< ਮਰਕੁਸ 6 >
1 ੧ ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।
যীশু সেই স্থান ত্যাগ করে তাঁর শিষ্যদের সঙ্গে নিয়ে নিজের নগরে গেলেন।
2 ੨ ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?
বিশ্রামদিন উপস্থিত হলে তিনি সমাজভবনে শিক্ষা দিতে লাগলেন। তাঁর শ্রোতাদের অনেকেই এতে বিস্মিত হল। তারা প্রশ্ন করল, “এই লোকটি কোথা থেকে এমন জ্ঞান পেল? সে এসব অলৌকিক কাজ কীভাবে করছে?
3 ੩ ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।
এ কি সেই ছুতোরমিস্ত্রি নয়? এ কি মরিয়মের পুত্র নয় এবং যাকোব, যোষি, যিহূদা ও শিমোনের দাদা নয়? ওর বোনেরাও কি এখানে আমাদের মধ্যে নেই?” তারা তাঁর উপরে বিরূপ হয়ে উঠল।
4 ੪ ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।
যীশু তাদের বললেন, “নিজের নগরে আপনজনদের মধ্যে ও নিজের গৃহে ভাববাদী অসম্মানিত হন।”
5 ੫ ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
তিনি সেখানে আর কোনো অলৌকিক কাজ করতে পারলেন না, কেবলমাত্র কয়েকজন অসুস্থ ব্যক্তির উপরে হাত রাখলেন ও তাদের সুস্থ করলেন।
6 ੬ ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
তাদের বিশ্বাসের অভাব দেখে তিনি অবাক হয়ে গেলেন। তারপর যীশু গ্রাম থেকে গ্রামান্তরে ঘুরে ঘুরে শিক্ষা দিতে লাগলেন।
7 ੭ ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
তিনি সেই বারোজনকে তাঁর কাছে ডেকে, দুজন দুজন করে তাঁদের পাঠালেন। তিনি তাঁদের অশুচি আত্মার উপরে কর্তৃত্ব করার ক্ষমতাও প্রদান করলেন।
8 ੮ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ
তাঁর নির্দেশগুলি ছিল এরকম: “যাত্রার উদ্দেশে একটি ছড়ি ছাড়া আর কিছুই সঙ্গে নিয়ো না—কোনো খাবার, কোনো থলি বা কোমরের বেল্টে কোনো অর্থও নয়।
9 ੯ ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।
চটিজুতো পরো, কিন্তু কোনো অতিরিক্ত পোশাক নিয়ো না।
10 ੧੦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।
কোনো বাড়িতে প্রবেশ করলে, সেই নগর পরিত্যাগ না করা পর্যন্ত তোমরা সেখানেই থেকো।
11 ੧੧ ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
আর কোনো স্থানের মানুষ যদি তোমাদের স্বাগত না জানায়, বা তোমাদের বাক্যে কর্ণপাত না করে, সেই স্থান ছেড়ে যাওয়ার সময় তাদের বিরুদ্ধে সাক্ষ্যস্বরূপ তোমাদের পায়ের ধুলো ঝেড়ে ফেলো।”
12 ੧੨ ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
তাঁরা বেরিয়ে পড়লেন ও প্রচার করতে লাগলেন, যেন লোকেরা মন পরিবর্তন করে।
13 ੧੩ ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
তাঁরা বহু ভূত বিতাড়িত করলেন ও অনেক অসুস্থ মানুষকে তেল দিয়ে অভিষেক করে তাদের রোগনিরাময় করলেন।
14 ੧੪ ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
রাজা হেরোদ এ সম্পর্কে শুনতে পেলেন, কারণ যীশুর নাম সুপরিচিত হয়ে উঠেছিল। কেউ কেউ বলছিল, “বাপ্তিষ্মদাতা যোহন মৃতলোক থেকে উত্থাপিত হয়েছেন, সেই কারণে এইসব অলৌকিক ক্ষমতা তাঁর মধ্যে সক্রিয় রয়েছে।”
15 ੧੫ ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ।
অন্যেরা বলল, “তিনি এলিয়।” কিন্তু আরও অন্যেরা দাবি করল, “উনি একজন ভাববাদী, বা পুরাকালের ভাববাদীদের মতোই একজন।”
16 ੧੬ ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।
কিন্তু হেরোদ একথা শুনে বললেন, “যে যোহনের আমি মাথা কেটেছিলাম, তিনি মৃতলোক থেকে উত্থাপিত হয়েছেন!”
