< ਲੇਵੀਆਂ ਦੀ ਪੋਥੀ 26 >

1 ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
לֹֽא־תַעֲשׂוּ לָכֶם אֱלִילִם וּפֶסֶל וּמַצֵּבָה לֹֽא־תָקִימוּ לָכֶם וְאֶבֶן מַשְׂכִּית לֹא תִתְּנוּ בְּאַרְצְכֶם לְהִֽשְׁתַּחֲוֺת עָלֶיהָ כִּי אֲנִי יְהוָה אֱלֹהֵיכֶֽם׃
2 ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।
אֶת־שַׁבְּתֹתַי תִּשְׁמֹרוּ וּמִקְדָּשִׁי תִּירָאוּ אֲנִי יְהוָֽה׃
3 ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ,
אִם־בְּחֻקֹּתַי תֵּלֵכוּ וְאֶת־מִצְוֺתַי תִּשְׁמְרוּ וַעֲשִׂיתֶם אֹתָֽם׃
4 ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ।
וְנָתַתִּי גִשְׁמֵיכֶם בְּעִתָּם וְנָתְנָה הָאָרֶץ יְבוּלָהּ וְעֵץ הַשָּׂדֶה יִתֵּן פִּרְיֽוֹ׃
5 ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।
וְהִשִּׂיג לָכֶם דַּיִשׁ אֶת־בָּצִיר וּבָצִיר יַשִּׂיג אֶת־זָרַע וַאֲכַלְתֶּם לַחְמְכֶם לָשֹׂבַע וִֽישַׁבְתֶּם לָבֶטַח בְּאַרְצְכֶֽם׃
6 ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।
וְנָתַתִּי שָׁלוֹם בָּאָרֶץ וּשְׁכַבְתֶּם וְאֵין מַחֲרִיד וְהִשְׁבַּתִּי חַיָּה רָעָה מִן־הָאָרֶץ וְחֶרֶב לֹא־תַעֲבֹר בְּאַרְצְכֶֽם׃
7 ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
וּרְדַפְתֶּם אֶת־אֹיְבֵיכֶם וְנָפְלוּ לִפְנֵיכֶם לֶחָֽרֶב
8 ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
וְרָדְפוּ מִכֶּם חֲמִשָּׁה מֵאָה וּמֵאָה מִכֶּם רְבָבָה יִרְדֹּפוּ וְנָפְלוּ אֹיְבֵיכֶם לִפְנֵיכֶם לֶחָֽרֶב׃
9 ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ।
וּפָנִיתִי אֲלֵיכֶם וְהִפְרֵיתִי אֶתְכֶם וְהִרְבֵּיתִי אֶתְכֶם וַהֲקִימֹתִי אֶת־בְּרִיתִי אִתְּכֶֽם׃
10 ੧੦ ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ।
וַאֲכַלְתֶּם יָשָׁן נוֹשָׁן וְיָשָׁן מִפְּנֵי חָדָשׁ תּוֹצִֽיאוּ׃
11 ੧੧ ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।
וְנָתַתִּי מִשְׁכָּנִי בְּתוֹכְכֶם וְלֹֽא־תִגְעַל נַפְשִׁי אֶתְכֶֽם׃
12 ੧੨ ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ।
וְהִתְהַלַּכְתִּי בְּתוֹכְכֶם וְהָיִיתִי לָכֶם לֵֽאלֹהִים וְאַתֶּם תִּהְיוּ־לִי לְעָֽם׃
13 ੧੩ ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ।
אֲנִי יְהוָה אֱלֹֽהֵיכֶם אֲשֶׁר הוֹצֵאתִי אֶתְכֶם מֵאֶרֶץ מִצְרַיִם מִֽהְיֹת לָהֶם עֲבָדִים וָאֶשְׁבֹּר מֹטֹת עֻלְּכֶם וָאוֹלֵךְ אֶתְכֶם קֽוֹמְמִיּֽוּת׃
