< ਲੇਵੀਆਂ ਦੀ ਪੋਥੀ 27 >

1 ਫੇਰ ਯਹੋਵਾਹ ਨੇ ਮੂਸਾ ਨੂੰ ਇਹ ਆਖਿਆ,
וידבר יהוה אל משה לאמר
2 ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ,
דבר אל בני ישראל ואמרת אלהם איש כי יפלא נדר--בערכך נפשת ליהוה
3 ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,
והיה ערכך הזכר מבן עשרים שנה ועד בן ששים שנה והיה ערכך חמשים שקל כסף--בשקל הקדש
4 ਅਤੇ ਜੇਕਰ ਇਸਤਰੀ ਹੋਵੇ ਤਾਂ ਤੇਰਾ ਮੁੱਲ ਤੀਹ ਸ਼ਕੇਲ ਹੋਵੇ।
ואם נקבה הוא--והיה ערכך שלשים שקל
5 ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ।
ואם מבן חמש שנים ועד בן עשרים שנה--והיה ערכך הזכר עשרים שקלים ולנקבה עשרת שקלים
6 ਜੇਕਰ ਉਸ ਦੀ ਉਮਰ ਇੱਕ ਮਹੀਨੇ ਤੋਂ ਲੈ ਕੇ ਪੰਜ ਸਾਲ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਪੰਜ ਸ਼ਕੇਲ ਚਾਂਦੀ ਅਤੇ ਕੁੜੀ ਦੇ ਲਈ ਤਿੰਨ ਸ਼ਕੇਲ ਚਾਂਦੀ ਹੋਵੇ।
ואם מבן חדש ועד בן חמש שנים--והיה ערכך הזכר חמשה שקלים כסף ולנקבה ערכך שלשת שקלים כסף
7 ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ।
ואם מבן ששים שנה ומעלה אם זכר--והיה ערכך חמשה עשר שקל ולנקבה עשרה שקלים
8 ਪਰ ਜੇਕਰ ਉਹ ਇੰਨ੍ਹਾਂ ਗਰੀਬ ਹੋਵੇ ਕਿ ਜਾਜਕ ਦਾ ਠਹਿਰਾਇਆ ਹੋਇਆ ਮੁੱਲ ਨਾ ਦੇ ਸਕੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ।
ואם מך הוא מערכך--והעמידו לפני הכהן והעריך אתו הכהן על פי אשר תשיג יד הנדר--יעריכנו הכהן
9 ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ।
ואם בהמה--אשר יקריבו ממנה קרבן ליהוה כל אשר יתן ממנו ליהוה יהיה קדש
10 ੧੦ ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ।
לא יחליפנו ולא ימיר אתו טוב ברע--או רע בטוב ואם המר ימיר בהמה בבהמה והיה הוא ותמורתו יהיה קדש
11 ੧੧ ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਹੋਵਾਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ।
ואם כל בהמה טמאה אשר לא יקריבו ממנה קרבן ליהוה--והעמיד את הבהמה לפני הכהן
12 ੧੨ ਤਦ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
והעריך הכהן אתה בין טוב ובין רע כערכך הכהן כן יהיה
13 ੧੩ ਪਰ ਜੇਕਰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ।
ואם גאל יגאלנה--ויסף חמישתו על ערכך
14 ੧੪ ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
ואיש כי יקדש את ביתו קדש ליהוה--והעריכו הכהן בין טוב ובין רע כאשר יעריך אתו הכהן כן יקום
15 ੧੫ ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ।
ואם המקדיש--יגאל את ביתו ויסף חמישית כסף ערכך עליו--והיה לו
16 ੧੬ ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ।
ואם משדה אחזתו יקדיש איש ליהוה--והיה ערכך לפי זרעו זרע חמר שערים בחמשים שקל כסף
17 ੧੭ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਵਿੱਚ ਅਰਪਣ ਕਰੇ ਦਾ ਉਸ ਦਾ ਮੁੱਲ ਤੇਰੇ ਠਹਿਰਾਉਣ ਦੇ ਅਨੁਸਾਰ ਹੋਵੇ।
אם משנת היבל יקדיש שדהו--כערכך יקום
18 ੧੮ ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ।
ואם אחר היבל יקדיש שדהו--וחשב לו הכהן את הכסף על פי השנים הנותרת עד שנת היבל ונגרע מערכך
19 ੧੯ ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ।
