< ਲੂਕਾ 15 >
1 ੧ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।
Okupljahu se oko njega svi carinici i grešnici da ga slušaju.
2 ੨ ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!
Stoga farizeji i pismoznanci mrmljahu: “Ovaj prima grešnike, i blaguje s njima.”
3 ੩ ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ,
Nato im Isus kaza ovu prispodobu:
4 ੪ ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?
“Tko to od vas, ako ima sto ovaca pa izgubi jednu od njih, ne ostavi onih devedeset i devet u pustinji te pođe za izgubljenom dok je ne nađe?
5 ੫ ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,
A kad je nađe, stavi je na ramena sav radostan
6 ੬ ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।
pa došavši kući, sazove prijatelje i susjede i rekne im: 'Radujte se sa mnom! Nađoh ovcu svoju izgubljenu.'
7 ੭ ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
Kažem vam, tako će na nebu biti veća radost zbog jednog obraćena grešnika nego li zbog devedeset i devet pravednika kojima ne treba obraćenja.”
8 ੮ ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?
“Ili koja to žena, ima li deset drahma pa izgubi jednu drahmu, ne zapali svjetiljku, pomete kuću i brižljivo pretraži dok je ne nađe?
9 ੯ ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।
A kad je nađe, pozove prijateljice i susjede pa će im: 'Radujte se sa mnom! Nađoh drahmu što je bijah izgubila.'
10 ੧੦ ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
Tako, kažem vam, biva radost pred anđelima Božjim zbog jednog obraćena grešnika.”
11 ੧੧ ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ।
I nastavi: “Čovjek neki imao dva sina.
12 ੧੨ ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।
Mlađi reče ocu: 'Oče, daj mi dio dobara koji mi pripada.' I razdijeli im imanje.
13 ੧੩ ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।
Nakon nekoliko dana mlađi sin pokupi sve, otputova u daleku zemlju i ondje potrati svoja dobra živeći razvratno.”
14 ੧੪ ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।
“Kad sve potroši, nasta ljuta glad u onoj zemlji te on poče oskudijevati.
15 ੧੫ ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।
Ode i pribi se kod jednoga žitelja u onoj zemlji. On ga posla na svoja polja pasti svinje.
16 ੧੬ ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।
Želio se nasititi rogačima što su ih jele svinje, ali mu ih nitko nije davao.”
17 ੧੭ ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।
“Došavši k sebi, reče: 'Koliki najamnici oca moga imaju kruha napretek, a ja ovdje umirem od gladi!
18 ੧੮ ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।
Ustat ću, poći svomu ocu i reći mu: 'Oče, sagriješih protiv Neba i pred tobom!
19 ੧੯ ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।
Nisam više dostojan zvati se sinom tvojim. Primi me kao jednog od svojih najamnika.'”
20 ੨੦ ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।
“Usta i pođe svom ocu. Dok je još bio daleko, njegov ga otac ugleda, ganu se, potrča, pade mu oko vrata i izljubi ga.
21 ੨੧ ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।
A sin će mu: 'Oče! Sagriješih protiv Neba i pred tobom! Nisam više dostojan zvati se sinom tvojim.'
22 ੨੨ ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।
A otac reče slugama: 'Brzo iznesite haljinu najljepšu i obucite ga! Stavite mu prsten na ruku i obuću na noge!
23 ੨੩ ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।
Tele ugojeno dovedite i zakoljite, pa da se pogostimo i proveselimo
24 ੨੪ ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।
jer sin mi ovaj bijaše mrtav i oživje, izgubljen bijaše i nađe se!' I stadoše se veseliti.”
25 ੨੫ ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।
“A stariji mu sin bijaše u polju. Kad se na povratku približio kući, začu svirku i igru
26 ੨੬ ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ?
pa dozva jednoga slugu da se raspita što je to.
27 ੨੭ ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।
A ovaj će mu: 'Došao tvoj brat pa otac tvoj zakla tele ugojeno što sina zdrava dočeka.'
28 ੨੮ ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।
A on se rasrdi i ne htjede ući. Otac tada iziđe i stane ga nagovarati.
29 ੨੯ ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।
A on će ocu: 'Evo toliko ti godina služim i nikada ne prestupih tvoju zapovijed, a nikad mi ni jareta nisi dao da se s prijateljima proveselim.
30 ੩੦ ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।
A kada dođe ovaj sin tvoj koji s bludnicama proždrije tvoje imanje, ti mu zakla ugojeno tele.'
31 ੩੧ ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ।
Nato će mu otac: 'Sinko, ti si uvijek sa mnom i sve moje - tvoje je.
32 ੩੨ ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।
No trebalo se veseliti i radovati jer ovaj brat tvoj bijaše mrtav i oživje, izgubljen i nađe se!'”