< ਲੇਵੀਆਂ ਦੀ ਪੋਥੀ 7 >

1 ਦੋਸ਼ ਬਲੀ ਦੀ ਭੇਟ ਦੀ ਬਿਧੀ ਇਹ ਹੈ: ਉਹ ਅੱਤ ਪਵਿੱਤਰ ਹੈ।
וזאת תורת האשם קדש קדשים הוא
2 ਜਿੱਥੇ ਉਹ ਹੋਮ ਬਲੀ ਦੀ ਭੇਟ ਨੂੰ ਵੱਢਦੇ ਹਨ, ਉੱਥੇ ਹੀ ਉਹ ਦੋਸ਼ ਬਲੀ ਦੀ ਭੇਟ ਨੂੰ ਵੱਢਣ ਅਤੇ ਉਸ ਦੇ ਲਹੂ ਤੋਂ ਜਾਜਕ ਜਗਵੇਦੀ ਦੇ ਚੁਫ਼ੇਰੇ ਛਿੜਕਣ।
במקום אשר ישחטו את העלה ישחטו את האשם ואת דמו יזרק על המזבח סביב
3 ਅਤੇ ਉਹ ਉਸ ਦੀ ਸਾਰੀ ਚਰਬੀ ਨੂੰ ਚੜ੍ਹਾਉਣ ਅਰਥਾਤ ਮੋਟੀ ਪੂਛ ਅਤੇ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ।
ואת כל חלבו יקריב ממנו--את האליה ואת החלב המכסה את הקרב
4 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
ואת שתי הכלית ואת החלב אשר עליהן אשר על הכסלים ואת היתרת על הכבד על הכלית יסירנה
5 ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ।
והקטיר אתם הכהן המזבחה אשה ליהוה אשם הוא
6 ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ।
כל זכר בכהנים יאכלנו במקום קדוש יאכל קדש קדשים הוא
7 ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਉਨ੍ਹਾਂ ਦੋਹਾਂ ਦੀ ਇੱਕੋ ਹੀ ਬਿਧੀ ਹੈ। ਜਿਹੜਾ ਜਾਜਕ ਉਨ੍ਹਾਂ ਭੇਟਾਂ ਨੂੰ ਚੜ੍ਹਾ ਕੇ ਉਸ ਦਾ ਪ੍ਰਾਸਚਿਤ ਕਰੇ, ਉਹ ਹੀ ਉਸ ਨੂੰ ਰੱਖੇ।
כחטאת כאשם--תורה אחת להם הכהן אשר יכפר בו לו יהיה
8 ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੀ ਹੋਮ ਦੀ ਭੇਟ ਚੜ੍ਹਾਵੇ, ਉਸ ਹੋਮ ਬਲੀ ਭੇਟ ਦੀ ਖੱਲ ਨੂੰ ਉਹ ਜਾਜਕ ਹੀ ਲੈ ਲਵੇ।
והכהן--המקריב את עלת איש עור העלה אשר הקריב לכהן לו יהיה
9 ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ, ਜਾਂ ਕੜਾਹੀ ਵਿੱਚ ਜਾਂ ਤਵੇ ਉੱਤੇ ਪਕਾਈ ਜਾਵੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਉਸ ਨੂੰ ਚੜ੍ਹਾਵੇਗਾ।
וכל מנחה אשר תאפה בתנור וכל נעשה במרחשת ועל מחבת--לכהן המקריב אתה לו תהיה
10 ੧੦ ਅਤੇ ਸਾਰੀਆਂ ਮੈਦੇ ਦੀਆਂ ਭੇਟਾਂ, ਭਾਵੇਂ ਤੇਲ ਨਾਲ ਰਲੀਆਂ ਹੋਈਆਂ ਹੋਣ ਭਾਵੇਂ ਰੁੱਖੀਆਂ, ਉਹ ਹਾਰੂਨ ਦੇ ਸਾਰੇ ਪੁੱਤਰਾਂ ਨੂੰ ਇੱਕੋ ਬਰਾਬਰ ਵੰਡੀਆਂ ਜਾਣ।
וכל מנחה בלולה בשמן וחרבה--לכל בני אהרן תהיה איש כאחיו
11 ੧੧ ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਬਿਵਸਥਾ ਇਹ ਹੈ:
וזאת תורת זבח השלמים אשר יקריב ליהוה
12 ੧੨ ਜੇ ਉਹ ਉਸ ਨੂੰ ਧੰਨਵਾਦ ਦੇ ਲਈ ਚੜ੍ਹਾਵੇ ਤਾਂ ਉਹ ਆਪਣੀ ਧੰਨਵਾਦ ਦੀ ਭੇਟ ਵਿੱਚ, ਤੇਲ ਨਾਲ ਗੁੰਨ੍ਹੇ ਹੋਏ ਪਤੀਰੇ ਫੁਲਕੇ, ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਈਆਂ ਪੂੜੀਆਂ ਚੜ੍ਹਾਵੇ,
אם על תודה יקריבנו--והקריב על זבח התודה חלות מצות בלולת בשמן ורקיקי מצות משחים בשמן וסלת מרבכת חלת בלולת בשמן
13 ੧੩ ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ।
על חלת לחם חמץ יקריב קרבנו על זבח תודת שלמיו
