< ਲੇਵੀਆਂ ਦੀ ਪੋਥੀ 25 >
1 ੧ ਫੇਰ ਯਹੋਵਾਹ ਸੀਨਈ ਦੇ ਪਰਬਤ ਵਿੱਚ ਮੂਸਾ ਨੂੰ ਆਖਿਆ,
耶和华在西奈山对摩西说:
2 ੨ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ।
“你晓谕以色列人说:你们到了我所赐你们那地的时候,地就要向耶和华守安息。
3 ੩ ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਬਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ।
六年要耕种田地,也要修理葡萄园,收藏地的出产。
4 ੪ ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸ਼ਰਾਮ ਮਿਲਿਆ ਕਰੇ। ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਬਾਨੀ ਕਰੀਂ।
第七年,地要守圣安息,就是向耶和华守的安息,不可耕种田地,也不可修理葡萄园。
5 ੫ ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉੱਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗ਼ਾਂ ਵਿੱਚੋਂ ਦਾਖ਼ਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ।
遗落自长的庄稼不可收割;没有修理的葡萄树也不可摘取葡萄。这年,地要守圣安息。
6 ੬ ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ।
地在安息年所出的,要给你和你的仆人、婢女、雇工人,并寄居的外人当食物。
7 ੭ ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ।
这年的土产也要给你的牲畜和你地上的走兽当食物。”
8 ੮ ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।
“你要计算七个安息年,就是七七年。这便为你成了七个安息年,共是四十九年。
9 ੯ ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ।
当年七月初十日,你要大发角声;这日就是赎罪日,要在遍地发出角声。
10 ੧੦ ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ।
第五十年,你们要当作圣年,在遍地给一切的居民宣告自由。这年必为你们的禧年,各人要归自己的产业,各归本家。
11 ੧੧ ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ।
第五十年要作为你们的禧年。这年不可耕种;地中自长的,不可收割;没有修理的葡萄树也不可摘取葡萄。
12 ੧੨ ਕਿਉਂ ਜੋ ਉਹ ਅਨੰਦ ਦਾ ਸਾਲ ਹੈ, ਉਹ ਤੁਹਾਡੇ ਲਈ ਪਵਿੱਤਰ ਹੋਵੇ। ਜੋ ਕੁਝ ਖੇਤ ਵਿੱਚ ਆਪਣੇ ਆਪ ਉੱਗੇ ਤੁਸੀਂ ਉਸ ਵਿੱਚੋਂ ਹੀ ਖਾਣਾ।
因为这是禧年,你们要当作圣年,吃地中自出的土产。
13 ੧੩ ਇਸ ਅਨੰਦ ਦੇ ਸਾਲ ਵਿੱਚ ਤੁਸੀਂ ਸਾਰੇ ਆਪੋ-ਆਪਣੀ ਨਿੱਜ ਭੂਮੀ ਵਿੱਚ ਮੁੜ ਜਾਣਾ।
“这禧年,你们各人要归自己的地业。
14 ੧੪ ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ।
你若卖什么给邻舍,或是从邻舍的手中买什么,彼此不可亏负。
15 ੧੫ ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ।
你要按禧年以后的年数向邻舍买;他也要按年数的收成卖给你。
16 ੧੬ ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।
年岁若多,要照数加添价值;年岁若少,要照数减去价值,因为他照收成的数目卖给你。
17 ੧੭ ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
你们彼此不可亏负,只要敬畏你们的 神,因为我是耶和华—你们的 神。”
18 ੧੮ ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ ਵਿੱਚ ਸੁੱਖ-ਸਾਂਦ ਨਾਲ ਰਹੋਗੇ।
“我的律例,你们要遵行,我的典章,你们要谨守,就可以在那地上安然居住。
19 ੧੯ ਉਹ ਧਰਤੀ ਆਪਣਾ ਫਲ ਉਪਜਾਵੇਗੀ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ਼ ਵਿੱਚ ਸੁੱਖ-ਸਾਂਦ ਨਾਲ ਰਹੋਗੇ।
地必出土产,你们就要吃饱,在那地上安然居住。
20 ੨੦ ਜੇਕਰ ਤੁਸੀਂ ਆਖੋ ਕਿ ਸੱਤਵੇਂ ਸਾਲ ਵਿੱਚ ਅਸੀਂ ਕੀ ਖਾਵਾਂਗੇ, ਵੇਖੋ, ਨਾ ਤਾਂ ਅਸੀਂ ਬੀਜਾਂਗੇ ਅਤੇ ਨਾ ਹੀ ਅਸੀਂ ਅੰਨ ਇਕੱਠਾ ਕਰਾਂਗੇ,
你们若说:‘这第七年我们不耕种,也不收藏土产,吃什么呢?’
