< ਲੂਕਾ 23 >

1 ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ।
And all the multitude of them rising up, lead Him to Pilate.
2 ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।
And they began to accuse Him, saying, We found Him perverting the nation, and forbidding to give tribute to Caesar, saying that He is Christ, a King.
3 ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
And Pilate asked Him, saying, Art thou the King of the Jews? And responding to him, He said, Thou sayest it.
4 ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।
And Pilate said to the chief priests and the multitudes, I find nothing criminal in this man.
5 ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।
And they became stronger and stronger, saying, He stirs up the people, teaching throughout all Judea, beginning from Galilee unto this place.
6 ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?”
And Pilate hearing, asked if He is a Galilean man.
7 ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ।
And learning that He is from the jurisdiction of Herod, he sent Him up to Herod, being himself in Jerusalem in those days.
8 ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।
And Herod seeing Jesus, rejoiced exceedingly: for from a long time, wishing to see Him, because He was hearing about Him; and he was hoping to see some miracle wrought by Him.
9 ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ।
And he asked Him with many words; and He responded to him nothing.
10 ੧੦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ।
But the high priest and scribes stood by, accusing Him vehemently.
11 ੧੧ ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।
But Herod along with his soldiers having indeed treated Him with contempt, and mocked Him, putting on Him a scarlet robe, sent Him back to Pilate.
12 ੧੨ ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ।
And both Herod and Pilate on that day became friends with one another: for they were hitherto in enmity either to other.
13 ੧੩ ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ
Pilate having called together the chief priests and the rulers and the people,
14 ੧੪ ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
said to them, You have brought to me this man, as revolutionizing the people: and behold, I, judging Him before you, found nothing in this man criminal of those things which you accuse against Him.
15 ੧੫ ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।
But Herod did not: for he sent Him back to us; and behold, nothing worthy of death has been done by Him.
16 ੧੬ ਇਸ ਲਈ ਮੈਂ ਉਸ ਨੂੰ ਕੋਰੜੇ ਮਾਰ ਕੇ ਰਿਹਾ ਕਰ ਦਿਆਂਗਾ।
Therefore having scourged Him, I will release Him.
17 ੧੭ (ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ)
18 ੧੮ ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!
And they unanimously cried out, saying, Take Him away, and release unto us Barabbas:
19 ੧੯ ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
who had been cast into prison on account of certain sedition made in the city, and murder.
20 ੨੦ ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।
Then Pilate again called to them, wishing to release Jesus.
21 ੨੧ ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!
And they continued to shout aloud, saying, Crucify Him, crucify Him.
22 ੨੨ ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
And he spoke to them the third time, For what evil hath He done? I found nothing in Him worthy of death: therefore having scourged Him, I will release Him.
23 ੨੩ ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।
And they continued to lay on with great voices, demanding that He should be crucified: and the voices of them and the high priests continued to grow stronger.
24 ੨੪ ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।
And Pilate decided that their request should be granted.
25 ੨੫ ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।
And released him who on account of sedition and murder had been cast into prison, and delivered up Jesus according to their wish.
26 ੨੬ ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
And when they were leading Him away, taking a certain Simon, a Cyrenean, coming from the country, they placed the cross on him, to carry it after Jesus.
27 ੨੭ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ।
And a great multitude of people followed Him, and of women who were both weeping and bewailing Him.
28 ੨੮ ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।
And Jesus turning to them said, Daughters of Jerusalem, weep not for me, but weep for yourselves, and your children.
29 ੨੯ ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।
Because behold, the days are coming, in which they will say, Blessed are the barren, and the wombs that did not bring forth, and the breasts that did not nurse.
30 ੩੦ ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ! ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!
Then they will begin to say to the mountains, Fall on us; and to the hills, Hide us.
31 ੩੧ ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁਝ ਨਾ ਹੋਵੇਗਾ?
Because if they do these things in the green tree, what may be done in the dry?
32 ੩੨ ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ।
And two malefactors were also led away with Him, to be executed.
33 ੩੩ ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।
And when they came to the place called Calvary. There they crucified Him, and the malefactors, one on the right and one on the left.
34 ੩੪ ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
And Jesus said, Father, forgive them, for they know not what they are doing. And dividing His garments, they were casting the lots.
