< ਲੂਕਾ 9 >
1 ੧ ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ।
συγκαλεσαμενος δε τους δωδεκα εδωκεν αυτοις δυναμιν και εξουσιαν επι παντα τα δαιμονια και νοσους θεραπευειν
2 ੨ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ।
και απεστειλεν αυτους κηρυσσειν την βασιλειαν του θεου και ιασθαι τους ασθενουντας
3 ੩ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ।
και ειπεν προς αυτους μηδεν αιρετε εις την οδον μητε ραβδους μητε πηραν μητε αρτον μητε αργυριον μητε ανα δυο χιτωνας εχειν
4 ੪ ਜਿਸ ਘਰ ਵਿੱਚ ਜਾਓ ਉੱਥੇ ਹੀ ਠਹਿਰੋ ਅਤੇ ਉੱਥੋਂ ਹੀ ਤੁਰੋ।
και εις ην αν οικιαν εισελθητε εκει μενετε και εκειθεν εξερχεσθε
5 ੫ ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।
και οσοι εαν μη δεξωνται υμας εξερχομενοι απο της πολεως εκεινης και τον κονιορτον απο των ποδων υμων αποτιναξατε εις μαρτυριον επ αυτους
6 ੬ ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।
εξερχομενοι δε διηρχοντο κατα τας κωμας ευαγγελιζομενοι και θεραπευοντες πανταχου
7 ੭ ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।
ηκουσεν δε ηρωδης ο τετραρχης τα γινομενα υπ αυτου παντα και διηπορει δια το λεγεσθαι υπο τινων οτι ιωαννης εγηγερται εκ νεκρων
8 ੮ ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ।
υπο τινων δε οτι ηλιας εφανη αλλων δε οτι προφητης εις των αρχαιων ανεστη
9 ੯ ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ।
και ειπεν ηρωδης ιωαννην εγω απεκεφαλισα τις δε εστιν ουτος περι ου εγω ακουω τοιαυτα και εζητει ιδειν αυτον
10 ੧੦ ਰਸੂਲਾਂ ਨੇ ਵਾਪਸ ਆ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ।
και υποστρεψαντες οι αποστολοι διηγησαντο αυτω οσα εποιησαν και παραλαβων αυτους υπεχωρησεν κατ ιδιαν εις τοπον ερημον πολεως καλουμενης βηθσαιδαν
11 ੧੧ ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।
οι δε οχλοι γνοντες ηκολουθησαν αυτω και δεξαμενος αυτους ελαλει αυτοις περι της βασιλειας του θεου και τους χρειαν εχοντας θεραπειας ιατο
12 ੧੨ ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ।
η δε ημερα ηρξατο κλινειν προσελθοντες δε οι δωδεκα ειπον αυτω απολυσον τον οχλον ινα απελθοντες εις τας κυκλω κωμας και τους αγρους καταλυσωσιν και ευρωσιν επισιτισμον οτι ωδε εν ερημω τοπω εσμεν
13 ੧੩ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।
ειπεν δε προς αυτους δοτε αυτοις υμεις φαγειν οι δε ειπον ουκ εισιν ημιν πλειον η πεντε αρτοι και ιχθυες δυο ει μητι πορευθεντες ημεις αγορασωμεν εις παντα τον λαον τουτον βρωματα
14 ੧੪ ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ।
ησαν γαρ ωσει ανδρες πεντακισχιλιοι ειπεν δε προς τους μαθητας αυτου κατακλινατε αυτους κλισιας ανα πεντηκοντα
15 ੧੫ ਤਾਂ ਉਨ੍ਹਾਂ ਉਸ ਤਰੀਕੇ ਨਾਲ ਸਭ ਨੂੰ ਬਿਠਾ ਦਿੱਤਾ।
και εποιησαν ουτως και ανεκλιναν απαντας
16 ੧੬ ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।
λαβων δε τους πεντε αρτους και τους δυο ιχθυας αναβλεψας εις τον ουρανον ευλογησεν αυτους και κατεκλασεν και εδιδου τοις μαθηταις παρατιθεναι τω οχλω
17 ੧੭ ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ।
και εφαγον και εχορτασθησαν παντες και ηρθη το περισσευσαν αυτοις κλασματων κοφινοι δωδεκα
18 ੧੮ ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
και εγενετο εν τω ειναι αυτον προσευχομενον καταμονας συνησαν αυτω οι μαθηται και επηρωτησεν αυτους λεγων τινα με λεγουσιν οι οχλοι ειναι
19 ੧੯ ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ।
οι δε αποκριθεντες ειπον ιωαννην τον βαπτιστην αλλοι δε ηλιαν αλλοι δε οτι προφητης τις των αρχαιων ανεστη
20 ੨੦ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ!
