< ਲੇਵੀਆਂ ਦੀ ਪੋਥੀ 4 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ,
১আর সদাপ্রভু মোশিকে বললেন,
2 ੨ ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ, ਜਿਨ੍ਹਾਂ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਦਿੱਤਾ ਹੈ,
২তুমি ইস্রায়েল সন্তানদের বল, কেউ যদি ভুলবশতঃ পাপ করে, অর্থাৎ সদাপ্রভুর আজ্ঞানিষিদ্ধ কাজের কোনো এক কাজ যদি করে;
3 ੩ ਅਤੇ ਜੇਕਰ ਕਦੀ ਮਸਹ ਕੀਤਾ ਹੋਇਆ ਜਾਜਕ ਕੋਈ ਅਜਿਹਾ ਪਾਪ ਕਰੇ, ਜਿਸ ਦੇ ਕਾਰਨ ਪਰਜਾ ਦੋਸ਼ੀ ਠਹਿਰੇ ਤਾਂ ਉਹ ਆਪਣੇ ਉਸ ਪਾਪ ਦੇ ਲਈ ਇੱਕ ਦੋਸ਼ ਰਹਿਤ ਜੁਆਨ ਬਲ਼ਦ ਯਹੋਵਾਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ,
৩বিশেষত অভিষিক্ত যাজক যদি এমন পাপ করে, যাতে লোকদের ওপরে দোষ হয়, তবে সে নিজের পাপের জন্য সদাপ্রভুর উদ্দেশ্যে নির্দোষ এক ছোট বলদ আনবে পাপের জন্য বলিরূপে উৎসর্গ করবে।
4 ੪ ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ,
৪পরে সমাগম তাঁবুর দরজার মুখে সদাপ্রভুর সামনে সেই বলদ আনবে; তার মাথার ওপর হাত রেখে সদাপ্রভুর সামনে তাকে হত্যা করবে।
5 ੫ ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
৫আর অভিষিক্ত যাজক সেই গোবৎসের কিছু রক্ত নিয়ে সমাগম তাঁবুর মধ্যে আনবে।
6 ੬ ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
৬আর যাজক সেই রক্তে নিজের আঙুল ডুবিয়ে পবিত্র জায়গায় পর্দার সামনের অংশে সদাপ্রভুর সামনে সাত বার তার কিছু রক্ত ছিটিয়ে দেবে।
7 ੭ ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਲਗਾਵੇ, ਫੇਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
৭পরে যাজক সেই রক্তের কিছুটা নিয়ে সমাগম তাঁবুর ভেতর সদাপ্রভুর সামনে রাখা সুগন্ধি ধূপের বেদির শিঙে দেবে, পরে গোবৎসের সব রক্ত নিয়ে সমাগম তাঁবুর দরজায় রাখা হোমবেদির মূলে ঢালবে।
8 ੮ ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ।
৮আর পাপের জন্য বলির বলদের সব মেদ, অর্থাৎ ভেতরের অংশে ঢাকা মেদ, অন্ত্রের ওপরের সব মেদ
9 ੯ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ,
৯এবং দুটো কিডনি ও তার ওপরে থাকা মেদ ও যকৃতের ওপরে থাকা ফুসফুস কিডনির সঙ্গে ছাড়িয়ে নেবে।
10 ੧੦ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਭੇਟਾਂ, ਬਲੀ ਦੇ ਬਲ਼ਦ ਤੋਂ ਵੱਖਰੀਆਂ ਕੀਤੀਆਂ ਜਾਂਦੀਆਂ ਹਨ। ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ।
১০মঙ্গলের জন্য বলির বলদের থেকে যেমন নিতে হয়, সেই রকম নেবে এবং যাজক হোমবেদির ওপরে তা পোড়াবে।
11 ੧੧ ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ,
১১পরে ঐ গোবৎসের চামড়া সব মাংস, মাথা ও পা, অন্ত্র ও গোবর
12 ੧੨ ਅਰਥਾਤ ਸਾਰਾ ਬਲ਼ਦ, ਉਹ ਡੇਰਿਆਂ ਤੋਂ ਬਾਹਰ ਇੱਕ ਸਾਫ਼ ਸਥਾਨ ਵਿੱਚ ਜਿੱਥੇ ਸੁਆਹ ਪਾਈ ਜਾਂਦੀ ਹੈ, ਲੈ ਜਾਵੇ ਅਤੇ ਉਸ ਨੂੰ ਲੱਕੜਾਂ ਉੱਤੇ ਅੱਗ ਨਾਲ ਸਾੜ ਦੇਵੇ, ਉਹ ਉੱਥੇ ਹੀ ਸਾੜਿਆ ਜਾਵੇ ਜਿੱਥੇ ਸੁਆਹ ਪਾਈ ਜਾਂਦੀ ਹੈ।
