< ਲੂਕਾ 7 >

1 ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।
επει δε επληρωσεν παντα τα ρηματα αυτου εις τας ακοας του λαου εισηλθεν εις καπερναουμ
2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ।
εκατονταρχου δε τινος δουλος κακως εχων εμελλεν τελευταν ος ην αυτω εντιμος
3 ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ।
ακουσας δε περι του ιησου απεστειλεν προς αυτον πρεσβυτερους των ιουδαιων ερωτων αυτον οπως ελθων διασωση τον δουλον αυτου
4 ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ।
οι δε παραγενομενοι προς τον ιησουν παρεκαλουν αυτον σπουδαιως λεγοντες οτι αξιος εστιν ω παρεξει τουτο
5 ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ।
αγαπα γαρ το εθνος ημων και την συναγωγην αυτος ωκοδομησεν ημιν
6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।
ο δε ιησους επορευετο συν αυτοις ηδη δε αυτου ου μακραν απεχοντος απο της οικιας επεμψεν προς αυτον ο εκατονταρχος φιλους λεγων αυτω κυριε μη σκυλλου ου γαρ ειμι ικανος ινα υπο την στεγην μου εισελθης
7 ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।
διο ουδε εμαυτον ηξιωσα προς σε ελθειν αλλ ειπε λογω και ιαθησεται ο παις μου
8 ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।
και γαρ εγω ανθρωπος ειμι υπο εξουσιαν τασσομενος εχων υπ εμαυτον στρατιωτας και λεγω τουτω πορευθητι και πορευεται και αλλω ερχου και ερχεται και τω δουλω μου ποιησον τουτο και ποιει
9 ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
ακουσας δε ταυτα ο ιησους εθαυμασεν αυτον και στραφεις τω ακολουθουντι αυτω οχλω ειπεν λεγω υμιν ουτε εν τω ισραηλ τοσαυτην πιστιν ευρον
10 ੧੦ ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ।
και υποστρεψαντες οι πεμφθεντες εις τον οικον ευρον τον ασθενουντα δουλον υγιαινοντα
11 ੧੧ ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।
και εγενετο εν τω εξης επορευετο εις πολιν καλουμενην ναιν και συνεπορευοντο αυτω οι μαθηται αυτου ικανοι και οχλος πολυς
12 ੧੨ ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।
ως δε ηγγισεν τη πυλη της πολεως και ιδου εξεκομιζετο τεθνηκως υιος μονογενης τη μητρι αυτου και αυτη [ην] χηρα και οχλος της πολεως ικανος συν αυτη
13 ੧੩ ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ।
και ιδων αυτην ο κυριος εσπλαγχνισθη επ αυτη και ειπεν αυτη μη κλαιε
14 ੧੪ ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!
και προσελθων ηψατο της σορου οι δε βασταζοντες εστησαν και ειπεν νεανισκε σοι λεγω εγερθητι
15 ੧੫ ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।
και ανεκαθισεν ο νεκρος και ηρξατο λαλειν και εδωκεν αυτον τη μητρι αυτου
16 ੧੬ ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।
ελαβεν δε φοβος παντας και εδοξαζον τον θεον λεγοντες οτι προφητης μεγας εγηγερται εν ημιν και οτι επεσκεψατο ο θεος τον λαον αυτου
17 ੧੭ ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।
και εξηλθεν ο λογος ουτος εν ολη τη ιουδαια περι αυτου και εν παση τη περιχωρω
18 ੧੮ ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ।
και απηγγειλαν ιωαννη οι μαθηται αυτου περι παντων τουτων
19 ੧੯ ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।
και προσκαλεσαμενος δυο τινας των μαθητων αυτου ο ιωαννης επεμψεν προς τον ιησουν λεγων συ ει ο ερχομενος η αλλον προσδοκωμεν
20 ੨੦ ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?
παραγενομενοι δε προς αυτον οι ανδρες ειπον ιωαννης ο βαπτιστης απεσταλκεν ημας προς σε λεγων συ ει ο ερχομενος η αλλον προσδοκωμεν
21 ੨੧ ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।
εν αυτη δε τη ωρα εθεραπευσεν πολλους απο νοσων και μαστιγων και πνευματων πονηρων και τυφλοις πολλοις εχαρισατο το βλεπειν
22 ੨੨ ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
και αποκριθεις ο ιησους ειπεν αυτοις πορευθεντες απαγγειλατε ιωαννη α ειδετε και ηκουσατε οτι τυφλοι αναβλεπουσιν χωλοι περιπατουσιν λεπροι καθαριζονται κωφοι ακουουσιν νεκροι εγειρονται πτωχοι ευαγγελιζονται
23 ੨੩ ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।
και μακαριος εστιν ος εαν μη σκανδαλισθη εν εμοι
24 ੨੪ ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
απελθοντων δε των αγγελων ιωαννου ηρξατο λεγειν τοις οχλοις περι ιωαννου τι εξεληλυθατε εις την ερημον θεασασθαι καλαμον υπο ανεμου σαλευομενον
25 ੨੫ ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
αλλα τι εξεληλυθατε ιδειν ανθρωπον εν μαλακοις ιματιοις ημφιεσμενον ιδου οι εν ιματισμω ενδοξω και τρυφη υπαρχοντες εν τοις βασιλειοις εισιν
26 ੨੬ ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
αλλα τι εξεληλυθατε ιδειν προφητην ναι λεγω υμιν και περισσοτερον προφητου
27 ੨੭ ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
ουτος εστιν περι ου γεγραπται ιδου εγω αποστελλω τον αγγελον μου προ προσωπου σου ος κατασκευασει την οδον σου εμπροσθεν σου
28 ੨੮ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
λεγω γαρ υμιν μειζων εν γεννητοις γυναικων προφητης ιωαννου του βαπτιστου ουδεις εστιν ο δε μικροτερος εν τη βασιλεια του θεου μειζων αυτου εστιν
29 ੨੯ ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।
και πας ο λαος ακουσας και οι τελωναι εδικαιωσαν τον θεον βαπτισθεντες το βαπτισμα ιωαννου
30 ੩੦ ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
οι δε φαρισαιοι και οι νομικοι την βουλην του θεου ηθετησαν εις εαυτους μη βαπτισθεντες υπ αυτου
31 ੩੧ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?
