< ਲੂਕਾ 6 >
1 ੧ ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ।
Ἐγένετο δὲ ἐν σαββάτῳ διαπορεύεσθαι αὐτὸν διὰ σπορίμων, καὶ ἔτιλλον οἱ μαθηταὶ αὐτοῦ καὶ ἤσθιον τοὺς στάχυας, ψώχοντες ταῖς χερσίν.
2 ੨ ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ?
τινὲς δὲ τῶν Φαρισαίων εἶπον, Τί ποιεῖτε ὃ οὐκ ἔξεστιν τοῖς σάββασιν;
3 ੩ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?
καὶ ἀποκριθεὶς πρὸς αὐτοὺς εἶπεν ὁ Ἰησοῦς, Οὐδὲ τοῦτο ἀνέγνωτε, ὃ ἐποίησεν Δαυείδ, ὅτε ἐπείνασεν αὐτὸς καὶ οἱ μετ᾽ αὐτοῦ;
4 ੪ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
[ὡς] εἰσῆλθεν εἰς τὸν οἶκον τοῦ θεοῦ, καὶ τοὺς ἄρτους τῆς προθέσεως λαβὼν ἔφαγεν καὶ ἔδωκεν τοῖς μετ᾽ αὐτοῦ, οὓς οὐκ ἔξεστιν φαγεῖν εἰ μὴ μόνους τοὺς ἱερεῖς;
5 ੫ ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।
καὶ ἔλεγεν αὐτοῖς [ὅτι] Κύριός ἐστιν ὁ υἱὸς τοῦ ἀνθρώπου καὶ τοῦ σαββάτου.
6 ੬ ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।
Ἐγένετο δὲ ἐν ἑτέρῳ σαββάτῳ εἰσελθεῖν αὐτὸν εἰς τὴν συναγωγὴν καὶ διδάσκειν· καὶ ἦν ἄνθρωπος ἐκεῖ, καὶ ἡ χεὶρ αὐτοῦ ἡ δεξιὰ ἦν ξηρά.
7 ੭ ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।
παρετηροῦντο δὲ οἱ γραμματεῖς καὶ οἱ Φαρισαῖοι εἰ ἐν τῷ σαββάτῳ θεραπεύει, ἵνα εὕρωσιν κατηγορεῖν αὐτοῦ.
8 ੮ ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ।
αὐτὸς δὲ ᾔδει τοὺς διαλογισμοὺς αὐτῶν, εἶπεν δὲ τῷ ἀνδρὶ τῷ ξηρὰν ἔχοντι τὴν χεῖρα, Ἔγειρε, καὶ στῆθι εἰς τὸ μέσον. καὶ ἀναστὰς ἔστη.
9 ੯ ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।
εἶπεν δὲ ὁ Ἰησοῦς πρὸς αὐτούς, Ἐπερωτῶ ὑμᾶς εἰ ἔξεστιν τῷ σαββάτῳ, ἀγαθοποιῆσαι ἢ κακοποιῆσαι; ψυχὴν σῶσαι ἢ ἀπολέσαι;
10 ੧੦ ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।
Καὶ περιβλεψάμενος πάντας αὐτοὺς εἶπεν αὐτῷ, Ἔκτεινον τὴν χεῖρά σου. Ὁ δὲ ἐποίησεν· καὶ ἀπεκατεστάθη ἡ χεὶρ αὐτοῦ [ὡς ἡ ἄλλη].
11 ੧੧ ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।
αὐτοὶ δὲ ἐπλήσθησαν ἀνοίας· καὶ διελάλουν πρὸς ἀλλήλους, τί ἂν ποιήσαιεν τῷ Ἰησοῦ.
12 ੧੨ ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।
Ἐγένετο δὲ ἐν ταῖς ἡμέραις ταύταις, ἐξελθεῖν αὐτὸν εἰς τὸ ὄρος προσεύξασθαι· καὶ ἦν διανυκτερεύων ἐν τῇ προσευχῇ τοῦ θεοῦ.