১২সবশুদ্ধ বলদটি নিয়ে শিবিরের বাইরে কোন শুচি জায়গায়, ছাই ফেলে দেবার জায়গায়, এনে কাঠের ওপরে আগুনে পুড়িয়ে দেবে; ছাই ফেলে দেবার জায়গায় তা পোড়াতে হবে।
13 ੧੩ ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,
১৩আর ইস্রায়েলের সব মণ্ডলী যদি প্রমাদবশতঃ পাপ করে এবং তা সমাজের চোখের আড়ালে থাকে এবং সদাপ্রভুর আজ্ঞানিষিদ্ধ কোনো কাজ করে যদি দোষী হয়,
14 ੧੪ ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ,
১৪তবে তাদের করা সেই পাপ যখন জানা যাবে সেই দিনের সমাজ পাপের জন্য বলিরূপে এক ছোট গোবৎস উৎসর্গ করবে; লোকেরা সমাগম তাঁবুর সামনে তাকে আনবে।
15 ੧੫ ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ।
১৫পরে মণ্ডলীর প্রাচীনরা সদাপ্রভুর সামনে সেই গোবৎসের মাথায় হাত রাখবে এবং সদাপ্রভুর সামনে তাকে হত্যা করা হবে।
16 ੧੬ ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
১৬পরে অভিষিক্ত যাজক সেই বলদের কিছু রক্ত সমাগম তাঁবুর মধ্যে আনবে।
17 ੧੭ ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
১৭আর যাজক সেই রক্তে নিজের আঙুল ডুবিয়ে তার কিছুটা পর্দার আগে, সদাপ্রভুর সামনে সাত বার ছিটাবে
18 ੧੮ ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
১৮এবং সেই রক্তের কিছুটা নিয়ে সদাপ্রভুর সামনে সমাগম তাঁবুর মধ্যে রাখা বেদির শিঙের ওপরে দেবে; পরে সমাগম তাঁবুর দরজার সামনে হোমবেদির মূলে অন্য সব রক্ত ঢেলে দেবে।
19 ੧੯ ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ।
১৯আর বলি থেকে তার সব মেদ নিয়ে বেদির ওপরে পোড়াবে।
20 ੨੦ ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।
২০সে ঐ পাপের জন্য বলির বলদকে যেরকম করে, একেও সেরকম করবে; এভাবে যাজক তাদের জন্য প্রায়শ্চিত্ত করবে, তাতে তাদের পাপের ক্ষমা হবে।
21 ੨੧ ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ। ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ।
২১পরে সে বলদকে শিবিরের বাইরে নিয়ে গিয়ে প্রথম বলদটি যেমন পুড়িয়েছিলে, তেমনি তাকেও পুড়িয়ে দেবে; এটা সমাজের পাপের জন্য বলিদান।
22 ੨੨ ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,
২২আর যদি কোনো অধ্যক্ষ পাপ করে, অর্থাৎ প্রমাদবশতঃ নিজের ঈশ্বর সদাপ্রভুর আজ্ঞানিষিদ্ধ কোনো কাজ করে দোষী হয়,
23 ੨੩ ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ,
২৩তবে তার করা সেই পাপ যখন জানা যাবে, সেদিনের নিজের উপহার বলে এক নির্দোষ পুরুষ ছাগল আনবে।
24 ੨੪ ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।