14 ੧੪ ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
וְאִם־לֹא תִשְׁמְעוּ לִי וְלֹא תַעֲשׂוּ אֵת כָּל־הַמִּצְוֺת הָאֵֽלֶּה׃
15 ੧੫ ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
וְאִם־בְּחֻקֹּתַי תִּמְאָסוּ וְאִם אֶת־מִשְׁפָּטַי תִּגְעַל נַפְשְׁכֶם לְבִלְתִּי עֲשׂוֹת אֶת־כָּל־מִצְוֺתַי לְהַפְרְכֶם אֶת־בְּרִיתִֽי׃
16 ੧੬ ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ।
אַף־אֲנִי אֽ͏ֶעֱשֶׂה־זֹּאת לָכֶם וְהִפְקַדְתִּי עֲלֵיכֶם בֶּֽהָלָה אֶת־הַשַּׁחֶפֶת וְאֶת־הַקַּדַּחַת מְכַלּוֹת עֵינַיִם וּמְדִיבֹת נָפֶשׁ וּזְרַעְתֶּם לָרִיק זַרְעֲכֶם וַאֲכָלֻהוּ אֹיְבֵיכֶֽם׃
17 ੧੭ ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ।
וְנָתַתִּי פָנַי בָּכֶם וְנִגַּפְתֶּם לִפְנֵי אֹיְבֵיכֶם וְרָדוּ בָכֶם שֹֽׂנְאֵיכֶם וְנַסְתֶּם וְאֵין־רֹדֵף אֶתְכֶֽם׃
18 ੧੮ ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
וְאִם־עַד־אֵלֶּה לֹא תִשְׁמְעוּ לִי וְיָסַפְתִּי לְיַסְּרָה אֶתְכֶם שֶׁבַע עַל־חַטֹּאתֵיכֶֽם׃
19 ੧੯ ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ।
וְשָׁבַרְתִּי אֶת־גְּאוֹן עֻזְּכֶם וְנָתַתִּי אֶת־שְׁמֵיכֶם כַּבַּרְזֶל וְאֶֽת־אַרְצְכֶם כַּנְּחֻשָֽׁה׃
20 ੨੦ ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ।
וְתַם לָרִיק כֹּחֲכֶם וְלֹֽא־תִתֵּן אַרְצְכֶם אֶת־יְבוּלָהּ וְעֵץ הָאָרֶץ לֹא יִתֵּן פִּרְיֽוֹ׃
21 ੨੧ ਜੇਕਰ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ।
וְאִם־תֵּֽלְכוּ עִמִּי קֶרִי וְלֹא תֹאבוּ לִשְׁמֹעַֽ לִי וְיָסַפְתִּי עֲלֵיכֶם מַכָּה שֶׁבַע כְּחַטֹּאתֵיכֶֽם׃
22 ੨੨ ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ।
וְהִשְׁלַחְתִּי בָכֶם אֶת־חַיַּת הַשָּׂדֶה וְשִׁכְּלָה אֶתְכֶם וְהִכְרִיתָה אֶת־בְּהֶמְתְּכֶם וְהִמְעִיטָה אֶתְכֶם וְנָשַׁמּוּ דַּרְכֵיכֶֽם׃
23 ੨੩ ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ,
וְאִם־בְּאֵלֶּה לֹא תִוָּסְרוּ לִי וַהֲלַכְתֶּם עִמִּי קֶֽרִי׃
24 ੨੪ ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
וְהָלַכְתִּי אַף־אֲנִי עִמָּכֶם בְּקֶרִי וְהִכֵּיתִי אֶתְכֶם גַּם־אָנִי שֶׁבַע עַל־חַטֹּאתֵיכֶֽם׃
25 ੨੫ ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।
וְהֵבֵאתִי עֲלֵיכֶם חֶרֶב נֹקֶמֶת נְקַם־בְּרִית וְנֶאֱסַפְתֶּם אֶל־עָרֵיכֶם וְשִׁלַּחְתִּי דֶבֶר בְּתוֹכְכֶם וְנִתַּתֶּם בְּיַד־אוֹיֵֽב׃