21 ੨੧ ਤਦ ਮੈਂ ਛੇਵੇਂ ਸਾਲ ਵਿੱਚ ਤੁਹਾਨੂੰ ਅਜਿਹੀ ਬਰਕਤ ਦਿਆਂਗਾ ਕਿ ਧਰਤੀ ਤਿੰਨ ਸਾਲਾਂ ਦੇ ਲਈ ਫਲ ਉਪਜਾਵੇਗੀ।
我必在第六年将我所命的福赐给你们,地便生三年的土产。
22 ੨੨ ਅਤੇ ਤੁਸੀਂ ਅੱਠਵੇਂ ਸਾਲ ਵਿੱਚ ਬੀਜੋਗੇ ਅਤੇ ਨੌਵੇਂ ਸਾਲ ਤੱਕ ਪਹਿਲੀ ਫ਼ਸਲ ਵਿੱਚੋਂ ਹੀ ਖਾਂਦੇ ਰਹੋਗੇ। ਜਦ ਤੱਕ ਨੌਵੇਂ ਸਾਲ ਦੀ ਉਪਜ ਨਾ ਮਿਲੇ ਤਦ ਤੱਕ ਤੁਸੀਂ ਪੁਰਾਣੀ ਉਪਜ ਵਿੱਚੋਂ ਹੀ ਖਾਂਦੇ ਰਹੋਗੇ।
第八年,你们要耕种,也要吃陈粮,等到第九年出产收来的时候,你们还吃陈粮。”
23 ੨੩ ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਅਤੇ ਉਸ ਵਿੱਚ ਤੁਸੀਂ ਪਰਦੇਸੀ ਅਤੇ ਪਰਾਹੁਣੇ ਹੋ ਕੇ ਰਹਿੰਦੇ ਹੋ।
“地不可永卖,因为地是我的;你们在我面前是客旅,是寄居的。
24 ੨੪ ਪਰ ਤੁਸੀਂ ਆਪਣੇ ਵਿਰਾਸਤ ਦੇ ਸਾਰੇ ਦੇਸ਼ ਵਿੱਚ ਧਰਤੀ ਨੂੰ ਛੁਡਾਉਣ ਦੀ ਮਨਜ਼ੂਰੀ ਦੇਣਾ।
在你们所得为业的全地,也要准人将地赎回。
25 ੨੫ ਜੇ ਕਦੇ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਹਿੱਸੇ ਦੀ ਜ਼ਮੀਨ ਵਿੱਚੋਂ ਕੁਝ ਵੇਚ ਦੇਵੇ ਅਤੇ ਤਾਂ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਕੋਈ ਆ ਕੇ ਉਸ ਜ਼ਮੀਨ ਨੂੰ ਛੁਡਾ ਲਵੇ ਜੋ ਉਸ ਦੇ ਭਰਾ ਨੇ ਵੇਚੀ ਸੀ।
你的弟兄若渐渐穷乏,卖了几分地业,他至近的亲属就要来把弟兄所卖的赎回。
26 ੨੬ ਪਰ ਜੇਕਰ ਉਸ ਦੇ ਲਈ ਕੋਈ ਛੁਡਾਉਣ ਵਾਲਾ ਨਾ ਹੋਵੇ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ,
若没有能给他赎回的,他自己渐渐富足,能够赎回,
27 ੨੭ ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ।
就要算出卖地的年数,把余剩年数的价值还那买主,自己便归回自己的地业。
28 ੨੮ ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ।
倘若不能为自己得回所卖的,仍要存在买主的手里直到禧年;到了禧年,地业要出买主的手,自己便归回自己的地业。
29 ੨੯ ਜੇਕਰ ਕੋਈ ਮਨੁੱਖ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸ ਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸ ਨੂੰ ਛੁਡਾਉਣ ਦਾ ਅਧਿਕਾਰ ਹੈ।
“人若卖城内的住宅,卖了以后,一年之内可以赎回;在一整年,必有赎回的权柄。
30 ੩੦ ਪਰ ਜੇਕਰ ਉਹ ਇੱਕ ਸਾਲ ਵਿੱਚ ਛੁਡਾਇਆ ਨਾ ਜਾਵੇ, ਤਦ ਉਹ ਘਰ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਹੈ, ਮੁੱਲ ਲੈਣ ਵਾਲੇ ਦਾ ਹੋਵੇਗਾ ਅਤੇ ਉਸ ਦੀਆਂ ਪੀੜ੍ਹੀਆਂ ਤੱਕ ਉਸੇ ਦਾ ਰਹੇਗਾ ਅਤੇ ਅਨੰਦ ਦੇ ਸਾਲ ਵਿੱਚ ਵੀ ਨਾ ਛੁਡਾਇਆ ਜਾਵੇਗਾ।
若在一整年之内不赎回,这城内的房屋就定准永归买主,世世代代为业;在禧年也不得出买主的手。
31 ੩੧ ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ।