τινι ουν ομοιωσω τους ανθρωπους της γενεας ταυτης και τινι εισιν ομοιοι
32 ੩੨ ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।
ομοιοι εισιν παιδιοις τοις εν αγορα καθημενοις και προσφωνουσιν αλληλοις και λεγουσιν ηυλησαμεν υμιν και ουκ ωρχησασθε εθρηνησαμεν υμιν και ουκ εκλαυσατε
33 ੩੩ ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।
εληλυθεν γαρ ιωαννης ο βαπτιστης μητε αρτον εσθιων μητε οινον πινων και λεγετε δαιμονιον εχει
34 ੩੪ ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!
εληλυθεν ο υιος του ανθρωπου εσθιων και πινων και λεγετε ιδου ανθρωπος φαγος και οινοποτης φιλος τελωνων και αμαρτωλων
35 ੩੫ ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!
και εδικαιωθη η σοφια απο των τεκνων αυτης παντων
36 ੩੬ ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।
ηρωτα δε τις αυτον των φαρισαιων ινα φαγη μετ αυτου και εισελθων εις την οικιαν του φαρισαιου ανεκλιθη
37 ੩੭ ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।
και ιδου γυνη εν τη πολει ητις ην αμαρτωλος [και] επιγνουσα οτι ανακειται εν τη οικια του φαρισαιου κομισασα αλαβαστρον μυρου
38 ੩੮ ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
και στασα παρα τους ποδας αυτου οπισω κλαιουσα ηρξατο βρεχειν τους ποδας αυτου τοις δακρυσιν και ταις θριξιν της κεφαλης αυτης εξεμασσεν και κατεφιλει τους ποδας αυτου και ηλειφεν τω μυρω
39 ੩੯ ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।
ιδων δε ο φαρισαιος ο καλεσας αυτον ειπεν εν εαυτω λεγων ουτος ει ην προφητης εγινωσκεν αν τις και ποταπη η γυνη ητις απτεται αυτου οτι αμαρτωλος εστιν
40 ੪੦ ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।
και αποκριθεις ο ιησους ειπεν προς αυτον σιμων εχω σοι τι ειπειν ο δε φησιν διδασκαλε ειπε
41 ੪੧ ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”
δυο χρεωφειλεται ησαν δανειστη τινι ο εις ωφειλεν δηναρια πεντακοσια ο δε ετερος πεντηκοντα
42 ੪੨ ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ?
μη εχοντων δε αυτων αποδουναι αμφοτεροις εχαρισατο τις ουν αυτων ειπε πλειον αυτον αγαπησει
43 ੪੩ ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।
αποκριθεις δε ο σιμων ειπεν υπολαμβανω οτι ω το πλειον εχαρισατο ο δε ειπεν αυτω ορθως εκρινας
44 ੪੪ ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।
και στραφεις προς την γυναικα τω σιμωνι εφη βλεπεις ταυτην την γυναικα εισηλθον σου εις την οικιαν υδωρ επι τους ποδας μου ουκ εδωκας αυτη δε τοις δακρυσιν εβρεξεν μου τους ποδας και ταις θριξιν της κεφαλης αυτης εξεμαξεν
45 ੪੫ ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।
φιλημα μοι ουκ εδωκας αυτη δε αφ ης εισηλθον ου διελιπεν καταφιλουσα μου τους ποδας
46 ੪੬ ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।
ελαιω την κεφαλην μου ουκ ηλειψας αυτη δε μυρω ηλειψεν μου τους ποδας
47 ੪੭ ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।
ου χαριν λεγω σοι αφεωνται αι αμαρτιαι αυτης αι πολλαι οτι ηγαπησεν πολυ ω δε ολιγον αφιεται ολιγον αγαπα
48 ੪੮ ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ।
ειπεν δε αυτη αφεωνται σου αι αμαρτιαι
49 ੪੯ ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ?
και ηρξαντο οι συνανακειμενοι λεγειν εν εαυτοις τις ουτος εστιν ος και αμαρτιας αφιησιν
50 ੫੦ ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।
ειπεν δε προς την γυναικα η πιστις σου σεσωκεν σε πορευου εις ειρηνην

< ਲੂਕਾ 7 >