26 ੨੬ ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।
בְּשִׁבְרִי לָכֶם מַטֵּה־לֶחֶם וְאָפוּ עֶשֶׂר נָשִׁים לַחְמְכֶם בְּתַנּוּר אֶחָד וְהֵשִׁיבוּ לַחְמְכֶם בַּמִּשְׁקָל וַאֲכַלְתֶּם וְלֹא תִשְׂבָּֽעוּ׃
27 ੨੭ ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ,
וְאִם־בְּזֹאת לֹא תִשְׁמְעוּ לִי וַהֲלַכְתֶּם עִמִּי בְּקֶֽרִי׃
28 ੨੮ ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ।
וְהָלַכְתִּי עִמָּכֶם בַּחֲמַת־קֶרִי וְיִסַּרְתִּי אֶתְכֶם אַף־אָנִי שֶׁבַע עַל־חַטֹּאתֵיכֶם׃
29 ੨੯ ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ।
וַאֲכַלְתֶּם בְּשַׂר בְּנֵיכֶם וּבְשַׂר בְּנֹתֵיכֶם תֹּאכֵֽלוּ׃
30 ੩੦ ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ।
וְהִשְׁמַדְתִּי אֶת־בָּמֹֽתֵיכֶם וְהִכְרַתִּי אֶת־חַמָּנֵיכֶם וְנָֽתַתִּי אֶת־פִּגְרֵיכֶם עַל־פִּגְרֵי גִּלּוּלֵיכֶם וְגָעֲלָה נַפְשִׁי אֶתְכֶֽם׃
31 ੩੧ ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ।
וְנָתַתִּי אֶת־עָֽרֵיכֶם חָרְבָּה וַהֲשִׁמּוֹתִי אֶת־מִקְדְּשֵׁיכֶם וְלֹא אָרִיחַ בְּרֵיחַ נִיחֹֽחֲכֶֽם׃
32 ੩੨ ਮੈਂ ਉਸ ਦੇਸ਼ ਦਾ ਨਾਸ ਕਰਵਾ ਦਿਆਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ, ਉਹ ਇਹ ਵੇਖ ਕੇ ਹੱਕੇ-ਬੱਕੇ ਰਹਿ ਜਾਣਗੇ।
וַהֲשִׁמֹּתִי אֲנִי אֶת־הָאָרֶץ וְשָֽׁמְמוּ עָלֶיהָ אֹֽיְבֵיכֶם הַיֹּשְׁבִים בָּֽהּ׃
33 ੩੩ ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।
וְאֶתְכֶם אֱזָרֶה בַגּוֹיִם וַהֲרִיקֹתִי אַחֲרֵיכֶם חָרֶב וְהָיְתָה אַרְצְכֶם שְׁמָמָה וְעָרֵיכֶם יִהְיוּ חָרְבָּֽה׃
34 ੩੪ ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ।
אָז תִּרְצֶה הָאָרֶץ אֶת־שַׁבְּתֹתֶיהָ כֹּל יְמֵי הֳשַׁמָּה וְאַתֶּם בְּאֶרֶץ אֹיְבֵיכֶם אָז תִּשְׁבַּת הָאָרֶץ וְהִרְצָת אֶת־שַׁבְּתֹתֶֽיהָ׃
35 ੩੫ ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ।
כָּל־יְמֵי הָשַׁמָּה תִּשְׁבֹּת אֵת אֲשֶׁר לֹֽא־שָׁבְתָה בְּשַׁבְּתֹתֵיכֶם בְּשִׁבְתְּכֶם עָלֶֽיהָ׃
36 ੩੬ ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।
וְהַנִּשְׁאָרִים בָּכֶם וְהֵבֵאתִי מֹרֶךְ בִּלְבָבָם בְּאַרְצֹת אֹיְבֵיהֶם וְרָדַף אֹתָם קוֹל עָלֶה נִדָּף וְנָסוּ מְנֻֽסַת־חֶרֶב וְנָפְלוּ וְאֵין רֹדֵֽף׃
37 ੩੭ ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।
וְכָשְׁלוּ אִישׁ־בְּאָחִיו כְּמִפְּנֵי־חֶרֶב וְרֹדֵף אָיִן וְלֹא־תִֽהְיֶה לָכֶם תְּקוּמָה לִפְנֵי אֹֽיְבֵיכֶֽם׃