但房屋在无城墙的村庄里,要看如乡下的田地一样,可以赎回;到了禧年,都要出买主的手。
32 ੩੨ ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ।
然而利未人所得为业的城邑,其中的房屋,利未人可以随时赎回。
33 ੩੩ ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ।
若是一个利未人不将所卖的房屋赎回,是在所得为业的城内,到了禧年就要出买主的手,因为利未人城邑的房屋是他们在以色列人中的产业。
34 ੩੪ ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ।
只是他们各城郊野之地不可卖,因为是他们永远的产业。”
35 ੩੫ ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।
“你的弟兄在你那里若渐渐贫穷,手中缺乏,你就要帮补他,使他与你同住,像外人和寄居的一样。
36 ੩੬ ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ।
不可向他取利,也不可向他多要;只要敬畏你的 神,使你的弟兄与你同住。
37 ੩੭ ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।
你借钱给他,不可向他取利;借粮给他,也不可向他多要。
38 ੩੮ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।
我是耶和华—你们的 神,曾领你们从埃及地出来,为要把迦南地赐给你们,要作你们的 神。”
39 ੩੯ ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ।
“你的弟兄若在你那里渐渐穷乏,将自己卖给你,不可叫他像奴仆服事你。
40 ੪੦ ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ,
他要在你那里像雇工人和寄居的一样,要服事你直到禧年。
41 ੪੧ ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ।
到了禧年,他和他儿女要离开你,一同出去归回本家,到他祖宗的地业那里去。
42 ੪੨ ਕਿਉਂ ਜੋ ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ, ਇਸ ਲਈ ਉਹ ਦਾਸਾਂ ਵਾਂਗੂੰ ਵੇਚੇ ਨਾ ਜਾਣ।
因为他们是我的仆人,是我从埃及地领出来的,不可卖为奴仆。
43 ੪੩ ਤੂੰ ਉਨ੍ਹਾਂ ਦੇ ਉੱਤੇ ਹਨੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ।
不可严严地辖管他,只要敬畏你的 神。
44 ੪੪ ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ।
至于你的奴仆、婢女,可以从你四围的国中买。
45 ੪੫ ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ।
并且那寄居在你们中间的外人和他们的家属,在你们地上所生的,你们也可以从其中买人;他们要作你们的产业。
46 ੪੬ ਅਤੇ ਤੁਸੀਂ ਆਪਣੇ ਬਾਅਦ ਆਪਣੇ ਪੁੱਤਰਾਂ ਨੂੰ ਵੀ ਉਨ੍ਹਾਂ ਦਾ ਅਧਿਕਾਰੀ ਬਣਾ ਸਕੋਗੇ, ਉਹ ਉਨ੍ਹਾਂ ਦੀ ਜਾਇਦਾਦ ਹੋਣਗੇ, ਉਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਵਿੱਚ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ।
