< ਲੂਕਾ 10 >

1 ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ।
Після того Господь призначив інших сімдесятьох[учнів] і надіслав їх по двоє перед Собою в усі міста та місцевості, куди Він мав іти.
2 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
І сказав їм: «Жнива насправді великі, а робітників мало, тож просіть Господа жнив, щоб послав робітників на жнива Свої.
3 ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ।
Ідіть! Ось Я посилаю вас, як ягнят між вовків.
4 ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ।
Не беріть ні гаманця, ні торбини, ні взуття й нікого в дорозі не вітайте.
5 ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ।
Коли ж увійдете в якийсь дім, то спочатку скажіть: „Мир цьому дому!“
6 ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ।
І якщо там є син миру, то спочине на ньому ваш мир, а коли ні, то повернеться до вас.
7 ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ।
Залишайтеся в тому ж домі, їжте та пийте те, що дадуть вам, бо робітник достойний своєї платні. Не переходьте з дому в дім.
8 ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ।
А коли зайдете в якесь місто та приймуть вас, то їжте [все], що покладуть перед вами.
9 ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।
Зціляйте в ньому хворих і кажіть їм: „Наблизилось до вас Царство Боже!“
10 ੧੦ ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ
А коли зайдете в якесь місто і не приймуть вас, то, виходячи на вулиці його, кажіть:
11 ੧੧ ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ।
„Навіть пил із вашого міста, який прилип до наших ніг, ми обтрушуємо на свідчення проти вас, але знайте, що наблизилось Царство Боже!“
12 ੧੨ ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ।
Кажу вам: легше буде Содомові в той день [суду], ніж тому місту.
13 ੧੩ ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।
Горе тобі, Хоразине! Горе тобі, Віфсаїдо! Бо якби в Тирі та Сидоні сталися ті чудеса, які були у вас, то вони давно би покаялися, сидячи в мішковині та попелі.
14 ੧੪ ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ।
Проте Тиру та Сидону легше буде на суді, ніж вам.
15 ੧੫ ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ! (Hadēs g86)
І ти, Капернауме, чи будеш піднесений до неба? Ні, ти до пекла зійдеш! (Hadēs g86)
16 ੧੬ ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।
Той, хто слухає вас, той Мене слухає, і хто відмовляється від вас, від Мене відмовляється. Хто ж відмовляється від Мене, той відмовляється від Того, Хто надіслав Мене».
17 ੧੭ ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!
Сімдесят [учнів] повернулися й радісно сказали: ―Господи, навіть демони підкоряються нам в ім’я Твоє.
18 ੧੮ ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ।
А Він сказав їм: ―Я бачив сатану, котрий падав із неба, наче блискавка.
19 ੧੯ ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।
Ось даю вам владу наступати на змій і скорпіонів, і на всяку силу ворожу, і ніщо вам не зашкодить.
20 ੨੦ ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।
Однак не радійте, що духи вам підкоряються, а радійте тому, що імена ваші записані на небесах.
21 ੨੧ ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
У той час [Ісус] зрадів Святим Духом та промовив: «Славлю Тебе, Отче, Господи неба і землі, за те, що Ти приховав це від мудрих та розумних і відкрив дітям. Так, Отче, бо такою була Твоя добра воля.
22 ੨੨ ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।
Усе Мені було доручено Моїм Отцем. Ніхто не знає, Хто є Син, окрім Отця, і Хто є Отець, окрім Сина й того, кому Син хоче відкрити».
23 ੨੩ ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।
І, повернувшись до учнів, промовив тільки до них: ―Блаженні очі, які бачать те, що ви бачите.
24 ੨੪ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।
Бо кажу вам: багато пророків та царів бажали побачити те, що ви бачите, і не побачили, та почути те, що ви чуєте, і не почули.
25 ੨੫ ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios g166)
І ось один учитель Закону піднявся та, спокушаючи Його, сказав: ―Учителю, що мені робити, щоб успадкувати життя вічне? (aiōnios g166)
26 ੨੬ ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?
[Ісус] відповів йому: ―Що в Законі написано? Як читаєш?
27 ੨੭ ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
Він відповів: ―«Люби Господа Бога свого всім серцем своїм, і всією своєю душею, і всією силою своєю, і всім розумом своїм» і «ближнього свого – як самого себе».
28 ੨੮ ਯਿਸੂ ਨੇ ਉਸ ਨੂੰ ਆਖਿਆ, ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ।
[Ісус] же сказав: ―Правильно ти відповів, роби так і будеш жити!
29 ੨੯ ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ?
Але той, бажаючи виправдати себе, сказав Ісусові: ―А хто мій ближній?
30 ੩੦ ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।
Ісус відповів: ―Один чоловік ішов з Єрусалима в Єрихон та потрапив до рук розбійників, котрі роздягли його, побили та пішли далі, залишивши його напівмертвим.
31 ੩੧ ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
Випадково тією ж дорогою проходив священник і, побачивши його, пройшов повз нього.
32 ੩੨ ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
Також і левіт, прийшовши на те місце, подивився й пішов далі.
33 ੩੩ ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ।
Але один самарянин, який був у подорожі, підійшов і, побачивши його, зглянувся над ним.
34 ੩੪ ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
Він підійшов, перев’язав йому рани, намастивши їх олією та вином, поклав його на свою худобину та привіз до заїжджого двору, де доглядав за ним.
35 ੩੫ ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ।
Наступного дня, від’їжджаючи, дав два динарії господареві та сказав: «Подбай про нього, а якщо витратиш на нього більше, я поверну тобі, коли вертатимусь».
36 ੩੬ ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ?
Хто з цих трьох, на твою думку, був ближнім того, хто потрапив до рук розбійників?
37 ੩੭ ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।
Він відповів: ―Той, хто зглянувся над ним. Ісус сказав: ―Іди та роби так само.
38 ੩੮ ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
Коли вони подорожували далі, то зайшли до одного села, де жінка, на ім’я Марта, прийняла Його у свій дім.
39 ੩੯ ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।
У неї була сестра, на ім’я Марія, яка сіла біля ніг Господа та слухала Його слова.
40 ੪੦ ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।
Марта була зайнята багатьма приготуваннями й, підійшовши, сказала: ―Господи, чи Тобі байдуже, що моя сестра залишила мене саму служити? Скажи їй, щоб допомогла мені.
41 ੪੧ ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।
Господь відповів їй: ―Марто, Марто, ти турбуєшся та клопочешся багатьма речами,
42 ੪੨ ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।
але потрібне одне. Марія обрала кращу частку, яка не відбереться від неї.

< ਲੂਕਾ 10 >