< ਲੇਵੀਆਂ ਦੀ ਪੋਥੀ 9 >
1 ੧ ਅੱਠਵੇਂ ਦਿਨ ਮੂਸਾ ਨੇ ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ,
१आठवें दिन मूसा ने हारून और उसके पुत्रों को और इस्राएली पुरनियों को बुलवाकर हारून से कहा,
2 ੨ ਅਤੇ ਉਸ ਨੇ ਹਾਰੂਨ ਨੂੰ ਆਖਿਆ, “ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ।
२“पापबलि के लिये एक निर्दोष बछड़ा, और होमबलि के लिये एक निर्दोष मेढ़ा लेकर यहोवा के सामने भेंट चढ़ा।
3 ੩ ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ।
३और इस्राएलियों से यह कह, ‘तुम पापबलि के लिये एक बकरा, और होमबलि के लिये एक बछड़ा और एक भेड़ का बच्चा लो, जो एक वर्ष के हों और निर्दोष हों,
4 ੪ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਣ ਦੇਵੇਗਾ।”
४और मेलबलि के लिये यहोवा के सम्मुख चढ़ाने के लिये एक बैल और एक मेढ़ा, और तेल से सने हुए मैदे का एक अन्नबलि भी ले लो; क्योंकि आज यहोवा तुम को दर्शन देगा।’”
5 ੫ ਤਦ ਜਿਨ੍ਹਾਂ ਵਸਤੂਆਂ ਦਾ ਮੂਸਾ ਨੇ ਹੁਕਮ ਦਿੱਤਾ ਸੀ, ਉਹ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲੈ ਆਏ ਅਤੇ ਸਾਰੀ ਮੰਡਲੀ ਕੋਲ ਜਾ ਕੇ ਯਹੋਵਾਹ ਦੇ ਸਨਮੁਖ ਖੜ੍ਹੀ ਹੋਈ।
५और जिस-जिस वस्तु की आज्ञा मूसा ने दी उन सब को वे मिलापवाले तम्बू के आगे ले आए; और सारी मण्डली समीप जाकर यहोवा के सामने खड़ी हुई।
6 ੬ ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।”
६तब मूसा ने कहा, “यह वह काम है जिसके करने के लिये यहोवा ने आज्ञा दी है कि तुम उसे करो; और यहोवा की महिमा का तेज तुम को दिखाई पड़ेगा।”
7 ੭ ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।”
७तब मूसा ने हारून से कहा, “यहोवा की आज्ञा के अनुसार वेदी के समीप जाकर अपने पापबलि और होमबलि को चढ़ाकर अपने और सब जनता के लिये प्रायश्चित कर और जनता के चढ़ावे को भी चढ़ाकर उनके लिये प्रायश्चित कर।”
8 ੮ ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ।
८इसलिए हारून ने वेदी के समीप जाकर अपने पापबलि के बछड़े को बलिदान किया।
9 ੯ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਲਗਾਇਆ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹ ਦਿੱਤਾ।
९और हारून के पुत्र लहू को उसके पास ले गए, तब उसने अपनी उँगली को लहू में डुबाकर वेदी के सींगों पर लहू को लगाया, और शेष लहू को वेदी के पाए पर उण्डेल दिया;
10 ੧੦ ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
१०और पापबलि में की चर्बी और गुर्दों और कलेजे पर की झिल्ली को उसने वेदी पर जलाया, जैसा यहोवा ने मूसा को आज्ञा दी थी।
11 ੧੧ ਅਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ।
११और माँस और खाल को उसने छावनी से बाहर आग में जलाया।
12 ੧੨ ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
१२तब होमबलि पशु को बलिदान किया; और हारून के पुत्रों ने लहू को उसके हाथ में दिया, और उसने उसको वेदी पर चारों ओर छिड़क दिया।
13 ੧੩ ਅਤੇ ਉਨ੍ਹਾਂ ਨੇ ਹੋਮ ਬਲੀ ਦੀ ਭੇਟ ਦੇ ਟੁੱਕੜੇ-ਟੁੱਕੜੇ ਕੀਤੇ ਅਤੇ ਸਿਰ ਸਮੇਤ ਲਿਆਏ, ਤਦ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
१३तब उन्होंने होमबलि पशु को टुकड़े-टुकड़े करके सिर सहित उसके हाथ में दे दिया और उसने उनको वेदी पर जला दिया।
14 ੧੪ ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਧੋ ਕੇ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਹੋਮ ਦੀ ਬਲੀ ਦੇ ਉੱਤੇ ਸਾੜਿਆ।
१४और उसने अंतड़ियों और पाँवों को धोकर वेदी पर होमबलि के ऊपर जलाया।
15 ੧੫ ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ।
१५तब उसने लोगों के चढ़ावे को आगे लेकर और उस पापबलि के बकरे को जो उनके लिये था लेकर उसका बलिदान किया, और पहले के समान उसे भी पापबलि करके चढ़ाया।
16 ੧੬ ਅਤੇ ਉਸ ਨੇ ਹੋਮ ਬਲੀ ਦੀ ਭੇਟ ਲਿਆ ਕੇ, ਉਸ ਨੂੰ ਬਿਧੀ ਦੇ ਅਨੁਸਾਰ ਚੜ੍ਹਾਇਆ।
१६और उसने होमबलि को भी समीप ले जाकर विधि के अनुसार चढ़ाया।
17 ੧੭ ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ।
१७और अन्नबलि को भी समीप ले जाकर उसमें से मुट्ठी भर वेदी पर जलाया, यह भोर के होमबलि के अलावा चढ़ाया गया।
18 ੧੮ ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
१८बैल और मेढ़ा, अर्थात् जो मेलबलि पशु जनता के लिये थे वे भी बलि किए गए; और हारून के पुत्रों ने लहू को उसके हाथ में दिया, और उसने उसको वेदी पर चारों ओर छिड़क दिया;
19 ੧੯ ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ
१९और उन्होंने बैल की चर्बी को, और मेढ़े में से मोटी पूँछ को, और जिस चर्बी से अंतड़ियाँ ढपी रहती हैं उसको, और गुर्दों सहित कलेजे पर की झिल्ली को भी उसके हाथ में दिया;
20 ੨੦ ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ।
२०और उन्होंने चर्बी को छातियों पर रखा; और उसने वह चर्बी वेदी पर जलाई,
21 ੨੧ ਹਾਰੂਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ, ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ।
२१परन्तु छातियों और दाहिनी जाँघ को हारून ने मूसा की आज्ञा के अनुसार हिलाने की भेंट के लिये यहोवा के सामने हिलाया।
22 ੨੨ ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ।
२२तब हारून ने लोगों की ओर हाथ बढ़ाकर उन्हें आशीर्वाद दिया; और पापबलि, होमबलि, और मेलबलियों को चढ़ाकर वह नीचे उतर आया।
23 ੨੩ ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ।
२३तब मूसा और हारून मिलापवाले तम्बू में गए, और निकलकर लोगों को आशीर्वाद दिया; तब यहोवा का तेज सारी जनता को दिखाई दिया।
24 ੨੪ ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ।
२४और यहोवा के सामने से आग निकली चर्बी सहित होमबलि को वेदी पर भस्म कर दिया; इसे देखकर जनता ने जय जयकार का नारा लगाया, और अपने-अपने मुँह के बल गिरकर दण्डवत् किया।