17 ੧੭ ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
কারণ হেরোদ স্বয়ং যোহনকে গ্রেপ্তার করার আদেশ দিয়েছিলেন এবং তাঁকে শিকলে বেঁধে কারাগারে বন্দি করেছিলেন। তাঁর ভাই ফিলিপের স্ত্রী হেরোদিয়ার জন্য তিনি এ কাজ করেছিলেন, কারণ তিনি তাকে বিবাহ করেছিলেন।
18 ੧੮ ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ।
এর কারণ হল, যোহন ক্রমাগত হেরোদকে বলতেন, “ভাইয়ের স্ত্রীর সঙ্গে সহবাস করা আপনার পক্ষে ন্যায়সংগত নয়।”
19 ੧੯ ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ।
সেই কারণে, হেরোদিয়া যোহনের বিরুদ্ধে অসন্তোষ পোষণ করছিল ও তাঁকে হত্যা করতে চেয়েছিল। কিন্তু তার পক্ষে তা করা সম্ভব ছিল না।
20 ੨੦ ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।
কারণ, হেরোদ যোহনকে ভয় করতেন এবং তিনি একজন ধার্মিক ও পবিত্র মানুষ জেনে তাঁকে সুরক্ষা দিতেন। হেরোদ যখন যোহনের কথা শুনলেন, তখন তিনি অত্যন্ত হতবুদ্ধি হয়ে পড়লেন, তবুও তিনি তাঁর কথা শুনতে ভালোবাসতেন।
21 ੨੧ ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
অবশেষে এক সুযোগ এসে গেল। হেরোদ তাঁর জন্মদিনে তাঁর উচ্চপদস্থ কর্মচারী, সেনাধক্ষ্য ও গালীলের নেতৃস্থানীয় ব্যক্তিদের জন্য এক ভোজসভার আয়োজন করলেন।
22 ੨੨ ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।
সেখানে হেরোদিয়ার মেয়ে এসে নৃত্য পরিবেশন করে হেরোদ ও ভোজে আগত অতিথিদের সন্তুষ্ট করল। রাজা সেই মেয়েকে বললেন, “তুমি যা খুশি আমার কাছে চাইতে পারো, আমি তা তোমাকে দেব।”
23 ੨੩ ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।
তিনি শপথ করে তাকে প্রতিশ্রুতি দিলেন, “তুমি যা চাইবে, অর্ধেক রাজত্ব হলেও আমি তোমাকে তাই দেব।”
24 ੨੪ ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
সে বাইরে গিয়ে তার মাকে জিজ্ঞাসা করল, “আমি কী চাইব?” তার মা উত্তর দিল, “বাপ্তিষ্মদাতা যোহনের মাথা।”
25 ੨੫ ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
মেয়েটি তখনই ভিতরে প্রবেশ করে রাজাকে তার অনুরোধ জানাল, “আমি চাই, আপনি একটি থালায় বাপ্তিষ্মদাতা যোহনের মাথা এনে এখনই আমাকে দিন।”
26 ੨੬ ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।
রাজা অত্যন্ত মর্মাহত হলেন, কিন্তু তাঁর নিজের শপথের জন্য ও যাঁরা তাঁর সঙ্গে ভোজসভায় বসেছিলেন, তাঁদের জন্য তিনি তাকে প্রত্যাখ্যান করতে চাইলেন না।
