< ਲੇਵੀਆਂ ਦੀ ਪੋਥੀ 3 >

1 “ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ।
“‘যদি কেউ মঙ্গলার্থক বলিদান দেয় এবং পশুপাল থেকে একটি পশু উৎসর্গ করে, সেটি পুংপশু বা স্ত্রীপশু যাই হোক না কেন, সদাপ্রভুর সামনে সেটি নির্দোষ হওয়া চাই।
2 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
সে ওই পশুর মাথায় হাত রাখবে ও সমাগম তাঁবুর প্রবেশদ্বারে সেটিকে বধ করবে। পরে হারোণের পুত্র যাজকেরা বেদির চারপাশে রক্ত ছিটাবে।
3 ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ
মঙ্গলার্থক বলিদান থেকে সে এক অর্ঘ্য আনবে, যা সদাপ্রভুর উদ্দেশে অগ্নিকৃত উপহার, ভিতরের অঙ্গ এবং সমস্ত মেদ তার সঙ্গে যুক্ত,
4 ਅਤੇ ਦੋਵੇਂ ਗੁਰਦੇ, ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
অন্ত্র আচ্ছাদনকারী সমস্ত মেদ অথবা এর সঙ্গে সংযুক্ত প্রত্যঙ্গ, কোমরের কাছাকাছি মেদসহ দুটি কিডনি ও কিডনির পর্দা সে বাদ দেবে।
5 ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
তারপর হোমবলির শীর্ষ ভাগে বেদির উপরে হারোণের ছেলেরা নৈবেদ্য পোড়াবে, অর্থাৎ কাঠে অর্ঘ্য ঝলসানো হবে; এটি অগ্নিকৃত এক নৈবেদ্য যা সদাপ্রভুর উদ্দেশে সৌরভার্থক প্রীতিজনক উপহার।
6 “ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ।
“‘যদি সে সদাপ্রভুর উদ্দেশে পশুপাল থেকে কোনো পুংশাবক অথবা স্ত্রীশাবক মঙ্গলার্থক নৈবেদ্যরূপে উৎসর্গ করে, তাহলে তা যেন ত্রুটিমুক্ত হয়।
7 ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ।
যদি সে এক মেষশাবক বলি দেয়, সদাপ্রভুর সামনে সে তাকে রাখবে।
8 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
সে তার বলির পশুর মাথায় হাত রাখবে ও সমাগম তাঁবুর সামনে বধ করবে। পরে হারোণের ছেলেরা বেদির চারপাশে বধ করা পশুর রক্ত ছিটাবে।
9 ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
মঙ্গলার্থক বলি থেকে অগ্নিকৃত উপহার সে সদাপ্রভুর উদ্দেশে নিবেদন করবে। বলিকৃত পশুর সমস্ত মেদ, অথবা এতে সংযুক্ত অন্যান্য প্রত্যঙ্গ,
10 ੧੦ ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
কোমরের কাছাকাছি মেদসহ দুটো কিডনি ও যকৃতের পর্দা সে সরিয়ে দেবে।
11 ੧੧ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ।
যাজক খাদ্যরূপে সেগুলি বেদিতে পোড়াবে, যা সদাপ্রভুর উদ্দেশে অগ্নিকৃত এক উপহার।
12 ੧੨ “ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ।
“‘যদি সে একটি ছাগল উৎসর্গ করতে চায়, সদাপ্রভুর সামনে সে তাকে রাখবে,
13 ੧੩ ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
ছাগটির মাথায় সে হাত রাখবে ও সমাগম তাঁবুর সামনে তাকে বধ করবে। পরে হারোণের পুত্রেরা বেদির চারপাশে বধ করা পশুর রক্ত ছিটাবে।
14 ੧੪ ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
তার যে কোনো বলিদান সদাপ্রভুর উদ্দেশে অগ্নিকৃত উপহার হতেই হবে; অন্ত্র আচ্ছাদনকারী সমস্ত মেদ অথবা এতে সংযুক্ত প্রত্যঙ্গ
15 ੧੫ ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
কোমরের কাছাকাছি মেদসহ দুটো কিডনি ও যকৃতের পর্দা সে সরিয়ে দেবে।
16 ੧੬ ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।
যাজক সেগুলি ভক্ষ্যরূপে বেদিতে পোড়াবে, যা সৌরভার্থক প্রীতিজনক অগ্নিকৃত এক উপহার। সমস্ত মেদ সদাপ্রভুর।
17 ੧੭ “ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ।”
“‘পুরুষানুক্রমে তোমরা যেখানেই বসবাস করো এটি হবে তোমাদের জন্য চিরস্থায়ী বিধি, তোমরা মেদ অথবা রক্ত ভোজন করবে না।’”

< ਲੇਵੀਆਂ ਦੀ ਪੋਥੀ 3 >