< ਲੇਵੀਆਂ ਦੀ ਪੋਥੀ 6 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
2 ਜੇ ਕੋਈ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰਕੇ ਦੋਸ਼ੀ ਠਹਿਰੇ ਅਤੇ ਆਪਣੇ ਗੁਆਂਢੀ ਨਾਲ ਗਿਰਵੀ ਰੱਖੀ ਹੋਈ ਵਸਤੂ, ਲੈਣ-ਦੇਣ ਅਤੇ ਠੱਗੀ ਦੇ ਮਾਮਲਿਆਂ ਵਿੱਚ ਉਸ ਨਾਲ ਧੋਖਾ ਕਰੇ ਜਾਂ ਉਸ ਨੂੰ ਲੁੱਟੇ,
נפש כי תחטא ומעלה מעל ביהוה וכחש בעמיתו בפקדון או בתשומת יד או בגזל או עשק את עמיתו
3 ਜਾਂ ਕਿਸੇ ਗੁਆਚੀ ਹੋਈ ਵਸਤੂ ਨੂੰ ਲੱਭੇ ਅਤੇ ਉਸ ਦੇ ਵਿਖੇ ਝੂਠ ਬੋਲੇ ਅਤੇ ਝੂਠੀ ਸਹੁੰ ਚੁੱਕੇ, ਅਜਿਹਾ ਕੋਈ ਵੀ ਕੰਮ ਜਿਸ ਨੂੰ ਕਰਕੇ ਮਨੁੱਖ ਪਾਪੀ ਠਹਿਰਦਾ ਹੈ,
או מצא אבדה וכחש בה ונשבע על שקר על אחת מכל אשר יעשה האדם--לחטא בהנה
4 ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,
והיה כי יחטא ואשם--והשיב את הגזלה אשר גזל או את העשק אשר עשק או את הפקדון אשר הפקד אתו או את האבדה אשר מצא
5 ਜਾਂ ਕੋਈ ਵੀ ਵਸਤੂ ਹੋਵੇ ਜਿਸ ਦੇ ਵਿਖੇ ਉਸ ਨੇ ਝੂਠੀ ਸਹੁੰ ਚੁੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸ ਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ।
או מכל אשר ישבע עליו לשקר--ושלם אתו בראשו וחמשתיו יסף עליו לאשר הוא לו יתננו ביום אשמתו
6 ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।
ואת אשמו יביא ליהוה איל תמים מן הצאן בערכך לאשם אל הכהן
7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ।
וכפר עליו הכהן לפני יהוה ונסלח לו על אחת מכל אשר יעשה לאשמה בה
8 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
9 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ।
צו את אהרן ואת בניו לאמר זאת תורת העלה הוא העלה על מוקדה על המזבח כל הלילה עד הבקר ואש המזבח תוקד בו
10 ੧੦ ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ।
ולבש הכהן מדו בד ומכנסי בד ילבש על בשרו והרים את הדשן אשר תאכל האש את העלה על המזבח ושמו אצל המזבח
11 ੧੧ ਤਦ ਉਹ ਆਪਣੇ ਇਹ ਬਸਤਰ ਲਾਹ ਦੇਵੇ ਅਤੇ ਦੂਜੇ ਬਸਤਰ ਪਾ ਕੇ ਉਸ ਸੁਆਹ ਨੂੰ ਡੇਰਿਆਂ ਤੋਂ ਬਾਹਰ ਸਾਫ਼ ਸਥਾਨ ਵਿੱਚ ਲੈ ਜਾਵੇ।
ופשט את בגדיו ולבש בגדים אחרים והוציא את הדשן אל מחוץ למחנה אל מקום טהור
12 ੧੨ ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।
והאש על המזבח תוקד בו לא תכבה ובער עליה הכהן עצים בבקר בבקר וערך עליה העלה והקטיר עליה חלבי השלמים
13 ੧੩ ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।
אש תמיד תוקד על המזבח--לא תכבה
14 ੧੪ ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ।
וזאת תורת המנחה הקרב אתה בני אהרן לפני יהוה אל פני המזבח
15 ੧੫ ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।
והרים ממנו בקמצו מסלת המנחה ומשמנה ואת כל הלבנה אשר על המנחה והקטיר המזבח ריח ניחח אזכרתה--ליהוה
16 ੧੬ ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।
והנותרת ממנה יאכלו אהרן ובניו מצות תאכל במקום קדש בחצר אהל מועד יאכלוה
17 ੧੭ ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।
לא תאפה חמץ חלקם נתתי אתה מאשי קדש קדשים הוא כחטאת וכאשם
18 ੧੮ ਹਾਰੂਨ ਦੀ ਸੰਤਾਨ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੈ। ਜਿਹੜਾ ਉਨ੍ਹਾਂ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ।
כל זכר בבני אהרן יאכלנה--חק עולם לדרתיכם מאשי יהוה כל אשר יגע בהם יקדש
19 ੧੯ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
20 ੨੦ ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ।
זה קרבן אהרן ובניו אשר יקריבו ליהוה ביום המשח אתו--עשירת האפה סלת מנחה תמיד מחציתה בבקר ומחציתה בערב
21 ੨੧ ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ।
על מחבת בשמן תעשה--מרבכת תביאנה תפיני מנחת פתים תקריב ריח ניחח ליהוה
22 ੨੨ ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਇਹ ਸਾਰੀ ਭੇਟ ਸਾੜੀ ਜਾਵੇ।
והכהן המשיח תחתיו מבניו יעשה אתה חק עולם ליהוה כליל תקטר
23 ੨੩ ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।
וכל מנחת כהן כליל תהיה לא תאכל
24 ੨੪ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
25 ੨੫ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।
דבר אל אהרן ואל בניו לאמר זאת תורת החטאת במקום אשר תשחט העלה תשחט החטאת לפני יהוה--קדש קדשים הוא
26 ੨੬ ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ।
הכהן המחטא אתה יאכלנה במקום קדש תאכל בחצר אהל מועד
27 ੨੭ ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ।
כל אשר יגע בבשרה יקדש ואשר יזה מדמה על הבגד--אשר יזה עליה תכבס במקום קדש
28 ੨੮ ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ।
וכלי חרש אשר תבשל בו ישבר ואם בכלי נחשת בשלה ומרק ושטף במים
29 ੨੯ ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਨੂੰ ਖਾ ਸਕਦੇ ਹਨ, ਇਹ ਅੱਤ ਪਵਿੱਤਰ ਹੈ।
כל זכר בכהנים יאכל אתה קדש קדשים הוא
30 ੩੦ ਪਰ ਜਿਸ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਵੀ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਇਆ ਜਾਵੇ, ਉਸ ਦਾ ਮਾਸ ਕਦੀ ਵੀ ਨਾ ਖਾਧਾ ਜਾਵੇ, ਨਾ ਹੀ ਉਹ ਅੱਗ ਵਿੱਚ ਸਾੜਿਆ ਜਾਵੇ।
וכל חטאת אשר יובא מדמה אל אהל מועד לכפר בקדש--לא תאכל באש תשרף

< ਲੇਵੀਆਂ ਦੀ ਪੋਥੀ 6 >