< ਲੂਕਾ 21 >
1 ੧ ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ।
αναβλεψας δε ειδεν τους βαλλοντας τα δωρα αυτων εις το γαζοφυλακιον πλουσιους
2 ੨ ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ।
ειδεν δε τινα και χηραν πενιχραν βαλλουσαν εκει δυο λεπτα
3 ੩ ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ।
και ειπεν αληθως λεγω υμιν οτι η χηρα η πτωχη αυτη πλειον παντων εβαλεν
4 ੪ ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।
απαντες γαρ ουτοι εκ του περισσευοντος αυτοις εβαλον εις τα δωρα του θεου αυτη δε εκ του υστερηματος αυτης απαντα τον βιον ον ειχεν εβαλεν
5 ੫ ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ।
και τινων λεγοντων περι του ιερου οτι λιθοις καλοις και αναθημασιν κεκοσμηται ειπεν
6 ੬ ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।
ταυτα α θεωρειτε ελευσονται ημεραι εν αις ουκ αφεθησεται λιθος επι λιθω ος ου καταλυθησεται
7 ੭ ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?
επηρωτησαν δε αυτον λεγοντες διδασκαλε ποτε ουν ταυτα εσται και τι το σημειον οταν μελλη ταυτα γινεσθαι
8 ੮ ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।
ο δε ειπεν βλεπετε μη πλανηθητε πολλοι γαρ ελευσονται επι τω ονοματι μου λεγοντες οτι εγω ειμι και ο καιρος ηγγικεν μη ουν πορευθητε οπισω αυτων
9 ੯ ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”
οταν δε ακουσητε πολεμους και ακαταστασιας μη πτοηθητε δει γαρ ταυτα γενεσθαι πρωτον αλλ ουκ ευθεως το τελος
10 ੧੦ ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।
τοτε ελεγεν αυτοις εγερθησεται εθνος επι εθνος και βασιλεια επι βασιλειαν
11 ੧੧ ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।
σεισμοι τε μεγαλοι κατα τοπους και λιμοι και λοιμοι εσονται φοβητρα τε και σημεια απ ουρανου μεγαλα εσται
12 ੧੨ ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।
προ δε τουτων παντων επιβαλουσιν εφ υμας τας χειρας αυτων και διωξουσιν παραδιδοντες εις συναγωγας και φυλακας αγομενους επι βασιλεις και ηγεμονας ενεκεν του ονοματος μου
13 ੧੩ ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।
αποβησεται δε υμιν εις μαρτυριον
14 ੧੪ ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।
θεσθε ουν εις τας καρδιας υμων μη προμελεταν απολογηθηναι
15 ੧੫ ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।
εγω γαρ δωσω υμιν στομα και σοφιαν η ου δυνησονται αντειπειν ουδε αντιστηναι παντες οι αντικειμενοι υμιν
16 ੧੬ ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।
παραδοθησεσθε δε και υπο γονεων και συγγενων και φιλων και αδελφων και θανατωσουσιν εξ υμων
17 ੧੭ ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।
και εσεσθε μισουμενοι υπο παντων δια το ονομα μου
18 ੧੮ ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ
και θριξ εκ της κεφαλης υμων ου μη αποληται
19 ੧੯ ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
εν τη υπομονη υμων κτησασθε τας ψυχας υμων
20 ੨੦ ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।
οταν δε ιδητε κυκλουμενην υπο στρατοπεδων την ιερουσαλημ τοτε γνωτε οτι ηγγικεν η ερημωσις αυτης
21 ੨੧ ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।
τοτε οι εν τη ιουδαια φευγετωσαν εις τα ορη και οι εν μεσω αυτης εκχωρειτωσαν και οι εν ταις χωραις μη εισερχεσθωσαν εις αυτην
22 ੨੨ ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।
οτι ημεραι εκδικησεως αυται εισιν του πλησθηναι παντα τα γεγραμμενα
23 ੨੩ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।
ουαι δε ταις εν γαστρι εχουσαις και ταις θηλαζουσαις εν εκειναις ταις ημεραις εσται γαρ αναγκη μεγαλη επι της γης και οργη εν τω λαω τουτω
24 ੨੪ ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।
και πεσουνται στοματι μαχαιρας και αιχμαλωτισθησονται εις παντα τα εθνη και ιερουσαλημ εσται πατουμενη υπο εθνων αχρι πληρωθωσιν καιροι εθνων
25 ੨੫ ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।
και εσται σημεια εν ηλιω και σεληνη και αστροις και επι της γης συνοχη εθνων εν απορια ηχουσης θαλασσης και σαλου
26 ੨੬ ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
αποψυχοντων ανθρωπων απο φοβου και προσδοκιας των επερχομενων τη οικουμενη αι γαρ δυναμεις των ουρανων σαλευθησονται
27 ੨੭ ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
και τοτε οψονται τον υιον του ανθρωπου ερχομενον εν νεφελη μετα δυναμεως και δοξης πολλης
28 ੨੮ ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”
αρχομενων δε τουτων γινεσθαι ανακυψατε και επαρατε τας κεφαλας υμων διοτι εγγιζει η απολυτρωσις υμων
29 ੨੯ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।
και ειπεν παραβολην αυτοις ιδετε την συκην και παντα τα δενδρα
30 ੩੦ ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।
οταν προβαλωσιν ηδη βλεποντες αφ εαυτων γινωσκετε οτι ηδη εγγυς το θερος εστιν
31 ੩੧ ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।
ουτως και υμεις οταν ιδητε ταυτα γινομενα γινωσκετε οτι εγγυς εστιν η βασιλεια του θεου
32 ੩੨ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
αμην λεγω υμιν οτι ου μη παρελθη η γενεα αυτη εως αν παντα γενηται
33 ੩੩ ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
ο ουρανος και η γη παρελευσονται οι δε λογοι μου ου μη παρελθωσιν
34 ੩੪ ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!
προσεχετε δε εαυτοις μηποτε βαρηθωσιν υμων αι καρδιαι εν κραιπαλη και μεθη και μεριμναις βιωτικαις και αιφνιδιος εφ υμας επιστη η ημερα εκεινη
35 ੩੫ ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ।
ως παγις γαρ επελευσεται επι παντας τους καθημενους επι προσωπον πασης της γης
36 ੩੬ ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।
αγρυπνειτε ουν εν παντι καιρω δεομενοι ινα καταξιωθητε εκφυγειν παντα τα μελλοντα γινεσθαι και σταθηναι εμπροσθεν του υιου του ανθρωπου
37 ੩੭ ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।
ην δε τας ημερας εν τω ιερω διδασκων τας δε νυκτας εξερχομενος ηυλιζετο εις το ορος το καλουμενον ελαιων
38 ੩੮ ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ।
και πας ο λαος ωρθριζεν προς αυτον εν τω ιερω ακουειν αυτου