< ਲੂਕਾ 11 >
1 ੧ ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।
さて、イエスはある所で祈っておられた。その祈りが終わると、弟子のひとりが、イエスに言った。「主よ。ヨハネが弟子たちに教えたように、私たちにも祈りを教えてください。」
2 ੨ ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ,
そこでイエスは、彼らに言われた。「祈るときには、こう言いなさい。 『父よ。御名があがめられますように。 御国が来ますように。
3 ੩ ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ।
私たちの日ごとの糧を毎日お与えください。
4 ੪ ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।
私たちの罪をお赦しください。私たちも私たちに負いめのある者をみな赦します。 私たちを試みに会わせないでください。』」
5 ੫ ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ।
また、イエスはこう言われた。「あなたがたのうち、だれかに友だちがいるとして、真夜中にその人のところに行き、『君。パンを三つ貸してくれ。
6 ੬ ਕਿਉਂ ਜੋ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁਝ ਵੀ ਨਹੀਂ ਹੈ।
友人が旅の途中、私のうちへ来たのだが、出してやるものがないのだ。』と言ったとします。
7 ੭ ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ।
すると、彼は家の中からこう答えます。『めんどうをかけないでくれ。もう戸締まりもしてしまったし、子どもたちも私も寝ている。起きて、何かをやることはできない。』
8 ੮ ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ।
あなたがたに言いますが、彼は友だちだからということで起きて何かを与えることはしないにしても、あくまで頼み続けるなら、そのためには起き上がって、必要な物を与えるでしょう。
9 ੯ ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।
わたしは、あなたがたに言います。求めなさい。そうすれば与えられます。捜しなさい。そうすれば見つかります。たたきなさい。そうすれば開かれます。
10 ੧੦ ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
だれであっても、求める者は受け、捜す者は見つけ出し、たたく者には開かれます。
11 ੧੧ ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?
あなたがたの中で、子どもが魚を下さいと言うときに、魚の代わりに蛇を与えるような父親が、いったいいるでしょうか。
12 ੧੨ ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ?
卵を下さいと言うのに、だれが、さそりを与えるでしょう。
13 ੧੩ ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
してみると、あなたがたも、悪い者ではあっても、自分の子どもには良い物を与えることを知っているのです。とすれば、なおのこと、天の父が、求める人たちに、どうして聖霊を下さらないことがありましょう。」
14 ੧੪ ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ।
イエスは悪霊、それもおしの悪霊を追い出しておられた。悪霊が出て行くと、おしがものを言い始めたので、群衆は驚いた。
15 ੧੫ ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
しかし、彼らのうちには、「悪霊どものかしらベルゼブルによって、悪霊どもを追い出しているのだ。」と言う者もいた。
16 ੧੬ ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ।
また、イエスをためそうとして、彼に天からのしるしを求める者もいた。
17 ੧੭ ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ।
しかし、イエスは、彼らの心を見抜いて言われた。「どんな国でも、内輪もめしたら荒れすたれ、家にしても、内輪で争えばつぶれます。
18 ੧੮ ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ।
サタンも、もし仲間割れしたのだったら、どうしてサタンの国が立ち行くことができましょう。それなのにあなたがたは、わたしがベルゼブルによって悪霊どもを追い出していると言います。
19 ੧੯ ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।
もしもわたしが、ベルゼブルによって悪霊どもを追い出しているのなら、あなたがたの仲間は、だれによって追い出すのですか。だから、あなたがたの仲間が、あなたがたをさばく人となるのです。
20 ੨੦ ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ।
しかし、わたしが、神の指によって悪霊どもを追い出しているのなら、神の国はあなたがたに来ているのです。
21 ੨੧ ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ।
強い人が十分に武装して自分の家を守っているときには、その持ち物は安全です。
22 ੨੨ ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ।
しかし、もっと強い者が襲って来て彼に打ち勝つと、彼の頼みにしていた武具を奪い、分捕り品を分けます。
23 ੨੩ ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
わたしの味方でない者はわたしに逆らう者であり、わたしとともに集めない者は散らす者です。
24 ੨੪ ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।
汚れた霊が人から出て行って、水のない所をさまよいながら、休み場を捜します。一つも見つからないので、『出て来た自分の家に帰ろう。』と言います。
25 ੨੫ ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ।
帰って見ると、家は、掃除をしてきちんとかたづいていました。
26 ੨੬ ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।
そこで、出かけて行って、自分よりも悪いほかの霊を七つ連れて来て、みなはいり込んでそこに住みつくのです。そうなると、その人の後の状態は、初めよりもさらに悪くなります。」
27 ੨੭ ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ!