২৪পরে ঐ ছাগলের মাথায় হাত দিয়ে হোমবলি হত্যার জায়গায় সদাপ্রভুর সামনে তাকে হত্যা করবে; এটা পাপের জন্য বলিদান।
25 ੨੫ ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
২৫পরে যাজক নিজের আঙুল দিয়ে সেই পাপের জন্য বলির কিছুটা রক্ত নিয়ে হোমবেদির শিঙের ওপরে দেবে এবং তার রক্ত হোমবেদির মূলে ঢেলে দেবে।
26 ੨੬ ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
২৬আর মঙ্গলের জন্য বলিদানের মেদের মত তার সব মেদ নিয়ে বেদিতে পোড়াবে এভাবে যাজক পাপমোচনের জন্য প্রায়শ্চিত্ত করবে, তাতে তার পাপের ক্ষমা হবে।
27 ੨੭ ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,
২৭আর সাধারণ লোকদের মধ্যে যদি কেউ প্রমাদবশতঃ সদাপ্রভুর কোনো আজ্ঞানিষিদ্ধ কাজের জন্য পাপ করে দোষী হয়,
28 ੨੮ ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ।
২৮তবে সে যখন নিজের করা পাপ জানবে তখন নিজের করা সেই পাপের জন্য নিজের উপহার বলে পালের ভেতর থেকে এক নির্দোষ ছাগী আনবে।
29 ੨੯ ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ।
২৯পরে ঐ পাপের জন্যে বলির মাথায় হাত রেখে হোমবলির জায়গায় সেই পাপের জন্য বলি হত্যা করবে
30 ੩੦ ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
৩০পরে যাজক আঙুল দিয়ে তার কিছুটা রক্ত নিয়ে হোমবেদির শিঙের ওপরে দেবে এবং তার সব রক্ত বেদির মূলে ঢেলে দেবে।
31 ੩੧ ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
৩১আর মঙ্গলের জন্য বলি থেকে নেওয়া মেদের মত তার সব মেদ ছাড়িয়ে নেবে; পরে যাজক সদাপ্রভুর উদ্দেশ্যে সুগন্ধের জন্য বেদির ওপরে তা পুড়িয়ে দেবে; এভাবে যাজক তার জন্য প্রায়শ্চিত্ত করবে, তাতে তার পাপের ক্ষমা হবে।
32 ੩੨ ਜੇਕਰ ਉਹ ਪਾਪ ਬਲੀ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਦੋਸ਼ ਰਹਿਤ ਇੱਕ ਲੇਲੀ ਲਿਆਵੇ।
৩২যদি সে পাপের জন্য বলির উপহারের জন্য ভেড়ার বাচ্চা আনে, তবে একটা নির্দোষ মেয়ে ভেড়ার বাচ্চা আনবে।
33 ੩੩ ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ।
৩৩আর সেই পাপের জন্য বলির মাথায় হাত দিয়ে হোমবলি হত্যার জায়গায় সেই পাপের জন্য বলি হত্যা করবে।
34 ੩੪ ਅਤੇ ਜਾਜਕ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
৩৪পরে যাজক আঙুল দিয়ে সেই পাপের জন্য বলির কিছুটা রক্ত নিয়ে হোমবেদির শিংগুলোর ওপরে দেবে ও সব রক্ত বেদির মূলে ঢালবে।
35 ੩੫ ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
৩৫পরে মঙ্গলের বলির ভেড়ার বাচ্চার মেদ যেমন ছাড়ান যায়, তেমনি যাজক এর সব মেদ ছাড়িয়ে নেবে এবং সদাপ্রভুর জন্য আগুনে তৈরী উপহারের রীতি অনুসারে তা বেদিতে পোড়াবে; এভাবে যাজক তার করা পাপের প্রায়শ্চিত্ত করবে; তাতে তার পাপের ক্ষমা হবে।