13 ੧੩ ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ
καὶ ὅτε ἐγένετο ἡμέρα, προσεφώνησεν τοὺς μαθητὰς αὐτοῦ· καὶ ἐκλεξάμενος ἀπ᾽ αὐτῶν δώδεκα, οὓς καὶ ἀποστόλους ὠνόμασεν,
14 ੧੪ ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ
Σίμωνα ὃν καὶ ὠνόμασεν Πέτρον καὶ Ἀνδρέαν τὸν ἀδελφὸν αὐτοῦ, καὶ Ἰάκωβον καὶ Ἰωάνην, καὶ Φίλιππον καὶ Βαρθολομαῖον,
15 ੧੫ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ
καὶ Μαθθαῖον καὶ Θωμᾶν, Ἰάκωβον Ἀλφαίου καὶ Σίμωνα τὸν καλούμενον Ζηλωτήν,
16 ੧੬ ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।
καὶ Ἰούδαν Ἰακώβου, καὶ Ἰούδαν Ἰσκαριώθ, ὃς [καὶ] ἐγένετο προδότης·
17 ੧੭ ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।
καὶ καταβὰς μετ᾽ αὐτῶν, ἔστη ἐπὶ τόπου πεδινοῦ, καὶ ὄχλος μαθητῶν αὐτοῦ, καὶ πλῆθος πολὺ τοῦ λαοῦ ἀπὸ πάσης τῆς Ἰουδαίας καὶ Ἱερουσαλὴμ καὶ τῆς παραλίου Τύρου καὶ Σιδῶνος,
18 ੧੮ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ।
οἳ ἦλθον ἀκοῦσαι αὐτοῦ καὶ ἰαθῆναι ἀπὸ τῶν νόσων αὐτῶν, καὶ οἱ ἐνοχλούμενοι ἀπὸ πνευμάτων ἀκαθάρτων ἐθεραπεύοντο.
19 ੧੯ ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।
καὶ πᾶς ὁ ὄχλος ἐζήτουν ἅπτεσθαι αὐτοῦ, ὅτι δύναμις παρ᾽ αὐτοῦ ἐξήρχετο, καὶ ἰᾶτο πάντας.
20 ੨੦ ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।
Καὶ αὐτὸς ἐπάρας τοὺς ὀφθαλμοὺς αὐτοῦ εἰς τοὺς μαθητὰς αὐτοῦ ἔλεγεν, Μακάριοι οἱ πτωχοί, ὅτι ὑμετέρα ἐστὶν ἡ βασιλεία τοῦ θεοῦ.
21 ੨੧ ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ।
μακάριοι οἱ πεινῶντες νῦν, ὅτι χορτασθήσεσθε. μακάριοι οἱ κλαίοντες νῦν, ὅτι γελάσετε.
22 ੨੨ ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।
Μακάριοί ἐστε, ὅταν μισήσωσιν ὑμᾶς οἱ ἄνθρωποι, καὶ ὅταν ἀφορίσωσιν ὑμᾶς καὶ ὀνειδίσωσιν, καὶ ἐκβάλωσιν τὸ ὄνομα ὑμῶν ὡς πονηρὸν ἕνεκα τοῦ υἱοῦ τοῦ ἀνθρώπου.
23 ੨੩ ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।
χάρητε ἐν ἐκείνῃ τῇ ἡμέρᾳ καὶ σκιρτήσατε· ἰδοὺ γὰρ ὁ μισθὸς ὑμῶν πολὺς ἐν τῷ οὐρανῷ· κατὰ τὰ αὐτὰ γὰρ ἐποίουν τοῖς προφήταις οἱ πατέρες αὐτῶν.
24 ੨੪ ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ।
Πλὴν οὐαὶ ὑμῖν τοῖς πλουσίοις, ὅτι ἀπέχετε τὴν παράκλησιν ὑμῶν.
25 ੨੫ ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।
οὐαὶ ὑμῖν, οἱ ἐμπεπλησμένοι [νῦν], ὅτι πεινάσετε. οὐαὶ οἱ γελῶντες νῦν, ὅτι πενθήσετε καὶ κλαύσετε.
