< ਲੂਕਾ 16 >
1 ੧ ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ।
aparanjca yIzuH ziSyEbhyOnyAmEkAM kathAM kathayAmAsa kasyacid dhanavatO manuSyasya gRhakAryyAdhIzE sampattErapavyayE'pavAditE sati
2 ੨ ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ।
tasya prabhustam AhUya jagAda, tvayi yAmimAM kathAM zRNOmi sA kIdRzI? tvaM gRhakAryyAdhIzakarmmaNO gaNanAM darzaya gRhakAryyAdhIzapadE tvaM na sthAsyasi|
3 ੩ ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਭੰਡਾਰ ਦੀ ਜ਼ਿੰਮੇਵਾਰੀ ਮੇਰੇ ਤੋਂ ਖ਼ੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।
tadA sa gRhakAryyAdhIzO manasA cintayAmAsa, prabhu ryadi mAM gRhakAryyAdhIzapadAd bhraMzayati tarhi kiM kariSyE'haM? mRdaM khanituM mama zakti rnAsti bhikSitunjca lajjiSyE'haM|
4 ੪ ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ।
ataEva mayi gRhakAryyAdhIzapadAt cyutE sati yathA lOkA mahyam AzrayaM dAsyanti tadarthaM yatkarmma mayA karaNIyaM tan nirNIyatE|
5 ੫ ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ?
pazcAt sa svaprabhOrEkaikam adhamarNam AhUya prathamaM papraccha, tvattO mE prabhuNA kati prApyam?
6 ੬ ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੋ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ।
tataH sa uvAca, EkazatAPhakatailAni; tadA gRhakAryyAdhIzaH prOvAca, tava patramAnIya zIghramupavizya tatra panjcAzataM likha|
7 ੭ ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨ੍ਹਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੋ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ।
pazcAdanyamEkaM papraccha, tvattO mE prabhuNA kati prApyam? tataH sOvAdId EkazatAPhakagOdhUmAH; tadA sa kathayAmAsa, tava patramAnIya azItiM likha|
8 ੮ ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ। (aiōn )
tEnaiva prabhustamayathArthakRtam adhIzaM tadbuddhinaipuNyAt prazazaMsa; itthaM dIptirUpasantAnEbhya EtatsaMsArasya santAnA varttamAnakAlE'dhikabuddhimantO bhavanti| (aiōn )
9 ੯ ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ। (aiōnios )
atO vadAmi yUyamapyayathArthEna dhanEna mitrANi labhadhvaM tatO yuSmAsu padabhraSTESvapi tAni cirakAlam AzrayaM dAsyanti| (aiōnios )
10 ੧੦ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।
yaH kazcit kSudrE kAryyE vizvAsyO bhavati sa mahati kAryyEpi vizvAsyO bhavati, kintu yaH kazcit kSudrE kAryyE'vizvAsyO bhavati sa mahati kAryyEpyavizvAsyO bhavati|
11 ੧੧ ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।
ataEva ayathArthEna dhanEna yadi yUyamavizvAsyA jAtAstarhi satyaM dhanaM yuSmAkaM karESu kaH samarpayiSyati?
12 ੧੨ ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?
yadi ca paradhanEna yUyam avizvAsyA bhavatha tarhi yuSmAkaM svakIyadhanaM yuSmabhyaM kO dAsyati?