27 ੨੭ ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ।
তিনি তক্ষুনি যোহনের মাথা কেটে নিয়ে আসার আদেশ দিয়ে একজন ঘাতককে পাঠালেন। লোকটি কারাগারে গিয়ে যোহনের মাথা কাটল।
28 ੨੮ ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।
সে থালায় করে তাঁর কাঁটা মাথা নিয়ে এল। তিনি তা নিয়ে সেই মেয়েটিকে দিলেন ও সে তা নিয়ে তার মাকে দিল।
29 ੨੯ ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
একথা শুনে যোহনের শিষ্যেরা এসে তাঁর শরীর নিয়ে গেল ও কবরে শুইয়ে দিল।
30 ੩੦ ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
প্রেরিতশিষ্যেরা যীশুর চারপাশে জড়ো হয়ে তাঁদের সমস্ত কাজ ও শিক্ষাদানের বিবরণ দিলেন।
31 ੩੧ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
সেই সময় এত বেশি লোক সেখানে যাওয়া-আসা করছিল যে, তাঁরা খাবার খাওয়ারও সুযোগ পাচ্ছিলেন না। তিনি তাঁদের বললেন, “তোমরা আমার সঙ্গে কোনো নির্জন স্থানে চলো ও সেখানেই কিছু সময় বিশ্রাম করো।”
32 ੩੨ ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।
তাই তাঁরা নিজেরাই নৌকায় করে এক নির্জন স্থানে গেলেন।
33 ੩੩ ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
কিন্তু সেই স্থান ত্যাগ করার সময় বহু মানুষ তাঁদের চিনতে পারল। লোকেরা সব নগর থেকে দৌড়ে গিয়ে তাঁদের আগেই সেখানে উপস্থিত হল।
34 ੩੪ ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
তীরে নেমে যীশু যখন অনেক লোককে দেখতে পেলেন, তিনি তাদের প্রতি করুণায় পূর্ণ হলেন। কারণ তারা ছিল পালকহীন মেষপালের মতো। তাই তিনি তাদের বহু বিষয়ে শিক্ষা দিতে লাগলেন।
35 ੩੫ ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
এসময় দিনের প্রায় অবসান হয়ে এল। তাই শিষ্যেরা তাঁর কাছে এসে বললেন, “এ এক নির্জন এলাকা, আর ইতিমধ্যে অনেক দেরিও হয়ে গেছে।
36 ੩੬ ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
লোকদের বিদায় দিন, যেন তারা কাছাকাছি গ্রাম বা পল্লিতে যেতে পারে ও নিজেদের জন্য কিছু খাবার কিনতে পারে।”
37 ੩੭ ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
কিন্তু প্রত্যুত্তরে তিনি বললেন, “তোমরা তাদের কিছু খেতে দাও।” তাঁরা তাঁকে বললেন, “এর জন্য ছয় মাসের বেতনের সমান পরিমাণ অর্থের প্রয়োজন হবে। আমরা কি গিয়ে অত পরিমাণ অর্থ ব্যয় করে রুটি কিনে লোকদের খেতে দেব?”
