< ਲੂਕਾ 2 >

1 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।
那時,凱撒奧古斯都出了一道上諭,叫天下的人都要登記:
2 ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ।
這是在季黎敘利亞總督時,初次行的登記。
3 ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।
於是眾人都去本城登記。
4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।
若瑟因為是達味家族的人,也從加利肋亞納匝肋城,上猶大名叫白冷的達味城去,
5 ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।
好同自己已懷孕的聘妻瑪利亞去登記。
6 ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ।
他們在那裡的時候,她分娩的日期滿了,
7 ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
便生了她的頭胎兒,用襁褓包裹起,放在馬槽裏,因為在客棧中為他們沒有地方。
8 ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।
在那區有些牧人露宿,守夜看守羊群。
9 ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
有上主的一個天使站在他們身邊,上主的光輝環照著他們,他們便非常害怕。
10 ੧੦ ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
天使向他們說:「不要害怕! 看,我給你們報告一個為全民族的大喜訊:
11 ੧੧ ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
今天在達味城中,為你們誕生了一位救世者,他是主默西亞。
12 ੧੨ ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
這是給你們的記號:你們將要看見一個嬰兒,裹著襁褓,躺在馬槽裏。」
13 ੧੩ ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ ।
忽然有一隊天軍,同那天使一起讚頌天主說:
14 ੧੪ ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
「天主受享光榮於高天,主愛的人在世享平安。」
15 ੧੫ ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
眾天使離開他們往天上去了以後,牧人們就彼此說:「我們且往白冷去,看看上主所報告給我們所發生的事。」
16 ੧੬ ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।
他們急忙去了,找到了瑪利亞和若瑟,並那躺在馬在槽中的嬰兒。
17 ੧੭ ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।
他們看見以後,就把他們對他們論這小孩所說的事,傳揚開了,
18 ੧੮ ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
凡聽見的人都驚訝牧人向他們所說的的事。
19 ੧੯ ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
瑪利亞卻把這一切事默存在自己心中,反覆思想。
20 ੨੦ ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
牧人們為了他們所聽見和看見的一切,正如天使向他們說的一樣,就光榮讚美天主回去了。
21 ੨੧ ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
滿了八天,孩子應受割損,遂給祂起名叫耶穌,這是祂降孕母胎前,由天使所起的。
22 ੨੨ ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।
按梅瑟的法律,一滿了他們取潔的日期,他們便帶孩子上耶路撒冷去獻給上主,
23 ੨੩ ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।
就如上主法律上所記載的:『凡開胎首生的男孩性,應祝聖於上主。』
24 ੨੪ ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।
並該照上主法上所吩咐的,獻上禮物:一對斑鳩或兩隻鶵鴿。
25 ੨੫ ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
那時,在耶路撒冷有一個人,名叫西默盎。這人正義虔誠,期待以色列的安慰,而且聖神也在他身上。
26 ੨੬ ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।
他曾蒙聖神啟示:自己在未看見上主的受傅者以前,決見不到死亡
27 ੨੭ ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।
他因聖神的感動,進了聖殿;那時,抱著嬰兒耶穌的父母正進來,要按著法律的慣例為祂行禮。
28 ੨੮ ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,
西默盎就雙臂接過祂來,讚美天主說:
29 ੨੯ ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,
「主啊! 現在可照你的話,放你的僕人平安去了!
30 ੩੦ ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
因為我親眼看見了你的救援,
31 ੩੧ ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ,
即你在萬民之早準備好的:
32 ੩੨ ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।
為作啟示異邦的光明,你百姓以色列的榮耀。」
33 ੩੩ ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ।
他的父親和母親就驚異他關於耶穌所說的這些話。
34 ੩੪ ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ।
西默盎祝福了他們,又向祂的母親瑪利亞說:「看,這孩子已被立定,為使以色列中許多人跌倒和復起,並成為夭對的記號─
35 ੩੫ ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।
至於妳,要有一把利劍刺透妳的心靈─為叫許多人心中的思念顯露在出來。」
36 ੩੬ ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ।
又有一位女先知亞納,是阿協爾支派法奴耳的女兒,已上了年紀。她出閣後,與丈夫同居了七年,
37 ੩੭ ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।
以後就守寡,直到八十四歲。她齋戒祈禱,晝夜事奉天主,總不離開聖殿。
38 ੩੮ ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।
正在那時刻,她也前來稱謝天主,並同一切希望耶路撒冷得救贖的人,講論這孩子。
39 ੩੯ ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।
他們按著上主的法律,行完了一切,使返回了加利肋亞,他們的本城納匝肋。
40 ੪੦ ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।
孩子漸漸長大而強壯,充滿智慧,天主的恩寵常在祂身上。
41 ੪੧ ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ।
祂的父母每年逾越節往耶路撒冷去。
42 ੪੨ ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ।
祂到了十二歲時,他們又節日的慣例上去了。
43 ੪੩ ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।
過完了節日,他們回去的時候,孩童耶穌卻留在耶路撒冷,祂的父母並未發覺。
44 ੪੪ ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।
他們只以為祂在同行的人中間,遂走了一天的路程;以後就在親戚和相識的人中尋找祂。
45 ੪੫ ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ।
既找不著,便折回耶路撒冷找祂。
46 ੪੬ ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ।
過了三天,才在聖殿裏找到了祂。祂正坐在經師中,聆聽他們,也詢問他們。
47 ੪੭ ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ।
凡聽見祂的人,對祂的智慧和對答,都驚奇不止。
48 ੪੮ ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।
他們一看見祂,便大為驚異,祂的母親就向祂說:「孩子,為什麼你這樣對待我們? 看,你的父親和我,一直痛苦的找你。」
49 ੪੯ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?
耶穌對他們說:「你們為什麼找我? 你們不知道我必須在我父親那裡嗎? 」
50 ੫੦ ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।
但是,他們不明白祂對他們所說的話。
51 ੫੧ ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।
祂就同他們下去,來到納匝肋,屬他們管轄。祂的母親逜把一切默存在心中。
52 ੫੨ ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।
耶穌在智慧和身體上,並在天主和人前的恩愛上,漸漸地增長。

< ਲੂਕਾ 2 >