< ਲੂਕਾ 8 >
1 ੧ ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ।
It happened soon afterwards, that he went about through cities and villages, proclaiming and bringing the good news of the Kingdom of God. With him were the twelve,
2 ੨ ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।
and certain women who had been healed of evil spirits and infirmities: Maryam who was called Magdalitha, from whom seven demons had gone out;
3 ੩ ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।
and Yokhan, the wife of Kuza, Herod' steward; Shushan; and many others; who provided for them from their possessions.
4 ੪ ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ
When a large crowd came together, and people from every city were coming to him, he spoke by a parable.
5 ੫ ਕਿ ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ।
"The farmer went out to sow his seed. As he sowed, some fell along the road, and it was trampled under foot, and the birds of the sky devoured it.
6 ੬ ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ।
Other seed fell on the rock, and as soon as it grew, it withered away, because it had no moisture.
7 ੭ ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ।
Other fell amid the thorns, and the thorns grew with it, and choked it.
8 ੮ ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ। ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ!
Other fell into the good ground, and grew, and brought forth fruit one hundred times." As he said these things, he called out, "He who has ears to hear, let him hear."
9 ੯ ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?
Then his disciples asked him, "What does this parable mean?"
10 ੧੦ ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ।
He said, "To you it is given to know the mysteries of the Kingdom of God, but to the rest in parables; that 'seeing they may not see, and hearing they may not understand.'
11 ੧੧ ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।
Now the parable is this: The seed is the word of God.
12 ੧੨ ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।
Those along the road are those who hear, then the devil comes, and takes away the word from their heart, that they may not believe and be saved.
13 ੧੩ ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।
Those on the rock are they who, when they hear, receive the word with joy; but these have no root, who believe for a while, then fall away in time of temptation.
14 ੧੪ ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।
That which fell among the thorns, these are those who have heard, and as they go on their way they are choked with cares, riches, and pleasures of life, and bring no fruit to maturity.
15 ੧੫ ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।
That in the good ground, these are such as in an honest and good heart, having heard the word, hold it tightly, and bring forth fruit with patience.
16 ੧੬ ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।
"No one, when he has lit a lamp, covers it with a container, or puts it under a bed; but puts it on a stand, that those who enter in may see the light.
17 ੧੭ ਕੁਝ ਛੁੱਪਿਆ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।
For nothing is hidden, that will not be revealed; nor anything secret, that will not be known and come to light.
18 ੧੮ ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।
So consider carefully how you listen. For whoever has, to him will be given; and whoever does not have, from him will be taken away even that which he thinks he has."
19 ੧੯ ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ।
His mother and brothers came to him, and they could not come near him for the crowd.
20 ੨੦ ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ।
It was told him by some saying, "Your mother and your brothers stand outside, desiring to see you."
21 ੨੧ ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।
But he answered them, "My mother and my brothers are these who hear the word of God, and do it."
22 ੨੨ ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ।
Now it happened on one of those days, that he entered into a boat, himself and his disciples, and he said to them, "Let us go over to the other side of the lake." So they launched out.
23 ੨੩ ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ।
But as they sailed, he fell asleep. A wind storm came down on the lake, and they were taking on dangerous amounts of water.
24 ੨੪ ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।
So they came to him, and awoke him, saying, "Master, master, we are dying." And he awoke, and rebuked the wind and the raging of the water, and they ceased, and it was calm.
25 ੨੫ ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।
He said to them, "Where is your faith?" But they were terrified and astonished, saying to one another, "Who is this, then, that he commands even the winds and the water, and they obey him?"
26 ੨੬ ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ।
They arrived at the country of the Gerasenes, which is opposite Galila.
27 ੨੭ ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।
And when he came out onto the land he was met by a certain man from the town who had demons. For a long time he had worn no clothes, and did not live in a house, but in the tombs.
28 ੨੮ ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ!
When he saw Yeshua, he shouted, and fell down before him, and with a loud voice said, "What do I have to do with you, Yeshua, you Son of the Most High God? I beg you, do not torment me."
29 ੨੯ ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਵਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।
For Yeshua was commanding the unclean spirit to come out of the man. For the unclean spirit had often seized the man. He was kept under guard, and bound with chains and fetters. Breaking the bands apart, he was driven by the demon into the desert.
