< ਲੇਵੀਆਂ ਦੀ ਪੋਥੀ 22 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ,
और ख़ुदावन्द ने मूसा से कहा,
2 ੨ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ, ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਤੋਂ, ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤਰ ਕਰਦੇ ਹਨ, ਅਲੱਗ ਰਹਿਣ ਅਤੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ।
“हारून और उसके बेटों से कह कि वह बनी — इस्राईल की पाक चीज़ों से जिनको वह मेरे लिए पाक करते हैं अपने आप को बचाए रख्खें, और मेरे पाक नाम को बे — हुरमत न करें; मैं ख़ुदावन्द हूँ।
3 ੩ ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ।
उनको कह दे कि तुम्हारी नसल — दर — नसल जो कोई तुम्हारी नसल में से अपनी नापाकी की हालत में उन पाक चीज़ों के पास जाए, जिनको बनी — इस्राईल ख़ुदावन्द के लिए पाक करते हैं, वह शख़्स मेरे सामने से काट डाला जाएगा; मैं ख़ुदावन्द हूँ।
4 ੪ ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ। ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,
हारून की नसल में जो कोढ़ी, या जिरयान का मरीज़ हो वह जब तक पाक न हो जाए, पाक चीज़ों में से कुछ न खाए; और जो कोई ऐसी चीज़ को जो मुर्दे की वजह से नापाक हो गई है, या उस शख़्स की जिस की धात बहती हो छुए
5 ੫ ਜਾਂ ਜਿਹੜਾ ਕਿਸੇ ਘਿਸਰਨ ਵਾਲੇ ਜੀਵ ਨੂੰ ਛੂਹੇ, ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਜਾਂ ਕਿਸੇ ਅਜਿਹੇ ਮਨੁੱਖ ਨੂੰ ਛੂਹੇ ਜਿਸ ਵਿੱਚ ਕੋਈ ਅਸ਼ੁੱਧਤਾਈ ਹੋਵੇ, ਭਾਵੇਂ ਉਹ ਕਿਹੋ ਜਿਹੀ ਅਸ਼ੁੱਧਤਾਈ ਕਿਉਂ ਨਾ ਹੋਵੇ,
या जो कोई किसी रेंगने वाले जानदार को जिसके छूने से वह नापाक हो सकता है, छुए या किसी ऐसे शख़्स को छुए जिससे उसकी नापाकी चाहे वह किसी क़िस्म की हो उसको भी लग सकती हो;
6 ੬ ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ।
तो वह आदमी जो इनमें से किसी को छुए शाम तक नापाक रहेगा, और जब तक पानी से ग़ुस्ल न कर ले पाक चीज़ों में से कुछ न खाए;
7 ੭ ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।
और वह उस वक़्त पाक ठहरेगा जब आफ़ताब गुरूब हो जाए, इसके बाद वह पाक चीज़ों में से खाए, क्यूँकि यह उसकी ख़ुराक है।
8 ੮ ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ।
और मुरदार या दरिन्दों के फाड़े हुए जानवर को खाने से वह अपने आप को नजिस न कर ले; मैं ख़ुदावन्द हूँ
9 ੯ ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
इसलिए वह मेरी शरा' को माने, ऐसा न हो कि उस की वजह से उनके सिर गुनाह लगे और उसकी बेहुरमती करने की वजह से वह मर भी जाएँ, मैं ख़ुदावन्द उनका पाक करने वाला हूँ।
10 ੧੦ ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ।
'कोई अजनबी पाक चीज़ की न खाने पाए चाहे वह काहिन ही के यहाँ ठहरा हो, या उसका नौकर हो तो भी वह कोई पाक चीज़ न खाए;