14 ੧੪ ਅਤੇ ਅਜਿਹੀ ਹਰੇਕ ਭੇਟ ਵਿੱਚੋਂ ਉਹ ਇੱਕ-ਇੱਕ ਰੋਟੀ ਯਹੋਵਾਹ ਦੇ ਅੱਗੇ ਚੁੱਕਣ ਦੀ ਭੇਟ ਕਰਕੇ ਚੜ੍ਹਾਵੇ ਅਤੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦੇ ਲਹੂ ਨੂੰ ਛਿੜਕੇ।
והקריב ממנו אחד מכל קרבן תרומה ליהוה לכהן הזרק את דם השלמים--לו יהיה
15 ੧੫ ਅਤੇ ਉਸ ਧੰਨਵਾਦ ਵਾਲੀ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ, ਉਸੇ ਦਿਨ ਹੀ ਖਾਧਾ ਜਾਵੇ, ਜਿਸ ਦਿਨ ਉਹ ਚੜ੍ਹਾਇਆ ਜਾਂਦਾ ਹੈ, ਉਸ ਵਿੱਚੋਂ ਸਵੇਰ ਤੱਕ ਕੁਝ ਵੀ ਬਾਕੀ ਨਾ ਰਹੇ।
ובשר זבח תודת שלמיו--ביום קרבנו יאכל לא יניח ממנו עד בקר
16 ੧੬ ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾਂ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਜੇ ਦਿਨ ਵੀ ਖਾਧਾ ਜਾਵੇ।
ואם נדר או נדבה זבח קרבנו--ביום הקריבו את זבחו יאכל וממחרת והנותר ממנו יאכל
17 ੧੭ ਪਰ ਉਸ ਬਲੀ ਦੇ ਮਾਸ ਵਿੱਚੋਂ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।
והנותר מבשר הזבח--ביום השלישי באש ישרף
18 ੧੮ ਅਤੇ ਜੇਕਰ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੱਕ ਕੁਝ ਖਾਧਾ ਜਾਵੇ ਤਾਂ ਉਹ ਸਵੀਕਾਰ ਨਾ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸ ਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ।
ואם האכל יאכל מבשר זבח שלמיו ביום השלישי לא ירצה--המקריב אתו לא יחשב לו פגול יהיה והנפש האכלת ממנו עונה תשא
19 ੧੯ ਪਰ ਜਿਹੜਾ ਮਾਸ ਕਿਸੇ ਅਸ਼ੁੱਧ ਵਸਤੂ ਨਾਲ ਛੂਹੇ, ਉਹ ਖਾਧਾ ਨਾ ਜਾਵੇ, ਉਹ ਅੱਗ ਨਾਲ ਸਾੜਿਆ ਜਾਵੇ। ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ।
והבשר אשר יגע בכל טמא לא יאכל--באש ישרף והבשר--כל טהור יאכל בשר
20 ੨੦ ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
והנפש אשר תאכל בשר מזבח השלמים אשר ליהוה וטמאתו עליו--ונכרתה הנפש ההוא מעמיה
21 ੨੧ ਅਤੇ ਜੇਕਰ ਕੋਈ ਕਿਸੇ ਅਪਵਿੱਤਰ ਵਸਤੂ ਨੂੰ ਛੂਹੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਵੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। ਭਾਵੇਂ ਉਹ ਮਨੁੱਖ ਦੀ ਕੋਈ ਅਸ਼ੁੱਧ ਵਸਤੂ, ਜਾਂ ਅਸ਼ੁੱਧ ਪਸ਼ੂ, ਜਾਂ ਕੋਈ ਵੀ ਅਸ਼ੁੱਧ ਜਾਂ ਘਿਣਾਉਣੀ ਵਸਤੂ ਹੋਵੇ।
ונפש כי תגע בכל טמא בטמאת אדם או בבהמה טמאה או בכל שקץ טמא ואכל מבשר זבח השלמים אשר ליהוה--ונכרתה הנפש ההוא מעמיה
22 ੨੨ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
23 ੨੩ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲ਼ਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ।
דבר אל בני ישראל לאמר כל חלב שור וכשב ועז--לא תאכלו
24 ੨੪ ਅਤੇ ਜਿਹੜਾ ਪਸ਼ੂ ਆਪ ਮਰ ਜਾਵੇ ਜਾਂ ਕਿਸੇ ਦੂਜੇ ਪਸ਼ੂ ਦੁਆਰਾ ਪਾੜਿਆ ਜਾਵੇ, ਉਸ ਦੀ ਚਰਬੀ ਹੋਰ ਕਿਸੇ ਕੰਮ ਵਿੱਚ ਵਰਤੀ ਜਾਵੇ ਪਰ ਤੁਸੀਂ ਕਿਸੇ ਵੀ ਤਰ੍ਹਾਂ ਉਸ ਨੂੰ ਨਾ ਖਾਇਓ।
