< ਲੇਵੀਆਂ ਦੀ ਪੋਥੀ 4 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר׃
2 ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ, ਜਿਨ੍ਹਾਂ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਦਿੱਤਾ ਹੈ,
דבר אל בני ישראל לאמר נפש כי תחטא בשגגה מכל מצות יהוה אשר לא תעשינה ועשה מאחת מהנה׃
3 ਅਤੇ ਜੇਕਰ ਕਦੀ ਮਸਹ ਕੀਤਾ ਹੋਇਆ ਜਾਜਕ ਕੋਈ ਅਜਿਹਾ ਪਾਪ ਕਰੇ, ਜਿਸ ਦੇ ਕਾਰਨ ਪਰਜਾ ਦੋਸ਼ੀ ਠਹਿਰੇ ਤਾਂ ਉਹ ਆਪਣੇ ਉਸ ਪਾਪ ਦੇ ਲਈ ਇੱਕ ਦੋਸ਼ ਰਹਿਤ ਜੁਆਨ ਬਲ਼ਦ ਯਹੋਵਾਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ,
אם הכהן המשיח יחטא לאשמת העם והקריב על חטאתו אשר חטא פר בן בקר תמים ליהוה לחטאת׃
4 ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ,
והביא את הפר אל פתח אהל מועד לפני יהוה וסמך את ידו על ראש הפר ושחט את הפר לפני יהוה׃
5 ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
ולקח הכהן המשיח מדם הפר והביא אתו אל אהל מועד׃
6 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
וטבל הכהן את אצבעו בדם והזה מן הדם שבע פעמים לפני יהוה את פני פרכת הקדש׃
7 ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਲਗਾਵੇ, ਫੇਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
ונתן הכהן מן הדם על קרנות מזבח קטרת הסמים לפני יהוה אשר באהל מועד ואת כל דם הפר ישפך אל יסוד מזבח העלה אשר פתח אהל מועד׃
8 ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ।
ואת כל חלב פר החטאת ירים ממנו את החלב המכסה על הקרב ואת כל החלב אשר על הקרב׃
9 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ,
ואת שתי הכלית ואת החלב אשר עליהן אשר על הכסלים ואת היתרת על הכבד על הכליות יסירנה׃
10 ੧੦ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਭੇਟਾਂ, ਬਲੀ ਦੇ ਬਲ਼ਦ ਤੋਂ ਵੱਖਰੀਆਂ ਕੀਤੀਆਂ ਜਾਂਦੀਆਂ ਹਨ। ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ।
כאשר יורם משור זבח השלמים והקטירם הכהן על מזבח העלה׃
11 ੧੧ ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ,
ואת עור הפר ואת כל בשרו על ראשו ועל כרעיו וקרבו ופרשו׃
12 ੧੨ ਅਰਥਾਤ ਸਾਰਾ ਬਲ਼ਦ, ਉਹ ਡੇਰਿਆਂ ਤੋਂ ਬਾਹਰ ਇੱਕ ਸਾਫ਼ ਸਥਾਨ ਵਿੱਚ ਜਿੱਥੇ ਸੁਆਹ ਪਾਈ ਜਾਂਦੀ ਹੈ, ਲੈ ਜਾਵੇ ਅਤੇ ਉਸ ਨੂੰ ਲੱਕੜਾਂ ਉੱਤੇ ਅੱਗ ਨਾਲ ਸਾੜ ਦੇਵੇ, ਉਹ ਉੱਥੇ ਹੀ ਸਾੜਿਆ ਜਾਵੇ ਜਿੱਥੇ ਸੁਆਹ ਪਾਈ ਜਾਂਦੀ ਹੈ।
והוציא את כל הפר אל מחוץ למחנה אל מקום טהור אל שפך הדשן ושרף אתו על עצים באש על שפך הדשן ישרף׃
13 ੧੩ ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,
ואם כל עדת ישראל ישגו ונעלם דבר מעיני הקהל ועשו אחת מכל מצות יהוה אשר לא תעשינה ואשמו׃
14 ੧੪ ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ,
ונודעה החטאת אשר חטאו עליה והקריבו הקהל פר בן בקר לחטאת והביאו אתו לפני אהל מועד׃
15 ੧੫ ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ।
וסמכו זקני העדה את ידיהם על ראש הפר לפני יהוה ושחט את הפר לפני יהוה׃
16 ੧੬ ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
והביא הכהן המשיח מדם הפר אל אהל מועד׃
17 ੧੭ ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