35 ੩੫ ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
The people stood looking: and the rulers were even mocking with themselves, saying, He saved others; let Him save Himself, if He is the Christ, the elect of God.
36 ੩੬ ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,
And the soldiers were also mocking, coming and bringing the vinegar to Him,
37 ੩੭ ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ!
and saying, If thou art the King of the Jews, save thyself.
38 ੩੮ ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।
And the superscription was also over Him: THIS IS THE KING OF THE JEWS.
39 ੩੯ ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ!
And one of the malefactors having been hung up, continued to blaspheme Him, saying, If thou art the Christ, save thyself and us.
40 ੪੦ ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?
But the other one responding, rebuked him saying, Do you not fear God, because you are in the same condemnation?
41 ੪੧ ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।
and we indeed justly; for we are receiving the deservings of the things we did: but this one has done nothing amiss.
42 ੪੨ ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ।
And he said to Jesus, Lord, remember me when thou mayest come in thy kingdom.
43 ੪੩ ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
And Jesus said to him, Truly I say unto thee, This day shalt thou be with me in Paradise.
44 ੪੪ ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
And it was about the sixth hour, and there was darkness over all the earth until the ninth hour.
45 ੪੫ ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।
And the sun was darkened, and the veil of the temple was rent in the middle.
46 ੪੬ ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
And calling with a loud voice, Jesus said, Father, into thy hands I commit my spirit. And having said this, He expired.
47 ੪੭ ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!
And the centurion seeing that which took place, glorified God, saying, Surely this was a righteous man.
48 ੪੮ ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ।
And all the multitudes being present at that scene, seeing those things which took place, were going away beating their breasts.
49 ੪੯ ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।
And all His acquaintances stood a great way off and the women who having followed along with Him from Galilee, seeing these things.
50 ੫੦ ਤਾਂ ਵੇਖੋ, ਯੂਸੁਫ਼ ਨਾਮ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ, ਭਲਾ ਅਤੇ ਧਰਮੀ ਸੀ।
And behold, there was a man by name Joseph, being a councilor, a good and righteous man,
51 ੫੧ ਅਤੇ ਉਨ੍ਹਾਂ ਦੀ ਮੱਤ ਅਤੇ ਕਰਮ ਵਿੱਚ ਨਹੀਂ ਰਲਿਆ ਸੀ, ਉਹ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ।
(for he was not consenting unto their counsel and deed), from Arimathea, a city of the Jews, who also himself was looking for the kingdom of God.
52 ੫੨ ਉਸ ਨੇ ਪਿਲਾਤੁਸ ਦੇ ਕੋਲ ਜਾ ਕੇ ਯਿਸੂ ਦੀ ਲਾਸ਼ ਮੰਗੀ।
He having come to Pilate, begged the body of Jesus.
53 ੫੩ ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।
And having taken it down, he wrapped it in linen, and placed it in a hewn sepulcher, where no one ever was laid.
54 ੫੪ ਉਹ ਤਿਆਰੀ ਦਾ ਦਿਨ ਸੀ ਅਤੇ ਸਬਤ ਦਾ ਦਿਨ ਨੇੜੇ ਆ ਪਹੁੰਚਿਆ।
And it was Preparation day, and the Sabbath was drawing nigh.
55 ੫੫ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਉਨ੍ਹਾਂ ਦੇ ਪਿੱਛੇ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੇ ਸਰੀਰ ਨੂੰ ਕਿਸ ਤਰ੍ਹਾਂ ਰੱਖਿਆ ਗਿਆ ਸੀ।
And the women, who had come along with him out of Galilee, having followed down, saw the sepulcher, and where His body was placed.
56 ੫੬ ਤਦ ਉਨ੍ਹਾਂ ਘਰ ਆ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਤ ਦੇ ਦਿਨ, ਪਰਮੇਸ਼ੁਰ ਦੇ ਹੁਕਮ ਅਨੁਸਾਰ ਅਰਾਮ ਕੀਤਾ।
And having returned, they prepared aromatics and myrrh: and they kept the Sabbath according to the commandment.

< ਲੂਕਾ 23 >