< ਮਰਕੁਸ 8 >
1 ੧ ਉਨ੍ਹਾਂ ਦਿਨਾਂ ਵਿੱਚ, ਜਦੋਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ,
Ἐν ἐκείναις ταῖς ἡμέραις, παμπόλλου ὄχλου ὄντος, καὶ μὴ ἐχόντων τί φάγωσι, προσκαλεσάμενος ὁ Ἰησοῦς τοὺς μαθητὰς αὐτοῦ λέγει αὐτοῖς,
2 ੨ ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।
Σπλαγχνίζομαι ἐπὶ τὸν ὄχλον, ὅτι ἤδη ἡμέραι τρεῖς προσμένουσί μοι, καὶ οὐκ ἔχουσι τί φάγωσι·
3 ੩ ਜੇ ਮੈਂ ਉਨ੍ਹਾਂ ਨੂੰ ਘਰ ਵੱਲ ਭੁੱਖਿਆਂ ਹੀ ਤੋਰ ਦੇਵਾਂ ਤਾਂ ਉਹ ਰਸਤੇ ਵਿੱਚ ਥੱਕ-ਹਾਰ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ।
καὶ ἐὰν ἀπολύσω αὐτοὺς νήστεις εἰς οἶκον αὐτῶν, ἐκλυθήσονται ἐν τῇ ὁδῷ· τινὲς γὰρ αὐτῶν μακρόθεν ἥκουσι.
4 ੪ ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?
Καὶ ἀπεκρίθησαν αὐτῷ οἱ μαθηταὶ αὐτοῦ, Πόθεν τούτους δυνήσεταί τις ὧδε χορτάσαι ἄρτων ἐπ᾽ ἐρημίας;
5 ੫ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।
Καὶ ἐπηρώτα αὐτούς, Πόσους ἔχετε ἄρτους; Οἱ δὲ εἶπον, Ἑπτά.
6 ੬ ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
Καὶ παρήγγειλε τῷ ὄχλῳ ἀναπεσεῖν ἐπὶ τῆς γῆς· καὶ λαβὼν τοὺς ἑπτὰ ἄρτους, εὐχαριστήσας ἔκλασε καὶ ἐδίδου τοῖς μαθηταῖς αὐτοῦ, ἵνα παραθῶσι· καὶ παρέθηκαν τῷ ὄχλῳ.
7 ੭ ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।
Καὶ εἶχον ἰχθύδια ὀλίγα· καὶ εὐλογήσας εἶπε παραθεῖναι καὶ αὐτά.
8 ੮ ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।
Ἔφαγον δέ, καὶ ἐχορτάσθησαν· καὶ ἦραν περισσεύματα κλασμάτων ἑπτὰ σπυρίδας.
9 ੯ ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।
Ἦσαν δὲ οἱ φαγόντες ὡς τετρακισχίλιοι· καὶ ἀπέλυσεν αὐτούς.
10 ੧੦ ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
Καὶ εὐθέως ἐμβὰς εἰς τὸ πλοῖον μετὰ τῶν μαθητῶν αὐτοῦ, ἦλθεν εἰς τὰ μέρη Δαλμανουθά.
11 ੧੧ ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।
Καὶ ἐξῆλθον οἱ Φαρισαῖοι, καὶ ἤρξαντο συζητεῖν αὐτῷ, ζητοῦντες παρ᾽ αὐτοῦ σημεῖον ἀπὸ τοῦ οὐρανοῦ, πειράζοντες αὐτόν.
12 ੧੨ ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
Καὶ ἀναστενάξας τῷ πνεύματι αὐτοῦ λέγει, Τί ἡ γενεὰ αὕτη σημεῖον ἐπιζητεῖ; Ἀμὴν λέγω ὑμῖν, εἰ δοθήσεται τῇ γενεᾷ ταύτῃ σημεῖον.
13 ੧੩ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ।
Καὶ ἀφεὶς αὐτούς, ἐμβὰς πάλιν εἰς πλοῖον, ἀπῆλθεν εἰς τὸ πέραν.
14 ੧੪ ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।
Καὶ ἐπελάθοντο λαβεῖν ἄρτους, καὶ εἰ μὴ ἕνα ἄρτον οὐκ εἶχον μεθ᾽ ἑαυτῶν ἐν τῷ πλοίῳ.
15 ੧੫ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
Καὶ διεστέλλετο αὐτοῖς, λέγων, Ὁρᾶτε, βλέπετε ἀπὸ τῆς ζύμης τῶν Φαρισαίων καὶ τῆς ζύμης Ἡρῴδου.
16 ੧੬ ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।
Καὶ διελογίζοντο πρὸς ἀλλήλους, λέγοντες ὅτι Ἄρτους οὐκ ἔχομεν.
17 ੧੭ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?
Καὶ γνοὺς ὁ Ἰησοῦς λέγει αὐτοῖς, Τί διαλογίζεσθε ὅτι ἄρτους οὐκ ἔχετε; Οὔπω νοεῖτε, οὐδὲ συνίετε; Ἔτι πεπωρωμένην ἔχετε τὴν καρδίαν ὑμῶν;
18 ੧੮ ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?
Ὀφθαλμοὺς ἔχοντες οὐ βλέπετε; Καὶ ὦτα ἔχοντες οὐκ ἀκούετε; Καὶ οὐ μνημονεύετε;
19 ੧੯ ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।
Ὅτε τοὺς πέντε ἄρτους ἔκλασα εἰς τοὺς πεντακισχιλίους, πόσους κοφίνους πλήρεις κλασμάτων ἤρατε; Λέγουσιν αὐτῷ, Δώδεκα.
