< ਲੂਕਾ 4 >
1 ੧ ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ
А Исус, пълен с Святия Дух, когато се върна, от Йордан, бе воден от Духа из пустинята четиридесет дена,
2 ੨ ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।
дето бе изкушаван от дявола. И не яде нищо през тия дни; и като се изминаха те, Той огладня.
3 ੩ ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ।
И дяволът Му рече: Ако си Божий Син, заповядай на тоя камък да стане хляб.
4 ੪ ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।
А Исус му отговори: Писано е: "Не само с хляб ще живее човек, [но с всяко Божие слово"].
5 ੫ ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ,
Тогава, като Го възведе [на една планина] на високо и Му показа всичките царства на вселената, в един миг време, дяволът Му рече:
6 ੬ ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ।
На тебе ще дам всичката власт и слава на тия царства, (защото на мене е предадена, и аз я давам комуто ща),
7 ੭ ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ।
и тъй, ако ми се поклониш, всичко ще бъде Твое.
8 ੮ ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।
А Исус в отговор му каза: Писано е, "На Господа твоя Бог, да се кланяш, и само Нему да служиш".
9 ੯ ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”।
Тогава Го заведе в Ерусалим, постави Го на крилото на храма и Му рече: Ако си Божий Син, хвърли се от тук долу;
10 ੧੦ ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ,
защото е писано:
11 ੧੧ ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।
и на ръце ще Те дигат, да не би да удариш о камък ногата Си".
12 ੧੨ ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
А Исус в отговор му рече: Казано е: "Да не изпиташ Господа, твоя Бог".
13 ੧੩ ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ।
И като изчерпи всяко изкушение, дяволът се оттегли от Него за известно време.
14 ੧੪ ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ।
А Исус се върна в Галилея със силата на Духа; и слух се разнесе за Него по цялата околност.
15 ੧੫ ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।
И той поучаваше по синагогите им; и всички Го прославяха.
16 ੧੬ ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।
И дойде в Назарет, дето беше отхранен, и по обичая Си влезе в синагогата един съботен ден и стана да чете.
17 ੧੭ ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -
И подадоха Му книгата на пророк Исаия; и Той, като отвори книгата, намери мястото дето бе писано:
18 ੧੮ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
"Духът на Господа е на Мене, Защото Ме е помазал да благовестявам на сиромасите; Прати Ме да проглася освобождение на пленниците, И прогледване на слепите, Да пусна на свобода угнетените,
19 ੧੯ ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ।
да проглася благоприятната Господна година".
20 ੨੦ ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ।
И като затвори книгата, върна я на служителя и седна; а очите на всички в синагогата бяха впити в Него.
21 ੨੧ ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।
И почна да им казва: Днес се изпълни това писание във вашите уши.
22 ੨੨ ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?
И всички му засвидетелствуваха, чудещи се на благодатните думи, които излизаха из устата Му. И думаха: Тоя не е ли Йосифовият син?
23 ੨੩ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।
А той им рече: Без друго ще Ми кажете тая поговорка: Лекарю, изцери себе си; каквото сме чули, че става в Капернаум, стори го и тука в Своята родина.
24 ੨੪ ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।
И пак рече: Истина ви казвам, че никой пророк не е приет в родината си.
25 ੨੫ ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।
А казвам ви наистина, много вдовици имаше в Израил в дните на Илия, когато се затвори небето за три години и шест месеца, и настана голям глад по цялата земя;
26 ੨੬ ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
а нито при една от тях не бе пратен Илия, а само при една вдовица в Сарепта Сидонска.
27 ੨੭ ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।
Тъй също много прокажени имаше в Израил във времето на пророк Елисея; но никой от тях не бе очистен, а само сириецът Нееман.
28 ੨੮ ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ।
Като чуха това тия, които бяха в синагогата, всички се изпълниха с гняв,
29 ੨੯ ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।
и, като станаха, изкараха Го вън из града, и заведоха Го при стръмнината на хълма, на който градът им беше съграден, за да Го хвърлят долу.
30 ੩੦ ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।
Но Той мина посред тях и си отиде.
31 ੩੧ ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।
И слезе в Галилейския град Капернаум и поучаваше ги в съботен ден;
32 ੩੨ ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ।
и учудваха се на учението Му, защото Неговото слово беше с власт.
33 ੩੩ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
И в синагогата имаше човек, хванат от духа на нечист бяс; и той извика със силен глас:
34 ੩੪ ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।
Ех, какво имаш Ти с нас, Исусе Назарянине? Нима си дошъл да ни погубиш? Познавам Те Кой си Ти, Светият Божий.
35 ੩੫ ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।
Но Исус го смъмра, казвайки: Млъкни и излез из него. И бесът, като го повали насред, излезе из него, без да го повреди никак.
36 ੩੬ ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
И всички се смаяха, и разговаряха се помежду си, думайки: Какво е това слово, дето Той с власт и сила заповядва на нечистите духове, и те излизат?
37 ੩੭ ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।
И слух се разнесе за Него по всичките околни места.
38 ੩੮ ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।
И като стана та излезе от синагогата, влезе в Симоновата къща. А Симоновата тъща беше хваната от силна треска; и молиха Го за нея.
39 ੩੯ ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।
И Той, като застана над нея, смъмра треската, и тя я остави; и на часа стана та им прислужваше.
40 ੪੦ ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
И когато залязваше слънцето, всички, които имаха болни от разни болести, доведоха ги при Него; а Той, като положи ръце на всеки от тях, изцели ги.
41 ੪੧ ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।
Още и бесове с крясък излизаха из мнозина, и казваха: Ти си Божия Син. А Той ги мъмреше, и не ги оставяше да говорят, понеже знаеха, че Той е Христос.
42 ੪੨ ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ।
И като се съмна, Той излезе и отиде в уединено място; а народът Го търсеше, дохождаше при Него и искаше да Го задържи, за да си не отива от тях.
43 ੪੩ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।
Но Той им рече: И на другите градове трябва да благовестя Божието царство, понеже за това съм изпратен.
44 ੪੪ ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।
И проповядваше в галилейските синагоги.