イエスが、これらのことを話しておられると、群衆の中から、ひとりの女が声を張り上げてイエスに言った。「あなたを産んだ腹、あなたが吸った乳房は幸いです。」
28 ੨੮ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
しかし、イエスは言われた。「いや、幸いなのは、神のことばを聞いてそれを守る人たちです。」
29 ੨੯ ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।
さて、群衆の数がふえて来ると、イエスは話し始められた。「この時代は悪い時代です。しるしを求めているが、ヨナのしるしのほかには、しるしは与えられません。
30 ੩੦ ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ।
というのは、ヨナがニネベの人々のために、しるしとなったように、人の子がこの時代のために、しるしとなるからです。
31 ੩੧ ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ।
南の女王が、さばきのときに、この時代の人々とともに立って、彼らを罪に定めます。なぜなら、彼女はソロモンの知恵を聞くために地の果てから来たからです。しかし、見なさい。ここにソロモンよりもまさった者がいるのです。
32 ੩੨ ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।
ニネベの人々が、さばきのときに、この時代の人々とともに立って、この人々を罪に定めます。なぜなら、ニネベの人々はヨナの説教で悔い改めたからです。しかし、見なさい。ここにヨナよりもまさった者がいるのです。
33 ੩੩ ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।
だれも、あかりをつけてから、それを穴倉や、枡の下に置く者はいません。燭台の上に置きます。はいって来る人々に、その光が見えるためです。
34 ੩੪ ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।
からだのあかりは、あなたの目です。目が健全なら、あなたの全身も明るいが、しかし、目が悪いと、からだも暗くなります。
35 ੩੫ ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ।
だから、あなたのうちの光が、暗やみにならないように、気をつけなさい。
36 ੩੬ ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।
もし、あなたの全身が明るくて何の暗い部分もないなら、その全身はちょうどあかりが輝いて、あなたを照らすときのように明るく輝きます。」
37 ੩੭ ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ।
イエスが話し終えられると、ひとりのパリサイ人が、食事をいっしょにしてください、とお願いした。そこでイエスは家にはいって、食卓に着かれた。
38 ੩੮ ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ।
そのパリサイ人は、イエスが食事の前に、まずきよめの洗いをなさらないのを見て、驚いた。
39 ੩੯ ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।
すると、主は言われた。「なるほど、あなたがたパリサイ人は、杯や大皿の外側はきよめるが、その内側は、強奪と邪悪とでいっぱいです。
40 ੪੦ ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ?
愚かな人たち。外側を造られた方は、内側も造られたのではありませんか。
41 ੪੧ ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।
とにかく、うちのものを施しに用いなさい。そうすれば、いっさいが、あなたがたにとってきよいものとなります。
42 ੪੨ ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।
だが、忌まわしいものだ。パリサイ人。あなたがたは、はっか、うん香、あらゆる野菜などの十分の一を納めているが、公義と神への愛とはなおざりにしています。これこそ、実行しなければならない事がらです。ただし他のほうも、なおざりにしてはいけません。
43 ੪੩ ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ।
忌まわしいものだ。パリサイ人。あなたがたは、会堂の上席や、市場であいさつされることが好きです。
44 ੪੪ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ।
忌まわしいことだ。あなたがたは、人目につかぬ墓のようで、その上を歩く人々も気がつかない。」
45 ੪੫ ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ।
すると、ある律法の専門家が、答えて言った。「先生。そのようなことを言われることは、私たちをも侮辱することです。」
46 ੪੬ ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।
しかし、イエスは言われた。「あなたがた律法の専門家たちも忌まわしいものだ。あなたがたは、人々には負いきれない荷物を負わせるが、自分は、その荷物に指一本もさわろうとはしない。
47 ੪੭ ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ।
忌まわしいことだ。あなたがたは、預言者たちの墓を建てている。しかし、あなたがたの先祖は預言者たちを殺したのです。
48 ੪੮ ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ।
そのようにして、あなたがたは、自分の先祖のしたことの証人となり、それを認めています。なぜなら、あなたがたの先祖が預言者たちを殺し、あなたがたがその墓を建てているからです。
49 ੪੯ ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।
だから、神の知恵もこう言いました。『わたしは預言者たちや使徒たちを彼らに遣わすが、彼らは、そのうちのある者を殺し、ある者を迫害する。
50 ੫੦ ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।
それは、アベルの血から、祭壇と神の家との間で殺されたザカリヤの血に至るまでの、世の初めから流されたすべての預言者の血の責任を、この時代が問われるためである。そうだ。わたしは言う。この時代はその責任を問われる。』
51 ੫੧ ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।
忌まわしいものだ。律法の専門家たち。あなたがたは、知識のかぎを持ち去り、自分もはいらず、はいろうとする人々をも妨げたのです。」
52 ੫੨ ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।
53 ੫੩ ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।
イエスがそこを出て行かれると、律法学者、パリサイ人たちのイエスに対する激しい敵対と、いろいろのことについてのしつこい質問攻めとが始まった。
54 ੫੪ ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ।
彼らは、イエスの口から出ることに、言いがかりをつけようと、ひそかに計った。