ειπεν δε αυτοις υμεις δε τινα με λεγετε ειναι αποκριθεις δε ο πετρος ειπεν τον χριστον του θεου
21 ੨੧ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਕਿਸੇ ਨੂੰ ਨਾ ਦੱਸਿਓ!
ο δε επιτιμησας αυτοις παρηγγειλεν μηδενι ειπειν τουτο
22 ੨੨ ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
ειπων οτι δει τον υιον του ανθρωπου πολλα παθειν και αποδοκιμασθηναι απο των πρεσβυτερων και αρχιερεων και γραμματεων και αποκτανθηναι και τη τριτη ημερα αναστηναι
23 ੨੩ ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
ελεγεν δε προς παντας ει τις θελει οπισω μου ελθειν απαρνησασθω εαυτον και αρατω τον σταυρον αυτου και ακολουθειτω μοι
24 ੨੪ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
ος γαρ εαν θελη την ψυχην αυτου σωσαι απολεσει αυτην ος δ αν απολεση την ψυχην αυτου ενεκεν εμου ουτος σωσει αυτην
25 ੨੫ ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?
τι γαρ ωφελειται ανθρωπος κερδησας τον κοσμον ολον εαυτον δε απολεσας η ζημιωθεις
26 ੨੬ ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾ।
ος γαρ αν επαισχυνθη με και τους εμους λογους τουτον ο υιος του ανθρωπου επαισχυνθησεται οταν ελθη εν τη δοξη αυτου και του πατρος και των αγιων αγγελων
27 ੨੭ ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।
λεγω δε υμιν αληθως εισιν τινες των ωδε εστωτων οι ου μη γευσωνται θανατου εως αν ιδωσιν την βασιλειαν του θεου
28 ੨੮ ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ।
εγενετο δε μετα τους λογους τουτους ωσει ημεραι οκτω και παραλαβων πετρον και ιωαννην και ιακωβον ανεβη εις το ορος προσευξασθαι
29 ੨੯ ਅਤੇ ਉਸ ਦੇ ਪ੍ਰਾਰਥਨਾ ਕਰਦਿਆਂ ਉਸ ਦਾ ਚਿਹਰਾ ਬਦਲ ਗਿਆ ਅਤੇ ਉਸ ਦੀ ਪੁਸ਼ਾਕ ਚਿੱਟੀ ਅਤੇ ਚਮਕਣ ਲੱਗੀ।
και εγενετο εν τω προσευχεσθαι αυτον το ειδος του προσωπου αυτου ετερον και ο ιματισμος αυτου λευκος εξαστραπτων
30 ੩੦ ਅਤੇ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ।
και ιδου ανδρες δυο συνελαλουν αυτω οιτινες ησαν μωσης και ηλιας
31 ੩੧ ਉਹ ਮਹਿਮਾ ਨਾਲ ਭਰਪੂਰ ਸਨ ਅਤੇ ਉਸ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਸ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ।
οι οφθεντες εν δοξη ελεγον την εξοδον αυτου ην εμελλεν πληρουν εν ιερουσαλημ
32 ੩੨ ਪਤਰਸ ਅਤੇ ਉਸ ਦੇ ਸਾਥੀ ਨੀਂਦਰ ਨਾਲ ਭਰੇ ਹੋਏ ਸਨ ਅਤੇ ਜਦ ਉਹ ਜਾਗੇ ਤਾਂ ਉਸ ਦੇ ਤੇਜ ਨੂੰ ਅਤੇ ਉਨ੍ਹਾਂ ਦੋਨਾਂ ਜਣਿਆਂ ਨੂੰ ਜਿਹੜੇ ਉਸ ਦੇ ਨਾਲ ਖੜੇ ਸਨ, ਵੇਖਿਆ।
ο δε πετρος και οι συν αυτω ησαν βεβαρημενοι υπνω διαγρηγορησαντες δε ειδον την δοξαν αυτου και τους δυο ανδρας τους συνεστωτας αυτω
33 ੩੩ ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।
και εγενετο εν τω διαχωριζεσθαι αυτους απ αυτου ειπεν πετρος προς τον ιησουν επιστατα καλον εστιν ημας ωδε ειναι και ποιησωμεν σκηνας τρεις μιαν σοι και μιαν μωσει και μιαν ηλια μη ειδως ο λεγει
34 ੩੪ ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ।
