< ਮਲਾਕੀ 3 >

1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।
만군의 여호와가 이르노라 보라 내가 내 사자를 보내리니 그가 내 앞에서 길을 예비할 것이요 또 너희의 구하는 바 주가 홀연히 그 전에 임하리니 곧 너희의 사모하는 바 언약의 사자가 임할 것이라
2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ।
그의 임하는 날을 누가 능히 당하며 그의 나타나는 때에 누가 능히 서리요 그는 금을 연단하는 자의 불과 표백하는 자의 잿물과 같을 것이라
3 ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ।
그가 은을 연단하여 깨끗케 하는 자 같이 앉아서 레위 자손을 깨끗케 하되 금, 은 같이 그들을 연단하리니 그들이 의로운 제물을 나 여호와께 드릴 것이라
4 ਤਦ ਯਹੂਦਾਹ ਅਤੇ ਯਰੂਸ਼ਲਮ ਦੀ ਭੇਟ ਯਹੋਵਾਹ ਨੂੰ ਪਸੰਦ ਆਵੇਗੀ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਅਤੇ ਜਿਵੇਂ ਪਿੱਛਲਿਆਂ ਸਾਲਾਂ ਵਿੱਚ ਪਸੰਦ ਆਉਂਦੀ ਸੀ।
그 때에 유다와 예루살렘의 헌물이 옛날과 고대와 같이 나 여호와께 기쁨이 되려니와
5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
내가 심판하러 너희에게 임할 것이라 술수하는 자에게와 간음하는 자에게와 거짓 맹세하는 자에게와 품꾼의 삯에 대하여 억울케 하며 과부와 고아를 압제하며 나그네를 억울케 하며 나를 경외치 아니하는 자들에게 속히 증거하리라 만군의 여호와가 말하였느니라
6 ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ।
나 여호와는 변역지 아니하나니 그러므로 야곱의 자손들아 너희가 소멸되지 아니하느니라
7 ਆਪਣੇ ਪੁਰਖਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ?
만군의 여호와가 이르노라 너희 열조의 날로부터 너희가 나의 규례를 떠나 지키지 아니하였도다 그런즉 내게로 돌아오라 그리하면 나도 너희에게로 돌아가리라 하였더니 너희가 이르기를 우리가 어떻게 하여야 돌아가리이까 하도다
8 ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ!
사람이 어찌 하나님의 것을 도적질하겠느냐 그러나 너희는 나의 것을 도적질하고도 말하기를 우리가 어떻게 주의 것을 도적질하였나이까 하도다 이는 곧 십일조와 헌물이라
9 ਤੁਸੀਂ ਸਰਾਪੀਆਂ ਦੇ ਸਰਾਪੀ ਹੋਏ! ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ ਅਜਿਹਾ ਕਰਦੀ ਹੈ।
너희 곧 온 나라가 나의 것을 도적질하였으므로 너희가 저주를 받았느니라
10 ੧੦ ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
만군의 여호와가 이르노라 너희의 온전한 십일조를 창고에 들여 나의 집에 양식이 있게 하고 그것으로 나를 시험하여 내가 하늘 문을 열고 너희에게 복을 쌓을 곳이 없도록 붓지 아니하나 보라
11 ੧੧ ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਉਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ, ਸੈਨਾਂ ਦਾ ਯਹੋਵਾਹ ਆਖਦਾ ਹਾਂ।
만군의 여호와가 이르노라 내가 너희를 위하여 황충을 금하여 너희 토지 소산을 멸하지 않게 하며 너희 밭에 포도나무의 과실로 기한 전에 떨어지지 않게 하리니
12 ੧੨ ਤਦ ਸਾਰੀਆਂ ਕੌਮਾਂ ਤੁਹਾਨੂੰ ਧੰਨ ਆਖਣਗੀਆਂ ਅਤੇ ਤੁਸੀਂ ਖੁਸ਼ੀ ਦਾ ਦੇਸ ਹੋਵੋਗੇ, ਸੈਨਾਂ ਦਾ ਯਹੋਵਾਹ ਆਖਦਾ ਹੈ
너희 땅이 아름다와지므로 열방이 너희를 복되다 하리라 만군의 여호와의 말이니라
13 ੧੩ ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ?
여호와가 이르노라 너희가 완악한 말로 나를 대적하고도 이르기를 우리가 무슨 말로 주를 대적하였나이까 하는도다
14 ੧੪ ਤੁਸੀਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏੇ ਚੱਲੀਏ?
이는 너희가 말하기를 하나님을 섬기는 것이 헛되니 만군의 여호와 앞에 그 명령을 지키며 슬프게 행하는 것이 무엇이 유익하리요
15 ੧੫ ਹੁਣ ਤਾਂ ਅਸੀਂ ਆਕੜਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ। ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।
지금 우리는 교만한 자가 복되다 하며 악을 행하는 자가 창성하며 하나님을 시험하는 자가 화를 면한다 하노라 함이니라
16 ੧੬ ਤਦ ਯਹੋਵਾਹ ਦਾ ਭੈਅ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ।
그 때에 여호와를 경외하는 자들이 피차에 말하매 여호와께서 그것을 분명히 들으시고 여호와를 경외하는 자와 그 이름을 존중히 생각하는 자를 위하여 여호와 앞에 있는 기념책에 기록하셨느니라
17 ੧੭ ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ।
만군의 여호와가 이르노라 내가 나의 정한 날에 그들로 나의 특별한 소유를 삼을 것이요 또 사람이 자기를 섬기는 아들을 아낌 같이 내가 그들을 아끼리니
18 ੧੮ ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।
그 때에 너희가 돌아와서 의인과 악인이며 하나님을 섬기는 자와 섬기지 아니하는 자를 분별하리라

< ਮਲਾਕੀ 3 >