ואם גאל יגאל את השדה המקדיש אתו ויסף חמשית כסף ערכך עליו--וקם לו
20 ੨੦ ਪਰ ਜੇਕਰ ਉਹ ਉਸ ਖੇਤ ਨੂੰ ਛੁਡਾਉਣਾ ਨਾ ਚਾਹੇ ਜਾਂ ਉਸ ਨੇ ਉਹ ਖੇਤ ਕਿਸੇ ਹੋਰ ਮਨੁੱਖ ਨੂੰ ਵੇਚ ਦਿੱਤਾ ਹੋਵੇ ਤਾਂ ਉਹ ਖੇਤ ਫੇਰ ਕਦੇ ਨਾ ਛੁਡਾਇਆ ਜਾਵੇ।
ואם לא יגאל את השדה ואם מכר את השדה לאיש אחר--לא יגאל עוד
21 ੨੧ ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ।
והיה השדה בצאתו ביבל קדש ליהוה--כשדה החרם לכהן תהיה אחזתו
22 ੨੨ ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ,
ואם את שדה מקנתו אשר לא משדה אחזתו--יקדיש ליהוה
23 ੨੩ ਤਦ ਜਾਜਕ ਅਨੰਦ ਦੇ ਸਾਲ ਤੱਕ ਦਾ ਲੇਖਾ ਕਰਕੇ ਉਸ ਮਨੁੱਖ ਦੇ ਲਈ ਜੋ ਮੁੱਲ ਠਹਿਰਾਵੇ, ਉਹ ਉਸ ਮੁੱਲ ਨੂੰ ਪਵਿੱਤਰ ਜਾਣ ਕੇ ਯਹੋਵਾਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ।
וחשב לו הכהן את מכסת הערכך עד שנת היבל ונתן את הערכך ביום ההוא קדש ליהוה
24 ੨੪ ਅਨੰਦ ਦੇ ਸਾਲ ਵਿੱਚ ਉਹ ਖੇਤ ਉਸੇ ਦੇ ਅਧਿਕਾਰ ਵਿੱਚ ਆ ਜਾਵੇਗਾ, ਜਿਸ ਤੋਂ ਉਹ ਮੁੱਲ ਲਿਆ ਗਿਆ ਸੀ ਅਰਥਾਤ ਉਹ ਜਿਸ ਦੀ ਨਿੱਜ-ਭੂਮੀ ਸੀ, ਉਸ ਉੱਤੇ ਉਸੇ ਦਾ ਅਧਿਕਾਰ ਹੋਵੇਗਾ।
בשנת היובל ישוב השדה לאשר קנהו מאתו--לאשר לו אחזת הארץ
25 ੨੫ ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ।
וכל ערכך--יהיה בשקל הקדש עשרים גרה יהיה השקל
26 ੨੬ ਤੇਰੇ ਸਾਰੇ ਪਸ਼ੂਆਂ ਦੇ ਪਹਿਲੌਠੇ ਯਹੋਵਾਹ ਦੇ ਹਨ, ਕੋਈ ਮਨੁੱਖ ਉਨ੍ਹਾਂ ਨੂੰ ਅਰਪਣ ਨਾ ਕਰੇ, ਭਾਵੇਂ ਬਲ਼ਦ ਹੋਵੇ, ਭਾਵੇਂ ਭੇਡ ਜਾਂ ਬੱਕਰੀ ਦਾ ਬੱਚਾ, ਉਹ ਯਹੋਵਾਹ ਦਾ ਹੀ ਹੈ।
אך בכור אשר יבכר ליהוה בבהמה--לא יקדיש איש אתו אם שור אם שה ליהוה הוא
27 ੨੭ ਪਰ ਜੇ ਉਹ ਕਿਸੇ ਅਸ਼ੁੱਧ ਪਸ਼ੂ ਦਾ ਪਹਿਲੌਠਾ ਹੋਵੇ ਤਾਂ ਉਸ ਨੂੰ ਅਰਪਣ ਕਰਨ ਵਾਲਾ ਉਸ ਨੂੰ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਸ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਛੁਡਾ ਸਕਦਾ ਹੈ, ਪਰ ਜੇਕਰ ਉਹ ਛੁਡਾਇਆ ਨਾ ਜਾਵੇ ਤਾਂ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਵੇ।
ואם בבהמה הטמאה ופדה בערכך ויסף חמשתו עליו ואם לא יגאל ונמכר בערכך
28 ੨੮ ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ। ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ।
אך כל חרם אשר יחרם איש ליהוה מכל אשר לו מאדם ובהמה ומשדה אחזתו--לא ימכר ולא יגאל כל חרם קדש קדשים הוא ליהוה
29 ੨੯ ਮਨੁੱਖਾਂ ਵਿੱਚੋਂ ਕੋਈ ਵੀ ਜੋ ਵੱਢੇ ਜਾਣ ਲਈ ਸੁੱਖੇ ਜਾਣ, ਉਹ ਕਦੀ ਛੁਡਾਏ ਨਾ ਜਾਣ, ਪਰ ਜ਼ਰੂਰ ਹੀ ਮਾਰ ਦਿੱਤੇ ਜਾਣ।
כל חרם אשר יחרם מן האדם--לא יפדה מות יומת
30 ੩੦ ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ।
וכל מעשר הארץ מזרע הארץ מפרי העץ--ליהוה הוא קדש ליהוה
31 ੩੧ ਜੇਕਰ ਕੋਈ ਮਨੁੱਖ ਆਪਣੇ ਦਸਵੰਧਾਂ ਵਿੱਚੋਂ ਕੁਝ ਛੁਡਾ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਹੋਰ ਪਾ ਕੇ ਦੇ ਦੇਵੇ।
ואם גאל יגאל איש ממעשרו--חמשיתו יסף עליו
32 ੩੨ ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ।
וכל מעשר בקר וצאן כל אשר יעבר תחת השבט--העשירי יהיה קדש ליהוה
33 ੩੩ ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।
לא יבקר בין טוב לרע ולא ימירנו ואם המר ימירנו והיה הוא ותמורתו יהיה קדש לא יגאל
34 ੩੪ ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ।
אלה המצות אשר צוה יהוה את משה--אל בני ישראל בהר סיני

< ਲੇਵੀਆਂ ਦੀ ਪੋਥੀ 27 >