< ਲੂਕਾ 20 >

1 ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।
Baya viri wa Yesu ata bla tre ma ni Urushelima, indji biwa ba he nimiyi, wu Firistoci wu malamai Attaura wu shugabanni ba cimiye niwu.
2 ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ?
Ba tre niwu, “Hla nitwu ni kpekpele nha wuse tindu ba, wu a nha mba ano kpekplemba.”
3 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ ਸੋ ਮੈਨੂੰ ਦੱਸੋ।
A kpa ye nibawu nda tre, “Imeme miyi tre yi bika kpayi ni mu.
4 ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ?
Isukpa nima Yohana, ani yi nishu ko ni ndji?”
5 ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
Indji ba ba mla ya ni kpamba nda tre, “Kie ta tre Ani shu, ani tre, Naki ingye sa bina kpa ye niwu na?
6 ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।
U kita tre anin ni ndi du indji ba ba ta tro wu ni tita don ba kpaye Yohana ana annabi.”
7 ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ।
A naki ba kpa nyime kina to wu ni wayi na.
8 ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
Yesu tre ni bawu, imeme mina hla ni yiwu na ko ni wani gbengblen a tie ndu biyi na.”
9 ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।
A tre ni bawu ni misali, “Indji ri a rhon ni irju ma da ba no baya da he ni gbu ri wubar ko
10 ੧੦ ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
Intoyi wu ndi wu irju kmaye, daye ton indjiri ciki minikoma ni bi tindu ni Irji, du ba nonik'lo kunkro wa ahe ni irju. Ba tru du k'ma hi kpama dana no kpi na da zi da tru du hi kpama.
11 ੧੧ ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
A lla tru indji ri hi ni indji bi tie ndu ni Irji du ba ba no glo kukar kni niwu, bakalatsi na wu mumla, da na no kpi na.
12 ੧੨ ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ।
A lla ton indji ri wutar ma, balaji ciwo ni wu, da tur du hi kpama.
13 ੧੩ ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।
Indji wu irju tre, me tie ni he? Metur vri mu wa me kpaye niwu, koba kpaye niwu, dano kpaye niwu.
14 ੧੪ ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
Bi tie ndu ni irju bato da tre, ni kpamba, da tre, wayi yi a vri wu magijin ma, kpi wa ki ti kiwu, ni ki ni ban malaka ma du zama wu mbu.
15 ੧੫ ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?
Naki ba tru nu ni miyi irju da wu. Angye indji wu irju ani tie ni ba?
16 ੧੬ ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!
Ani ye da wu ba wawu'u bi duba, da ban irju no barimu.” Da ba wo toki, ba tre, “Du na he naki na.”
17 ੧੭ ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।
Da Yesu yaba toki, da tre, “Wuyigye bi yi nufin bi wa ba nha-nha zi, 'Tita wa bi mme ba kamba niwu, wawuyi ni zama mafinficin tita?'
18 ੧੮ ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।
Indji wa rjoku ni tu tita ani tzi kpama ti ziza ziza, wu indji wa rjoku ani cowawu'u.
19 ੧੯ ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
Naki wu malaman Attaura wu Firistoci ba wanko wa woh mba ni sa ni kpama ni tonki, da tre ni misalin yi ni tumba, ama dani klu sissri indji ba.
20 ੨੦ ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
Ba mla kiya gyegyer me, da ton bi sru klu bu'u, baya ni baba ba bi adalci niwwan kowa samu da vu nitre wa tre, niki ba son da tru ni doka ni tre gona.
21 ੨੧ ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।
U ba miyi da tre Ticha, kito wu tre ni tzro wu bi ma, wunati kpi meme ma na wu tie kpi wu bio ma ninkon wu Irji.
22 ੨੨ ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?
Ani kpi wu bima duki han ban ni Kaisar ko ana naki na?
23 ੨੩ ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ
Yesu tokpi wa bason ba tie da kma ni da tre ni bawu,
24 ੨੪ ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।
Tsro me dinari, a iwu nha ni inde ba nha ni kogon ma? Ba tre, “Kaisar.”
25 ੨੫ ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।
A hla bawu ikpi wa, “Kpiwa wu Kaisar, non Kaisar, u kpiwa wu Irji a wu Irji.
26 ੨੬ ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।
Bana iya davu ni lah tre na, amsar tre ba wanuba anoba mamaki, naki bana biyu nyu na.
27 ੨੭ ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
Wu Sadukiyawa bari baye niwu da tre niw biwa ba tre bahu wlunde ni vu wu kle,
28 ੨੮ ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
Wu ba miyi da tre, “Ticha, Musa nha nitawu, da tre idan wa vayi ma agu da he ni wa, dana he ni vri na, indji ka bawa vayi ma, da te viri ni vayima.
29 ੨੯ ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ।
U akwai mri vayi Tangba-wu mumla garwa da gu ba vri,
30 ੩੦ ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ।
du ni u ha naki.
31 ੩੧ ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ।
Indji wu tra bawa naki da ye niwu Tankpan ba viri da que.
32 ੩੨ ਇਸ ਪਿੱਛੋਂ ਉਹ ਔਰਤ ਵੀ ਮਰ ਗਈ।
Naki, wu wa ngame ye que.
33 ੩੩ ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?
Ni vi wu kle, anha ni son zama ilon ma? Don indji ba gran wa tangba ba wu.
34 ੩੪ ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ। (aiōn g165)
Yesu hla ni bawu, “indji bi meyi, ba gran dani no kpamba ni gran. (aiōn g165)
35 ੩੫ ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ। (aiōn g165)
U biwa ba ya ani babayi bari ni son ninton biwa ba que ye bana gran koba sa ta gran na. (aiōn g165)
36 ੩੬ ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
Bana que ngana ba tsra baba Malaiku da zama mini Irji da mini bi sake wu u kle.
37 ੩੭ ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।
Naki biwa ba que ye ba wlunde na Musa tsro ni bubu wa shafe miji, wa yo Irji ndi Bachi, Ibrahim ni Irji u Irji wu Ishaku wu Irji Yakubu.
38 ੩੮ ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।
Zizan ana Irji u kyu na, Ahi Irji u ivri, nitu wawu ndji bi he ni vre niwu.
39 ੩੯ ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।
Imbru malaman Attaura ba kpa nyime nda tre, “Ticha, wu riga ni kpa nyime bi ye.”
40 ੪੦ ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।
Bana kara mye kpi ngana.
41 ੪੧ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?
Yesu tre nibawu, “Ba ti nihe ni tre Irji Vvren Dauda?”
42 ੪੨ ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ,
Dauda me kima tre ni nvunvu Zabura, Irji tre ni Irji, kuson ni wo kori mu,
43 ੪੩ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।
Wa me dubi yo ni koshi meduba kma ti bubu son me.
44 ੪੪ ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?
Dauda me ayo Kristi, Irji, ani tini he wani tie ni he da tre a vren Dauda?”
45 ੪੫ ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,
U wa a kle wo ba ndji ba wawu A hla ni mri koh ma ndi,
46 ੪੬ ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।
“Mla zren ni malaman Attaura ba son zren ni glu bi gran ni kpamba, da son indji duba yaba, da no ba bubu son rigrama ni shishi ndji ni tre wu bra ni bubu son buki.
47 ੪੭ ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ ।
Da chakpo mba biwu balonmba ba que, da babi bre Irji gburko, naki indji biki ba kpa meme la tre ma.”

< ਲੂਕਾ 20 >