< ਮਰਕੁਸ 13 >
1 ੧ ਜਦੋਂ ਪ੍ਰਭੂ ਯਿਸੂ ਹੈਕਲ ਵਿੱਚੋਂ ਬਾਹਰ ਜਾ ਰਿਹਾ ਸੀ, ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਇਹਨਾਂ ਪੱਥਰਾਂ ਅਤੇ ਇਮਾਰਤਾਂ ਨੂੰ ਵੇਖੋ ਕਿਹੋ ਜਿਹੇ ਹਨ!
Ja kun hän meni ulos pyhäköstä, sanoi eräs hänen opetuslapsistaan hänelle: "Opettaja, katso, millaiset kivet ja millaiset rakennukset!"
2 ੨ ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ।
Jeesus vastasi hänelle: "Sinä näet nämä suuret rakennukset. Niistä ei ole jäävä kiveä kiven päälle maahan jaottamatta."
3 ੩ ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,
Ja kun hän istui Öljymäellä, vastapäätä pyhäkköä, kysyivät Pietari ja Jaakob ja Johannes ja Andreas häneltä eriksensä:
4 ੪ ਜੋ ਸਾਨੂੰ ਦੱਸੋ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਨਿਸ਼ਾਨ ਹੋਵੇਗਾ, ਜਦੋਂ ਇਹ ਸਭ ਪੂਰੀਆਂ ਹੋਣ ਲੱਗਣਗੀਆਂ?
"Sano meille: milloin tämä tapahtuu, ja mikä on merkki siitä, että kaikki tämä alkaa lopullisesti toteutua?"
5 ੫ ਯਿਸੂ ਨੇ ਉਨ੍ਹਾਂ ਨੂੰ ਆਖਿਆ, ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ।
Niin Jeesus rupesi puhumaan heille: "Katsokaa, ettei kukaan teitä eksytä.
6 ੬ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ।
Monta tulee minun nimessäni sanoen: 'Minä se olen', ja he eksyttävät monta.
7 ੭ ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ।
Ja kun te kuulette sotien melskettä ja sanomia sodista, älkää peljästykö. Näin täytyy tapahtua, mutta se ei ole vielä loppu.
8 ੮ ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।
Sillä kansa nousee kansaa vastaan ja valtakunta valtakuntaa vastaan, tulee maanjäristyksiä monin paikoin, tulee nälänhätää. Tämä on synnytystuskien alkua.
9 ੯ ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।
Mutta pitäkää te vaari itsestänne. Teidät vedetään oikeuksiin, ja teitä piestään synagoogissa, ja teidät asetetaan maaherrain ja kuningasten eteen, minun tähteni, todistukseksi heille.
10 ੧੦ ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।
Ja sitä ennen pitää evankeliumi saarnattaman kaikille kansoille.
11 ੧੧ ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।
Ja kun he vievät teitä ja vetävät oikeuteen, älkää edeltäpäin huolehtiko siitä, mitä puhuisitte; vaan mitä teille sillä hetkellä annetaan, se puhukaa. Sillä ette te ole puhumassa, vaan Pyhä Henki.
12 ੧੨ ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।
Ja veli antaa veljensä kuolemaan ja isä lapsensa, ja lapset nousevat vanhempiansa vastaan ja tappavat heidät.
13 ੧੩ ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
Ja te joudutte kaikkien vihattaviksi minun nimeni tähden; mutta joka vahvana pysyy loppuun asti, se pelastuu.
14 ੧੪ ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।
Mutta kun näette hävityksen kauhistuksen seisovan siinä, missä ei tulisi-joka tämän lukee, se tarkatkoon-silloin ne, jotka Juudeassa ovat, paetkoot vuorille;
15 ੧੫ ਅਤੇ ਜਿਹੜਾ ਕੋਠੇ ਉੱਤੇ ਹੋਵੇ ਉਹ ਹੇਠਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਲੈਣ ਲਈ ਅੰਦਰ ਨਾ ਵੜੇ।
joka on katolla, älköön astuko alas älköönkä menkö sisään noutamaan mitään huoneestansa;
16 ੧੬ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।
ja joka on mennyt pellolle, älköön palatko takaisin noutamaan vaippaansa.
