< ਲੂਕਾ 17 >
1 ੧ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
Εἶπεν δὲ πρὸς τοὺς μαθητὰς αὐτοῦ, Ἀνένδεκτόν ἐστιν τοῦ τὰ σκάνδαλα μὴ ἐλθεῖν, πλὴν οὐαὶ δι᾽ οὗ ἔρχεται.
2 ੨ ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
λυσιτελεῖ αὐτῷ εἰ λίθος μυλικὸς περίκειται περὶ τὸν τράχηλον αὐτοῦ καὶ ἔῤῥιπται εἰς τὴν θάλασσαν, ἢ ἵνα σκανδαλίσῃ τῶν μικρῶν τούτων ἕνα.
3 ੩ ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।
προσέχετε ἑαυτοῖς. ἐὰν ἁμάρτῃ ὁ ἀδελφός σου, ἐπιτίμησον αὐτῷ· καὶ ἐὰν μετανοήσῃ, ἄφες αὐτῷ.
4 ੪ ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
καὶ ἐὰν ἑπτάκις τῆς ἡμέρας ἁμαρτήσῃ εἰς σὲ καὶ ἑπτάκις ἐπιστρέψῃ πρὸς σέ, λέγων, Μετανοῶ, ἀφήσεις αὐτῷ.
5 ੫ ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ।
Καὶ εἶπαν οἱ ἀπόστολοι τῷ κυρίῳ, Πρόσθες ἡμῖν πίστιν.
6 ੬ ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
εἶπεν δὲ ὁ κύριος, Εἰ ἔχετε πίστιν ὡς κόκκον σινάπεως, ἐλέγετε ἂν τῇ συκαμίνῳ ταύτῃ, Ἐκριζώθητι καὶ φυτεύθητι ἐν τῇ θαλάσσῃ· καὶ ὑπήκουσεν ἂν ὑμῖν.
7 ੭ ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?
τίς δὲ [ἐξ] ὑμῶν δοῦλον ἔχων ἀροτριῶντα ἢ ποιμαίνοντα, ὃς εἰσελθόντι ἐκ τοῦ ἀγροῦ ἐρεῖ αὐτῷ, Εὐθέως παρελθὼν ἀνάπεσε;
8 ੮ ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?
ἀλλ᾽ οὐχὶ ἐρεῖ αὐτῷ, Ἑτοίμασον τί δειπνήσω, καὶ περιζωσάμενος διακόνει μοι ἕως φάγω καὶ πίω, καὶ μετὰ ταῦτα φάγεσαι καὶ πίεσαι σύ;
9 ੯ ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?
μὴ ἔχει χάριν τῷ δούλῳ ὅτι ἐποίησεν τὰ διαταχθέντα;
10 ੧੦ ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।
οὕτως καὶ ὑμεῖς, ὅταν ποιήσητε πάντα τὰ διαταχθέντα ὑμῖν, λέγετε ὅτι Δοῦλοι ἀχρεῖοί ἐσμεν· ὃ ὠφείλομεν ποιῆσαι πεποιήκαμεν.
11 ੧੧ ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
Καὶ ἐγένετο ἐν τῷ πορεύεσθαι [αὐτὸν] εἰς Ἱερουσαλήμ, καὶ αὐτὸς διήρχετο διὰ μέσον Σαμαρείας καὶ Γαλιλαίας.
12 ੧੨ ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।
καὶ εἰσερχομένου αὐτοῦ εἴς τινα κώμην, ἀπήντησαν [αὐτῷ] δέκα λεπροὶ ἄνδρες, οἳ ἔστησαν πόῤῥωθεν,
13 ੧੩ ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!
καὶ αὐτοὶ ἦραν φωνὴν λέγοντες, Ἰησοῦ ἐπιστάτα, ἐλέησον ἡμᾶς.
14 ੧੪ ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
καὶ ἰδὼν εἶπεν αὐτοῖς, Πορευθέντες ἐπιδείξατε ἑαυτοὺς τοῖς ἱερεῦσιν. καὶ ἐγένετο ἐν τῷ ὑπάγειν αὐτούς, ἐκαθαρίσθησαν.
15 ੧੫ ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
εἷς δὲ ἐξ αὐτῶν ἰδὼν ὅτι ἰάθη, ὑπέστρεψεν μετὰ φωνῆς μεγάλης δοξάζων τὸν θεόν,
16 ੧੬ ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
καὶ ἔπεσεν ἐπὶ πρόσωπον παρὰ τοὺς πόδας αὐτοῦ, εὐχαριστῶν αὐτῷ· καὶ αὐτὸς ἦν Σαμαρείτης.
17 ੧੭ ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?
ἀποκριθεὶς δὲ ὁ Ἰησοῦς εἶπεν, Οὐχὶ οἱ δέκα ἐκαθαρίσθησαν; οἱ [δὲ] ἐννέα ποῦ;
18 ੧੮ ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ?
οὐχ εὑρέθησαν ὑποστρέψαντες δοῦναι δόξαν τῷ θεῷ, εἰ μὴ ὁ ἀλλογενὴς οὗτος;
19 ੧੯ ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
καὶ εἶπεν αὐτῷ, Ἀναστὰς πορεύου· ἡ πίστις σου σέσωκέν σε.
