< ਮਲਾਕੀ 2 >
1 ੧ ਹੁਣ ਹੇ ਜਾਜਕੋ, ਤੁਹਾਡੇ ਲਈ ਇਹ ਹੁਕਮ ਹੈ
Og nu udgår følgende Påbud til eder, I Præster;
2 ੨ ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।
Hvie I ikke adlyder og lægger eder på Sinde at holde mit Navn i Ære, siger Hærskarers HERRE, så sender jeg Forbandelse over eder og vender eders Velsignelse til Forbandelse, ja til Forbandelse, fordi I ikke lægger eder det på Sinde.
3 ੩ ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ।
Se, jeg afhugger Armen på eder og kaster Skarn i Ansigtet på eder, Skarnet fra eders Højtider, og eders Ofre oven i Købet;
4 ੪ ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ।
og I skal kende, at jeg har sendt eder dette Påbud, fordi jeg har en Pagt med Levi, siger Hærskarers HERRE.
5 ੫ ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ।
Min Pagt med ham var, at jeg skulde give ham Liv og Fred, og han skulde frygte mig og bæve for mit Navn;
6 ੬ ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ।
Sandheds Lære var i hans Mund, Svig fandtes ikke på hans Læber; i Fred og Sanddruhbed vandrede han med mig, og mange holdt han fra Brøde.
7 ੭ ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।
Thi Præstens Læber vogter på Kundskab, og Vejledning søger man af hans Mund; thi han er Hærskarers HERREs Sendebud.
8 ੮ ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ।
Men I veg bort fra Vejen; mange har I bragt til Fald ved eders Vejledning, Levis Pagt har I ødelagt, siger Hærskarers HERRE.
9 ੯ ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।
Derfor har jeg også gjort eder ringeagtede og oversete af alt Folket, fordi I ikke tager Vare på mine Veje eller bryder eder om Loven.
10 ੧੦ ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ?
Har vi ikke alle en og samme Fader, er det ikke en og samme Gud, som bar skabt os? Hvorfor er vi da troløse mod hverandre, så vi vanhelliger vore Fædres Pagt?
11 ੧੧ ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ।
Juda er troløst, og Vederstyggelighed øves i Israel og Jerusalem; thi Juda vanhelliger den Helligdom, HERREN elsker, og tager en fremmed Guds Datter til Ægte.
12 ੧੨ ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਰਹੇ, ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!
HERREN unddrage den Mand. som gør sligt, en til at våge og svare i Jakobs Telte og en til at frembære Offergave for Hærskarers HERRE!
13 ੧੩ ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ।
Og for det andet gør l dette: I hyller HERRENs Alter i Tårer, Gråd og Klage, så han ikke mere vender sig til Offergaven eller med Glæde modtager Gaver af eders Hånd.
14 ੧੪ ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ।
Og I spørger: "Hvorfor?" Fordi HERREN var Vidne mellem dig og din Ungdomshustru, mod hvem du har været troløs, skønt hun hører til dit Folk og deler din Tro.
15 ੧੫ ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ
Således gør ingen, så længe der er Ånd i ham. Hvorledes har det sig med ham? Han ønsker Afkom for Gud. Så tag Vare på eders Ånd, og ingen være troløs imod sin Ungdomshustru!
16 ੧੬ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।
Thi jeg hader Skilsmisse, siger HERREN, Israels Gud, og at man hyller sin Klædning i Uret, siger Hærskarers HERRE. Så tag eder i Vare for eders Ånds Skyld og vær ikke troløse!
17 ੧੭ ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ?
I trætter HERREN med eders Ord. Og I spørger: "Hvorved trætter vi?" Ved at sige: "Enhver som gør ondt, er god i HERRENs Øjne; i dem har han Behag; hvor er ellers Dommens Gud?"