< ਮਰਕੁਸ 3 >
1 ੧ ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।
Zvino wakapindazve musinagoge, zvino kwakange kune munhuko wakange ane ruoko rwakawonyana.
2 ੨ ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ।
Zvino vakamutarisisa kuona kana angamuporesa nesabata, kuti vamupomere.
3 ੩ ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ।
Zvino akati kumunhu waiva neruoko rwakawonyana: Simuka uende pakati.
4 ੪ ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।
Akati kwavari: Zviri pamutemo here kuita zvakanaka nemasabata, kana kuita zvakaipa? Kuponesa upenyu, kana kuuraya? Asi vakanyarara.
5 ੫ ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।
Zvino wakati aringa-ringa kwavari, nekutsamwa, ane shungu nekuda kwekuoma kwemoyo wavo, akati kumunhu: Tandavadza ruoko rwako, ndokutandavadza, ruoko rwake ndokuporeswa rwukagwinya serumwe.
6 ੬ ਤਦ ਫ਼ਰੀਸੀ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ।
VaFarisi vakabuda pakarepo vakarangana neVaHerodhe vachimupikisa kuti vangamuparadza sei.
7 ੭ ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ।
Zvino Jesu akabva nevadzidzi vake vakaenda kugungwa; chaunga chikuru chikamutevera chichibva kuGarirea, nekuJudhiya,
8 ੮ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।
nekuJerusarema, nekuIdhumeya, nemhiri kwaJoridhani, nevakapoteredza Tire neSidhoni, chaunga chikuru, vakati vanzwa makuriro ezvinhu zvaanoita vakauya kwaari.
9 ੯ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ।
Akataura kuvadzidzi vake kuti igwa diki rimugarire nekuda kwechaunga, kuti varege kumutsikirira.
10 ੧੦ ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।
Nokuti wakange aporesa vazhinji zvekuti vaiwira pamusoro pake kuti vamubate vese vakange vane zvirwere.
11 ੧੧ ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ!
Nemweya yetsvina, payakamuona yakawira pasi pamberi pake, ikadanidzira ichiti: Imwi muri Mwanakomana waMwari.
12 ੧੨ ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।
Akairairisa zvikuru kuti irege kumubudisa pachena.
13 ੧੩ ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।
Zvino wakakwira mugomo, akadanira kwaari vaakange achida iye; vakauya kwaari.
14 ੧੪ ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।
Akagadza gumi nevaviri, kuti vave naye, nokuti avatume kunoparidza,
15 ੧੫ ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।
uye vave nesimba rekuporesa zvirwere nekubudisa madhimoni.
16 ੧੬ ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ,
NaSimoni akamutumidza zita rinonzi Petro,
17 ੧੭ ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ
naJakobho waZebhedhi, naJohwani munin'ina waJakobho; akavatumidza mazita anonzi Bowanegesi, ndokuti, vanakomana vekutinhira;
18 ੧੮ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ
naAndiriya, naFiripi, naBhatoromiyo, naMatewu, naTomasi, naJakobho waArifiyosi, naTadhiyo, naSimoni muKenani,
19 ੧੯ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।
naJudhasi Isikariyoti, iye wakamutengesawo. Ndokubva vapinda mumba.
20 ੨੦ ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ।
Chaunga chikaunganazve zvekuti vakange vasingagoni kunyange kudya chingwa.
21 ੨੧ ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।
Vekwake vakati vachizvinzwa vakabuda kunomubata; nokuti vakati: Anopenga.
22 ੨੨ ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
Nevanyori vakaburuka vachibva kuJerusarema vakati: Ana Bheerizebhuri, uye kuti: Anobudisa madhimoni nemutungamiriri wemadhimoni.
23 ੨੩ ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ?
Zvino akavadanira kwaari, akati kwavari nemifananidzo: Satani angagona kubudisa Satani sei?
24 ੨੪ ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ।
Kana ushe hwakapesana huchizvipikisa, ushe uhwo hahungagoni kumira.
25 ੨੫ ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।
Kana imba yakapesana ichizvipikisa, imba iyo haigoni kumira.
26 ੨੬ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ।
Uye kana Satani achizvimukira, akapesana, haangagoni kumira, asi anoguma.
27 ੨੭ ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ।
Hakuna angagona kupinda mumba mechikakarara, akapamba nhumbi dzacho, kunze kwekuti atanga kusunga chikakarara, ndokuzopamba imba yacho.
28 ੨੮ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ।
Zvirokwazvo ndinoti kwamuri: Zvivi zvese zvichakanganwirwa kuvanakomana vevanhu, nekunyomba kwese kwavanonyomba nako;
29 ੨੯ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। (aiōn , aiōnios )
asi ani nani anonyomba achipikisa Mweya Mutsvene haana kanganwiro kusvikira narinhi asi ane mhosva yekutongwa kusingaperi. (aiōn , aiōnios )
30 ੩੦ ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ।
Nokuti vakati: Ane mweya wetsvina.
31 ੩੧ ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।
Zvino kwakauya vanin'ina namai vake, vakamira kunze, vakatumira nhume kwaari vachimudana.
32 ੩੨ ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ।
Chaunga chakange chigere chakamukomba; vakati kwaari: Tarirai, mai venyu nevanin'ina venyu vari panze vanokutsvakai.
33 ੩੩ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ?
Akavapindura achiti: Mai vangu ndiani kana vanin'ina vangu?
34 ੩੪ ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
Zvino akaringa-ringa kupoteredza avo vakange vagere vakamukomba akati: Tarirai mai vangu nevanin'ina vangu.
35 ੩੫ ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।
Nokuti ani nani anoita kuda kwaMwari, ndiye munin'ina wangu nehanzvadzi yangu namai.