< ਲੂਕਾ 12 >
1 ੧ ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।
In the meantime so many thousands of people had gathered that they were stepping on each another. Jesus began speaking first to his disciples. “Beware the yeast of the Pharisees—hypocrisy.
2 ੨ ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।
For there's nothing hidden that won't be revealed, nothing secret that won't be made known.
3 ੩ ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।
Whatever you have said in the dark will be heard in the light, and whatever you whispered in private will be announced from the rooftops.
4 ੪ ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।
I tell you, my friends, don't be afraid of those who kill the body, for once they've done that there's no more they can do.
5 ੫ ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। (Geenna )
Let me make it clear whom you should be afraid of. You should be afraid of the one who after he has killed has the power to dispose of them in Gehenna. That's the one you should be afraid of. (Geenna )
6 ੬ ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।
Aren't five sparrows sold for two pennies? But God doesn't forget a single one of them.
7 ੭ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।
Even the hairs on your head have been counted. Don't be afraid—you're worth more than many sparrows!
8 ੮ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।
I tell you the truth, those who declare they belong to me, the Son of man will also declare they belong to him before God's angels,
9 ੯ ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।
but those who deny me will be denied before God's angels.
10 ੧੦ ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।
Everyone who speaks against the Son of man will be forgiven, but anyone who blasphemes against the Holy Spirit will not be forgiven.
11 ੧੧ ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?
When you're brought to trial before synagogues, rulers, and authorities, don't worry about how to defend yourself, or what you should say.
12 ੧੨ ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।
The Holy Spirit will teach you at that time what's important to say.”
13 ੧੩ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।
Someone in the crowd asked Jesus, “Teacher, please tell my brother to share the inheritance with me.”
14 ੧੪ ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?
“My friend,” Jesus replied, “Who appointed me as your judge to decide how your inheritance should be divided?” He told the people,
15 ੧੫ ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
“Watch out, and beware of all greedy thoughts and actions, for a person's life isn't summed up by all the things they own.”
16 ੧੬ ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।
Then he told them a story as an illustration. “Once there was a rich man who owned land that was very productive.
17 ੧੭ ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?
The man said to himself, ‘What shall I do? I've nowhere to store my crops.
18 ੧੮ ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ।
I know what I'll do,’ he decided. ‘I'll pull down my barns and build bigger ones, and then I'll be able to store all my crops and everything I own.
19 ੧੯ ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।
Then I'll tell myself: You have enough to live on for many years, so take life easy: eat, drink, and enjoy yourself!’
20 ੨੦ ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?
But God said to him, ‘You foolish man! Your life will be demanded back this very night, and then who will get everything you've stored up?’
21 ੨੧ ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।
This is what happens to people who hoard up wealth for themselves but are not rich as far as God is concerned.”
22 ੨੨ ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।
Jesus told his disciples, “That's why I tell you don't worry about life, about what to eat, or about what clothes you should wear.
23 ੨੩ ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ।
Life is about more than food, and the body is about more than wearing clothes.
24 ੨੪ ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!
Look at the ravens. They don't sow or reap, they don't have any storerooms or barns, but God feeds them. And you're far more valuable than birds!
25 ੨੫ ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
Can you add an hour to your life by worrying about it?
26 ੨੬ ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ?
If you can't do anything about such small things, why worry about the rest?
27 ੨੭ ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
Think of the lilies and how they grow. They don't work, and they don't spin thread for clothes, but I tell you, not even Solomon in all his glory was as beautifully dressed as one of them.
28 ੨੮ ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
So if God clothes the fields with such beautiful flowers, which are here today but gone tomorrow when they are burned in a fire to heat an oven, how much more will God clothe you, you who have so little trust!
29 ੨੯ ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।
Don't be concerned about what you're going to eat or drink—don't worry about it.
30 ੩੦ ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।
These are all things that people in the world worry about, but your Father knows you need them.
31 ੩੧ ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।
Search for God's kingdom, and you'll be given these things as well.
32 ੩੨ ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
Don't be afraid, little flock, for your Father is happy to give you the kingdom.
33 ੩੩ ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
Sell what you have, and give the money to the poor. Get yourselves purses that don't wear out: treasure in heaven that will never run out, where no thief can steal it and no moth can destroy it.
34 ੩੪ ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
For what you value the most shows who you really are.
35 ੩੫ ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।
Be dressed and ready, and keep your lamps lit,
36 ੩੬ ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।
like servants waiting for their master when he returns from his wedding feast, prepared to open the door quickly for him when he comes and knocks.
37 ੩੭ ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।
How good it will be for those servants that the master finds watching when he returns. I tell you the truth, he will get dressed, have them sit down for a meal, and will come and serve them himself!
38 ੩੮ ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।
Even if he comes at midnight, or just before dawn—how good for them if he finds them watching and ready!
39 ੩੯ ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
But remember this: if the master knew when a thief was coming, he would keep watch, and not allow his house be broken into.
40 ੪੦ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
You must also be ready, for the Son of man is coming when you don't expect him.”
41 ੪੧ ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ?
“Is this story you're telling just for us, or for everyone?” Peter asked.
42 ੪੨ ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?
The Lord replied, “Who then is the trustworthy and wise manager, the one person in the household that the master puts in charge to share out their food at the right time?
43 ੪੩ ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ।
It will be good for that servant when his master returns and finds him doing what he should.
44 ੪੪ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
I tell you the truth, the master will put that servant in charge of everything.
45 ੪੫ ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ।
But what if the servant were to say to himself, ‘My master is taking a long time in coming,’ and then starts beating the other servants, both men and women, feasting and getting drunk?
46 ੪੬ ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।
That servant's master will return unexpectedly one day at a time he wasn't aware of, and will punish him severely, treating him as totally untrustworthy.
47 ੪੭ ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।
That servant who knew what his master wanted and yet didn't get ready or follow his instructions, will be beaten severely;
48 ੪੮ ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।
but the servant who didn't know and did things deserving punishment will be beaten only lightly. From those who are given much, much will be required, and from those who are entrusted with more, more will be demanded.
49 ੪੯ ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ!
I have come to set the earth on fire, and I really wish it was already burning!
50 ੫੦ ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!
But I have a baptism to go through, and I'm in agony, wishing it was over!
51 ੫੧ ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ।
Do you think that I came to bring peace on earth? No, I tell you, I bring division.
52 ੫੨ ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ।
From now on, if there are five in a family, they will be divided against each other: three against two, and two against three.
53 ੫੩ ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।
They will be divided against each other—father against son, son against father, mother against daughter, daughter against mother, mother-in-law against daughter-in-law, and daughter-in-law against mother-in-law.”
54 ੫੪ ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।
Then Jesus spoke to the crowds. “When you see a cloud rising in the west, you immediately say, ‘a rain-shower's coming,’ and it happens.
55 ੫੫ ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।
When a south wind blows, you say ‘it's going to be hot,’ and it is.
56 ੫੬ ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
You hypocrites, how is it that you know how to rightly interpret the weather but you don't know how to interpret the present time?
57 ੫੭ ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ?
Why don't you think for yourselves and judge what's the right thing to do?
58 ੫੮ ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।
As you go with your accuser to the magistrate, on the way you should be working on a settlement. Otherwise you may be dragged before the judge, and the judge hand you over to the officer, and the officer throw you into prison.
59 ੫੯ ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
I tell you, you won't get out until you've paid the last penny.”