< ਮਰਕੁਸ 16 >
1 ੧ ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।
౧విశ్రాంతి దినం అయిపోగానే, మగ్దలేనే మరియ, యాకోబు తల్లి మరియ, సలోమి కలిసి వెళ్ళి యేసు దేహానికి పూయడానికి సుగంధ ద్రవ్యాలు కొన్నారు.
2 ੨ ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ।
౨ఆదివారం ఉదయం తెల్లవారుతూ ఉండగా వారు యేసు సమాధి దగ్గరికి వస్తూ,
3 ੩ ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ?
౩“మన కోసం సమాధిని మూసిన ఆ రాయిని ఎవరు దొర్లిస్తారు?” అని ఒకరితో ఒకరు చెప్పుకున్నారు.
4 ੪ ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ।
౪వారు వచ్చి సమాధికేసి చూడగా ఆ పెద్ద రాయి పక్కకి దొర్లించి ఉంది.
5 ੫ ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।
౫వారు ఆ సమాధిలోకి వెళ్ళి తెల్లటి దుస్తులు ధరించిన ఒక యువకుడు కుడి పక్కన కూర్చుని ఉండడం చూశారు. అది చూసి వారు నిర్ఘాంతపోయారు.
6 ੬ ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
౬అతడు వారితో ఇలా అన్నాడు, “భయపడకండి! మీరు వెతుకుతున్నది సిలువ మరణం పొందిన నజరేతువాడైన యేసును. ఆయన తిరిగి బతికాడు. ఇక్కడ లేడు. ఇదిగో ఆయనను ఉంచిన స్థలం ఇదే.
7 ੭ ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।
౭మీరు వెళ్ళి ఆయన శిష్యులతో, పేతురుతో ఇలా చెప్పండి. “యేసు మీకంటే ముందుగా గలిలయకి వెళ్తున్నాడు. ఆయన ముందుగానే చెప్పినట్టు మీరు ఆయనను అక్కడ చూస్తారు.”
8 ੮ ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
౮ఆ స్త్రీలు భయపడుతూ, వణుకుతూ, ఆ సమాధి నుండి పరుగెత్తి వెళ్ళిపోయారు. వారు భయం వల్ల తమలో తాము ఏమీ మాట్లాడుకోలేదు.
9 ੯ (note: The most reliable and earliest manuscripts do not include Mark 16:9-20.) ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।
౯(note: The most reliable and earliest manuscripts do not include Mark 16:9-20.) వారం మొదటి రోజు ఆదివారం తెల్లవారుతూ ఉండగా యేసు లేచి, తాను ఏడు దయ్యాలను వదిలించిన మగ్దలేనే మరియకు మొట్టమొదట కనిపించాడు.
10 ੧੦ ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ।
౧౦ఆమె, యేసుతో కలిసి ఉన్న వారి దగ్గరికి వెళ్ళింది. వారు దుఃఖిస్తూ, విలపిస్తూ ఉన్నారు. అప్పుడు ఆమె యేసు తిరిగి లేచిన సంగతి వారికి చెప్పింది.
11 ੧੧ ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ।
౧౧యేసు మళ్ళీ బతికాడనీ, తాను ఆయనను చూశాననీ చెప్పింది. కాని, వారు ఆమె మాటలు నమ్మలేదు.
12 ੧੨ ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।
౧౨ఆ తరువాత వారిలో ఇద్దరు శిష్యులు వారి గ్రామానికి నడిచి వెళ్తూ ఉండగా ఆయన వారికి వేరే రూపంలో కనిపించాడు.
13 ੧੩ ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ।
౧౩వారు తిరిగి వెళ్ళి మిగిలిన వారికి ఆ సంగతి చెప్పారు గానీ వారు నమ్మలేదు.
14 ੧੪ ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।
౧౪ఆ తరువాత పదకొండు మంది శిష్యులు భోజనం చేస్తూ ఉండగా యేసు వారికి కనిపించాడు. తాను తిరిగి బతికిన విషయం కొందరు చెప్పినా శిష్యులు నమ్మలేదు కాబట్టి వారి అపనమ్మకం, హృదయ కాఠిన్యం బట్టి వారిని గద్దించాడు.
15 ੧੫ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।
౧౫యేసు వారితో ఇలా అన్నాడు, “మీరు సర్వ లోకానికీ వెళ్ళి సృష్టిలో అందరికీ సువార్త ప్రకటించండి.
16 ੧੬ ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
౧౬దాన్ని నమ్మి బాప్తిసం పొందిన వారు రక్షణ పొందుతారు. నమ్మని వారు శిక్ష అనుభవిస్తారు.
17 ੧੭ ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,
౧౭“నమ్మిన వారి ద్వారా ఈ సూచక క్రియలు జరుగుతాయి, వారు నా పేరిట దయ్యాలను వెళ్ళగొడతారు. కొత్త భాషలు మాట్లాడతారు.
18 ੧੮ ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।
౧౮తమ చేతులతో విషసర్పాలను పట్టుకుంటారు. విషం తాగినా వారికి ఏ హానీ కలగదు. వారు రోగుల మీద తమ చేతులు ఉంచినప్పుడు రోగులు బాగుపడతారు.”
19 ੧੯ ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
౧౯ప్రభు యేసు వారితో మాట్లాడిన తరవాత దేవుడు ఆయనను పరలోకంలోకి స్వీకరించాడు. అక్కడ యేసు దేవుని కుడి చేతి వైపున కూర్చున్నాడు.
20 ੨੦ ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।
౨౦ఆ తరువాత శిష్యులు బయలుదేరి అన్ని ప్రాంతాలకూ వెళ్ళి యేసును ప్రకటించారు. ప్రభువు వారికి తోడై, వారు ప్రకటించిన సందేశం సత్యమని సూచనల ద్వారా, అద్భుతాల ద్వారా స్థిరపరిచాడు.