< ਮਰਕੁਸ 1 >
1 ੧ ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ।
Initium Evangelii Iesu Christi, Filii Dei.
2 ੨ ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,
Sicut scriptum est in Isaia propheta: Ecce ego mitto angelum meum ante faciem tuam, qui praeparabit viam tuam ante te.
3 ੩ ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।
Vox clamantis in deserto: Parate viam Domini, rectas facite semitas eius.
4 ੪ ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।
Fuit Ioannes in deserto baptizans, et praedicans baptismum poenitentiae in remissionem peccatorum.
5 ੫ ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
Et egrediebatur ad eum omnis Iudaeae regio, et Ierosolymitae universi, et baptizabantur ab illo in Iordanis flumine, confitentes peccata sua.
6 ੬ ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।
Et erat Ioannes vestitus pilis camelorum, et zona pellicea circa lumbos eius, et locustas, et mel silvestre edebat.
7 ੭ ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ।
Et praedicabat dicens: veniet fortior post me: cuius non sum dignus procumbens solvere corrigiam calceamentorum eius.
8 ੮ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
Ego baptizavi vos aqua, ille vero baptizabit vos Spiritu sancto.
9 ੯ ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।
Et factum est: in diebus illis venit Iesus a Nazareth Galileae: et baptizatus est a Ioanne in Iordane.
10 ੧੦ ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।
Et statim ascendens de aqua, vidit caelos apertos, et Spiritum Sanctum tamquam columbam descendentem, et manentem in ipso.
11 ੧੧ ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
Et vox facta est de caelis: Tu es Filius meus dilectus, in te complacui.
12 ੧੨ ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ।
Et statim Spiritus expulit eum in desertum.
13 ੧੩ ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।
Et erat in deserto quadraginta diebus, et quadraginta noctibus: et tentabatur a satana: eratque cum bestiis, et angeli ministrabant illi.
14 ੧੪ ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,
Postquam autem traditus est Ioannes, venit Iesus in Galilaeam, praedicans Evangelium regni Dei,
15 ੧੫ ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
et dicens: Quoniam impletum est tempus, et appropinquavit regnum Dei: poenitemini, et credite Evangelio.
16 ੧੬ ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।
Et praeteriens secus Mare Galilaeae, vidit Simonem, et Andream fratrem eius, mittentes retia in mare, (erant enim piscatores)
17 ੧੭ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
et dixit eis Iesus: Venite post me, et faciam vos fieri piscatores hominum.
18 ੧੮ ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
Et protinus relictis retibus, secuti sunt eum.
19 ੧੯ ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ।
Et progressus inde pusillum, vidit Iacobum Zebedaei, et Ioannem fratrem eius, et ipsos componentes retia in navi:
20 ੨੦ ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ।
et statim vocavit illos. Et relicto patre suo Zebedaeo in navi cum mercenariis, secuti sunt eum.
21 ੨੧ ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।
Et ingrediuntur Capharnaum: et statim sabbatis ingressus in synagogam, docebat eos.
22 ੨੨ ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।
Et stupebant super doctrina eius: erat enim docens eos, quasi potestatem habens, et non sicut Scribae.
23 ੨੩ ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
Et erat in synagoga eorum homo in spiritu immundo: et exclamavit,
24 ੨੪ ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!
dicens: Quid nobis, et tibi Iesu Nazarene: venisti ante tempus perdere nos? scio quod sis, Sanctus Dei.
25 ੨੫ ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!
Et comminatus est ei Iesus, dicens: Obmutesce, et exi de homine.
26 ੨੬ ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।
Et discerpens eum spiritus immundus, et exclamans voce magna exiit ab eo.
27 ੨੭ ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।
Et mirati sunt omnes, ita ut conquirerent inter se dicentes: Quidnam est hoc? quaenam doctrina haec nova? quia in potestate etiam spiritibus immundis imperat, et obediunt ei.
28 ੨੮ ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
Et processit rumor eius statim in omnem regionem Galilaeae.
29 ੨੯ ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ।
Et protinus egredientes de synagoga, venerunt in domum Simonis, et Andreae cum Iacobo, et Ioanne.
30 ੩੦ ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।
Decumbebat autem socrus Simonis febricitans: et statim dicunt ei de illa.
31 ੩੧ ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।
Et accedens elevavit eam, apprehensa manu eius: et continuo dimisit eam febris, et ministrabat eis.
32 ੩੨ ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।
Vespere autem facto cum occidisset sol, afferebant ad eum omnes male habentes, et daemonia habentes:
33 ੩੩ ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ।
et erat omnis civitas congregata ad ianuam.
34 ੩੪ ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
Et curavit multos, qui vexabantur variis languoribus, et daemonia multa eiiciebat, et non sinebat ea loqui, quoniam sciebant eum.
35 ੩੫ ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।
Et diluculo valde surgens, egressus abiit in desertum locum, ibique orabat.
36 ੩੬ ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ।
Et prosecutus est eum Simon, et qui cum illo erant.
37 ੩੭ ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ।
Et cum invenissent eum, dixerunt ei: Quia omnes quaerunt te.
38 ੩੮ ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।
Et ait illis: Eamus in proximos vicos, et civitates, ut et ibi praedicem: ad hoc enim veni.
39 ੩੯ ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।
Et erat praedicans in synagogis eorum, et in omni Galilaea, et daemonia eiiciens.
40 ੪੦ ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
Et venit ad eum leprosus deprecans eum: et genu flexo dicit ei: Si vis, potes me mundare.
41 ੪੧ ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।
Iesus autem misertus eius, extendit manum suam: et tangens eum, ait illi: Volo: Mundare.
42 ੪੨ ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
Et cum dixisset, statim discessit ab eo lepra, et mundatus est.
43 ੪੩ ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ।
Et comminatus est ei, statimque eiecit illum:
44 ੪੪ ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
et dicit ei: Vide nemini dixeris: sed vade, ostende te principi sacerdotum, et offer pro emundatione tua, quae praecepit Moyses in testimonium illis.
45 ੪੫ ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।
At ille egressus coepit praedicare, et diffamare sermonem, ita ut iam non posset manifeste introire in civitatem, sed foris in desertis locis esset, et conveniebant ad eum undique.