26 ੨੬ ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ।
οὐαὶ ὅταν καλῶς ὑμᾶς εἴπωσιν πάντες οἱ ἄνθρωποι· κατὰ τὰ αὐτὰ γὰρ ἐποίουν τοῖς ψευδοπροφήταις οἱ πατέρες αὐτῶν.
27 ੨੭ ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।
Ἀλλὰ ὑμῖν λέγω τοῖς ἀκούουσιν, Ἀγαπᾶτε τοὺς ἐχθροὺς ὑμῶν, καλῶς ποιεῖτε τοῖς μισοῦσιν ὑμᾶς,
28 ੨੮ ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
εὐλογεῖτε τοὺς καταρωμένους ὑμᾶς, προσεύχεσθε ὑπὲρ τῶν ἐπηρεαζόντων ὑμᾶς.
29 ੨੯ ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।
τῷ τύπτοντί σε ἐπὶ τὴν σιαγόνα, πάρεχε καὶ τὴν ἄλλην· καὶ ἀπὸ τοῦ αἴροντός σου τὸ ἱμάτιον καὶ τὸν χιτῶνα μὴ κωλύσῃς.
30 ੩੦ ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।
Παντὶ [δὲ] τῷ αἰτοῦντί σε δίδου· καὶ ἀπὸ τοῦ αἴροντος τὰ σὰ μὴ ἀπαίτει.
31 ੩੧ ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।
καὶ καθὼς θέλετε ἵνα ποιῶσιν ὑμῖν οἱ ἄνθρωποι, καὶ ὑμεῖς ποιεῖτε αὐτοῖς ὁμοίως.
32 ੩੨ ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
καὶ εἰ ἀγαπᾶτε τοὺς ἀγαπῶντας ὑμᾶς, ποία ὑμῖν χάρις ἐστίν; καὶ γὰρ οἱ ἁμαρτωλοὶ τοὺς ἀγαπῶντας αὐτοὺς ἀγαπῶσιν.
33 ੩੩ ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?
καὶ ἐὰν ἀγαθοποιῆτε τοὺς ἀγαθοποιοῦντας ὑμᾶς, ποία ὑμῖν χάρις ἐστίν, καὶ γὰρ οἱ ἁμαρτωλοὶ τὸ αὐτὸ ποιοῦσιν.
34 ੩੪ ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।
καὶ ἐὰν δανείζετε παρ᾽ ὧν ἐλπίζετε λαβεῖν, ποία ὑμῖν χάρις ἐστίν; καὶ [γὰρ] ἁμαρτωλοὶ ἁμαρτωλοῖς δανείζουσιν, ἵνα ἀπολάβωσιν τὰ ἴσα.
35 ੩੫ ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।
πλὴν ἀγαπᾶτε τοὺς ἐχθροὺς ὑμῶν καὶ ἀγαθοποιεῖτε, καὶ δανείζετε μηδὲν ἀπελπίζοντες· καὶ ἔσται ὁ μισθὸς ὑμῶν πολύς, καὶ ἔσεσθε υἱοὶ ὑψίστου, ὅτι αὐτὸς χρηστός ἐστιν ἐπὶ τοὺς ἀχαρίστους καὶ πονηρούς.
36 ੩੬ ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।
Γίνεσθε οἰκτίρμονες, καθὼς [καὶ] ὁ πατὴρ ὑμῶν οἰκτίρμων ἐστίν.
37 ੩੭ ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।
καὶ μὴ κρίνετε, καὶ οὐ μὴ κριθῆτε. μὴ καταδικάζετε, καὶ οὐ μὴ καταδι κασθῆτε. ἀπολύετε, καὶ ἀπολυθήσεσθε·
38 ੩੮ ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
δίδοτε, καὶ δοθήσεται ὑμῖν, μέτρον καλὸν πεπιεσμένον σεσαλευμένον ὑπερεκχυννόμενον δώσουσιν εἰς τὸν κόλπον ὑμῶν. ᾧ γὰρ μέτρῳ μετρεῖτε, ἀντιμετρηθήσεται ὑμῖν.
39 ੩੯ ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?
