< ਲੇਵੀਆਂ ਦੀ ਪੋਥੀ 5 >
1 ੧ ਜੇਕਰ ਕੋਈ ਮਨੁੱਖ ਅਜਿਹਾ ਪਾਪ ਕਰੇ ਕਿ ਉਹ ਕਿਸੇ ਗੱਲ ਦਾ ਗਵਾਹ ਹੋਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਵੀ ਉਹ ਨਾ ਦੱਸੇ ਕਿ ਉਸ ਨੇ ਕੁਝ ਵੇਖਿਆ ਜਾਂ ਜਾਣਿਆ ਹੈ, ਤਾਂ ਉਹ ਦੋਸ਼ੀ ਠਹਿਰੇਗਾ।
若有人詛咒的誓言,能為所見所知的事作證而不肯聲明,就犯了罪,應負罪咎;
2 ੨ ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ।
或有人誤觸了什麼不潔之物,不論是不潔野獸的屍體,或是不潔家畜的屍體,或是不節昆蟲的屍體,而未發覺,以後發覺自己成為不潔的,因而有罪;
3 ੩ ਅਤੇ ਜੇਕਰ ਉਹ ਮਨੁੱਖ ਦੀ ਕਿਸੇ ਗੰਦਗੀ ਨੂੰ ਅਣਜਾਣੇ ਵਿੱਚ ਛੂਹ ਲਵੇ, ਭਾਵੇਂ ਕਿਸੇ ਵੀ ਤਰ੍ਹਾਂ ਦੀ ਗੰਦਗੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤਰ ਹੁੰਦਾ ਹੈ, ਤਾਂ ਜਿਸ ਵੇਲੇ ਉਸ ਨੂੰ ਇਸ ਬਾਰੇ ਖ਼ਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ।
或有人誤摸了人的不潔,任何能玷污人的不潔,而未發覺,以後發覺,就有了罪;
4 ੪ ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।
或有人出言輕易發了誓,或懷惡意,或懷善意,人無論在什麼事上輕易發了誓,當時未發覺,而以後發覺自己在某些事上有了罪;
5 ੫ ਅਤੇ ਅਜਿਹਾ ਹੋਵੇ ਕਿ ਜਦ ਉਹ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦਾ ਦੋਸ਼ੀ ਠਹਿਰੇ ਤਾਂ ਜਿਸ ਗੱਲ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮੰਨ ਲਵੇ।
那麼幾時他發覺在上述某件事上有了罪,就該承認自己所犯的罪,
6 ੬ ਉਹ ਆਪਣੇ ਪਾਪ ਦੇ ਕਾਰਨ ਜੋ ਉਸ ਨੇ ਕੀਤਾ, ਭੇਡ ਜਾਂ ਬੱਕਰੀ ਪਾਪ ਬਲੀ ਦੀ ਭੇਟ ਲਈ ਯਹੋਵਾਹ ਦੇ ਅੱਗੇ ਲਿਆਵੇ, ਤਦ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ।
為賠補所犯的罪,應由羊群中取一隻母羊或綿羊,或山羊,獻給上主作贖罪祭,司祭應為他的罪行贖罪禮。
7 ੭ ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,
如果他的財力不足辦一隻羊,為賠補所犯的罪,應獻給上主兩隻班鳩或兩隻雛鴿:一隻做為贖罪祭,一隻做為全燔祭。
8 ੮ ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਪਾਪ ਬਲੀ ਦੀ ਭੇਟ ਨੂੰ ਪਹਿਲਾਂ ਚੜ੍ਹਾਵੇ ਅਤੇ ਉਸ ਦਾ ਸਿਰ ਮਰੋੜ ਦੇਵੇ ਪਰ ਉਸ ਨੂੰ ਚੀਰ ਕੇ ਵੱਖੋ-ਵੱਖ ਨਾ ਕਰੇ।
將牠們交給司祭;司祭應先奉獻那作贖罪祭的一隻,掐住脖子扭斷牠的頭,卻不可分離;
9 ੯ ਅਤੇ ਉਹ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਜਗਵੇਦੀ ਦੇ ਇੱਕ ਪਾਸੇ ਛਿੜਕੇ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹਿਆ ਜਾਵੇ, ਇਹ ਪਾਪ ਬਲੀ ਦੀ ਭੇਟ ਹੈ।
然後取些贖罪祭犧牲的血,灑在祭壇壁上,其餘的血都擠在祭檀腳旁:這是贖罪祭。
