< ਮਰਕੁਸ 4 >

1 ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ।
耶穌又在海邊教訓人。有許多人到他那裏聚集,他只得上船坐下。船在海裏,眾人都靠近海,站在岸上。
2 ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,
耶穌就用比喻教訓他們許多道理。在教訓之間,對他們說:
3 ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।
「你們聽啊!有一個撒種的出去撒種。
4 ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ।
撒的時候,有落在路旁的,飛鳥來吃盡了;
5 ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ।
有落在土淺石頭地上的,土既不深,發苗最快,
6 ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
日頭出來一曬,因為沒有根,就枯乾了;
7 ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ।
有落在荊棘裏的,荊棘長起來,把它 擠住了,就不結實;
8 ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਫਲ ਦਿੱਤਾ।
又有落在好土裏的,就發生長大,結實有三十倍的,有六十倍的,有一百倍的」;
9 ਫੇਰ ਉਹ ਨੇ ਕਿਹਾ, ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ।
又說:「有耳可聽的,就應當聽!」
10 ੧੦ ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ।
無人的時候,跟隨耶穌的人和十二個門徒問他這比喻的意思。
11 ੧੧ ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,
耶穌對他們說:「上帝國的奧祕只叫你們知道,若是對外人講,凡事就用比喻,
12 ੧੨ ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ।
叫他們 看是看見,卻不曉得; 聽是聽見,卻不明白; 恐怕他們回轉過來,就得赦免。」
13 ੧੩ ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ?
又對他們說:「你們不明白這比喻嗎?這樣怎能明白一切的比喻呢?
14 ੧੪ ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ।
撒種之人所撒的就是道。
15 ੧੫ ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।
那撒在路旁的,就是人聽了道,撒但立刻來,把撒在他心裏的道奪了去。
16 ੧੬ ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।
那撒在石頭地上的,就是人聽了道,立刻歡喜領受,
17 ੧੭ ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।
但他心裏沒有根,不過是暫時的,及至為道遭了患難,或是受了逼迫,立刻就跌倒了。
18 ੧੮ ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ
還有那撒在荊棘裏的,就是人聽了道,
19 ੧੯ ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ। (aiōn g165)
後來有世上的思慮、錢財的迷惑,和別樣的私慾進來,把道擠住了,就不能結實。 (aiōn g165)
20 ੨੦ ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।
那撒在好地上的,就是人聽道,又領受,並且結實,有三十倍的,有六十倍的,有一百倍的。」
21 ੨੧ ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ?
耶穌又對他們說:「人拿燈來,豈是要放在斗底下,床底下,不放在燈臺上嗎?
22 ੨੨ ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ।
因為掩藏的事,沒有不顯出來的;隱瞞的事,沒有不露出來的。
23 ੨੩ ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।
有耳可聽的,就應當聽!」
24 ੨੪ ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
又說:「你們所聽的要留心。你們用甚麼量器量給人,也必用甚麼量器量給你們,並且要多給你們。
25 ੨੫ ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਵੀ ਲੈ ਲਿਆ ਜਾਵੇਗਾ।
因為有的,還要給他;沒有的,連他所有的也要奪去。」
26 ੨੬ ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।
又說:「上帝的國如同人把種撒在地上。
27 ੨੭ ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ।
黑夜睡覺,白日起來,這種就發芽漸長,那人卻不曉得如何這樣。
28 ੨੮ ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ।
地生五穀是出於自然的:先發苗,後長穗,再後穗上結成飽滿的子粒;
29 ੨੯ ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ।
穀既熟了,就用鐮刀去割,因為收成的時候到了。」
30 ੩੦ ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
又說:「上帝的國,我們可用甚麼比較呢?可用甚麼比喻表明呢?
31 ੩੧ ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ।
好像一粒芥菜種,種在地裏的時候,雖比地上的百種都小,
32 ੩੨ ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।
但種上以後,就長起來,比各樣的菜都大,又長出大枝來,甚至天上的飛鳥可以宿在它 的蔭下。」
33 ੩੩ ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।
耶穌用許多這樣的比喻,照他們所能聽的,對他們講道。
34 ੩੪ ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।
若不用比喻,就不對他們講;沒有人的時候,就把一切的道講給門徒聽。
35 ੩੫ ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ।
當那天晚上,耶穌對門徒說:「我們渡到那邊去吧。」
36 ੩੬ ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।
門徒離開眾人,耶穌仍在船上,他們就把他一同帶去;也有別的船和他同行。
37 ੩੭ ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ।
忽然起了暴風,波浪打入船內,甚至船要滿了水。
38 ੩੮ ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
耶穌在船尾上,枕着枕頭睡覺。門徒叫醒了他,說:「夫子!我們喪命,你不顧嗎?」
39 ੩੯ ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।
耶穌醒了,斥責風,向海說:「住了吧!靜了吧!」風就止住,大大地平靜了。
40 ੪੦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?
耶穌對他們說:「為甚麼膽怯?你們還沒有信心嗎?」
41 ੪੧ ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?
他們就大大地懼怕,彼此說:「這到底是誰,連風和海也聽從他了。」

< ਮਰਕੁਸ 4 >