< ਲੇਵੀਆਂ ਦੀ ਪੋਥੀ 22 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר׃
2 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ, ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਤੋਂ, ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤਰ ਕਰਦੇ ਹਨ, ਅਲੱਗ ਰਹਿਣ ਅਤੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ।
דבר אל אהרן ואל בניו וינזרו מקדשי בני ישראל ולא יחללו את שם קדשי אשר הם מקדשים לי אני יהוה׃
3 ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ।
אמר אלהם לדרתיכם כל איש אשר יקרב מכל זרעכם אל הקדשים אשר יקדישו בני ישראל ליהוה וטמאתו עליו ונכרתה הנפש ההוא מלפני אני יהוה׃
4 ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ। ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,
איש איש מזרע אהרן והוא צרוע או זב בקדשים לא יאכל עד אשר יטהר והנגע בכל טמא נפש או איש אשר תצא ממנו שכבת זרע׃
5 ਜਾਂ ਜਿਹੜਾ ਕਿਸੇ ਘਿਸਰਨ ਵਾਲੇ ਜੀਵ ਨੂੰ ਛੂਹੇ, ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਜਾਂ ਕਿਸੇ ਅਜਿਹੇ ਮਨੁੱਖ ਨੂੰ ਛੂਹੇ ਜਿਸ ਵਿੱਚ ਕੋਈ ਅਸ਼ੁੱਧਤਾਈ ਹੋਵੇ, ਭਾਵੇਂ ਉਹ ਕਿਹੋ ਜਿਹੀ ਅਸ਼ੁੱਧਤਾਈ ਕਿਉਂ ਨਾ ਹੋਵੇ,
או איש אשר יגע בכל שרץ אשר יטמא לו או באדם אשר יטמא לו לכל טמאתו׃
6 ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ।
נפש אשר תגע בו וטמאה עד הערב ולא יאכל מן הקדשים כי אם רחץ בשרו במים׃
7 ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।
ובא השמש וטהר ואחר יאכל מן הקדשים כי לחמו הוא׃
8 ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ।
נבלה וטרפה לא יאכל לטמאה בה אני יהוה׃
9 ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
ושמרו את משמרתי ולא ישאו עליו חטא ומתו בו כי יחללהו אני יהוה מקדשם׃
10 ੧੦ ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ।
וכל זר לא יאכל קדש תושב כהן ושכיר לא יאכל קדש׃
11 ੧੧ ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ।
וכהן כי יקנה נפש קנין כספו הוא יאכל בו ויליד ביתו הם יאכלו בלחמו׃
12 ੧੨ ਜੇਕਰ ਜਾਜਕ ਦੀ ਧੀ ਕਿਸੇ ਪਰਾਏ ਮਨੁੱਖ ਨਾਲ ਵਿਆਹੀ ਜਾਵੇ, ਤਾਂ ਉਹ ਪਵਿੱਤਰ ਵਸਤੂਆਂ ਦੀ ਭੇਟ ਵਿੱਚੋਂ ਨਾ ਖਾਵੇ।
ובת כהן כי תהיה לאיש זר הוא בתרומת הקדשים לא תאכל׃
13 ੧੩ ਪਰ ਜੇਕਰ ਜਾਜਕ ਦੀ ਧੀ ਵਿਧਵਾ ਜਾਂ ਪਤੀ ਵੱਲੋਂ ਤਿਆਗੀ ਹੋਈ ਹੋਵੇ ਅਤੇ ਉਸ ਦੀ ਕੋਈ ਸੰਤਾਨ ਨਾ ਹੋਵੇ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਪਿਤਾ ਦੇ ਘਰ ਵਿੱਚ ਰਹਿੰਦੀ ਹੋਵੇ ਤਾਂ ਉਹ ਆਪਣੇ ਪਿਤਾ ਦੇ ਭੋਜਨ ਵਿੱਚੋਂ ਖਾਵੇ, ਪਰ ਕੋਈ ਪਰਾਇਆ ਉਸ ਵਿੱਚੋਂ ਨਾ ਖਾਵੇ।
ובת כהן כי תהיה אלמנה וגרושה וזרע אין לה ושבה אל בית אביה כנעוריה מלחם אביה תאכל וכל זר לא יאכל בו׃
14 ੧੪ ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ।
ואיש כי יאכל קדש בשגגה ויסף חמשיתו עליו ונתן לכהן את הקדש׃
15 ੧੫ ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ।