Εἶπεν δὲ καὶ παραβολὴν αὐτοῖς, Μή τι δύναται τυφλὸς τυφλὸν ὁδηγεῖν; οὐχὶ ἀμφότεροι εἰς βόθυνον ἐμπεσοῦνται;
40 ੪੦ ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।
Οὐκ ἔστιν μαθητὴς ὑπὲρ τὸν διδάσκαλον· κατηρτισμένος δὲ πᾶς ἔσται ὡς ὁ διδάσκαλος αὐτοῦ.
41 ੪੧ ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?
τί δὲ βλέπεις τὸ κάρφος τὸ ἐν τῷ ὀφθαλμῷ τοῦ ἀδελφοῦ σου, τὴν δὲ δοκὸν τὴν ἐν τῷ ἰδίῳ ὀφθαλμῷ οὐ κατανοεῖς;
42 ੪੨ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
[ἢ] πῶς δύνασαι λέγειν τῷ ἀδελφῷ σου, Ἀδελφέ, ἄφες ἐκβάλω τὸ κάρφος τὸ ἐν τῷ ὀφθαλμῷ σου, αὐτὸς τὴν ἐν τῷ ὀφθαλμῷ σου δοκὸν οὐ βλέπων; ὑποκριτά, ἔκβαλε πρῶτον τὴν δοκὸν ἐκ τοῦ ὀφθαλμοῦ σου, καὶ τότε διαβλέψεις ἐκβαλεῖν τὸ κάρφος τὸ ἐν τῷ ὀφθαλμῷ τοῦ ἀδελφοῦ σου.
43 ੪੩ ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ।
οὐ γάρ ἐστιν δένδρον καλὸν ποιοῦν καρπὸν σαπρόν· οὐδὲ [πάλιν] δένδρον σαπρὸν ποιοῦν καρπὸν καλόν.
44 ੪੪ ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।
ἕκαστον γὰρ δένδρον ἐκ τοῦ ἰδίου καρποῦ γινώσκεται· οὐ γὰρ ἐξ ἀκανθῶν συλλέγουσιν σῦκα, οὐδὲ ἐκ βάτου σταφυλὴν τρυγῶσιν.
45 ੪੫ ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
ὁ ἀγαθὸς ἄνθρωπος ἐκ τοῦ ἀγαθοῦ θησαυροῦ τῆς καρδίας αὐτοῦ προφέρει τὸ ἀγαθόν, καὶ ὁ πονηρὸς ἐκ τοῦ πονηροῦ προφέρει τὸ πονηρόν· ἐκ γὰρ περισσεύματος καρδίας λαλεῖ τὸ στόμα αὐτοῦ.
46 ੪੬ ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?
τί δέ με καλεῖτε, Κύριε κύριε, καὶ οὐ ποιεῖτε ἃ λέγω;
47 ੪੭ ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ।
Πᾶς ὁ ἐρχόμενος πρός με καὶ ἀκούων μου τῶν λόγων καὶ ποιῶν αὐτούς, ὑποδείξω ὑμῖν τίνι ἐστὶν ὅμοιος.
48 ੪੮ ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।
ὅμοιός ἐστιν ἀνθρώπῳ οἰκοδομοῦντι οἰκίαν, ὃς ἔσκαψεν καὶ ἐβάθυνεν καὶ ἔθηκεν θεμέλιον ἐπὶ τὴν πέτραν· πλημμύρης δὲ γενομένης, προσέρηξεν ὁ ποταμὸς τῇ οἰκίᾳ ἐκείνῃ, καὶ οὐκ ἴσχυσεν σαλεῦσαι αὐτὴν διὰ τὸ καλῶς οἰκοδομεῖσθαι αὐτήν.
49 ੪੯ ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।
ὁ δὲ ἀκούσας καὶ μὴ ποιήσας ὅμοιός ἐστιν ἀνθρώπῳ οἰκοδομήσαντι οἰκίαν ἐπὶ τὴν γῆν χωρὶς θεμελίου· ᾗ προσέρηξεν ὁ ποταμός, καὶ εὐθὺς συνέπεσεν, καὶ ἐγένετο τὸ ῥῆγμα τῆς οἰκίας ἐκείνης μέγα.