ταυτα δε αυτου λεγοντος εγενετο νεφελη και επεσκιασεν αυτους εφοβηθησαν δε εν τω εκεινους εισελθειν εις την νεφελην
35 ੩੫ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਚੁਣਿਆ ਹੋਇਆ ਪੁੱਤਰ ਹੈ, ਉਹ ਦੀ ਸੁਣੋ।
και φωνη εγενετο εκ της νεφελης λεγουσα ουτος εστιν ο υιος μου ο αγαπητος αυτου ακουετε
36 ੩੬ ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁਝ ਨਾ ਦੱਸਿਆ।
και εν τω γενεσθαι την φωνην ευρεθη ο ιησους μονος και αυτοι εσιγησαν και ουδενι απηγγειλαν εν εκειναις ταις ημεραις ουδεν ων εωρακασιν
37 ੩੭ ਅਗਲੇ ਦਿਨ ਇਹ ਹੋਇਆ ਕਿ ਜਦ ਉਹ ਪਹਾੜੋਂ ਉਤਰੇ ਤਾਂ ਵੱਡੀ ਭੀੜ ਉਨ੍ਹਾਂ ਨੂੰ ਆ ਮਿਲੀ।
εγενετο δε εν τη εξης ημερα κατελθοντων αυτων απο του ορους συνηντησεν αυτω οχλος πολυς
38 ੩੮ ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ।
και ιδου ανηρ απο του οχλου ανεβοησεν λεγων διδασκαλε δεομαι σου επιβλεψαι επι τον υιον μου οτι μονογενης εστιν μοι
39 ੩੯ ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ।
και ιδου πνευμα λαμβανει αυτον και εξαιφνης κραζει και σπαρασσει αυτον μετα αφρου και μογις αποχωρει απ αυτου συντριβον αυτον
40 ੪੦ ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ।
και εδεηθην των μαθητων σου ινα εκβαλωσιν αυτο και ουκ ηδυνηθησαν
41 ੪੧ ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ।
αποκριθεις δε ο ιησους ειπεν ω γενεα απιστος και διεστραμμενη εως ποτε εσομαι προς υμας και ανεξομαι υμων προσαγαγε τον υιον σου ωδε
42 ੪੨ ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ।
ετι δε προσερχομενου αυτου ερρηξεν αυτον το δαιμονιον και συνεσπαραξεν επετιμησεν δε ο ιησους τω πνευματι τω ακαθαρτω και ιασατο τον παιδα και απεδωκεν αυτον τω πατρι αυτου
43 ੪੩ ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,
εξεπλησσοντο δε παντες επι τη μεγαλειοτητι του θεου παντων δε θαυμαζοντων επι πασιν οις εποιησεν ο ιησους ειπεν προς τους μαθητας αυτου
44 ੪੪ ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ।
θεσθε υμεις εις τα ωτα υμων τους λογους τουτους ο γαρ υιος του ανθρωπου μελλει παραδιδοσθαι εις χειρας ανθρωπων
45 ੪੫ ਪਰ ਉਨ੍ਹਾਂ ਇਸ ਗੱਲ ਨੂੰ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਛੁਪੀ ਰਹੀ ਜੋ ਇਸ ਨੂੰ ਜਾਣ ਨਾ ਸਕਣ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।
οι δε ηγνοουν το ρημα τουτο και ην παρακεκαλυμμενον απ αυτων ινα μη αισθωνται αυτο και εφοβουντο ερωτησαι αυτον περι του ρηματος τουτου
46 ੪੬ ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
εισηλθεν δε διαλογισμος εν αυτοις το τις αν ειη μειζων αυτων
47 ੪੭ ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।
ο δε ιησους ιδων τον διαλογισμον της καρδιας αυτων επιλαβομενος παιδιου εστησεν αυτο παρ εαυτω
48 ੪੮ ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।
και ειπεν αυτοις ος εαν δεξηται τουτο το παιδιον επι τω ονοματι μου εμε δεχεται και ος εαν εμε δεξηται δεχεται τον αποστειλαντα με ο γαρ μικροτερος εν πασιν υμιν υπαρχων ουτος εσται μεγας
