< ਲੇਵੀਆਂ ਦੀ ਪੋਥੀ 27 >
1 ੧ ਫੇਰ ਯਹੋਵਾਹ ਨੇ ਮੂਸਾ ਨੂੰ ਇਹ ਆਖਿਆ,
Locutusque est Dominus ad Moysen, dicens:
2 ੨ ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ,
Loquere filiis Israel, et dices ad eos: Homo qui votum fecerit, et spoponderit Deo animam suam, sub æstimatione dabit pretium.
3 ੩ ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,
Si fuerit masculus a vigesimo anno usque ad sexagesimum annum, dabit quinquaginta siclos argenti ad mensuram Sanctuarii:
4 ੪ ਅਤੇ ਜੇਕਰ ਇਸਤਰੀ ਹੋਵੇ ਤਾਂ ਤੇਰਾ ਮੁੱਲ ਤੀਹ ਸ਼ਕੇਲ ਹੋਵੇ।
si mulier, triginta.
5 ੫ ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ।
A quinto autem anno usque ad vigesimum, masculus dabit viginti siclos: femina decem.
6 ੬ ਜੇਕਰ ਉਸ ਦੀ ਉਮਰ ਇੱਕ ਮਹੀਨੇ ਤੋਂ ਲੈ ਕੇ ਪੰਜ ਸਾਲ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਪੰਜ ਸ਼ਕੇਲ ਚਾਂਦੀ ਅਤੇ ਕੁੜੀ ਦੇ ਲਈ ਤਿੰਨ ਸ਼ਕੇਲ ਚਾਂਦੀ ਹੋਵੇ।
Ab uno mense usque ad annum quintum, pro masculo dabuntur quinque sicli: pro femina, tres.
7 ੭ ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ।
Sexagenarius et ultra masculus dabit quindecim siclos: femina decem.
8 ੮ ਪਰ ਜੇਕਰ ਉਹ ਇੰਨ੍ਹਾਂ ਗਰੀਬ ਹੋਵੇ ਕਿ ਜਾਜਕ ਦਾ ਠਹਿਰਾਇਆ ਹੋਇਆ ਮੁੱਲ ਨਾ ਦੇ ਸਕੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ।
Si pauper fuerit, et æstimationem reddere non valebit, stabit coram sacerdote: et quantum ille æstimaverit, et viderit eum posse reddere, tantum dabit.
9 ੯ ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ।
Animal autem, quod immolari potest Domino, si quis voverit, sanctum erit,
10 ੧੦ ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ।
et mutari non poterit, id est, nec melius malo, nec peius bono. Quod si mutaverit: et ipsum quod mutatum est, et illud pro quo mutatum est, consecratum erit Domino.
11 ੧੧ ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਹੋਵਾਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ।
Animal immundum, quod immolari Domino non potest, si quis voverit, adducetur ante sacerdotem,
12 ੧੨ ਤਦ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
qui iudicans utrum bonum an malum sit, statuet pretium.
13 ੧੩ ਪਰ ਜੇਕਰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ।
Quod si dare voluerit is, qui offert, addet supra æstimationem quintam partem.
14 ੧੪ ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
Homo si voverit domum suam, et sanctificaverit Domino, considerabit eam sacerdos utrum bona an mala sit, et iuxta pretium, quod ab eo fuerit constitutum, venundabitur:
15 ੧੫ ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ।
sin autem ille qui voverat, voluerit redimere eam, dabit quintam partem æstimationis supra, et habebit domum.
16 ੧੬ ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ।
Quod si agrum possessionis suæ voverit, et consecraverit Domino: iuxta mensuram sementis æstimabitur pretium. Si triginta modiis hordei seritur terra, quinquaginta siclis venundetur argenti.
17 ੧੭ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਵਿੱਚ ਅਰਪਣ ਕਰੇ ਦਾ ਉਸ ਦਾ ਮੁੱਲ ਤੇਰੇ ਠਹਿਰਾਉਣ ਦੇ ਅਨੁਸਾਰ ਹੋਵੇ।
Si statim ab anno incipientis Iubilei voverit agrum, quanto valere potest, tanto æstimabitur.
18 ੧੮ ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ।
Sin autem post aliquantum temporis: supputabit sacerdos pecuniam iuxta annorum, qui reliqui sunt, numerum usque ad Iubileum, et detrahetur ex pretio.
19 ੧੯ ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ।
Quod si voluerit redimere agrum ille, qui voverat, addet quintam partem æstimatæ pecuniæ, et possidebit eum.
20 ੨੦ ਪਰ ਜੇਕਰ ਉਹ ਉਸ ਖੇਤ ਨੂੰ ਛੁਡਾਉਣਾ ਨਾ ਚਾਹੇ ਜਾਂ ਉਸ ਨੇ ਉਹ ਖੇਤ ਕਿਸੇ ਹੋਰ ਮਨੁੱਖ ਨੂੰ ਵੇਚ ਦਿੱਤਾ ਹੋਵੇ ਤਾਂ ਉਹ ਖੇਤ ਫੇਰ ਕਦੇ ਨਾ ਛੁਡਾਇਆ ਜਾਵੇ।
Sin autem noluerit redimere, sed alteri cuilibet fuerit venundatus, ultra eum qui voverat redimere non poterit:
21 ੨੧ ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ।
quia cum Iubilei venerit dies, sanctificatus erit Domino, et possessio consecrata ad ius pertinet sacerdotum.