וחלב נבלה וחלב טרפה יעשה לכל מלאכה ואכל לא תאכלהו
25 ੨੫ ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
כי כל אכל חלב מן הבהמה אשר יקריב ממנה אשה ליהוה--ונכרתה הנפש האכלת מעמיה
26 ੨੬ ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ।
וכל דם לא תאכלו בכל מושבתיכם לעוף ולבהמה
27 ੨੭ ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
כל נפש אשר תאכל כל דם--ונכרתה הנפש ההוא מעמיה
28 ੨੮ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
29 ੨੯ ਇਸਰਾਏਲੀਆਂ ਨੂੰ ਇਹ ਆਖ ਕਿ ਜੋ ਕੋਈ ਯਹੋਵਾਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ, ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ।
דבר אל בני ישראל לאמר המקריב את זבח שלמיו ליהוה--יביא את קרבנו ליהוה מזבח שלמיו
30 ੩੦ ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।
ידיו תביאינה את אשי יהוה את החלב על החזה יביאנו--את החזה להניף אתו תנופה לפני יהוה
31 ੩੧ ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ।
והקטיר הכהן את החלב המזבחה והיה החזה לאהרן ולבניו
32 ੩੨ ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ।
ואת שוק הימין תתנו תרומה לכהן מזבחי שלמיכם
33 ੩੩ ਹਾਰੂਨ ਦੇ ਪੁੱਤਰਾਂ ਵਿੱਚੋਂ ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਅਤੇ ਚਰਬੀ ਚੜ੍ਹਾਵੇ, ਸੱਜਾ ਪੱਟ ਉਸੇ ਦਾ ਹਿੱਸਾ ਹੋਵੇਗਾ।
המקריב את דם השלמים ואת החלב--מבני אהרן לו תהיה שוק הימין למנה
34 ੩੪ ਕਿਉਂ ਜੋ ਇਸਰਾਏਲੀਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਦੀਆਂ ਭੇਟਾਂ ਵਿੱਚੋਂ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਵਿੱਚੋਂ ਪੱਟ ਨੂੰ ਲੈ ਕੇ ਮੈਂ ਹਾਰੂਨ ਜਾਜਕ ਅਤੇ ਉਸ ਦੇ ਪੁੱਤਰਾਂ ਨੂੰ ਦਿੱਤਾ ਹੈ ਤਾਂ ਜੋ ਇਹ ਇਸਰਾਏਲੀਆਂ ਵੱਲੋਂ ਉਨ੍ਹਾਂ ਦਾ ਸਦਾ ਲਈ ਹੱਕ ਬਣਿਆ ਰਹੇ।
כי את חזה התנופה ואת שוק התרומה לקחתי מאת בני ישראל מזבחי שלמיהם ואתן אתם לאהרן הכהן ולבניו לחק עולם מאת בני ישראל
35 ੩੫ ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।
זאת משחת אהרן ומשחת בניו מאשי יהוה ביום הקריב אתם לכהן ליהוה
36 ੩੬ ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ।
אשר צוה יהוה לתת להם ביום משחו אתם מאת בני ישראל--חקת עולם לדרתם
37 ੩੭ ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ।
זאת התורה לעלה למנחה ולחטאת ולאשם ולמלואים--ולזבח השלמים
38 ੩੮ ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।
אשר צוה יהוה את משה בהר סיני ביום צותו את בני ישראל להקריב את קרבניהם ליהוה--במדבר סיני

< ਲੇਵੀਆਂ ਦੀ ਪੋਥੀ 7 >