13 ੧੩ ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
kOpi dAsa ubhau prabhU sEvituM na zaknOti, yata Ekasmin prIyamANO'nyasminnaprIyatE yadvA EkaM janaM samAdRtya tadanyaM tucchIkarOti tadvad yUyamapi dhanEzvarau sEvituM na zaknutha|
14 ੧੪ ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।
tadaitAH sarvvAH kathAH zrutvA lObhiphirUzinastamupajahasuH|
15 ੧੫ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
tataH sa uvAca, yUyaM manuSyANAM nikaTE svAn nirdOSAn darzayatha kintu yuSmAkam antaHkaraNAnIzvarO jAnAti, yat manuSyANAm ati prazaMsyaM tad Izvarasya ghRNyaM|
16 ੧੬ ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।
yOhana AgamanaparyyanataM yuSmAkaM samIpE vyavasthAbhaviSyadvAdinAM lEkhanAni cAsan tataH prabhRti IzvararAjyasya susaMvAdaH pracarati, EkaikO lOkastanmadhyaM yatnEna pravizati ca|
17 ੧੭ ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।
varaM nabhasaH pRthivyAzca lOpO bhaviSyati tathApi vyavasthAyA EkabindOrapi lOpO na bhaviSyati|
18 ੧੮ ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।
yaH kazcit svIyAM bhAryyAM vihAya striyamanyAM vivahati sa paradArAn gacchati, yazca tA tyaktAM nArIM vivahati sOpi paradArAna gacchati|
19 ੧੯ ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।
EkO dhanI manuSyaH zuklAni sUkSmANi vastrANi paryyadadhAt pratidinaM paritOSarUpENAbhuMktApivacca|
20 ੨੦ ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।
sarvvAggE kSatayukta iliyAsaranAmA kazcid daridrastasya dhanavatO bhOjanapAtrAt patitam ucchiSTaM bhOktuM vAnjchan tasya dvArE patitvAtiSThat;
21 ੨੧ ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ।
atha zvAna Agatya tasya kSatAnyalihan|
22 ੨੨ ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।
kiyatkAlAtparaM sa daridraH prANAn jahau; tataH svargIyadUtAstaM nItvA ibrAhImaH krOPa upavEzayAmAsuH|
23 ੨੩ ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। (Hadēs )
pazcAt sa dhanavAnapi mamAra, taM zmazAnE sthApayAmAsuzca; kintu paralOkE sa vEdanAkulaH san UrddhvAM nirIkSya bahudUrAd ibrAhImaM tatkrOPa iliyAsaranjca vilOkya ruvannuvAca; (Hadēs )
24 ੨੪ ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!
hE pitar ibrAhIm anugRhya aggulyagrabhAgaM jalE majjayitvA mama jihvAM zItalAM karttum iliyAsaraM prEraya, yatO vahnizikhAtOhaM vyathitOsmi|
25 ੨੫ ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।
tadA ibrAhIm babhASE, hE putra tvaM jIvan sampadaM prAptavAn iliyAsarastu vipadaM prAptavAn Etat smara, kintu samprati tasya sukhaM tava ca duHkhaM bhavati|
26 ੨੬ ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।
aparamapi yuSmAkam asmAkanjca sthAnayO rmadhyE mahadvicchEdO'sti tata EtatsthAnasya lOkAstat sthAnaM yAtuM yadvA tatsthAnasya lOkA Etat sthAnamAyAtuM na zaknuvanti|
27 ੨੭ ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ।
tadA sa uktavAn, hE pitastarhi tvAM nivEdayAmi mama pitu rgEhE yE mama panjca bhrAtaraH santi
28 ੨੮ ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।
tE yathaitad yAtanAsthAnaM nAyAsyanti tathA mantraNAM dAtuM tESAM samIpam iliyAsaraM prEraya|
29 ੨੯ ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।
tata ibrAhIm uvAca, mUsAbhaviSyadvAdinAnjca pustakAni tESAM nikaTE santi tE tadvacanAni manyantAM|
30 ੩੦ ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ।
tadA sa nivEdayAmAsa, hE pitar ibrAhIm na tathA, kintu yadi mRtalOkAnAM kazcit tESAM samIpaM yAti tarhi tE manAMsi vyAghOTayiSyanti|
31 ੩੧ ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।
tata ibrAhIm jagAda, tE yadi mUsAbhaviSyadvAdinAnjca vacanAni na manyantE tarhi mRtalOkAnAM kasmiMzcid utthitEpi tE tasya mantraNAM na maMsyantE|