38 ੩੮ ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ,
וַאֲבַדְתֶּם בַּגּוֹיִם וְאָכְלָה אֶתְכֶם אֶרֶץ אֹיְבֵיכֶֽם׃
39 ੩੯ ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ।
וְהַנִּשְׁאָרִים בָּכֶם יִמַּקּוּ בּֽ͏ַעֲוֺנָם בְּאַרְצֹת אֹיְבֵיכֶם וְאַף בַּעֲוֺנֹת אֲבֹתָם אִתָּם יִמָּֽקּוּ׃
40 ੪੦ ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
וְהִתְוַדּוּ אֶת־עֲוֺנָם וְאֶת־עֲוֺן אֲבֹתָם בְּמַעֲלָם אֲשֶׁר מָֽעֲלוּ־בִי וְאַף אֲשֶׁר־הֽ͏ָלְכוּ עִמִּי בְּקֶֽרִי׃
41 ੪੧ ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,
אַף־אֲנִי אֵלֵךְ עִמָּם בְּקֶרִי וְהֵבֵאתִי אֹתָם בְּאֶרֶץ אֹיְבֵיהֶם אוֹ־אָז יִכָּנַע לְבָבָם הֶֽעָרֵל וְאָז יִרְצוּ אֶת־עֲוֺנָֽם׃
42 ੪੨ ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ।
וְזָכַרְתִּי אֶת־בְּרִיתִי יַעֲקוֹב וְאַף אֶת־בְּרִיתִי יִצְחָק וְאַף אֶת־בְּרִיתִי אַבְרָהָם אֶזְכֹּר וְהָאָרֶץ אֶזְכֹּֽר׃
43 ੪੩ ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ।
וְהָאָרֶץ תֵּעָזֵב מֵהֶם וְתִרֶץ אֶת־שַׁבְּתֹתֶיהָ בָּהְּשַׁמָּה מֵהֶם וְהֵם יִרְצוּ אֶת־עֲוֺנָם יַעַן וּבְיַעַן בְּמִשְׁפָּטַי מָאָסוּ וְאֶת־חֻקֹּתַי גָּעֲלָה נַפְשָֽׁם׃
44 ੪੪ ਇਸ ਸਭ ਤੋਂ ਬਾਅਦ ਵੀ ਜਦ ਉਹ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਤਾਂ ਵੀ ਮੈਂ ਉਨ੍ਹਾਂ ਨੂੰ ਨਾ ਤਿਆਗਾਂਗਾ ਅਤੇ ਨਾ ਉਨ੍ਹਾਂ ਤੋਂ ਅਜਿਹੀ ਨਫ਼ਰਤ ਕਰਾਂਗਾ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਆਂ ਅਤੇ ਆਪਣੇ ਉਸ ਨੇਮ ਨੂੰ ਤੋੜ ਦਿਆਂ ਜੋ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।
וְאַף־גַּם־זֹאת בִּֽהְיוֹתָם בְּאֶרֶץ אֹֽיְבֵיהֶם לֹֽא־מְאַסְתִּים וְלֹֽא־גְעַלְתִּים לְכַלֹּתָם לְהָפֵר בְּרִיתִי אִתָּם כִּי אֲנִי יְהוָה אֱלֹהֵיהֶֽם׃
45 ੪੫ ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੇ ਹੋਏ ਨੇਮ ਨੂੰ ਯਾਦ ਕਰਾਂਗਾ, ਜਿਨ੍ਹਾਂ ਨੂੰ ਮੈਂ ਕੌਮਾਂ ਦੇ ਵੇਖਦਿਆਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਹਾਂ।
וְזָכַרְתִּי לָהֶם בְּרִית רִאשֹׁנִים אֲשֶׁר הוֹצֵֽאתִי־אֹתָם מֵאֶרֶץ מִצְרַיִם לְעֵינֵי הַגּוֹיִם לִהְיֹת לָהֶם לֵאלֹהִים אֲנִי יְהוָֽה׃
46 ੪੬ ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ।
אֵלֶּה הַֽחֻקִּים וְהַמִּשְׁפָּטִים וְהַתּוֹרֹת אֲשֶׁר נָתַן יְהוָה בֵּינוֹ וּבֵין בְּנֵי יִשְׂרָאֵל בְּהַר סִינַי בְּיַד־מֹשֶֽׁה׃

< ਲੇਵੀਆਂ ਦੀ ਪੋਥੀ 26 >