< ਮਰਕੁਸ 7 >
1 ੧ ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ।
I skupiše se oko njega fariseji i neki od književnika koji bijahu došli iz Jerusalima.
2 ੨ ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।
I vidjevši neke od uèenika njegovijeh da neèistijem, to jest neumivenijem, rukama jedu hljeb, ukoriše ih.
3 ੩ (ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ।
Jer fariseji i svi Jevreji ne jedu dok ne umiju ruku do lakata, držeæi se onoga što im je ostalo od starijeh;
4 ੪ ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ)
I kad doðu s pazara, ne jedu dok se ne umiju; i još mnogo ima što su primili te drže: peru èaše i žbanove i kotlove i klupe.
5 ੫ ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?
A potom pitahu ga fariseji i književnici: zašto uèenici tvoji ne žive kao što nam je ostalo od starijeh, nego jedu hljeb neumivenijem rukama?
6 ੬ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
A on odgovarajuæi reèe im: dobro je prorokovao Isaija za vas licemjere, kao što je pisano: ovi ljudi usnama me poštuju, a srce njihovo daleko stoji od mene.
7 ੭ ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
No zaludu me poštuju uèeæi naukama, zapovijestima ljudskijem.
8 ੮ ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ।
Jer ostaviste zapovijesti Božije, a držite obièaje ljudske, pranje žbanova i èaša; i druga mnoga takova èinite.
9 ੯ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।
I reèe im: dobro ukidate zapovijest Božiju da svoj obièaj saèuvate.
10 ੧੦ ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
Jer Mojsije reèe: poštuj oca svojega i mater svoju; i: koji opsuje oca ili mater smræu da umre.
11 ੧੧ ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ।
A vi kažete: ako reèe èovjek ocu ili materi: korvan, to jest: prilog je èim bih ti ja mogao pomoæi.
12 ੧੨ ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ।
I tako ne date mu ništa uèiniti ocu svojemu ili materi svojoj,
13 ੧੩ ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।
Ukidajuæi rijeè Božiju svojijem obièajem koji ste postavili; i ovako mnogo koješta èinite.
14 ੧੪ ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ।
I dozvavši sav narod reèe im: poslušajte mene svi, i razumijte.
15 ੧੫ ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ।
Ništa nema što bi èovjeka moglo opoganiti da uðe spolja u njega, nego što izlazi iz njega ono je što pogani èovjeka.
16 ੧੬ ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ।
Ako ko ima uši da èuje neka èuje.
17 ੧੭ ਜਦੋਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲਿਆਂ ਨੇ ਉਸ ਗੱਲ ਦਾ ਅਰਥ ਉਸ ਤੋਂ ਪੁੱਛਿਆ।
I kad doðe od naroda u kuæu pitahu ga uèenici njegovi za prièu.
18 ੧੮ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?
I reèe im: zar ste i vi tako nerazumni? Ne razumijete li da što god u èovjeka spolja ulazi ne može ga opoganiti?
19 ੧੯ ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਪਖਾਨੇ ਰਾਹੀਂ ਨਿੱਕਲ ਜਾਂਦਾ ਹੈ। ਇਹ ਕਹਿ ਕੇ ਉਸ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ।
Jer mu ne ulazi u srce nego u trbuh; i izlazi napolje èisteæi sva jela.
20 ੨੦ ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
Još reèe: što izlazi iz èovjeka ono pogani èovjeka;
21 ੨੧ ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
Jer iznutra iz srca ljudskoga izlaze misli zle, preljube, kurvarstva, ubistva,
22 ੨੨ ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।
Kraðe, lakomstva, pakosti, zloæe, lukavstvo, sramote, zlo oko, huljenje na Boga, ponos, bezumlje.
23 ੨੩ ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
Sva ova zla iznutra izlaze, i pogane èovjeka.
24 ੨੪ ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।
I ustavši odande otide na krajeve Tirske i Sidonske, i ušavši u kuæu šæadijaše da niko ne èuje za nj; i ne može se sakriti.
25 ੨੫ ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।
Jer èuvši za nj žena što u njezinoj kæeri bijaše duh neèisti, doðe i pade k nogama njegovima.
26 ੨੬ ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
A žena ta bijaše Grkinja rodom Sirofinièanka, i moljaše ga da istjera ðavola iz kæeri njezine.
27 ੨੭ ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
A Isus reèe joj: stani da se najprije djeca nahrane; jer nije pravo uzeti hljeb od djece i baciti psima.
28 ੨੮ ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।
A ona odgovarajuæi reèe mu: da, Gospode; ali i psi pod trpezom jedu od mrva djetinjijeh.
29 ੨੯ ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।
I reèe joj: za tu rijeè idi; iziðe ðavo iz kæeri tvoje.
30 ੩੦ ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।
I došavši kuæi naðe da je ðavo izišao, i kæi ležaše na odru.
31 ੩੧ ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ।
I opet iziðe Isus iz krajeva Tirskijeh i Sidonskijeh i doðe na more Galilejsko u krajeve Desetogradske.
32 ੩੨ ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ।
I dovedoše k njemu gluha i mutava, i moljahu ga da metne na nj ruku.
33 ੩੩ ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ।
I uzevši ga iz naroda nasamo metnu prste svoje u uši njegove, i pljunuvši dohvati se jezika njegova;
34 ੩੪ ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”।
I pogledavši na nebo uzdahnu, i reèe mu: Efata, to jest: otvori se.
35 ੩੫ ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ।
I odmah mu se otvoriše uši, i razdriješi se sveza jezika njegova, i govoraše lijepo.
36 ੩੬ ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ।
I zaprijeti im da nikome ne kazuju; ali što im on zabranjivaše oni još veæma razglašivahu.
37 ੩੭ ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!
I vrlo se divljahu govoreæi: sve dobro èini; i gluhe èini da èuju i nijeme da govore.