< ਲੇਵੀਆਂ ਦੀ ਪੋਥੀ 26 >
1 ੧ ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
汝ら己のために偶像を作り木像を雕刻べからず柱の像を堅べからずまた汝らの地に石像を立て之を拝むべからず其は我は汝らの神ヱホバなればなり
2 ੨ ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।
汝等わが安息日を守りわが聖所を敬ふべし我はヱホバなり
3 ੩ ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ,
汝等もしわが法令にあゆみ吾が誡命を守りてこれを行はば
4 ੪ ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ।
我その時候に雨を汝らに與ふべし地はその產物を出し田野の樹木はその實を結ばん
5 ੫ ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।
是をもて汝らの麥打は葡萄を斂る時にまで及び汝らが葡萄を斂る事は種播時にまでおよばん汝等は飽までに食物を食ひ汝らの地に安泰に住ことを得べし
6 ੬ ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।
我平和を國に賜ふべければ汝等は安じて寝ることを得ん汝等を懼れしむる者なかるべし我また猛き獣を國の中より除き去ん劍なんぢらの國を行めぐることも有じ
7 ੭ ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
汝等はその敵を逐ん彼等は汝等の前に劍に殞るべし
8 ੮ ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
汝らの五人は百人を逐ひ汝らの百人は萬人を逐あらん汝らの敵は皆汝らの前に劍に殞れん
9 ੯ ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ।
我なんぢらを眷み汝らに子を生こと多からしめて汝等を増汝らとむすびしわが契約を堅うせん
10 ੧੦ ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ।
汝等は舊き穀物を食ふ間にまた新しき者を穫てその舊き者を出すに至らん
11 ੧੧ ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।
我わが幕屋を汝らの中に立ん我心汝らを忌きらはじ
12 ੧੨ ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ।
我なんぢらの中に歩みまた汝らの神とならん汝らはまたわが民となるべし
13 ੧੩ ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ।
我は汝らの神ヱホバ汝らをエジプトの國より導き出してその奴隸たることを免れしめし者なり我は汝らの軛の横木を碎き汝らをして眞直に立て歩く事を得せしめたり
14 ੧੪ ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
然ど汝等もし我に聽したがふ事をなさずこの諸の誡命を守らず
15 ੧੫ ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
わが法度を蔑如にしまた心にわが律法を忌きらひて吾が諸の誡命をおこなはず却てわが契約を破ることをなさば
16 ੧੬ ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ।
我もかく汝らになさんすなはち我なんぢらに驚恐を蒙らしむべし癆瘵と熱病ありて目を壞し霊魂を憊果しめん汝らの種播ことは徒然なり汝らの敵これを食はん
17 ੧੭ ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ।
我わが面をなんぢらに向て攻ん汝らはその敵に殺されんまた汝らの惡む者汝らを治めん汝らはまた追ものなきに逃ん
18 ੧੮ ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
汝ら若かくのごとくなるも猶我に聽したがはずば我汝らの罪を罰する事を七倍重すべし
19 ੧੯ ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ।
我なんぢらが勢力として誇るところの者をほろぼし汝らの天を鐵のごとくに爲し汝らの地を銅のごとくに爲ん
20 ੨੦ ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ।
汝等が力を用ふる事は徒然なるべし即ち地はその產物を出さず國の中の樹はその實を結ばざらん
21 ੨੧ ਜੇਕਰ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ।
汝らもし我に敵して事をなし我に聽したがふことをせずば我なんぢらの罪にしたがひて七倍の災を汝らに降さん
22 ੨੨ ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ।
我また野獣を汝らの中に遣るべし是等の者汝らの子女を攫くらひ汝ちの家畜を噬ころしまた汝らの數を寡くせん汝らの大路は通る人なきに至らん
23 ੨੩ ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ,
我これらの事をもて懲すも汝ら改めずなほ我に敵して事をなさば
24 ੨੪ ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
我も汝らに敵して事をなし汝らの罪を罰することをまた七倍おもくすべし
25 ੨੫ ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।
我劍を汝らの上にもちきたりて汝らの背約の怨を報さんまた汝らがその邑々に集る時は汝らの中に我疫病を遣らん汝らはその敵の手に付されん
26 ੨੬ ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।