11 ੧੧ ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ।
लेकिन वह जिसे काहिन ने अपने ज़र से ख़रीदा हो उसे खा सकता है, और वह जो उसके घर में पैदा हुए हों वह भी उसके खाने में से खाएँ।
12 ੧੨ ਜੇਕਰ ਜਾਜਕ ਦੀ ਧੀ ਕਿਸੇ ਪਰਾਏ ਮਨੁੱਖ ਨਾਲ ਵਿਆਹੀ ਜਾਵੇ, ਤਾਂ ਉਹ ਪਵਿੱਤਰ ਵਸਤੂਆਂ ਦੀ ਭੇਟ ਵਿੱਚੋਂ ਨਾ ਖਾਵੇ।
अगर काहिन की बेटी किसी अजनबी से ब्याही गई हो, तो वह पाक चीज़ों की क़ुर्बानी में से कुछ न खाए।
13 ੧੩ ਪਰ ਜੇਕਰ ਜਾਜਕ ਦੀ ਧੀ ਵਿਧਵਾ ਜਾਂ ਪਤੀ ਵੱਲੋਂ ਤਿਆਗੀ ਹੋਈ ਹੋਵੇ ਅਤੇ ਉਸ ਦੀ ਕੋਈ ਸੰਤਾਨ ਨਾ ਹੋਵੇ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਪਿਤਾ ਦੇ ਘਰ ਵਿੱਚ ਰਹਿੰਦੀ ਹੋਵੇ ਤਾਂ ਉਹ ਆਪਣੇ ਪਿਤਾ ਦੇ ਭੋਜਨ ਵਿੱਚੋਂ ਖਾਵੇ, ਪਰ ਕੋਈ ਪਰਾਇਆ ਉਸ ਵਿੱਚੋਂ ਨਾ ਖਾਵੇ।
लेकिन अगर काहिन की बेटी बेवा हो जाए, या मुतल्लक़ा हो और बे — औलाद हो, और लड़कपन के दिनों की तरह अपने बाप के घर में फिर आ कर रहे तो वह अपने बाप के खाने में से खाए; लेकिन कोई अजनबी उसे न खाए।
14 ੧੪ ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ।
और अगर कोई अनजाने में पाक चीज़ को खा जाए तो वह उसके पाँचवें हिस्से के बराबर अपने पास से उस में मिला कर वह पाक चीज़ काहिन को दे
15 ੧੫ ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ।
और वह बनी — इस्राईल की पाक चीज़ों को जिनको वह ख़ुदावन्द की नज़्र करते हों बेहुरमत करके,
16 ੧੬ ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਬਲੀਦਾਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
उनके सिर उस गुनाह का जुर्म न लादें जो उनकी पाक चीज़ों को खाने से होगा; क्यूँकि मैं ख़ुदावन्द उनका पाक करने वाला हूँ।”
17 ੧੭ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
और ख़ुदावन्द ने मूसा से कहा,
18 ੧੮ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ,
“हारून और उसके बेटों और सब बनी — इस्राईल से कह कि इस्राईल के घराने का या उन परदेसियों में से जो इस्राईलियों के बीच रहते हैं, जो कोई शख़्स अपनी क़ुर्बानी लाए, चाहे वह कोई मिन्नत की क़ुर्बानी हो या रज़ा की क़ुर्बानी, जिसे वह सोख़्तनी क़ुर्बानी के तौर पर ख़ुदावन्द के सामने पेश करते हैं;
19 ੧੯ ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।
तो अपने मक़बूल होने के लिए तुम बैलों या बर्रों या बकरों में से बे — 'ऐब नर चढ़ाना।
20 ੨੦ ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
और जिसमें 'ऐब हो उसे न अदा करना क्यूँकि वह तुम्हारी तरफ़ से मक़बूल न होगा।
21 ੨੧ ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।
और जो कोई अपनी मिन्नत पूरी करने के लिए या रज़ा की क़ुर्बानी के तौर पर गाय, बैल या भेड़ बकरी में से सलामती का ज़बीहा ख़ुदावन्द के सामने पेश करे, तो वह जानवर मक़बूल ठहरने के लिए बे — 'ऐब हो; उसमें कोई नुक़्स न हो।
