< ਲੇਵੀਆਂ ਦੀ ਪੋਥੀ 3 >
1 ੧ “ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ।
А якщо його жертва — ми́рна, якщо з великої худоби він приносить чи самця́, чи сами́цю, — він принесе її безва́дну перед Господнє лице,
2 ੨ ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
і покладе свою руку на голову жертви своєї, та й заріже її при вході до скинії заповіту. А Ааронові сини, священики, покроплять тією кров'ю на жертівника навколо.
3 ੩ ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ
І принесе він із мирної жертви огняну́ жертву для Господа, — лій, що закриває ну́трощі, та ввесь лій, що на ну́трощах,
4 ੪ ਅਤੇ ਦੋਵੇਂ ਗੁਰਦੇ, ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
і оби́дві ни́рки, і лій, що на них, що на сте́гнах, а сальника́ на печінці — зді́йме його з ни́рками.
5 ੫ ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
І спалять те сини Ааронові на жертівнику на цілопа́лення, що на дро́вах, яке на огні, — це огняна́ жертва, пахощі любі для Господа.
6 ੬ “ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ।
А якщо з дрібної худоби його жертва на мирну жертву для Господа, саме́ць чи сами́ця, то безва́дну принесе її́.
7 ੭ ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ।
Якщо приносить він на жертву вівцю́, то принесе її перед Господнє лице,
8 ੮ ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
і покладе свою руку на голову жертви своєї, та й заріже її перед скинією заповіту. А Ааронові сини покро́плять кров'ю її на жертівника навколо.
9 ੯ ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
І він принесе з мирної жертви огняну́ жертву для Господа, — ці́лого курдюка́, якого здійме при хребті, і лій, що закриває ну́трощі, і ввесь лій, що на ну́трощах,
10 ੧੦ ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
і обидві нирки та лій, що на них, що на сте́гнах, а сальника на печінці — зді́йме його з нирками.
11 ੧੧ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ।
І священик спалить те на жертівнику, — хліб огняно́ї жертви для Господа.
12 ੧੨ “ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ।
А якщо жертва його коза, то піднесе її перед лице Господнє,
13 ੧੩ ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
і покладе свою руку на голову її, та й заріже її перед скинією заповіту. А Ааронові сини́ покро́плять кров'ю її на жертівника навколо.
14 ੧੪ ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
І він принесе з неї жертву свою, жертву для Господа, — лій, що закриває ну́трощі, та ввесь лій, що на ну́трощах,
15 ੧੫ ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
і оби́дві нирки, і лій, що на них, що на стегнах, а сальника на печінці — здійме його з нирками.
16 ੧੬ ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।
І священик спалить їх на жертівнику, — це пожива, огняна́ жертва на любі пахощі; увесь лій — для Господа.
17 ੧੭ “ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ।”
Оце постанова вічна для ваших родів у всіх оса́дах ваших: жодного лою й жодної крови не будете їсти“.