17 ੧੭ ਅਤੇ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
Voi raskaita ja imettäväisiä niinä päivinä!
18 ੧੮ ਪਰ ਤੁਸੀਂ ਪ੍ਰਾਰਥਨਾ ਕਰੋ ਜੋ ਇਹ ਸਿਆਲ ਵਿੱਚ ਨਾ ਹੋਵੇ।
Mutta rukoilkaa, ettei se tapahtuisi talvella.
19 ੧੯ ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।
Sillä niinä päivinä on oleva ahdistus, jonka kaltaista ei ole ollut hamasta luomakunnan alusta, jonka Jumala on luonut, tähän asti, eikä milloinkaan tule.
20 ੨੦ ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ
Ja ellei Herra lyhentäisi niitä päiviä, ei mikään liha pelastuisi; mutta valittujen tähden, jotka hän on valinnut, hän on lyhentänyt ne päivät.
21 ੨੧ ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਜਾਂ ਵੇਖੋ ਉੱਥੇ ਹੈ! ਤਾਂ ਸੱਚ ਨਾ ਮੰਨਣਾ।
Ja jos silloin joku sanoo teille: 'Katso, täällä on Kristus', tai: 'Katso, tuolla', niin älkää uskoko.
22 ੨੨ ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।
Sillä vääriä kristuksia ja vääriä profeettoja nousee, ja he tekevät tunnustekoja ja ihmeitä, eksyttääkseen, jos mahdollista, valitut.
23 ੨੩ ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਸੱਭੋ ਕੁਝ ਦੱਸ ਦਿੱਤਾ।
Mutta olkaa te varuillanne. Minä olen edeltä sanonut teille kaikki.
24 ੨੪ ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ।
Mutta niinä päivinä, sen ahdistuksen jälkeen, aurinko pimenee, eikä kuu anna valoansa,
25 ੨੫ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
ja tähdet putoilevat taivaalta, ja voimat, jotka taivaissa ovat, järkkyvät.
26 ੨੬ ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।
Ja silloin he näkevät Ihmisen Pojan tulevan pilvissä suurella voimalla ja kirkkaudella.
27 ੨੭ ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ।
Ja silloin hän lähettää enkelinsä ja kokoaa valittunsa neljältä ilmalta, maan äärestä hamaan taivaan ääreen.
28 ੨੮ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆ ਗਈ ਹੈ।
Mutta oppikaa viikunapuusta vertaus: Kun sen oksa jo on tuore ja lehdet puhkeavat, niin te tiedätte, että kesä on lähellä.
29 ੨੯ ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ।
Samoin te myös, kun näette tämän tapahtuvan, tietäkää, että se on lähellä, oven edessä.
30 ੩੦ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ।
Totisesti minä sanon teille: tämä sukupolvi ei katoa, ennenkuin nämä kaikki tapahtuvat.
31 ੩੧ ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
Taivas ja maa katoavat, mutta minun sanani eivät katoa.
32 ੩੨ ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।
Mutta siitä päivästä tai hetkestä ei tiedä kukaan, eivät enkelit taivaassa, eikä myöskään Poika, vaan ainoastaan Isä.
33 ੩੩ ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ।
Olkaa varuillanne, valvokaa ja rukoilkaa, sillä ette tiedä, milloin se aika tulee.
34 ੩੪ ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।
On niinkuin muille maille matkustaneen miehen: kun hän jätti talonsa ja antoi palvelijoilleen vallan, kullekin oman tehtävänsä, käski hän myös ovenvartijan valvoa.
35 ੩੫ ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।
Valvokaa siis, sillä ette tiedä, milloin talon herra tulee, iltamyöhälläkö vai yösydännä vai kukonlaulun aikaan vai varhain aamulla,
36 ੩੬ ਕਿਤੇ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤੇ ਪਏ ਵੇਖੇ।
ettei hän, äkkiarvaamatta tullessaan, tapaisi teitä nukkumasta.
37 ੩੭ ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ!
Mutta minkä minä teille sanon, sen minä sanon kaikille: valvokaa."