< ਮਰਕੁਸ 1 >

1 ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ।
Poèetak jevanðelja Isusa Hrista sina Božijega.
2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,
Kao što stoji u proroka: evo ja šaljem anðela svojega pred licem tvojijem, koji æe pripraviti put tvoj pred tobom.
3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।
Glas onoga što vièe u pustinji: pripravite put Gospodnji, poravnite staze njegove.
4 ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।
Pojavi se Jovan krsteæi u pustinji, i propovijedajuæi krštenje pokajanja za oproštenje grijeha.
5 ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
I izlažaše k njemu sva Judejska zemlja i Jerusalimljani; i kršæavaše ih sve u Jordanu rijeci, i ispovijedahu grijehe svoje.
6 ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।
A Jovan bijaše obuèen u kamilju dlaku, i imaše pojas kožan oko sebe; i jeðaše skakavce i med divlji.
7 ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ।
I propovijedaše govoreæi: ide za mnom jaèi od mene, pred kim ja nijesam dostojan sagnuti se i odriješiti remena na obuæi njegovoj.
8 ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
Ja vas kršæavam vodom, a on æe vas krstiti Duhom svetijem.
9 ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।
I u to vrijeme doðe Isus iz Nazareta Galilejskoga, i krsti ga Jovan u Jordanu,
10 ੧੦ ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।
I odmah izlazeæi iz vode vidje nebo gdje se otvori, i Duh kao golub siðe na nj.
11 ੧੧ ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
I glas doðe s neba: ti si sin moj ljubazni koji je po mojoj volji.
12 ੧੨ ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ।
I odmah Duh izvede ga u pustinju.
13 ੧੩ ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।
I bi ondje u pustinji dana èetrdeset, i kuša ga sotona, i bi sa zvjerinjem, i anðeli služahu mu.
14 ੧੪ ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,
A pošto predadoše Jovana, doðe Isus u Galileju propovijedajuæi jevanðelje o carstvu Božijemu
15 ੧੫ ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
I govoreæi: iziðe vrijeme i približi se carstvo Božije; pokajte se i vjerujte jevanðelje.
16 ੧੬ ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।
I hodeæi pokraj mora vidje Simona, i Andriju brata njegova gdje bacaju mreže u more; jer bijahu ribari.
17 ੧੭ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
I reèe im Isus: hajdete za mnom, i uèiniæu vas lovcima ljudskijem.
18 ੧੮ ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
I odmah ostavivši mreže svoje poðoše za njim.
19 ੧੯ ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ।
I otišavši malo odande ugleda Jakova Zevedejeva, i Jovana brata njegova, i oni u laði krpljahu mreže;
20 ੨੦ ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ।
I odmah pozva ih; i ostavivši oca svojega Zevedeja u laði s najamnicima poðoše za njim.
21 ੨੧ ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।
I doðoše u Kapernaum; i odmah u subotu ušavši u zbornicu uèaše.
22 ੨੨ ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।
I divljahu se nauci njegovoj; jer ih uèaše kao onaj koji vlast ima a ne kao književnici.
23 ੨੩ ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
I bijaše u zbornici njihovoj èovjek s duhom neèistijem, i povika
24 ੨੪ ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!
Govoreæi: proði se, što je tebi do nas, Isuse Nazareæanine? Došao si da nas pogubiš? Znam te ko si, svetac Božij.
25 ੨੫ ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!
I zaprijeti mu Isus govoreæi: umukni, i iziði iz njega.
26 ੨੬ ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।
I strese ga duh neèisti, i povika iza glasa, i iziðe iz njega.
27 ੨੭ ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।
I uplašiše se svi tako da pitahu jedan drugoga govoreæi: šta je ovo? i kakva je ovo nauka nova, da s vlasti i duhovima neèistijem zapovijeda, i slušaju ga?
28 ੨੮ ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
I otide glas o njemu odmah po svoj okolini Galilejskoj,
29 ੨੯ ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ।
I odmah izišavši iz zbornice doðoše u dom Simonov i Andrijin s Jakovom i Jovanom.
30 ੩੦ ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।
A tašta Simonova ležaše od groznice; i odmah kazaše mu za nju.
31 ੩੧ ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।
I pristupivši podiže je uzevši je za ruku i pusti je groznica odmah, i služaše im.
32 ੩੨ ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।
A kad bi pred veèe, pošto sunce zaðe, donošahu k njemu sve bolesnike i bijesne.
33 ੩੩ ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ।
I sav grad bijaše se sabrao k vratima.
34 ੩੪ ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
I iscijeli mnoge bolesnike od razliènijeh bolesti, i ðavole mnoge istjera, i ne dadijaše ðavolima da kazuju da ga poznavahu.
35 ੩੫ ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।
A ujutru vrlo rano ustavši iziðe, i otide nasamo, i ondje se moljaše Bogu.
36 ੩੬ ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ।
I za njim potrèaše Simon i koji bijahu s njim.
37 ੩੭ ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ।
I našavši ga rekoše mu: traže te svi.
38 ੩੮ ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।
I reèe im: hajdemo u obližnja sela i gradove da i tamo propovjedim: jer sam ja na to došao.
39 ੩੯ ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।
I propovijeda po zbornicama njihovijem po svoj Galileji, i ðavole izgoni.
40 ੪੦ ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
I doðe k njemu gubavac moleæi ga i na koljenima kleèeæi pred njim i reèe mu: ako hoæeš, možeš me oèistiti.
41 ੪੧ ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।
A Isus smilovavši se pruži ruku, i dohvativši ga se reèe mu: hoæu, oèisti se.
42 ੪੨ ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
I tek što mu to reèe, a guba otide s njega, i osta èist.
43 ੪੩ ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ।
I zaprijetivši mu odmah istjera ga,
44 ੪੪ ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
I reèe mu: gledaj da nikome ništa ne kažeš, nego idi te se pokaži svešteniku, i prinesi za oèišæenje svoje što je zapovjedio Mojsije za svjedoèanstvo njima.
45 ੪੫ ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।
A on izišavši poèe mnogo propovijedati i kazivati šta je bilo tako da Isus ne može javno u grad uæi, nego bijaše napolju u pustijem mjestima, i dolažahu k njemu sa sviju strana.

< ਮਰਕੁਸ 1 >