< ਮਰਕੁਸ 6 >
1 ੧ ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।
And he went away from there, and came into his country; and his disciples went with him.
2 ੨ ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?
And when the Sabbath day had come, he was teaching in the Synagogue; and a number of people hearing him were surprised, saying, From where did this man get these things? and, What is the wisdom given to this man, and what are these works of power done by his hands?
3 ੩ ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।
Is not this the woodworker, the son of Mary, and brother of James and Joses and Judas and Simon? and are not his sisters here with us? And they were bitter against him.
4 ੪ ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।
And Jesus said to them, A prophet is nowhere without honour, but in his country, and among his relations, and in his family.
5 ੫ ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
And he was unable to do any work of power there, but only to put his hands on one or two persons who were ill, and make them well.
6 ੬ ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
And he was greatly surprised because they had no faith. And he went about the country places teaching.
7 ੭ ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
And he gave orders to the twelve, and sent them out two by two; and he gave them authority over the unclean spirits;
8 ੮ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ
And he said that they were to take nothing for their journey, but a stick only; no bread, no bag, no money in their pockets;
9 ੯ ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।
They were to go with common shoes on their feet, and not to take two coats.
10 ੧੦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।
And he said to them, Wherever you go into a house, make that your resting-place till you go away.
11 ੧੧ ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
And whatever place will not take you in and will not give ear to you, when you go away, put off the dust from your feet as a witness against them.
12 ੧੨ ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
And they went out, preaching the need for a change of heart in men.
13 ੧੩ ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
And they sent out a number of evil spirits, and put oil on a great number who were ill, and made them well.
14 ੧੪ ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
And king Herod had news of him, because his name was on the lips of all; and he said, John the Baptist has come back from the dead, and for this reason these powers are working in him.
15 ੧੫ ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ।
But others said, It is Elijah. And others said, It is a prophet, even like one of the prophets.
16 ੧੬ ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।
But Herod, when he had news of it, said, John, whom I put to death, has come back from the dead.
17 ੧੭ ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
For Herod himself had sent men out to take John and put him in prison, because of Herodias, his brother Philip's wife, whom he had taken for himself.
18 ੧੮ ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ।
For John said to Herod, It is wrong for you to have your brother's wife.
19 ੧੯ ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ।
And Herodias was bitter against him, desiring to put him to death; but she was not able;
20 ੨੦ ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।
For Herod was in fear of John, being conscious that he was an upright and holy man, and kept him safe. And hearing him, he was much troubled; and he gave ear to him gladly.
21 ੨੧ ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
And the chance came when Herod on his birthday gave a feast to his lords, and the high captains, and the chief men of Galilee;
22 ੨੨ ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।
And when the daughter of Herodias herself came in and did a dance, Herod and those who were at table with him were pleased with her; and the king said to the girl, Make a request for anything and I will give it you.
23 ੨੩ ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।
And he took an oath, saying to her, Whatever is your desire I will give it to you, even half of my kingdom.
24 ੨੪ ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
And she went out and said to her mother, What is my request to be? And she said, The head of John the Baptist.
25 ੨੫ ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
And she came in quickly to the king, and said, My desire is that you give me straight away on a plate the head of John the Baptist.
26 ੨੬ ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।
And the king was very sad; but because of his oaths, and those who were with him at table, he would not say 'No' to her.
27 ੨੭ ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ।
And straight away the king sent out one of his armed men, and gave him an order to come back with the head: and he went and took off John's head in prison,
28 ੨੮ ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।
And came back with the head on a plate, and gave it to the girl; and the girl gave it to her mother.
29 ੨੯ ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
And when his disciples had news of it, they came and took up his body, and put it in its last resting-place.
30 ੩੦ ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
And the twelve came together to Jesus; and they gave him an account of all the things they had done, and all they had been teaching.
31 ੩੧ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
And he said to them, Come away by yourselves to a quiet place, and take a rest for a time. Because there were a great number coming and going, and they had no time even for food.
32 ੩੨ ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।
And they went away in the boat to a waste place by themselves.
33 ੩੩ ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
And the people saw them going, and a number of them, having knowledge who they were, went running there together on foot from all the towns, and got there before them.
34 ੩੪ ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
And he got out, and saw a great mass of people, and he had pity on them, because they were like sheep without a keeper: and he gave them teaching about a number of things.
35 ੩੫ ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
And at the end of the day, his disciples came to him and said, This place is waste land, and it is late:
36 ੩੬ ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
Send them away, so that they may go into the country and small towns round about, and get some food for themselves.
37 ੩੭ ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
But he said to them in answer, Give them food yourselves. And they said to him, Are we to go and get bread for two hundred pence, and give it to them?
38 ੩੮ ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
And he said to them, How much bread have you? go and see. And when they had seen, they said, Five cakes of bread and two fishes.
39 ੩੯ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।
And he made them all be seated in groups on the green grass.
40 ੪੦ ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ।
And they were placed in groups, by hundreds and by fifties.
41 ੪੧ ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।
And he took the five cakes of bread and the two fishes and, looking up to heaven, he said words of blessing over them; and when the cakes were broken, he gave them to the disciples to put before the people; and he made division of the two fishes among them all.
42 ੪੨ ਤਾਂ ਉਹ ਸਾਰੇ ਖਾ ਕੇ ਰੱਜ ਗਏ।
And they all took of the food and had enough.
43 ੪੩ ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।
And they took up twelve baskets full of the broken bits and of the fishes.
44 ੪੪ ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।
And those who took of the bread were five thousand men.
45 ੪੫ ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।
And straight away he made his disciples get into the boat, and go before him to the other side to Beth-saida, while he himself sent the people away.
46 ੪੬ ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ।
And after he had sent them away, he went up into a mountain for prayer.
47 ੪੭ ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ।
And by evening, the boat was in the middle of the sea, and he by himself on the land.
48 ੪੮ ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
And seeing that they had trouble in getting their boat through the water, because the wind was against them, about the fourth watch of the night he came to them, walking on the sea; and he would have gone past them;
49 ੪੯ ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ।
But they, when they saw him walking on the sea, took him for a spirit, and gave a loud cry:
50 ੫੦ ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
For they all saw him, and were troubled. But straight away he said to them, Take heart, it is I, have no fear.
51 ੫੧ ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।
And he went to them into the boat, and the wind went down, and they were full of wonder in themselves;
52 ੫੨ ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ।
For it was not clear to them about the bread; but their hearts were hard.
53 ੫੩ ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।
And when they had gone across, they came to Gennesaret, and got their boat to land.
54 ੫੪ ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ।
And when they had got out of the boat, the people quickly had news of him,
55 ੫੫ ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।
And went running through all the country round about, and took on their beds those who were ill, to where it was said that he was.
56 ੫੬ ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।
And wherever he went, into small towns, or great towns, or into the country, they took those who were ill into the market-places, requesting him that they might put their hands even on the edge of his robe: and all those who did so were made well.