22 ੨੨ ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ।
जो अन्धा या शिकस्ता — ए — 'उज़्व या लूला हो, जिसके रसौली या खुजली या पपड़ियाँ हों, ऐसों को ख़ुदावन्द के सामने न चढ़ाना और न मज़बह पर उनकी आतिशी क़ुर्बानी ख़ुदावन्द के सामने पेश करना।
23 ੨੩ ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।
जिस बछड़े या बर्रे का कोई 'उज़्व ज़्यादा या कम हो उसे तो रज़ा की क़ुर्बानी के तौर पर पेश कर सकता है, लेकिन मिन्नत पूरी करने के लिए वह मक़बूल न होगा।
24 ੨੪ ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ।
जिस जानवर के ख़ुसिए कुचले हुए या चूर किए हुए या टूटे या कटे हुए हों, उसे तुम ख़ुदावन्द के सामने न चढ़ाना और न अपने मुल्क में ऐसा काम करना;
25 ੨੫ ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ।
और न इनमें से किसी को लेकर तुम अपने ख़ुदा की ग़िज़ा परदेसी या अजनबी के हाथ से अदा करवाना, क्यूँकि उनका बिगाड़ उनमें मौजूद होता है, उनमें 'ऐब है इसलिए वह तुम्हारी तरफ़ से मक़बूल न होंगे।”
26 ੨੬ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
और ख़ुदावन्द ने मूसा से कहा,
27 ੨੭ ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।
“जिस वक़्त बछड़ा या भेड़ या बकरी का बच्चा पैदा हो, तो सात दिन तक वह अपनी माँ के साथ रहे और आठवें दिन से और उसके बाद से वह ख़ुदावन्द की आतिशी क़ुर्बानी के लिए मक़बूल होगा।
28 ੨੮ ਭਾਵੇਂ ਗਾਂ ਹੋਵੇ, ਭਾਵੇਂ ਭੇਡ ਜਾਂ ਬੱਕਰੀ, ਤੂੰ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਇੱਕ ਦਿਨ ਵਿੱਚ ਨਾ ਵੱਢੀਂ।
और चाहे गाय हो या भेड़, बकरी, तुम उसे और उसके बच्चे दोनों को एक ही दिन ज़बह न करना।
29 ੨੯ ਅਤੇ ਜਦ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਓ, ਤਾਂ ਤੁਸੀਂ ਉਸ ਨੂੰ ਇਸੇ ਤਰ੍ਹਾਂ ਹੀ ਚੜ੍ਹਾਉਣਾ ਤਾਂ ਜੋ ਉਹ ਸਵੀਕਾਰ ਹੋਵੇ।
और जब तुम ख़ुदावन्द के शुक्राने का ज़बीहा क़ुर्बानी करो, तो उसे इस तरह क़ुर्बानी करना कि तुम मक़बूल ठहरो;
30 ੩੦ ਉਸ ਨੂੰ ਉਸੇ ਦਿਨ ਹੀ ਖਾਧਾ ਜਾਵੇ, ਤੁਸੀਂ ਉਸ ਵਿੱਚੋਂ ਸਵੇਰ ਤੱਕ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ।
और वह उसी दिन खा भी लिया जाए, तुम उसमें से कुछ भी दूसरे दिन की सुबह तक बाक़ी न छोड़ना; मैं ख़ुदावन्द हूँ।
31 ੩੧ ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਯਹੋਵਾਹ ਹਾਂ।
“इसलिए तुम मेरे हुक्मों को मानना और उन पर 'अमल करना; मैं ख़ुदावन्द हूँ।
32 ੩੨ ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।
तुम मेरे पाक नाम को नापाक न ठहराना, क्यूँकि मैं बनी — इस्राईल के बीच ज़रूर ही पाक माना जाऊँगा; मैं ख़ुदावन्द तुम्हारा पाक करने वाला हूँ,
33 ੩੩ ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ।
जो तुम को मुल्क — ए — मिस्र से निकाल लाया हूँ ताकि तुम्हारा ख़ुदा बना रहूँ, मैं ख़ुदावन्द हूँ।”