ולא יחללו את קדשי בני ישראל את אשר ירימו ליהוה׃
16 ੧੬ ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਬਲੀਦਾਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
והשיאו אותם עון אשמה באכלם את קדשיהם כי אני יהוה מקדשם׃
17 ੧੭ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר׃
18 ੧੮ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ,
דבר אל אהרן ואל בניו ואל כל בני ישראל ואמרת אלהם איש איש מבית ישראל ומן הגר בישראל אשר יקריב קרבנו לכל נדריהם ולכל נדבותם אשר יקריבו ליהוה לעלה׃
19 ੧੯ ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।
לרצנכם תמים זכר בבקר בכשבים ובעזים׃
20 ੨੦ ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
כל אשר בו מום לא תקריבו כי לא לרצון יהיה לכם׃
21 ੨੧ ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।
ואיש כי יקריב זבח שלמים ליהוה לפלא נדר או לנדבה בבקר או בצאן תמים יהיה לרצון כל מום לא יהיה בו׃
22 ੨੨ ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ।
עורת או שבור או חרוץ או יבלת או גרב או ילפת לא תקריבו אלה ליהוה ואשה לא תתנו מהם על המזבח ליהוה׃
23 ੨੩ ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।
ושור ושה שרוע וקלוט נדבה תעשה אתו ולנדר לא ירצה׃
24 ੨੪ ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ।
ומעוך וכתות ונתוק וכרות לא תקריבו ליהוה ובארצכם לא תעשו׃
25 ੨੫ ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ।
ומיד בן נכר לא תקריבו את לחם אלהיכם מכל אלה כי משחתם בהם מום בם לא ירצו לכם׃
26 ੨੬ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר׃
27 ੨੭ ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।
שור או כשב או עז כי יולד והיה שבעת ימים תחת אמו ומיום השמיני והלאה ירצה לקרבן אשה ליהוה׃
28 ੨੮ ਭਾਵੇਂ ਗਾਂ ਹੋਵੇ, ਭਾਵੇਂ ਭੇਡ ਜਾਂ ਬੱਕਰੀ, ਤੂੰ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਇੱਕ ਦਿਨ ਵਿੱਚ ਨਾ ਵੱਢੀਂ।
ושור או שה אתו ואת בנו לא תשחטו ביום אחד׃
29 ੨੯ ਅਤੇ ਜਦ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਓ, ਤਾਂ ਤੁਸੀਂ ਉਸ ਨੂੰ ਇਸੇ ਤਰ੍ਹਾਂ ਹੀ ਚੜ੍ਹਾਉਣਾ ਤਾਂ ਜੋ ਉਹ ਸਵੀਕਾਰ ਹੋਵੇ।
וכי תזבחו זבח תודה ליהוה לרצנכם תזבחו׃
30 ੩੦ ਉਸ ਨੂੰ ਉਸੇ ਦਿਨ ਹੀ ਖਾਧਾ ਜਾਵੇ, ਤੁਸੀਂ ਉਸ ਵਿੱਚੋਂ ਸਵੇਰ ਤੱਕ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ।
ביום ההוא יאכל לא תותירו ממנו עד בקר אני יהוה׃
31 ੩੧ ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਯਹੋਵਾਹ ਹਾਂ।
ושמרתם מצותי ועשיתם אתם אני יהוה׃
32 ੩੨ ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।
ולא תחללו את שם קדשי ונקדשתי בתוך בני ישראל אני יהוה מקדשכם׃
33 ੩੩ ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ।
המוציא אתכם מארץ מצרים להיות לכם לאלהים אני יהוה׃

< ਲੇਵੀਆਂ ਦੀ ਪੋਥੀ 22 >