< ਲੇਵੀਆਂ ਦੀ ਪੋਥੀ 6 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ,
ヱホバまたモーセに告て言たまはく
2 ੨ ਜੇ ਕੋਈ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰਕੇ ਦੋਸ਼ੀ ਠਹਿਰੇ ਅਤੇ ਆਪਣੇ ਗੁਆਂਢੀ ਨਾਲ ਗਿਰਵੀ ਰੱਖੀ ਹੋਈ ਵਸਤੂ, ਲੈਣ-ਦੇਣ ਅਤੇ ਠੱਗੀ ਦੇ ਮਾਮਲਿਆਂ ਵਿੱਚ ਉਸ ਨਾਲ ਧੋਖਾ ਕਰੇ ਜਾਂ ਉਸ ਨੂੰ ਲੁੱਟੇ,
人もしヱホバにむかひて不信をなして罪を獲ことあり即ち人の物をあづかり又は質にとり又は奪ひおきて然る事あらずと言ひ或は人を虐る事を爲し
3 ੩ ਜਾਂ ਕਿਸੇ ਗੁਆਚੀ ਹੋਈ ਵਸਤੂ ਨੂੰ ਲੱਭੇ ਅਤੇ ਉਸ ਦੇ ਵਿਖੇ ਝੂਠ ਬੋਲੇ ਅਤੇ ਝੂਠੀ ਸਹੁੰ ਚੁੱਕੇ, ਅਜਿਹਾ ਕੋਈ ਵੀ ਕੰਮ ਜਿਸ ਨੂੰ ਕਰਕੇ ਮਨੁੱਖ ਪਾਪੀ ਠਹਿਰਦਾ ਹੈ,
或は人の落せし物を拾ひおきて然る事なしと言ひ偽りて誓ふことを爲す等凡て人の爲て罪を獲るところの事を一にても行はば
4 ੪ ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,
是罪を犯して身に罪ある者なればその奪し物その虐げて取たる物その預りし物その拾ひとりし物
5 ੫ ਜਾਂ ਕੋਈ ਵੀ ਵਸਤੂ ਹੋਵੇ ਜਿਸ ਦੇ ਵਿਖੇ ਉਸ ਨੇ ਝੂਠੀ ਸਹੁੰ ਚੁੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸ ਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ।
および凡てその偽り誓し物を還すべし即ちその原物を還しその上に五分の一をこれに加へその愆祭をささぐる日にこれをその本主に付すべし
6 ੬ ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।
彼その愆祭をヱホバに携へきたるべし即ち汝の估價にしたがひその愆のために群の中より全き牡羊をとりて祭司にいたるべし
7 ੭ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ।
祭司はヱホバの前において彼のために贖罪をなすべし然せば彼はその中のいづれを行ひて愆を獲るもゆるさるべし
8 ੮ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
ヱホバまたモーセに告て言たまはく
9 ੯ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ।
アロンとその子等に命じて言へ燔祭の例は是のごとし此燔祭は壇の上なる爐の上に旦まで終夜あらしむべし即ち壇の火をしてこれと共に燃つつあらしむべきなり
10 ੧੦ ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ।
祭司は麻の衣服を着て麻の褌をその肉に纒ひ壇の上にて火にやけたる燔祭の灰を取て壇の旁に置き
11 ੧੧ ਤਦ ਉਹ ਆਪਣੇ ਇਹ ਬਸਤਰ ਲਾਹ ਦੇਵੇ ਅਤੇ ਦੂਜੇ ਬਸਤਰ ਪਾ ਕੇ ਉਸ ਸੁਆਹ ਨੂੰ ਡੇਰਿਆਂ ਤੋਂ ਬਾਹਰ ਸਾਫ਼ ਸਥਾਨ ਵਿੱਚ ਲੈ ਜਾਵੇ।
而してその衣服を脱ぎ他の衣服をつけてその灰を營の外に携へいだし清淨地にもちゆくべし
12 ੧੨ ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।
壇の上の火をばたえず燃しむべし熄しむべからず祭司は朝ごとに薪柴をその上に燃し燔祭の物をその上に陳べまた酬恩祭の脂をその上に焚べし
13 ੧੩ ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।
火はつねに壇の上にたえず燃しむべし熄しむべからず
14 ੧੪ ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ।
素祭の例は是のごとしアロンの子等これをヱホバの前すなはち壇の前にささぐべし
15 ੧੫ ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।