וטבל הכהן אצבעו מן הדם והזה שבע פעמים לפני יהוה את פני הפרכת׃
18 ੧੮ ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
ומן הדם יתן על קרנת המזבח אשר לפני יהוה אשר באהל מועד ואת כל הדם ישפך אל יסוד מזבח העלה אשר פתח אהל מועד׃
19 ੧੯ ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ।
ואת כל חלבו ירים ממנו והקטיר המזבחה׃
20 ੨੦ ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।
ועשה לפר כאשר עשה לפר החטאת כן יעשה לו וכפר עלהם הכהן ונסלח להם׃
21 ੨੧ ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ। ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ।
והוציא את הפר אל מחוץ למחנה ושרף אתו כאשר שרף את הפר הראשון חטאת הקהל הוא׃
22 ੨੨ ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,
אשר נשיא יחטא ועשה אחת מכל מצות יהוה אלהיו אשר לא תעשינה בשגגה ואשם׃
23 ੨੩ ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ,
או הודע אליו חטאתו אשר חטא בה והביא את קרבנו שעיר עזים זכר תמים׃
24 ੨੪ ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।
וסמך ידו על ראש השעיר ושחט אתו במקום אשר ישחט את העלה לפני יהוה חטאת הוא׃
25 ੨੫ ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
ולקח הכהן מדם החטאת באצבעו ונתן על קרנת מזבח העלה ואת דמו ישפך אל יסוד מזבח העלה׃
26 ੨੬ ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
ואת כל חלבו יקטיר המזבחה כחלב זבח השלמים וכפר עליו הכהן מחטאתו ונסלח לו׃
27 ੨੭ ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,
ואם נפש אחת תחטא בשגגה מעם הארץ בעשתה אחת ממצות יהוה אשר לא תעשינה ואשם׃
28 ੨੮ ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ।
או הודע אליו חטאתו אשר חטא והביא קרבנו שעירת עזים תמימה נקבה על חטאתו אשר חטא׃
29 ੨੯ ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ।
וסמך את ידו על ראש החטאת ושחט את החטאת במקום העלה׃
30 ੩੦ ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
ולקח הכהן מדמה באצבעו ונתן על קרנת מזבח העלה ואת כל דמה ישפך אל יסוד המזבח׃
31 ੩੧ ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
ואת כל חלבה יסיר כאשר הוסר חלב מעל זבח השלמים והקטיר הכהן המזבחה לריח ניחח ליהוה וכפר עליו הכהן ונסלח לו׃
32 ੩੨ ਜੇਕਰ ਉਹ ਪਾਪ ਬਲੀ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਦੋਸ਼ ਰਹਿਤ ਇੱਕ ਲੇਲੀ ਲਿਆਵੇ।
ואם כבש יביא קרבנו לחטאת נקבה תמימה יביאנה׃
33 ੩੩ ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ।
וסמך את ידו על ראש החטאת ושחט אתה לחטאת במקום אשר ישחט את העלה׃
34 ੩੪ ਅਤੇ ਜਾਜਕ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
ולקח הכהן מדם החטאת באצבעו ונתן על קרנת מזבח העלה ואת כל דמה ישפך אל יסוד המזבח׃
35 ੩੫ ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
ואת כל חלבה יסיר כאשר יוסר חלב הכשב מזבח השלמים והקטיר הכהן אתם המזבחה על אשי יהוה וכפר עליו הכהן על חטאתו אשר חטא ונסלח לו׃

< ਲੇਵੀਆਂ ਦੀ ਪੋਥੀ 4 >