22 ੨੨ ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ,
Si ager emptus est, et non de possessione maiorum sanctificatus fuerit Domino,
23 ੨੩ ਤਦ ਜਾਜਕ ਅਨੰਦ ਦੇ ਸਾਲ ਤੱਕ ਦਾ ਲੇਖਾ ਕਰਕੇ ਉਸ ਮਨੁੱਖ ਦੇ ਲਈ ਜੋ ਮੁੱਲ ਠਹਿਰਾਵੇ, ਉਹ ਉਸ ਮੁੱਲ ਨੂੰ ਪਵਿੱਤਰ ਜਾਣ ਕੇ ਯਹੋਵਾਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ।
supputabit sacerdos iuxta annorum numerum usque ad Iubileum, pretium: et dabit ille qui voverat eum, Domino.
24 ੨੪ ਅਨੰਦ ਦੇ ਸਾਲ ਵਿੱਚ ਉਹ ਖੇਤ ਉਸੇ ਦੇ ਅਧਿਕਾਰ ਵਿੱਚ ਆ ਜਾਵੇਗਾ, ਜਿਸ ਤੋਂ ਉਹ ਮੁੱਲ ਲਿਆ ਗਿਆ ਸੀ ਅਰਥਾਤ ਉਹ ਜਿਸ ਦੀ ਨਿੱਜ-ਭੂਮੀ ਸੀ, ਉਸ ਉੱਤੇ ਉਸੇ ਦਾ ਅਧਿਕਾਰ ਹੋਵੇਗਾ।
In Iubileo autem revertetur ad priorem dominum, qui vendiderat eum, et habuerat in sorte possessionis suæ.
25 ੨੫ ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ।
Omnis æstimatio siclo Sanctuarii ponderabitur. Siclus viginti obolos habet.
26 ੨੬ ਤੇਰੇ ਸਾਰੇ ਪਸ਼ੂਆਂ ਦੇ ਪਹਿਲੌਠੇ ਯਹੋਵਾਹ ਦੇ ਹਨ, ਕੋਈ ਮਨੁੱਖ ਉਨ੍ਹਾਂ ਨੂੰ ਅਰਪਣ ਨਾ ਕਰੇ, ਭਾਵੇਂ ਬਲ਼ਦ ਹੋਵੇ, ਭਾਵੇਂ ਭੇਡ ਜਾਂ ਬੱਕਰੀ ਦਾ ਬੱਚਾ, ਉਹ ਯਹੋਵਾਹ ਦਾ ਹੀ ਹੈ।
Primogenita, quæ ad Dominum pertinent, nemo sanctificare poterit et vovere: sive bos, sive ovis fuerit, Domini sunt.
27 ੨੭ ਪਰ ਜੇ ਉਹ ਕਿਸੇ ਅਸ਼ੁੱਧ ਪਸ਼ੂ ਦਾ ਪਹਿਲੌਠਾ ਹੋਵੇ ਤਾਂ ਉਸ ਨੂੰ ਅਰਪਣ ਕਰਨ ਵਾਲਾ ਉਸ ਨੂੰ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਸ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਛੁਡਾ ਸਕਦਾ ਹੈ, ਪਰ ਜੇਕਰ ਉਹ ਛੁਡਾਇਆ ਨਾ ਜਾਵੇ ਤਾਂ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਵੇ।
Quod si immundum est animal, redimet qui obtulit, iuxta æstimationem tuam, et addet quintam partem pretii: si redimere noluerit, vendetur alteri quantocumque a te fuerit æstimatum.
28 ੨੮ ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ। ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ।
Omne, quod Domino consecratur, sive homo fuerit, sive animal, sive ager, non vendetur, nec redimi poterit. Quidquid semel fuerit consecratum, Sanctum sanctorum erit Domino.
29 ੨੯ ਮਨੁੱਖਾਂ ਵਿੱਚੋਂ ਕੋਈ ਵੀ ਜੋ ਵੱਢੇ ਜਾਣ ਲਈ ਸੁੱਖੇ ਜਾਣ, ਉਹ ਕਦੀ ਛੁਡਾਏ ਨਾ ਜਾਣ, ਪਰ ਜ਼ਰੂਰ ਹੀ ਮਾਰ ਦਿੱਤੇ ਜਾਣ।
Et omnis consecratio, quæ offertur ab homine, non redimetur, sed morte morietur.
30 ੩੦ ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ।
Omnes decimæ terræ, sive de frugibus, sive de pomis arborum, Domini sunt, et illi sanctificantur.
31 ੩੧ ਜੇਕਰ ਕੋਈ ਮਨੁੱਖ ਆਪਣੇ ਦਸਵੰਧਾਂ ਵਿੱਚੋਂ ਕੁਝ ਛੁਡਾ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਹੋਰ ਪਾ ਕੇ ਦੇ ਦੇਵੇ।
Si quis autem voluerit redimere decimas suas, addet quintam partem earum.
32 ੩੨ ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ।
Omnium decimarum bovis et ovis et capræ, quæ sub pastoris virga transeunt, quidquid decimum venerit, sanctificabitur Domino.
33 ੩੩ ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।
Non eligetur nec bonum nec malum, nec altero commutabitur. Si quis mutaverit: et quod mutatum est, et pro quo mutatum est, sanctificabitur Domino, et non redimetur.
34 ੩੪ ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ।
Hæc sunt præcepta, quæ mandavit Dominus Moysi ad filios Israel in monte Sinai.