< ਲੂਕਾ 15 >

1 ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।
לעיתים קרובות התקבצו סביב ישוע פושעים למיניהם ופקידי מכס (שבזמנו היו ידועים לשמצה בגלל חוסר הגינות ושחיתות), על מנת להקשיב לדבריו.
2 ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!
הדבר לא מצא־חן בעיני הסופרים והפרושים שהתלוננו:”הביטו בישוע, הוא מתחבר עם הפושעים האלה ואף אוכל בחברתם!“
3 ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ,
ישוע ענה להם במשל:
4 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?
”אילו היו לך מאה כבשים ואחת מהן הייתה הולכת לאיבוד, האם לא היית נוטש את תשעים־ותשע הכבשים, והולך לחפש את הכבשה האחת עד שתמצא אותה?
5 ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,
וכשתמצא אותה, האם לא תשא אותה בשמחה על כתפיך,
6 ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।
ובהגיעך הביתה, האם לא תקרא לכל השכנים והחברים ותשתף אותם בשמחה שבמציאת הכבשה האובדת?
7 ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
”אני אומר לכם שכך יהיה גם בשמים: השמחה על חוטא אחד החוזר בתשובה תהיה גדולה הרבה יותר מאשר על תשעים ותשעה הצדיקים שאינם צריכים לחזור בתשובה.“
8 ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?
ישוע המשיך:”אתן לכם דוגמה נוספת: נניח שלאישה אחת היו עשרה מטבעות כסף ומטבע אחד אבד לה. האם היא לא תדליק אור בכל הבית, תטאטא את הרצפה ותחפש בכל פינה עד שתמצא את המטבע?
9 ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।
ולאחר שתמצא את המטבע, האם היא לא תרוץ לשכנותיה ולחברותיה, ותספר להן בשמחה שמצאה את המטבע?
10 ੧੦ ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
כך גם מלאכי אלוהים שמחים על חוטא אחד שחוזר בתשובה.“
11 ੧੧ ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ।
ישוע סיפר להם משל אחר:”לאיש אחד היו שני בנים.
12 ੧੨ ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।
יום אחד בא אליו הבן הצעיר ואמר:’אבא, אני רוצה שתתן לי עכשיו את חלקי בירושה המגיעה לי, במקום שאחכה עד מותך‘. האב הסכים וחילק את רכושו בין שני בניו.
13 ੧੩ ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।
”לאחר זמן קצר ארז הבן הצעיר את חפציו ונסע לארץ רחוקה, שם בזבז את כל כספו בחיי הוללות.
14 ੧੪ ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।
כאשר נותר חסר פרוטה התפשט רעב נורא באותה ארץ, והוא נהיה רעב ללחם.
15 ੧੫ ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।
הוא הלך אל איכר מקומי ושידל אותו להעסיקו כרועה חזירים.
16 ੧੬ ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।
הרעב היה חזק כל־כך, עד כי חשק חרובים שניתנו לחזירים, אולם הוא לא קיבל דבר.
17 ੧੭ ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।
כשלבסוף עשה חשבון נפש ואמר לעצמו:’בבית אבי לא רק שהפועלים אוכלים לשובע, הם אף משאירים אוכל בצלחת, ואילו אני כאן גווע ברעב!
18 ੧੮ ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।
אשוב לבית אבי ואומר:”אבא, חטאתי לאלוהים ולך,
19 ੧੯ ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।
ואיני ראוי להיקרא בנך. אנא, קבל אותי לעבודה כאחד מפועליך“‘.
20 ੨੦ ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।
”הבן קם וחזר לבית אביו. עוד לפני שהגיע אל הבית אביו זיהה אותו מרחוק ורץ לקראתו בהתרגשות רבה, חיבק ונישק אותו באהבה.
21 ੨੧ ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।
”’אבא‘, פתח הבן,’חטאתי לאלוהים ולך, ואיני ראוי להיקרא בנך‘.
22 ੨੨ ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।
”אולם האב קרא למשרתיו ואמר:’הביאו מיד את הגלימה היקרה ביותר שיש לנו, טבעת יקרה ונעלים יקרות.
23 ੨੩ ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।
לאחר מכן שחטו את העגל שפיטמנו; עלינו לחגוג את המאורע!
24 ੨੪ ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।
כי בני היה מת ועתה קם לתחייה‘. וכך החלו בחגיגה.
25 ੨੫ ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।
”באותה שעה עבד הבן הבכור בשדה. בשובו הביתה שמע את כל השירה והריקודים,
26 ੨੬ ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ?
ולכן שאל את אחד המשרתים:’מה קורה כאן?‘
27 ੨੭ ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।
”’אחיך חזר הביתה‘, הסביר לו המשרת,’ואביך שחט לכבודו את העגל שפיטמנו. עתה הוא עורך חגיגה גדולה לרגל שובו הביתה בשלום‘.
28 ੨੮ ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।
”הבן הבכור כעס מאוד וסרב להיכנס הביתה. אביו יצא אליו וניסה לדבר איתו,
29 ੨੯ ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।
אבל הבן השיב:’כל השנים האלה עבדתי קשה כל כך למענך ומעולם לא חטאתי נגדך, ומה נתת לי? לא נתת לי אף גדי אחד קטן כדי שאחגוג עם חברי.
30 ੩੦ ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।
ואילו כשבנך זה, שבזבז את כל כספך על זונות, חוזר הביתה, אתה שוחט לכבודו את העגל המשובח ביותר שיש לנו!‘
31 ੩੧ ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ।
”’בני היקר‘, אמר האב,’אתה ואני קרובים זה אל זה, וכל מה ששייך לי שייך לך.
32 ੩੨ ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।
כיצד יכולים אנחנו שלא לשמוח היום? אחיך היה מת ועכשיו הוא קם לתחייה; אחיך הלך לאיבוד ועתה הוא נמצא!‘“

< ਲੂਕਾ 15 >