇ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ਅਤੇ ਉਸ ਨੂੰ ਨਾ ਮਾਰਨ,
ואם העלם יעלימו עם הארץ את עיניהם מן האיש ההוא בתתו מזרעו למלך--לבלתי המית אתו
5 ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਵਿਭਚਾਰ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
ושמתי אני את פני באיש ההוא ובמשפחתו והכרתי אתו ואת כל הזנים אחריו לזנות אחרי המלך--מקרב עמם
6 ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
והנפש אשר תפנה אל האבת ואל הידענים לזנת אחריהם--ונתתי את פני בנפש ההוא והכרתי אתו מקרב עמו
7 ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
והתקדשתם--והייתם קדשים כי אני יהוה אלהיכם
8 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
ושמרתם את חקתי ועשיתם אתם אני יהוה מקדשכם
9 ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ। ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ।
כי איש איש אשר יקלל את אביו ואת אמו--מות יומת אביו ואמו קלל דמיו בו
10 ੧੦ ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ।
ואיש אשר ינאף את אשת איש אשר ינאף את אשת רעהו--מות יומת הנאף והנאפת
11 ੧੧ ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
ואיש אשר ישכב את אשת אביו--ערות אביו גלה מות יומתו שניהם דמיהם בם
12 ੧੨ ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
ואיש אשר ישכב את כלתו--מות יומתו שניהם תבל עשו דמיהם בם
13 ੧੩ ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
ואיש אשר ישכב את זכר משכבי אשה--תועבה עשו שניהם מות יומתו דמיהם בם
14 ੧੪ ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ।
ואיש אשר יקח את אשה ואת אמה--זמה הוא באש ישרפו אתו ואתהן ולא תהיה זמה בתוככם
15 ੧੫ ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ।
ואיש אשר יתן שכבתו בבהמה--מות יומת ואת הבהמה תהרגו
16 ੧੬ ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।
ואשה אשר תקרב אל כל בהמה לרבעה אתה--והרגת את האשה ואת הבהמה מות יומתו דמיהם בם
17 ੧੭ ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ਼ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ਼ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ। ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ। ਉਸ ਨੇ ਆਪਣੀ ਭੈਣ ਦਾ ਨੰਗੇਜ਼ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ।
ואיש אשר יקח את אחתו בת אביו או בת אמו וראה את ערותה והיא תראה את ערותו חסד הוא--ונכרתו לעיני בני עמם ערות אחתו גלה עונו ישא
18 ੧੮ ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ਼ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
ואיש אשר ישכב את אשה דוה וגלה את ערותה את מקרה הערה והוא גלתה את מקור דמיה--ונכרתו שניהם מקרב עמם
19 ੧੯ ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ।
וערות אחות אמך ואחות אביך לא תגלה כי את שארו הערה עונם ישאו
20 ੨੦ ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ।
ואיש אשר ישכב את דדתו--ערות דדו גלה חטאם ישאו ערירים ימתו
21 ੨੧ ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ।
ואיש אשר יקח את אשת אחיו--נדה הוא ערות אחיו גלה ערירים יהיו
22 ੨੨ ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ।
ושמרתם את כל חקתי ואת כל משפטי ועשיתם אתם ולא תקיא אתכם הארץ אשר אני מביא אתכם שמה לשבת בה
23 ੨੩ ਅਤੇ ਜਿਨ੍ਹਾਂ ਕੌਮਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਦਾ ਹਾਂ, ਤੁਸੀਂ ਉਨ੍ਹਾਂ ਦੀਆਂ ਰੀਤਾਂ ਦੇ ਅਨੁਸਾਰ ਨਾ ਚੱਲਣਾ ਕਿਉਂ ਜੋ ਉਨ੍ਹਾਂ ਨੇ ਇਹ ਸਾਰੇ ਬੁਰੇ ਕੰਮ ਕੀਤੇ, ਇਸ ਲਈ ਮੈਂ ਉਨ੍ਹਾਂ ਤੋਂ ਘਿਣ ਕਰਦਾ ਹਾਂ।
ולא תלכו בחקת הגוי אשר אני משלח מפניכם כי את כל אלה עשו ואקץ בם
24 ੨੪ ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ।
ואמר לכם אתם תירשו את אדמתם ואני אתננה לכם לרשת אתה ארץ זבת חלב ודבש אני יהוה אלהיכם אשר הבדלתי אתכם מן העמים
25 ੨੫ ਇਸ ਲਈ ਤੁਸੀਂ ਸ਼ੁੱਧ ਅਤੇ ਅਸ਼ੁੱਧ ਪਸ਼ੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਕਿਸੇ ਪਸ਼ੂ ਜਾਂ ਪੰਛੀ ਜਾਂ ਕਿਸੇ ਪ੍ਰਕਾਰ ਦਾ ਜੀਵ ਜੋ ਧਰਤੀ ਉੱਤੇ ਘਿਸਰਦਾ ਹੈ, ਜਿਸ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾ ਕੇ ਵੱਖਰਾ ਕੀਤਾ ਹੈ, ਉਸ ਦੇ ਕਾਰਨ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਾ।
והבדלתם בין הבהמה הטהרה לטמאה ובין העוף הטמא לטהר ולא תשקצו את נפשתיכם בבהמה ובעוף ובכל אשר תרמש האדמה אשר הבדלתי לכם לטמא
26 ੨੬ ਤੁਸੀਂ ਮੇਰੇ ਅੱਗੇ ਪਵਿੱਤਰ ਹੋਵੋ, ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ ਅਤੇ ਮੈਂ ਤੁਹਾਨੂੰ ਹੋਰਨਾਂ ਲੋਕਾਂ ਵਿੱਚੋਂ ਆਪਣਾ ਬਣਾਉਣ ਲਈ ਵੱਖਰਾ ਕੀਤਾ ਹੈ।
והייתם לי קדשים כי קדוש אני יהוה ואבדל אתכם מן העמים להיות לי
27 ੨੭ ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ।
ואיש או אשה כי יהיה בהם אוב או ידעני--מות יומתו באבן ירגמו אתם דמיהם בם

< ਲੇਵੀਆਂ ਦੀ ਪੋਥੀ 20 >