38 ੩੮ ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
তিনি তাঁদের জিজ্ঞাসা করলেন, “তোমাদের কাছে কতগুলি রুটি আছে? যাও গিয়ে দেখো।” তারা খুঁজে দেখে বললেন, “পাঁচটি রুটি, আর দুটি মাছও আছে।”
39 ੩੯ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।
তখন যীশু লোকদের সবুজ ঘাসে দলে দলে বসাবার জন্য শিষ্যদের নির্দেশ দিলেন।
40 ੪੦ ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ।
তারা এক-একটা সারিতে একশো জন ও পঞ্চাশ জন করে বসে গেল।
41 ੪੧ ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।
সেই পাঁচটি রুটি ও দুটি মাছ নিয়ে যীশু স্বর্গের দিকে দৃষ্টি দিলেন, ধন্যবাদ দিলেন ও রুটিগুলিকে ভাঙলেন। তারপর তিনি সেগুলি লোকদের পরিবেশন করার জন্য তাঁর শিষ্যদের হাতে তুলে দিলেন। তিনি সেই মাছ দুটিও সবার মধ্যে ভাগ করে দিলেন।
42 ੪੨ ਤਾਂ ਉਹ ਸਾਰੇ ਖਾ ਕੇ ਰੱਜ ਗਏ।
তারা সকলে খেয়ে পরিতৃপ্ত হল।
43 ੪੩ ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।
আর শিষ্যেরা অবশিষ্ট রুটি ও মাছের টুকরো সংগ্রহ করে বারো ঝুড়ি পূর্ণ করলেন।
44 ੪੪ ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।
যতজন পুরুষ খাবার খেয়েছিল, তাদের সংখ্যা ছিল পাঁচ হাজার।
45 ੪੫ ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।
পর মুহূর্তেই যীশু তাঁর শিষ্যদের নৌকায় তুলে দিয়ে তাঁর যাওয়ার আগেই তাঁদের বেথসৈদায় যেতে বললেন, ইতিমধ্যে তিনি সকলকে বিদায় দিলেন।
46 ੪੬ ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ।
তাঁদের বিদায় করে তিনি প্রার্থনা করার জন্য একটি পাহাড়ে উঠে গেলেন।
47 ੪੭ ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ।
সন্ধ্যা ঘনিয়ে এলে। নৌকা ছিল সাগরের মাঝখানে, কেবলমাত্র তিনি একা স্থলে ছিলেন।
48 ੪੮ ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
তিনি দেখলেন, প্রতিকূল বাতাসে শিষ্যেরা অতিকষ্টে নৌকা বইছিল। রাত্রি চতুর্থ প্রহরে তিনি সাগরে, জলের উপরে হেঁটে শিষ্যদের কাছে চললেন। তিনি তাঁদের পাশ কাটিয়ে যেতে চাইলেন।
49 ੪੯ ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ।
কিন্তু তাঁকে সাগরের উপর দিয়ে হেঁটে যেতে দেখে তাঁরা তাঁকে কোনও ভূত মনে করলেন।
50 ੫੦ ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
তাঁরা চিৎকার করে উঠলেন, কারণ তাঁরা সবাই তাঁকে দেখে আতঙ্কগ্রস্ত হয়ে পড়েছিলেন। তিনি তক্ষুনি তাঁদের সঙ্গে কথা বললেন। তিনি বললেন, “সাহস করো! এ আমি! ভয় পেয়ো না।”
51 ੫੧ ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।
তারপর তিনি তাঁদের কাছে নৌকায় উঠলেন। বাতাস থেমে গেল। তাঁরা সম্পূর্ণরূপে বিস্মিত হলেন,
52 ੫੨ ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ।
কারণ তাঁরা সেই রুটির বিষয়ে কিছুই বুঝতে পারেননি, তাঁদের হৃদয় কঠিন হয়ে পড়েছিল।
53 ੫੩ ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।
তাঁরা সাগরের অপর পারে গিয়ে গিনেষরৎ প্রদেশে নৌকা থেকে নামলেন ও নৌকা নোঙর করলেন।
54 ੫੪ ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ।
তাঁরা নৌকা থেকে নামা মাত্রই লোকেরা যীশুকে চিনতে পারল।
55 ੫੫ ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।
তারা সেখানকার সমগ্র অঞ্চলে ছুটে গেল এবং যেখানেই যীশু আছেন শুনতে পেল, তারা সেখানেই খাটে করে পীড়িতদের বয়ে নিয়ে এল।
56 ੫੬ ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।
আর যেখানেই তিনি গেলেন—গ্রামে, নগরে বা পল্লি-অঞ্চলে—সেখানেই তারা পীড়িতদের বাজারের মধ্যে এনে রাখল। তারা মিনতি করল, তিনি যেন তাঁর পোশাকের আঁচলও তাদের স্পর্শ করতে দেন। আর যারাই তাঁকে স্পর্শ করল, তারা সবাই সুস্থ হল।