< ਮਰਕੁਸ 12 >
1 ੧ ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ।
И почна да им говори с притчи: Един човек насади лозе, огради го с плет, изкопа лин, и съгради кула, и даде го под наем на земеделците, и отиде в чужбина.
2 ੨ ਅਤੇ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਮਾਲੀਆਂ ਤੋਂ ਬਾਗ਼ ਦੇ ਫਲ ਵਿੱਚੋਂ ਕੁਝ ਲੈ ਕੇ ਆਵੇ।
И във времето на плода изпрати един слуга до земеделците да прибере от земеделците от плода на лозето.
3 ੩ ਅਤੇ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਕੁੱਟਿਆ ਅਤੇ ਖਾਲੀ ਹੱਥੀਂ ਮੋੜ ਦਿੱਤਾ।
А те го хванаха, биха го, и го отпратиха празен.
4 ੪ ਉਸ ਨੇ ਇੱਕ ਹੋਰ ਨੌਕਰ ਉਨ੍ਹਾਂ ਦੇ ਕੋਲ ਭੇਜਿਆ ਅਤੇ ਉਨ੍ਹਾਂ ਨੇ ਉਹ ਦਾ ਸਿਰ ਭੰਨਿਆ ਅਤੇ ਉਹ ਨੂੰ ਬੇਇੱਜ਼ਤ ਕੀਤਾ।
Пак изпрати до тях друг слуга; и нему счупиха главата, и безсрамно го оскърбиха.
5 ੫ ਫੇਰ ਉਸ ਨੇ ਇੱਕ ਹੋਰ ਭੇਜਿਆ ਅਤੇ ਉਨ੍ਹਾਂ ਨੇ ਉਹ ਨੂੰ ਵੀ ਮਾਰ ਸੁੱਟਿਆ ਅਤੇ ਉਸ ਨੇ ਹੋਰ ਬਹੁਤ ਸਾਰੇ ਭੇਜੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਤੇ ਕਈਆਂ ਨੂੰ ਮਾਰ ਦਿੱਤਾ।
Изпрати и друг, когото убиха; и мнозина други, от които едни биха, а други убиха.
6 ੬ ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤਰ। ਆਖੀਰ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਭੇਜਿਆ ਜੋ ਉਹ ਮੇਰੇ ਪੁੱਤਰ ਦਾ ਮਾਣ ਰੱਖਣਗੇ।
Още един имаше той, един възлюбен син; него изпрати последен до тях, като думаше, Ще почетат сина ми.
7 ੭ ਅਤੇ ਉਨ੍ਹਾਂ ਮਾਲੀਆਂ ਨੇ ਆਪੋ ਵਿੱਚ ਕਿਹਾ, ਵਾਰਿਸ ਇਹੋ ਹੈ। ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
А тия земеделци рекоха помежду си: Тоя е наследникът; елате да го убием, и наследството ще бъде наше.
8 ੮ ਅਤੇ ਉਨ੍ਹਾਂ ਨੇ ਉਹ ਨੂੰ ਫੜ੍ਹ ਕੇ ਮਾਰ ਦਿੱਤਾ ਅਤੇ ਉਹ ਨੂੰ ਬਾਗ਼ੋਂ ਬਾਹਰ ਸੁੱਟਿਆ।
И тъй, хванаха го и го убиха, хвърлиха го вън от лозето.
9 ੯ ਸੋ ਬਾਗ਼ ਦਾ ਮਾਲਕ ਹੁਣ ਕੀ ਕਰੇਗਾ? ਉਹ ਆਵੇਗਾ ਅਤੇ ਮਾਲੀਆਂ ਦਾ ਨਾਸ ਕਰੇਗਾ ਅਤੇ ਅੰਗੂਰਾਂ ਦਾ ਬਾਗ਼ ਹੋਰਨਾਂ ਨੂੰ ਸੌਂਪੇਗਾ।
Какво, прочее, ще стори стопанинът на лозето? Ще дойде и ще погуби тия земеделци, а лозето ще даде на други.
10 ੧੦ ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
Не сте ли прочели нито това писание: - "Камъкът, който отхвърлиха зидарите, Той стана глава на ъгъла,
11 ੧੧ ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਨੋਖਾ ਹੈ।
от Господа е това, и чудно е в нашите очи?"
12 ੧੨ ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ, ਅਤੇ ਉਹ ਉਸ ਨੂੰ ਛੱਡ ਕੇ ਚਲੇ ਗਏ।
И първенците искаха да Го хванат (но се побояха от народа), понеже разбраха, че за тях изрече тая притча. И оставиха Го и си отидоха.
13 ੧੩ ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ।
Тогава пращат при Него някои от фарисеите и иродианите за да Го впримчат в говоренето Му.
14 ੧੪ ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
И те, като дойдоха, казаха Му: Учителю, знаем, че си искрен и не Те е грижа от никого; защото не гледаш на лицето на човеците, но учиш Божия път според истината. Право ли е да даваме данък на Кесаря, или не?
15 ੧੫ ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ।
Да даваме ли, или да не даваме? А Той, като разбра лицемерието им, рече им: Защо Ме изпитвате? Донесете ми един пеняз да го видя.
