< ਮਰਕੁਸ 5 >
1 ੧ ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ।
Ау ажунс пе челэлалт цэрм ал мэрий, ын цинутул гадаренилор.
2 ੨ ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ।
Кынд а ешит Исус дин корабие, Л-а ынтымпинат ындатэ ун ом каре ешя дин морминте, стэпынит де ун дух некурат.
3 ੩ ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ।
Омул ачеста ышь авя локуинца ын морминте ши нимень ну май путя сэ-л цинэ легат, нич кяр ку ун ланц.
4 ੪ ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।
Кэч де мулте орь фусесе легат ку пичоареле ын обезь ши ку кэтуше ла мынь, дар рупсесе кэтушеле ши сфэрымасе обезиле, ши нимень ну-л путя домоли.
5 ੫ ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।
Тотдяуна, зи ши ноапте, стэтя ын морминте ши пе мунць, ципынд ши тэинду-се ку петре.
6 ੬ ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।
Кынд а вэзут пе Исус де департе, а алергат, И с-а ынкинат
7 ੭ ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!
ши а стригат ку глас таре: „Че ам еу а фаче ку Тине, Исусе, Фиул Думнезеулуй челуй Пряыналт? Те жур ын Нумеле луй Думнезеу сэ ну мэ кинуешть!”
8 ੮ ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!
Кэч Исус ый зичя: „Дух некурат, ешь дин омул ачеста!”
9 ੯ ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।
„Каре-ць есте нумеле?”, л-а ынтребат Исус. „Нумеле меу есте Леӂиуне, а рэспунс ел, пентру кэ сунтем мулць.”
10 ੧੦ ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!
Ши Ыл руга стэруитор сэ ну-й тримитэ афарэ дин цинутул ачела.
11 ੧੧ ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ।
Аколо, лынгэ мунте, ера о турмэ маре де порчь каре пэштяу.
12 ੧੨ ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।
Ши драчий Л-ау ругат ши ау зис: „Тримите-не ын порчий ачея, ка сэ интрэм ын ей.”
13 ੧੩ ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
Исус ле-а дат вое. Ши духуриле некурате ау ешит ши ау интрат ын порчь; ши турма с-а репезит де пе рыпэ ын маре. Ерау апроапе доуэ мий ши с-ау ынекат ын маре.
14 ੧੪ ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।
Поркарий ау фуӂит ши ау дат де штире ын четате ши прин сателе вечине. Оамений ау ешит сэ вадэ че с-а ынтымплат.
15 ੧੫ ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
Ау венит ла Исус, ши ятэ пе чел че фусесе ындрэчит ши авусесе леӂиуня де драчь, шезынд жос ымбрэкат ши ынтрег ла минте; ши с-ау ынспэймынтат.
16 ੧੬ ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।
Чей че вэзусерэ челе ынтымплате, ле-ау повестит тот че се петрекусе ку чел ындрэчит ши ку порчий.
17 ੧੭ ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
Атунч ау ынчепут сэ роаӂе пе Исус сэ плече дин цинутул лор.
18 ੧੮ ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।
Пе кынд Се суя Ел ын корабие, омул каре фусесе ындрэчит Ыл руга сэ-л ласе сэ рэмынэ ку Ел.
19 ੧੯ ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।
Исус ну й-а дат вое, чи й-а зис: „Ду-те акасэ ла ай тэй ши повестеште-ле тот че ць-а фэкут Домнул ши кум а авут милэ де тине.”
20 ੨੦ ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
Ел а плекат ши а ынчепут сэ вестяскэ прин Декаполе тот че-й фэкусе Исус. Ши тоць се минунау.
21 ੨੧ ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।
Дупэ че а трекут Исус ярэшь де чялалтэ парте ку корабия, с-а адунат мулт нород ын журул Луй. Ел стэтя лынгэ маре.
22 ੨੨ ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।
Атунч а венит унул дин фрунташий синагоӂий, нумит Иаир. Кум Л-а вэзут, фрунташул с-а арункат ла пичоареле Луй
23 ੨੩ ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
ши Й-а фэкут урмэтоаря ругэминте стэруитоаре: „Фетица мя траӂе сэ моарэ; рогу-Те, вино де-Ць пуне мыниле песте еа, ка сэ се факэ сэнэтоасэ ши сэ трэяскэ.”
