< ਲੇਵੀਆਂ ਦੀ ਪੋਥੀ 24 >

1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
2 ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
צו את בני ישראל ויקחו אליך שמן זית זך כתית--למאור להעלת נר תמיד
3 ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ।
מחוץ לפרכת העדת באהל מועד יערך אתו אהרן מערב עד בקר לפני יהוה--תמיד חקת עולם לדרתיכם
4 ਉਹ ਖ਼ਾਲਸ ਸੋਨੇ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸਜਾ ਕੇ ਰੱਖਿਆ ਕਰੇ।
על המנרה הטהרה יערך את הנרות לפני יהוה תמיד
5 ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ।
ולקחת סלת--ואפית אתה שתים עשרה חלות שני עשרנים יהיה החלה האחת
6 ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ।
ושמת אותם שתים מערכות שש המערכת על השלחן הטהר לפני יהוה
7 ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ।
ונתת על המערכת לבנה זכה והיתה ללחם לאזכרה אשה ליהוה
8 ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ।
ביום השבת ביום השבת יערכנו לפני יהוה--תמיד מאת בני ישראל ברית עולם
9 ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ।
והיתה לאהרן ולבניו ואכלהו במקום קדש כי קדש קדשים הוא לו מאשי יהוה--חק עולם
10 ੧੦ ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ,
ויצא בן אשה ישראלית והוא בן איש מצרי בתוך בני ישראל וינצו במחנה בן הישראלית ואיש הישראלי
11 ੧੧ ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ “ਸਲੂਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।
ויקב בן האשה הישראלית את השם ויקלל ויביאו אתו אל משה ושם אמו שלמית בת דברי למטה דן
12 ੧੨ ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ।
ויניחהו במשמר לפרש להם על פי יהוה
13 ੧੩ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
14 ੧੪ “ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।
הוצא את המקלל אל מחוץ למחנה וסמכו כל השמעים את ידיהם על ראשו ורגמו אתו כל העדה
15 ੧੫ ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ।
ואל בני ישראל תדבר לאמר איש איש כי יקלל אלהיו ונשא חטאו
16 ੧੬ ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।
ונקב שם יהוה מות יומת רגום ירגמו בו כל העדה כגר כאזרח--בנקבו שם יומת
17 ੧੭ “ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ।
ואיש כי יכה כל נפש אדם--מות יומת
18 ੧੮ ਜਿਹੜਾ ਕਿਸੇ ਪਸ਼ੂ ਨੂੰ ਮਾਰ ਦੇਵੇ, ਤਾਂ ਉਹ ਪਸ਼ੂ ਦੇ ਬਦਲੇ ਪਸ਼ੂ ਦੇਵੇ।
ומכה נפש בהמה ישלמנה--נפש תחת נפש
19 ੧੯ ਜਿਹੜਾ ਮਨੁੱਖ ਆਪਣੇ ਗੁਆਂਢੀ ਨੂੰ ਸੱਟ ਮਾਰੇ, ਤਾਂ ਜਿਵੇਂ ਉਸ ਨੇ ਕੀਤਾ ਹੈ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।
ואיש כי יתן מום בעמיתו--כאשר עשה כן יעשה לו
20 ੨੦ ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।
שבר תחת שבר עין תחת עין שן תחת שן--כאשר יתן מום באדם כן ינתן בו
21 ੨੧ ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ।
ומכה בהמה ישלמנה ומכה אדם יומת
22 ੨੨ ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
משפט אחד יהיה לכם כגר כאזרח יהיה כי אני יהוה אלהיכם
23 ੨੩ ਤਦ ਜਿਵੇਂ ਮੂਸਾ ਨੇ ਆਖਿਆ, ਉਹ ਉਸ ਮਨੁੱਖ ਨੂੰ ਜਿਸ ਨੇ ਕੁਫ਼ਰ ਬਕਿਆ ਸੀ, ਡੇਰੇ ਤੋਂ ਬਾਹਰ ਲਿਆਏ ਅਤੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וידבר משה אל בני ישראל ויוציאו את המקלל אל מחוץ למחנה וירגמו אתו אבן ובני ישראל עשו כאשר צוה יהוה את משה

< ਲੇਵੀਆਂ ਦੀ ਪੋਥੀ 24 >