16 ੧੬ ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ।
И те Му донесоха. Тогава им казва: Чий е тоя образ и надпис? А те му рекоха: Кесарев.
17 ੧੭ ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।
Исус им рече: Отдавайте Кесаревото на Кесаря, и Божието на Бога. И те много се зачудиха на Него.
18 ੧੮ ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ । ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ
След това дохождат при Него садукеи, които казват, че няма възкресение; и питат Го, казвайки:
19 ੧੯ ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
Учителю, Мойсей ни написа, че ако някому умре брат и остави жена, а чадо не остави, то брат му да вземе жена му и да въздигне потомък на брата си.
20 ੨੦ ਸੱਤ ਭਰਾ ਸਨ ਅਤੇ ਪਹਿਲੇ ਨੇ ਵਿਆਹ ਕਰਾਇਆ ਅਤੇ ਬੇ-ਔਲਾਦ ਹੀ ਮਰ ਗਿਆ।
Прочее, имаше седем братя; и първият взе жена; и когато умря не остави потомък.
21 ੨੧ ਤਦ ਦੂਸਰੇ ਭਰਾ ਨੇ ਉਹ ਨੂੰ ਵਿਆਹ ਲਿਆ ਅਤੇ ਉਹ ਵੀ ਬੇ-ਔਲਾਦ ਹੀ ਮਰ ਗਿਆ, ਅਤੇ ਇਸੇ ਤਰ੍ਹਾਂ ਤੀਜੇ ਨੇ ਵੀ ਅਤੇ ਸੱਤੇ ਬੇ-ਔਲਾਦ ਹੀ ਮਰ ਗਏ।
Взе я и вторият, умря, и не остави потомък; също и третият.
22 ੨੨ ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ।
И седмината не оставиха потомство. А подир всички умря и жената.
23 ੨੩ ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ?
Във възкресението, на кого от тях ще бъде жена? Защото и седмината я имаха за жена.
24 ੨੪ ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?
Исус им рече: Не затова ли се заблуждавате, понеже не знаете писанията, нито Божията сила?
25 ੨੫ ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
Защото когато възкръснат от мъртвите, нито се женят, нито се омъжват, но са като ангели на небесата.
26 ੨੬ ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?
А за мъртвите, че биват възкресени, не сте ли чели в книгата на Мойсея, на мястото, при къпината, как Бог му говорй, казвайки: "Аз съм Бог Авраамов, Бог Исааков, и Бог Яковов"?
27 ੨੭ ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।
Той не е Бог на мъртвите, а на живите. Вие много се заблуждавате.
28 ੨੮ ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ?
А един от книжниците, който дойде и ги чу, когато се препираха, като видя, че им отговори добре, пита Го: Коя заповед е първа от всички?
29 ੨੯ ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।
Исус отговори: Първата е: "Слушай, Израилю; Господ нашият Бог е един Господ;
30 ੩੦ ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ।
и да възлюбиш Господа твоя Бог от цялото си сърце, с цялата си душа, с всичкия си ум и с всичката си сила".
31 ੩੧ ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।
А ето втората [подобна на нея] заповед: "Да възлюбиш ближния си като себе си". Друга заповед по-голяма от тия няма.
32 ੩੨ ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ।
И книжникът Му рече: Превъзходно, Учителю! Ти право каза, че Бог е един; и няма друг освен Него;
33 ੩੩ ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ।
и да Го люби човек от все сърце, с всичкия си разум, и с всичката си сила, и да люби ближния си като себе си, това е много повече от всичките всеизгаряния и жертви.
34 ੩੪ ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।
Исус, като видя, че отговори разумно, рече му: Не си далеч от Божието царство. И никой вече не дръзна да Му задава въпроси.
35 ੩੫ ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
И когато поучаваше в храма, Исус проговори казвайки: Как думат книжниците, че Христос е Давидов Син?
36 ੩੬ ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ ।
Сам Давид каза чрез Святия Дух: - "Рече Господ на Моя Господ; Седи отдясно Ми, Докле положа враговете Ти за Твое подножие".
37 ੩੭ ਦਾਊਦ ਤਾਂ ਆਪੇ ਉਹ ਨੂੰ ਪ੍ਰਭੂ ਆਖਦਾ ਹੈ ਫੇਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।
Сам Давид го нарича Господ; тогава как да е негов син? И голямото множество Го слушаше с удоволствие.
38 ੩੮ ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ
И в поучението Си казваше: Пазете се от книжниците, които обичат да ходят пременени, и да приемат поздравите по пазарите,
39 ੩੯ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ।
и първите столове по синагогите, и първите места при угощенията;
40 ੪੦ ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ।
тия, които изпояждат домовете на вдовиците, даже когато за показ принасят дълги молитви. Тия ще приемат по-голямо осъждение.
41 ੪੧ ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ।
И като седна Исус срещу съкровищницата, гледаше как народът пускаше пари в съкровищницата; и мнозина богаташи пускаха много.
42 ੪੨ ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ।
А една бедна вдовица дойде и пусна две лепти, сиреч, един кодрант.
43 ੪੩ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ।
И повика учениците Си и каза им: Истина ви казвам, тая бедна вдовица пусна повече от всичките, които пускат в съкровищницата;
44 ੪੪ ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।
защото те всички пускат от излишъка си, а тя от немотията си пусна всичко що имаше, целия си имот.