24 ੨੪ ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।
Исус а плекат ымпреунэ ку ел. Ши дупэ Ел мерӂя мулт нород ши-Л ымбулзя.
25 ੨੫ ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ
Ши ера о фемее каре де дойспрезече ань авя о скурӂере де сынӂе.
26 ੨੬ ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
Еа суферисе мулт де ла мулць докторь, келтуисе тот че авя ши ну симцисе ничо ушураре, ба ынкэ ый ера май рэу.
27 ੨੭ ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।
А аузит ворбинду-се деспре Исус, а венит пе динапой прин мулциме ши с-а атинс де хайна Луй.
28 ੨੮ ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
Кэч ышь зичя еа: „Дакэ аш путя доар сэ мэ атинг де хайна Луй, мэ вой тэмэдуи.”
29 ੨੯ ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।
Ши ындатэ, а секат изворул сынӂелуй ей. Ши а симцит ын тот трупул ей кэ с-а тэмэдуит де боалэ.
30 ੩੦ ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?
Исус а куноскут ындатэ кэ о путере ешисе дин Ел ши, ынторкынду-Се спре мулциме, а зис: „Чине с-а атинс де хайнеле Меле?”
31 ੩੧ ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ?
Ученичий Й-ау зис: „Везь кэ мулцимя Те ымбулзеште ши май зичь: ‘Чине с-а атинс де Мине?’”
32 ੩੨ ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਕਿ ਇਸ ਕੰਮ ਦੇ ਕਰਨ ਵਾਲੇ ਨੂੰ ਵੇਖੇ।
Ел Се уйта де жур ымпрежур сэ вадэ пе чя каре фэкусе лукрул ачеста.
33 ੩੩ ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ।
Фемея, ынфрикошатэ ши тремурынд, кэч штия че се петрекусе ын еа, а венит де с-а арункат ла пичоареле Луй ши Й-а спус тот адевэрул.
34 ੩੪ ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
Дар Исус й-а зис: „Фийкэ, крединцата те-а мынтуит; ду-те ын паче ши фий тэмэдуитэ де боала та.”
35 ੩੫ ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?
Пе кынд ворбя Ел ынкэ, ятэ кэ вин ниште оамень де ла фрунташул синагоӂий, каре-й спун: „Фийка та а мурит; пентру че май суперь пе Ынвэцэторул?”
36 ੩੬ ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ।
Дар Исус, фэрэ сэ цинэ сямэ де кувинтеле ачестя, а зис фрунташулуй синагоӂий: „Ну те теме, креде нумай!”
37 ੩੭ ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ।
Ши н-а ынгэдуит нимэнуй сэ-Л ынсоцяскэ, афарэ де Петру, Иаков ши Иоан, фрателе луй Иаков.
38 ੩੮ ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ।
Ау ажунс ла каса фрунташулуй синагоӂий. Аколо, Исус а вэзут о зарвэ ши пе уний каре плынӂяу ши се тынгуяу мулт.
39 ੩੯ ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ।
А интрат ынэунтру ши ле-а зис: „Пентру че фачець атыта зарвэ ши пентру че плынӂець? Копила н-а мурит, чи доарме.”
40 ੪੦ ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ।
Ей ышь бэтяу жок де Ел. Атунч, дупэ че й-а скос афарэ пе тоць, а луат ку Ел пе татэл копилей, пе мама ей ши пе чей че-Л ынсоцисерэ ши а интрат аколо унде зэчя копила.
41 ੪੧ ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
А апукат-о де мынэ ши й-а зис: „Талита куми”, каре, тэлмэчит, ынсямнэ: „Фетицо, скоалэ-те, ыць зик!”
42 ੪੨ ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।
Ындатэ, фетица с-а скулат ши а ынчепут сэ умбле, кэч ера де дойспрезече ань. Ей ау рэмас ынкремениць.
43 ੪੩ ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।
Исус ле-а порунчит ку тэрие сэ ну штие нимень лукрул ачеста ши а зис сэ дя де мынкаре фетицей.