20 ੨੦ ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।
Ἐπερωτηθεὶς δὲ ὑπὸ τῶν Φαρισαίων πότε ἔρχεται ἡ βασιλεία τοῦ θεοῦ, ἀπεκρίθη αὐτοῖς καὶ εἶπεν, Οὐκ ἔρχεται ἡ βασιλεία τοῦ θεοῦ μετὰ παρατηρήσεως,
21 ੨੧ ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।
οὐδὲ ἐροῦσιν, Ἰδοὺ ὧδε ἢ ἰδοὺ ἐκεῖ· ἰδοὺ γὰρ ἡ βασιλεία τοῦ θεοῦ ἐντὸς ὑμῶν ἐστίν.
22 ੨੨ ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।
εἶπεν δὲ πρὸς τοὺς μαθητάς, Ἐλεύσονται ἡμέραι ὅτε ἐπιθυμήσετε μίαν τῶν ἡμερῶν τοῦ υἱοῦ τοῦ ἀνθρώπου ἰδεῖν, καὶ οὐκ ὄψεσθε.
23 ੨੩ ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।
καὶ ἐροῦσιν ὑμῖν, Ἰδοὺ ἐκεῖ ἰδοὺ ὧδε, μὴ ἀπέλθητε, μηδὲ διώξητε.
24 ੨੪ ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।
ὥσπερ γὰρ ἡ ἀστραπὴ [ἡ] ἀστράπτουσα ἐκ τῆς ὑπὸ τὸν οὐρανὸν εἰς τὴν ὑπ᾽ οὐρανὸν λάμπει, οὕτως ἔσται ὁ υἱὸς τοῦ ἀνθρώπου ἐν τῇ ἡμέρᾳ αὐτοῦ.
25 ੨੫ ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।
πρῶτον δὲ δεῖ αὐτὸν πολλὰ παθεῖν καὶ ἀποδοκιμασθῆναι ἀπὸ τῆς γενεᾶς ταύτης.
26 ੨੬ ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
καὶ καθὼς ἐγένετο ἐν ταῖς ἡμέραις Νῶε, οὕτως ἔσται καὶ ἐν ταῖς ἡμέραις τοῦ υἱοῦ τοῦ ἀνθρώπου·
27 ੨੭ ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।
ἤσθιον ἔπινον, ἐγάμουν ἐγαμίζοντο, ἄχρι ἧς ἡμέρας εἰσῆλθεν Νῶε εἰς τὴν κιβωτόν, καὶ ἦλθεν ὁ κατακλυσμὸς καὶ ἀπώλεσεν πάντας.
28 ੨੮ ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
ὁμοίως καθὼς ἐγένετο ἐν ταῖς ἡμέραις Λώτ· ἤσθιον ἔπινον, ἠγόραζον ἐπώλουν, ἐφύτευον ᾠκοδόμουν·
29 ੨੯ ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ।
ᾗ δὲ ἡμέρᾳ ἐξῆλθεν Λὼτ ἀπὸ Σοδόμων, ἔβρεξεν πῦρ καὶ θεῖον ἀπ᾽ οὐρανοῦ καὶ ἀπώλεσεν πάντας·
30 ੩੦ ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ।
κατὰ τὰ αὐτὰ ἔσται ᾗ ἡμέρᾳ ὁ υἱὸς τοῦ ἀνθρώπου ἀποκαλύπτεται.
31 ੩੧ ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।
ἐν ἐκείνῃ τῇ ἡμέρᾳ ὃς ἔσται ἐπὶ τοῦ δώματος καὶ τὰ σκεύη αὐτοῦ ἐν τῇ οἰκίᾳ, μὴ καταβάτω ἆραι αὐτά· καὶ ὁ ἐν ἀγρῷ ὁμοίως μὴ ἐπιστρεψάτω εἰς τὰ ὀπίσω.
32 ੩੨ ਲੂਤ ਦੀ ਪਤਨੀ ਨੂੰ ਯਾਦ ਰੱਖੋ।
μνημονεύετε τῆς γυναικὸς Λώτ.
33 ੩੩ ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।
ὃς ἐὰν ζητήσῃ τὴν ψυχὴν αὐτοῦ περιποιήσασθαι ἀπολέσει αὐτήν, ὃς δ᾽ ἂν ἀπολέσῃ, ζωογονήσει αὐτήν.
34 ੩੪ ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
λέγω ὑμῖν, ταύτῃ τῇ νυκτὶ ἔσονται δύο ἐπὶ κλίνης μιᾶς, εἷς παραλημφθήσεται, καὶ ὁ ἕτερος ἀφεθήσεται.
35 ੩੫ ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।
ἔσονται δύο ἀλήθουσαι ἐπὶ τὸ αὐτό, [ἡ] μία παραλημφθήσεται, ἡ δὲ ἑτέρα ἀφεθήσεται.
36 ੩੬ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
37 ੩੭ ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।
Καὶ ἀποκριθέντες λέγουσιν αὐτῷ, Ποῦ, κύριε; ὁ δὲ εἶπεν αὐτοῖς, Ὅπου τὸ σῶμα, ἐκεῖ καὶ οἱ ἀετοὶ ἐπισυναχθήσονται.