即ち素祭の麥粉とその膏を一握とりまた素祭の上の乳香をことごとく取て之を壇の上に焚き馨しき香となし記念の分となしてヱホバにたてまつるべし
16 ੧੬ ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।
その遺餘はアロンとその子等これを食ふべし即ち酵をいれずして之を聖所に食ふべし集會の幕屋の庭にて之を食ふべきなり
17 ੧੭ ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।
之を酵いれて燒べからずわが火祭の中より我これを彼等にあたへてその分となさしか是は罪祭と愆祭のごとくに至聖し
18 ੧੮ ਹਾਰੂਨ ਦੀ ਸੰਤਾਨ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੈ। ਜਿਹੜਾ ਉਨ੍ਹਾਂ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ।
アロンの子等の男たる者はみな之を食ふことを得べし是はヱホバにたてまつる火祭の例にして汝等が代々永くまもるべき者なり凡てこれに觸る者は聖なるべし
19 ੧੯ ਯਹੋਵਾਹ ਨੇ ਮੂਸਾ ਨੂੰ ਆਖਿਆ,
ヱホバ、モーセに告て言たまはく
20 ੨੦ ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ।
アロンとその子等が膏そそがるる日にヱホバにささぐべき禮物は是のごとし麥粉一エパの十分の一を素祭となして恒に献ぐべし即ちその半を朝にその半を夕にささぐべし
21 ੨੧ ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ।
是は鍋の内に油をもて作りその燒たる時に汝これを携へきたるべし即ちこれを幾個にも劈て素祭となしヱホバに献げて馨しき香とならしむべし
22 ੨੨ ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਇਹ ਸਾਰੀ ਭੇਟ ਸਾੜੀ ਜਾਵੇ।
アロンの子等の中膏をそそがれて彼に継で祭司となる者はこれを献ぐべし斯はヱホバに對して永く守るべき例なり是は全く焚つくすべし
23 ੨੩ ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।
凡て祭司の素祭はみな全く焚つくすべし食ふべからざるなり
24 ੨੪ ਯਹੋਵਾਹ ਨੇ ਮੂਸਾ ਨੂੰ ਆਖਿਆ,
ヱホバまたモーセに告て言たまはく
25 ੨੫ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।
アロンとその子等に告ていふべし罪祭の例は是のごとし燔祭の牲を宰る場にて罪祭の牲をヱホバの前に宰るべし是は至聖物なり
26 ੨੬ ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ।
罪のために之をささぐるところの祭司これを食ふべし即ち集會の幕屋の庭において聖所に之を食ふべし
27 ੨੭ ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ।
凡てその肉に觸る者は聖なるべしその血もし衣服に灑ぎかかることあらばその灑ぎかかれる者を聖所に洗ふべし
28 ੨੮ ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ।
またこれを煮たる土瓦の器皿は碎くべし若これを煮たる者銅の鍋ならば水をもてこれを磨き洗ふべし
29 ੨੯ ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਨੂੰ ਖਾ ਸਕਦੇ ਹਨ, ਇਹ ਅੱਤ ਪਵਿੱਤਰ ਹੈ।
祭司等の中の男たる者は皆これを食ふことを得べし是は至聖し
30 ੩੦ ਪਰ ਜਿਸ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਵੀ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਇਆ ਜਾਵੇ, ਉਸ ਦਾ ਮਾਸ ਕਦੀ ਵੀ ਨਾ ਖਾਧਾ ਜਾਵੇ, ਨਾ ਹੀ ਉਹ ਅੱਗ ਵਿੱਚ ਸਾੜਿਆ ਜਾਵੇ।
然どその血を集會の幕屋にたづさへいりて聖所にて贖罪をなしたる罪祭はこれを食ふべからず火をもてこれを焚べし