30 ੩੦ ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ।
Yeshua asked him, "What is your name?" He said, "Legion," for many demons had entered into him.
31 ੩੧ ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ! (Abyssos )
They pleaded with him that he would not command them to go into the abyss. (Abyssos )
32 ੩੨ ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ।
Now there was there a herd of many pigs feeding on the mountain, and they begged him that he would allow them to enter into those. He allowed them.
33 ੩੩ ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ।
The demons came out from the man, and entered into the pigs, and the herd rushed down the steep bank into the lake, and were drowned.
34 ੩੪ ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ।
When those who fed them saw what had happened, they fled, and told it in the city and in the country.
35 ੩੫ ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।
Then people went out to see what had happened. They came to Yeshua, and found the man from whom the demons had gone out, sitting at Yeshua's feet, clothed and in his right mind; and they were afraid.
36 ੩੬ ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ।
Those who saw it told them how he who had been possessed by demons was healed.
37 ੩੭ ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ।
All the people of the surrounding region of the Geresenes asked him to leave them, for they were very much afraid; and he entered into the boat and returned.
38 ੩੮ ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ
But the man from whom the demons had gone out begged him that he might go with him, but Yeshua sent him away, saying,
39 ੩੯ ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।
"Return to your house, and declare what great things God has done for you." He went his way, proclaiming throughout the whole city what great things Yeshua had done for him.
40 ੪੦ ਜਦ ਯਿਸੂ ਵਾਪਸ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ।
When Yeshua returned, the crowd welcomed him, for they were all waiting for him.
41 ੪੧ ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ।
And look, there came a man named Yuarash, and he was a ruler of the synagogue. He fell down at Yeshua's feet, and pleaded with him to come into his house,
42 ੪੨ ਕਿਉਂ ਜੋ ਉਸ ਦੀ ਬਾਰਾਂ ਸਾਲਾਂ ਦੀ ਇਕਲੌਤੀ ਧੀ ਮਰਨ ਵਾਲੀ ਸੀ ਅਤੇ ਜਦੋਂ ਉਹ ਜਾ ਰਿਹਾ ਸੀ ਭੀੜ ਉਸ ਨੂੰ ਦਬਾਈ ਜਾਂਦੀ ਸੀ।
for he had an only daughter, about twelve years of age, and she was dying. But as he went, the crowds pressed against him.
43 ੪੩ ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।
A woman who had a flow of blood for twelve years (who had spent all her living on physicians) and could not be healed by any,
44 ੪੪ ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ।
came behind him, and touched the fringe of his garment, and immediately the flow of her blood stopped.
45 ੪੫ ਤਦ ਯਿਸੂ ਨੇ ਕਿਹਾ, ਮੈਨੂੰ ਕਿਸ ਨੇ ਛੂਹਿਆ ਹੈ? ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ।
Yeshua said, "Who touched me?" When all denied it, Kipha and those with him said, "Master, the crowds press and jostle you."
46 ੪੬ ਪਰ ਯਿਸੂ ਨੇ ਆਖਿਆ, ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ।
But Yeshua said, "Someone did touch me, for I perceived that power has gone out of me."
47 ੪੭ ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।
When the woman saw that she was not hidden, she came trembling, and falling down before him declared to him in the presence of all the people the reason why she had touched him, and how she was healed immediately.
48 ੪੮ ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।
He said to her, "Daughter, your faith has made you well. Go in peace."
49 ੪੯ ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ।
While he still spoke, one from the ruler of the synagogue's house came, saying to him, "Your daughter is dead. Do not trouble the Teacher."
50 ੫੦ ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।
But Yeshua hearing it, answered him, "Do not be afraid. Only believe, and she will be healed."
51 ੫੧ ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ।
When he came to the house, he did not allow anyone to enter in with him, except Kipha, Yukhanan, Yaquv, the father of the child, and her mother.
52 ੫੨ ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ।
All were weeping and mourning her, but he said, "Do not weep. She is not dead, but sleeping."
53 ੫੩ ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ।
They were ridiculing him, knowing that she was dead.
54 ੫੪ ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, ਬੇਟੀ, ਉੱਠ!
But he, taking her by the hand, called, saying, "Child, arise."
55 ੫੫ ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।
Her spirit returned, and she rose up immediately. He commanded that something be given to her to eat.
56 ੫੬ ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣ।
Her parents were amazed, but he commanded them to tell no one what had been done.