你们要将他们遗留给你们的子孙为产业,要永远从他们中间拣出奴仆;只是你们的弟兄以色列人,你们不可严严地辖管。
47 ੪੭ ਜੇਕਰ ਕੋਈ ਪਰਦੇਸੀ ਜਾਂ ਓਪਰਾ ਜੋ ਤੇਰੇ ਨਾਲ ਹੈ, ਧਨਵਾਨ ਹੋ ਜਾਵੇ ਅਤੇ ਉਸ ਦੇ ਕੋਲ ਰਹਿਣ ਵਾਲਾ ਤੇਰਾ ਭਰਾ ਕੰਗਾਲ ਹੋ ਕੇ ਆਪਣੇ ਆਪ ਨੂੰ ਉਸ ਪਰਦੇਸੀ ਜਾਂ ਓਪਰੇ ਜਾਂ ਉਸ ਦੇ ਟੱਬਰ ਦੇ ਹੱਥ ਵੇਚ ਦੇਵੇ,
“住在你那里的外人,或是寄居的,若渐渐富足,你的弟兄却渐渐穷乏,将自己卖给那外人,或是寄居的,或是外人的宗族,
48 ੪੮ ਤਾਂ ਉਸ ਦੇ ਵਿਕਣ ਤੋਂ ਬਾਅਦ ਉਹ ਫੇਰ ਛੁਡਾਇਆ ਜਾ ਸਕਦਾ ਹੈ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਛੁਡਾ ਲਵੇ।
卖了以后,可以将他赎回。无论是他的弟兄,
49 ੪੯ ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ।
或伯叔、伯叔的儿子,本家的近支,都可以赎他。他自己若渐渐富足,也可以自赎。
50 ੫੦ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ, ਆਪਣੇ ਵੇਚੇ ਜਾਣ ਦੇ ਸਾਲ ਤੋਂ ਲੈ ਕੇ ਅਨੰਦ ਦੇ ਸਾਲ ਤੱਕ ਲੇਖਾ ਕਰੇ ਅਤੇ ਉਸ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਸ ਨੂੰ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰੀ ਦੇ ਅਨੁਸਾਰ ਠਹਿਰਾਵੇ।
他要和买主计算,从卖自己的那年起,算到禧年;所卖的价值照着年数多少,好像工人每年的工价。
51 ੫੧ ਜੇਕਰ ਅਨੰਦ ਦੇ ਸਾਲ ਵਿੱਚ ਬਹੁਤ ਸਾਲ ਬਾਕੀ ਰਹਿੰਦੇ ਹੋਣ ਤਾਂ ਉਹ ਆਪਣੇ ਆਪ ਨੂੰ ਛੁਡਾਉਣ ਲਈ ਜਿਸ ਮੁੱਲ ਵਿੱਚ ਉਹ ਵੇਚਿਆ ਗਿਆ ਸੀ, ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ,
若缺少的年数多,就要按着年数从买价中偿还他的赎价。
52 ੫੨ ਅਤੇ ਜੇਕਰ ਅਨੰਦ ਦੇ ਸਾਲ ਵਿੱਚ ਥੋੜ੍ਹੇ ਸਾਲ ਹੀ ਰਹਿੰਦੇ ਹੋਣ ਤਾਂ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ ਲੇਖਾ ਕਰੇ ਅਤੇ ਆਪਣੇ ਆਪ ਨੂੰ ਛੁਡਾਉਣ ਦਾ ਮੁੱਲ ਉਨ੍ਹਾਂ ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ।
若到禧年只缺少几年,就要按着年数和买主计算,偿还他的赎价。
53 ੫੩ ਉਹ ਆਪਣੇ ਸੁਆਮੀ ਦੇ ਨਾਲ ਉਸ ਮਜ਼ਦੂਰ ਦੀ ਤਰ੍ਹਾਂ ਰਹੇ, ਜਿਸ ਦੀ ਸਲਾਨਾ ਮਜ਼ਦੂਰੀ ਠਹਿਰਾਈ ਜਾਂਦੀ ਹੈ, ਅਤੇ ਉਸ ਦਾ ਸੁਆਮੀ ਤੇਰੇ ਵੇਖਦਿਆਂ ਉਸ ਦੇ ਉੱਤੇ ਹਨੇਰ ਨਾ ਕਰੇ।
他和买主同住,要像每年雇的工人,买主不可严严地辖管他。
54 ੫੪ ਪਰ ਜੇਕਰ ਉਹ ਇਨ੍ਹਾਂ ਸਾਰੇ ਤਰੀਕਿਆਂ ਦੇ ਨਾਲ ਛੁਡਾਇਆ ਨਾ ਜਾਵੇ ਤਾਂ ਉਹ ਅਨੰਦ ਦੇ ਸਾਲ ਵਿੱਚ ਆਪਣੇ ਬਾਲ ਬੱਚਿਆਂ ਸਮੇਤ ਛੁੱਟ ਜਾਵੇ।
他若不这样被赎,到了禧年,要和他的儿女一同出去。
55 ੫੫ ਕਿਉਂ ਜੋ ਇਸਰਾਏਲੀ ਮੇਰੇ ਦਾਸ ਹਨ। ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
因为以色列人都是我的仆人,是我从埃及地领出来的。我是耶和华—你们的 神。”