49 ੪੯ ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ।
αποκριθεις δε ο ιωαννης ειπεν επιστατα ειδομεν τινα επι τω ονοματι σου εκβαλλοντα δαιμονια και εκωλυσαμεν αυτον οτι ουκ ακολουθει μεθ ημων
50 ੫੦ ਪਰ ਯਿਸੂ ਨੇ ਉਸ ਨੂੰ ਆਖਿਆ, ਕਿ ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ।
και ειπεν προς αυτον ο ιησους μη κωλυετε ος γαρ ουκ εστιν καθ ημων υπερ ημων εστιν
51 ੫੧ ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ।
εγενετο δε εν τω συμπληρουσθαι τας ημερας της αναληψεως αυτου και αυτος το προσωπον αυτου εστηριξεν του πορευεσθαι εις ιερουσαλημ
52 ੫੨ ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ।
και απεστειλεν αγγελους προ προσωπου αυτου και πορευθεντες εισηλθον εις κωμην σαμαρειτων ωστε ετοιμασαι αυτω
53 ੫੩ ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ।
και ουκ εδεξαντο αυτον οτι το προσωπον αυτου ην πορευομενον εις ιερουσαλημ
54 ੫੪ ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ?
ιδοντες δε οι μαθηται αυτου ιακωβος και ιωαννης ειπον κυριε θελεις ειπωμεν πυρ καταβηναι απο του ουρανου και αναλωσαι αυτους ως και ηλιας εποιησεν
55 ੫੫ ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ।
στραφεις δε επετιμησεν αυτοις [και ειπεν ουκ οιδατε οιου πνευματος εστε υμεις]
56 ੫੬ ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।
[ο γαρ υιος του ανθρωπου ουκ ηλθεν ψυχας ανθρωπων απολεσαι αλλα σωσαι] και επορευθησαν εις ετεραν κωμην
57 ੫੭ ਜਦ ਉਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਕਿਸੇ ਨੇ ਉਸ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
εγενετο δε πορευομενων αυτων εν τη οδω ειπεν τις προς αυτον ακολουθησω σοι οπου αν απερχη κυριε
58 ੫੮ ਯਿਸੂ ਨੇ ਉਸ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ।
και ειπεν αυτω ο ιησους αι αλωπεκες φωλεους εχουσιν και τα πετεινα του ουρανου κατασκηνωσεις ο δε υιος του ανθρωπου ουκ εχει που την κεφαλην κλινη
59 ੫੯ ਉਸ ਨੇ ਹੋਰ ਦੂਸਰੇ ਨੂੰ ਆਖਿਆ ਕਿ ਮੇਰੇ ਮਗਰ ਚੱਲਿਆ ਆ ਪਰ ਉਸ ਨੇ ਕਿਹਾ, ਪ੍ਰਭੂ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।
ειπεν δε προς ετερον ακολουθει μοι ο δε ειπεν κυριε επιτρεψον μοι απελθοντι πρωτον θαψαι τον πατερα μου
60 ੬੦ ਉਸ ਨੇ ਉਸ ਨੂੰ ਆਖਿਆ, ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ।
ειπεν δε αυτω ο ιησους αφες τους νεκρους θαψαι τους εαυτων νεκρους συ δε απελθων διαγγελλε την βασιλειαν του θεου
61 ੬੧ ਅਤੇ ਇੱਕ ਹੋਰ ਨੇ ਆਖਿਆ, ਪ੍ਰਭੂ ਜੀ, ਮੈਂ ਤੁਹਾਡੇ ਪਿਛੇ ਚੱਲਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਾ ਹੋ ਆਵਾਂ।
ειπεν δε και ετερος ακολουθησω σοι κυριε πρωτον δε επιτρεψον μοι αποταξασθαι τοις εις τον οικον μου
62 ੬੨ ਪਰ ਯਿਸੂ ਨੇ ਉਸ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।
ειπεν δε ο ιησους προς αυτον ουδεις επιβαλων την χειρα αυτου επ αροτρον και βλεπων εις τα οπισω ευθετος εστιν εις την βασιλειαν του θεου