< ਲੇਵੀਆਂ ਦੀ ਪੋਥੀ 21 >

1 ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,
ויאמר יהוה אל משה אמר אל הכהנים בני אהרן ואמרת אלהם לנפש לא יטמא בעמיו
2 ਪਰ ਸਿਰਫ਼ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਰਥਾਤ ਆਪਣੀ ਮਾਂ, ਆਪਣੇ ਪਿਤਾ, ਆਪਣੇ ਪੁੱਤਰ, ਆਪਣੀ ਧੀ, ਆਪਣੇ ਭਰਾ,
כי אם לשארו הקרב אליו לאמו ולאביו ולבנו ולבתו ולאחיו
3 ਅਤੇ ਆਪਣੀ ਕੁਆਰੀ ਭੈਣ ਦੇ ਲਈ, ਜੋ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਸਦਾ ਵਿਆਹ ਨਾ ਹੋਇਆ ਹੋਵੇ ਤਾਂ ਇਨ੍ਹਾਂ ਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।
ולאחתו הבתולה הקרובה אליו אשר לא היתה לאיש--לה יטמא
4 ਉਹ ਆਪਣੇ ਲੋਕਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ ਕਿ ਉਹ ਅਪਵਿੱਤਰ ਹੋ ਜਾਵੇ।
לא יטמא בעל בעמיו--להחלו
5 ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜ੍ਹੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ।
לא יקרחה (יקרחו) קרחה בראשם ופאת זקנם לא יגלחו ובבשרם--לא ישרטו שרטת
6 ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।
קדשים יהיו לאלהיהם ולא יחללו שם אלהיהם כי את אשי יהוה לחם אלהיהם הם מקריבם--והיו קדש
7 ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ।
אשה זנה וחללה לא יקחו ואשה גרושה מאישה לא יקחו כי קדש הוא לאלהיו
8 ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
וקדשתו--כי את לחם אלהיך הוא מקריב קדש יהיה לך--כי קדוש אני יהוה מקדשכם
9 ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ।
ובת איש כהן כי תחל לזנות--את אביה היא מחללת באש תשרף
10 ੧੦ ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ।
והכהן הגדול מאחיו אשר יוצק על ראשו שמן המשחה ומלא את ידו ללבש את הבגדים--את ראשו לא יפרע ובגדיו לא יפרם
11 ੧੧ ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।
ועל כל נפשת מת לא יבא לאביו ולאמו לא יטמא
12 ੧੨ ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ। ਮੈਂ ਯਹੋਵਾਹ ਹਾਂ।
ומן המקדש לא יצא ולא יחלל את מקדש אלהיו כי נזר שמן משחת אלהיו עליו--אני יהוה
13 ੧੩ ਉਹ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
והוא אשה בבתוליה יקח
14 ੧੪ ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
אלמנה וגרושה וחללה זנה את אלה לא יקח כי אם בתולה מעמיו יקח אשה
15 ੧੫ ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ।
ולא יחלל זרעו בעמיו כי אני יהוה מקדשו
16 ੧੬ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
17 ੧੭ ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।
דבר אל אהרן לאמר איש מזרעך לדרתם אשר יהיה בו מום--לא יקרב להקריב לחם אלהיו
18 ੧੮ ਕੋਈ ਵੀ ਮਨੁੱਖ ਜਿਸ ਵਿੱਚ ਕੋਈ ਵੀ ਦੋਸ਼ ਹੋਵੇ, ਭਾਵੇਂ ਅੰਨ੍ਹਾ, ਭਾਵੇਂ ਲੰਗੜਾ, ਭਾਵੇਂ ਜਿਸ ਦਾ ਨੱਕ ਫੀਨਾ ਹੋਵੇ, ਜਾਂ ਜਿਸ ਦੀ ਲੱਤ ਲੰਮੀ ਹੋਵੇ,
כי כל איש אשר בו מום לא יקרב איש עור או פסח או חרם או שרוע
19 ੧੯ ਜਾਂ ਉਸਦਾ ਪੈਰ ਜਾਂ ਹੱਥ ਟੁੱਟਿਆ ਹੋਇਆ ਹੋਵੇ,
או איש אשר יהיה בו שבר רגל או שבר יד
20 ੨੦ ਜਾਂ ਕੁੱਬਾ, ਜਾਂ ਮਧਰਾ ਜਾਂ ਭੈਂਗਾ ਜਾਂ ਜਿਸ ਨੂੰ ਦਾਦ ਜਾਂ ਖੁਜਲੀ ਹੋਵੇ ਜਾਂ ਜਿਸ ਦੇ ਨਲ ਕੁਚਲੇ ਹੋਏ ਹੋਣ, ਉਹ ਨਜ਼ਦੀਕ ਨਾ ਜਾਵੇ।
או גבן או דק או תבלל בעינו או גרב או ילפת או מרוח אשך
21 ੨੧ ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ। ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ।
כל איש אשר בו מום מזרע אהרן הכהן--לא יגש להקריב את אשי יהוה מום בו--את לחם אלהיו לא יגש להקריב
22 ੨੨ ਉਹ ਆਪਣੇ ਪਰਮੇਸ਼ੁਰ ਦੀ ਅੱਤ ਪਵਿੱਤਰ ਅਤੇ ਪਵਿੱਤਰ ਰੋਟੀ ਵਿੱਚੋਂ ਖਾਵੇ,
לחם אלהיו מקדשי הקדשים ומן הקדשים יאכל
23 ੨੩ ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਜਿਹਾ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨਾਂ ਨੂੰ ਭਰਿਸ਼ਟ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਠਹਿਰਾਉਂਦਾ ਹਾਂ।
אך אל הפרכת לא יבא ואל המזבח לא יגש--כי מום בו ולא יחלל את מקדשי כי אני יהוה מקדשם
24 ੨੪ ਇਸ ਲਈ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਇਹ ਗੱਲਾਂ ਦੱਸੀਆਂ।
וידבר משה אל אהרן ואל בניו ואל כל בני ישראל

< ਲੇਵੀਆਂ ਦੀ ਪੋਥੀ 21 >