10 ੧੦ ਅਤੇ ਦੂਜੇ ਪੰਛੀ ਨੂੰ ਹੋਮ ਬਲੀ ਕਰਕੇ ਬਿਧੀ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਉਸ ਦਾ ਪ੍ਰਾਸਚਿਤ ਕਰੇ ਤਦ ਉਸ ਨੂੰ ਮਾਫ਼ ਕੀਤਾ ਜਾਵੇਗਾ।
至於第二隻:照全燔祭的儀式獻作全墦祭。司祭這樣為他所犯的罪行贖罪禮,他方可獲得罪赦。
11 ੧੧ ਪਰ ਜੇਕਰ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਵੀ ਨਾ ਲਿਆ ਸਕੇ ਤਾਂ ਉਹ ਆਪਣੇ ਪਾਪ ਦੇ ਕਾਰਨ ਆਪਣੀ ਭੇਟ ਵਿੱਚ ਇੱਕ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ ਪਾਪ ਬਲੀ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ, ਨਾ ਉਸ ਦੇ ਉੱਤੇ ਲੁਬਾਨ ਰੱਖੇ, ਕਿਉਂ ਜੋ ਉਹ ਪਾਪ ਦੀ ਭੇਟ ਹੈ।
如果他的財力連兩隻班鳩或兩隻雛鴿也不能備辦,為賠補所犯的罪,應獻十分之一「厄法」細麵,作贖罪祭祭品,上面不可倒油,也不可放乳香,因為是贖罪祭。
12 ੧੨ ਤਦ ਉਹ ਉਸ ਨੂੰ ਜਾਜਕ ਦੇ ਕੋਲ ਲਿਆਵੇ ਅਤੇ ਜਾਜਕ ਉਸ ਵਿੱਚੋਂ ਇੱਕ ਮੁੱਠ ਭਰ ਕੇ ਯਾਦਗਿਰੀ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ।
將祭品交給司祭,司祭就取出一把麵,放在祭壇上與獻給上主的火祭一同焚燒,為獲得記念:這是贖罪祭。
13 ੧੩ ਅਤੇ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦੇ ਵਿਖੇ ਜਿਹੜਾ ਪਾਪ ਕਰੇ, ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। ਪਾਪ ਬਲੀ ਦਾ ਬਚਿਆ ਹੋਇਆ ਹਿੱਸਾ ਮੈਦੇ ਦੀ ਭੇਟ ਦੀ ਤਰ੍ਹਾਂ ਜਾਜਕ ਦਾ ਹੋਵੇਗਾ।
司祭這樣為他所犯的罪過行贖罪禮,他方可獲得罪赦。剩下的,如素祭一樣,應歸於司祭。」贖過祭祭儀。
14 ੧੪ ਯਹੋਵਾਹ ਨੇ ਮੂਸਾ ਨੂੰ ਆਖਿਆ,
上主訓示梅瑟說:「
15 ੧੫ ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ।
若有人有了過犯,不慎冒犯了上主的聖物,為賠補自己的過失,應從羊群中取一隻無瑕的公綿羊,依照你的估價,按聖所的幣制折合銀子,獻與上主作贖過祭。
16 ੧੬ ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
為賠償他對聖物所犯的過失,應還另加五分之一,交給司祭。司祭應用贖過祭的公綿羊為他行贖罪禮,他方可獲得罪赦。
17 ੧੭ ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ।
若有人犯了罪,不慎做了上主戒命所不許做的事,有了過犯,應負罪債,
18 ੧੮ ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨ੍ਹੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ।
他應照你的估價,從羊群中取一隻無瑕的公綿羊,交給司祭做贖過祭。司祭這樣為他不慎而誤犯的過失,替他行贖罪禮,他才可獲得罪赦:
19 ੧੯ ਇਹ ਦੋਸ਼ ਬਲੀ ਦੀ ਭੇਟ ਹੈ, ਕਿਉਂਕਿ ਉਸ ਨੇ ਜ਼ਰੂਰ ਹੀ ਯਹੋਵਾਹ ਦੇ ਅੱਗੇ ਪਾਪ ਕੀਤਾ ਹੈ।
這是贖過祭,是他應向上主獻的贖過祭。」