< ਲੇਵੀਆਂ ਦੀ ਪੋਥੀ 9 >

1 ਅੱਠਵੇਂ ਦਿਨ ਮੂਸਾ ਨੇ ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ,
到了第八天,摩西召了亚伦和他儿子,并以色列的众长老来,
2 ਅਤੇ ਉਸ ਨੇ ਹਾਰੂਨ ਨੂੰ ਆਖਿਆ, “ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ।
对亚伦说:“你当取牛群中的一只公牛犊作赎罪祭,一只公绵羊作燔祭,都要没有残疾的,献在耶和华面前。
3 ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ।
你也要对以色列人说:‘你们当取一只公山羊作赎罪祭,又取一只牛犊和一只绵羊羔,都要一岁、没有残疾的,作燔祭,
4 ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਣ ਦੇਵੇਗਾ।”
又取一只公牛,一只公绵羊作平安祭,献在耶和华面前,并取调油的素祭,因为今天耶和华要向你们显现。’”
5 ਤਦ ਜਿਨ੍ਹਾਂ ਵਸਤੂਆਂ ਦਾ ਮੂਸਾ ਨੇ ਹੁਕਮ ਦਿੱਤਾ ਸੀ, ਉਹ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲੈ ਆਏ ਅਤੇ ਸਾਰੀ ਮੰਡਲੀ ਕੋਲ ਜਾ ਕੇ ਯਹੋਵਾਹ ਦੇ ਸਨਮੁਖ ਖੜ੍ਹੀ ਹੋਈ।
于是他们把摩西所吩咐的,带到会幕前;全会众都近前来,站在耶和华面前。
6 ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।”
摩西说:“这是耶和华吩咐你们所当行的;耶和华的荣光就要向你们显现。”
7 ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।”
摩西对亚伦说:“你就近坛前,献你的赎罪祭和燔祭,为自己与百姓赎罪,又献上百姓的供物,为他们赎罪,都照耶和华所吩咐的。”
8 ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ।
于是,亚伦就近坛前,宰了为自己作赎罪祭的牛犊。
9 ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਲਗਾਇਆ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹ ਦਿੱਤਾ।
亚伦的儿子把血奉给他,他就把指头蘸在血中,抹在坛的四角上,又把血倒在坛脚那里。
10 ੧੦ ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
惟有赎罪祭的脂油和腰子,并肝上取的网子,都烧在坛上,是照耶和华所吩咐摩西的;
11 ੧੧ ਅਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ।
又用火将肉和皮烧在营外。
12 ੧੨ ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
亚伦宰了燔祭牲,他儿子把血递给他,他就洒在坛的周围,
13 ੧੩ ਅਤੇ ਉਨ੍ਹਾਂ ਨੇ ਹੋਮ ਬਲੀ ਦੀ ਭੇਟ ਦੇ ਟੁੱਕੜੇ-ਟੁੱਕੜੇ ਕੀਤੇ ਅਤੇ ਸਿਰ ਸਮੇਤ ਲਿਆਏ, ਤਦ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
又把燔祭一块一块地、连头递给他,他都烧在坛上;
14 ੧੪ ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਧੋ ਕੇ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਹੋਮ ਦੀ ਬਲੀ ਦੇ ਉੱਤੇ ਸਾੜਿਆ।
又洗了脏腑和腿,烧在坛上的燔祭上。
15 ੧੫ ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ।
他奉上百姓的供物,把那给百姓作赎罪祭的公山羊宰了,为罪献上,和先献的一样;
16 ੧੬ ਅਤੇ ਉਸ ਨੇ ਹੋਮ ਬਲੀ ਦੀ ਭੇਟ ਲਿਆ ਕੇ, ਉਸ ਨੂੰ ਬਿਧੀ ਦੇ ਅਨੁਸਾਰ ਚੜ੍ਹਾਇਆ।
也奉上燔祭,照例而献。
17 ੧੭ ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ।
他又奉上素祭,从其中取一满把,烧在坛上;这是在早晨的燔祭以外。
18 ੧੮ ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
亚伦宰了那给百姓作平安祭的公牛和公绵羊。他儿子把血递给他,他就洒在坛的周围;
19 ੧੯ ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ
又把公牛和公绵羊的脂油、肥尾巴,并盖脏的脂油与腰子,和肝上的网子,都递给他;
20 ੨੦ ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ।
把脂油放在胸上,他就把脂油烧在坛上。
21 ੨੧ ਹਾਰੂਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ, ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ।
胸和右腿,亚伦当作摇祭,在耶和华面前摇一摇,都是照摩西所吩咐的。
22 ੨੨ ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ।
亚伦向百姓举手,为他们祝福。他献了赎罪祭、燔祭、平安祭就下来了。
23 ੨੩ ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ।
摩西、亚伦进入会幕,又出来为百姓祝福,耶和华的荣光就向众民显现。
24 ੨੪ ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ।
有火从耶和华面前出来,在坛上烧尽燔祭和脂油;众民一见,就都欢呼,俯伏在地。

< ਲੇਵੀਆਂ ਦੀ ਪੋਥੀ 9 >