我なんぢらが杖とするパンを打くだかん時婦人十人一箇の爐にて汝らのパンを燒き之を稱りて汝らに付さん汝等は食ふも飽ざるべし
27 ੨੭ ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ,
汝らもし是のごとくなるも猶我に聽したがふことをせず我に敵して事をなさば
28 ੨੮ ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ।
我も汝らに敵し怒りて事をなすべし我すなはち汝らの罪をいましむることを七倍おもくせん
29 ੨੯ ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ।
汝らはその男子の肉を食ひまたその女子の肉を食ふにいたらん
30 ੩੦ ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ।
我なんぢらの崇邱を毀ち汝らの柱の像を斫たふし汝らの偶像の尸の上に汝らの死體を投すて吾心に汝らを忌きらはん
31 ੩੧ ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ।
またなんぢらの邑々を滅し汝らの聖所を荒さんまた汝らの祭物の馨しき香を聞じ
32 ੩੨ ਮੈਂ ਉਸ ਦੇਸ਼ ਦਾ ਨਾਸ ਕਰਵਾ ਦਿਆਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ, ਉਹ ਇਹ ਵੇਖ ਕੇ ਹੱਕੇ-ਬੱਕੇ ਰਹਿ ਜਾਣਗੇ।
我その地を荒すべければ汝らの敵の其處に住る者これを奇しまん
33 ੩੩ ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।
我なんぢらを國々に散し劍をぬきて汝らの後を追ん汝らの地は荒れ汝らの邑々は亡びん
34 ੩੪ ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ।
斯その地荒はてて汝らが敵の國に居んその間地は安息を樂まん即ち斯る時はその地やすみて安息を樂むべし
35 ੩੫ ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ।
是はその荒てをる日の間息まん汝らが其處に住たる間は汝らの安息に此休息を得ざりしなり
36 ੩੬ ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।
また汝らの中の遺れる者にはその敵の地において我これに恐懼を懐かしめん彼等は木葉の搖く聲にもおどろきて逃げその逃る事は劍をさけて逃るがごとくまた追ものもなきに顛沛ばん
37 ੩੭ ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।
彼等は追ものも無に劍の前にあるが如くたがひに相つまづきて倒れん汝等はその敵の前に立ことを得じ
38 ੩੮ ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ,
なんぢ等はもろもろの國の中にありて滅うせんなんぢらの敵の地なんぢらを呑つくすべし
39 ੩੯ ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ।
なんぢらの中の遺れる者はなんぢらの敵の地においてその罪の中に痩衰へまた己の身につけるその先祖等の罪の中に痩衰へん
40 ੪੦ ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
かくて後彼らその罪とその先祖等の罪および己が我に悸りし咎と我に敵して事をなせし事を懺悔せん
41 ੪੧ ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,
我も彼等に敵して事をなし彼らをその敵の地に曳いたりしが彼らの割禮を受ざる心をれて卑くなり甘んじてその罪の罰を受るに至るべければ
42 ੪੨ ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ।
我またヤコブとむすびし吾が契約およびイサクとむすびし吾が契約を追憶しまたアブラハムとむすびしわが契約を追憶し且その地を眷顧ん
43 ੪੩ ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ।
彼等その地を離るべければ地は彼等の之に居る者なくして荒てをる間その安息をたのしまん彼等はまた甘じてその罪の罰を受ん是は彼等わが律法を蔑如にしその心にわが法度を忌きらひたればなり
44 ੪੪ ਇਸ ਸਭ ਤੋਂ ਬਾਅਦ ਵੀ ਜਦ ਉਹ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਤਾਂ ਵੀ ਮੈਂ ਉਨ੍ਹਾਂ ਨੂੰ ਨਾ ਤਿਆਗਾਂਗਾ ਅਤੇ ਨਾ ਉਨ੍ਹਾਂ ਤੋਂ ਅਜਿਹੀ ਨਫ਼ਰਤ ਕਰਾਂਗਾ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਆਂ ਅਤੇ ਆਪਣੇ ਉਸ ਨੇਮ ਨੂੰ ਤੋੜ ਦਿਆਂ ਜੋ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।
かれ等斯のごときに至るもなほ我彼らが敵の國にをる時にこれを棄ずまたこれを忌きらはじ斯我かれらを滅ぼし盡してわがかれらと結びし契約をやぶることを爲ざるべし我は彼らの神ヱホバなり
45 ੪੫ ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੇ ਹੋਏ ਨੇਮ ਨੂੰ ਯਾਦ ਕਰਾਂਗਾ, ਜਿਨ੍ਹਾਂ ਨੂੰ ਮੈਂ ਕੌਮਾਂ ਦੇ ਵੇਖਦਿਆਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਹਾਂ।
我かれらの先祖等とむすびし契約をかれらのために追憶さん彼らは前に我がその神とならんとて國々の人の目の前にてエジプトの地より導き出せし者なり我はヱホバなり
46 ੪੬ ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ।
是等はすなはちヱホバがシナイ山において己とイスラエルの子孫の間にモーセによりて立たまひし法度と條規と律法なり