20 ੨੦ ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ।
Ὅτε δὲ τοὺς ἑπτὰ εἰς τοὺς τετρακισχιλίους, πόσων σπυρίδων πληρώματα κλασμάτων ἤρατε; Οἱ δὲ εἶπον, Ἑπτά.
21 ੨੧ ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?
Καὶ ἔλεγεν αὐτοῖς, Πῶς οὐ συνίετε;
22 ੨੨ ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।
Καὶ ἔρχεται εἰς Βηθσαϊδάν. Καὶ φέρουσιν αὐτῷ τυφλόν, καὶ παρακαλοῦσιν αὐτὸν ἵνα αὐτοῦ ἅψηται.
23 ੨੩ ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?
Καὶ ἐπιλαβόμενος τῆς χειρὸς τοῦ τυφλοῦ, ἐξήγαγεν αὐτὸν ἔξω τῆς κώμης· καὶ πτύσας εἰς τὰ ὄμματα αὐτοῦ, ἐπιθεὶς τὰς χεῖρας αὐτῷ, ἐπηρώτα αὐτὸν εἴ τι βλέπει.
24 ੨੪ ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ।
Καὶ ἀναβλέψας ἔλεγε, Βλέπω τοὺς ἀνθρώπους, ὅτι ὡς δένδρα ὁρῶ περιπατοῦντας.
25 ੨੫ ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
Εἶτα πάλιν ἐπέθηκε τὰς χεῖρας ἐπὶ τοὺς ὀφθαλμοὺς αὐτοῦ, καὶ ἐποίησεν αὐτὸν ἀναβλέψαι. Καὶ ἀποκατεστάθη, καὶ ἐνέβλεψε τηλαυγῶς ἅπαντας.
26 ੨੬ ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀਂ।
Καὶ ἀπέστειλεν αὐτὸν εἰς τὸν οἶκον αὐτοῦ, λέγων, Μηδὲ εἰς τὴν κώμην εἰσέλθῃς, μηδὲ εἴπῃς τινὶ ἐν τῇ κώμῃ.
27 ੨੭ ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
Καὶ ἐξῆλθεν ὁ Ἰησοῦς καὶ οἱ μαθηταὶ αὐτοῦ εἰς τὰς κώμας Καισαρείας τῆς Φιλίππου· καὶ ἐν τῇ ὁδῷ ἐπηρώτα τοὺς μαθητὰς αὐτοῦ, λέγων αὐτοῖς, Τίνα με λέγουσιν οἱ ἄνθρωποι εἶναι;
28 ੨੮ ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।
Οἱ δὲ ἀπεκρίθησαν, Ἰωάννην τὸν βαπτιστήν· καὶ ἄλλοι Ἠλίαν· ἄλλοι δὲ ἕνα τῶν προφητῶν.
29 ੨੯ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!
Καὶ αὐτὸς λέγει αὐτοῖς, Ὑμεῖς δὲ τίνα με λέγετε εἶναι; Ἀποκριθεὶς δὲ ὁ Πέτρος λέγει αὐτῷ, Σὺ εἶ ὁ Χριστός.
30 ੩੦ ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!
Καὶ ἐπετίμησεν αὐτοῖς, ἵνα μηδενὶ λέγωσι περὶ αὐτοῦ.
31 ੩੧ ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
Καὶ ἤρξατο διδάσκειν αὐτούς, ὅτι δεῖ τὸν υἱὸν τοῦ ἀνθρώπου πολλὰ παθεῖν, καὶ ἀποδοκιμασθῆναι ἀπὸ τῶν πρεσβυτέρων καὶ τῶν ἀρχιερέων καὶ τῶν γραμματέων, καὶ ἀποκτανθῆναι, καὶ μετὰ τρεῖς ἡμέρας ἀναστῆναι·
32 ੩੨ ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।
καὶ παρρησίᾳ τὸν λόγον ἐλάλει. Καὶ προσλαβόμενος αὐτὸν ὁ Πέτρος ἤρξατο ἐπιτιμᾷν αὐτῷ.
33 ੩੩ ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
Ὁ δὲ ἐπιστραφείς, καὶ ἰδὼν τοὺς μαθητὰς αὐτοῦ, ἐπετίμησε τῷ Πέτρῳ, λέγων, Ὕπαγε ὀπίσω μου, Σατανᾶ· ὅτι οὐ φρονεῖς τὰ τοῦ Θεοῦ, ἀλλὰ τὰ τῶν ἀνθρώπων.
34 ੩੪ ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Καὶ προσκαλεσάμενος τὸν ὄχλον σὺν τοῖς μαθηταῖς αὐτοῦ, εἶπεν αὐτοῖς, Ὅστις θέλει ὀπίσω μου ἀκολουθεῖν, ἀπαρνησάσθω ἑαυτόν, καὶ ἀράτω τὸν σταυρὸν αὐτοῦ, καὶ ἀκολουθείτω μοι.
35 ੩੫ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
Ὃς γὰρ ἂν θέλῃ τὴν ψυχὴν αὐτοῦ σῶσαι, ἀπολέσει αὐτήν· ὃς δ᾽ ἂν ἀπολέσῃ τὴν ἑαυτοῦ ψυχὴν ἕνεκεν ἐμοῦ καὶ τοῦ εὐαγγελίου, οὗτος σώσει αὐτήν.
36 ੩੬ ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
Τί γὰρ ὠφελήσει ἄνθρωπον, ἐὰν κερδήσῃ τὸν κόσμον ὅλον, καὶ ζημιωθῇ τὴν ψυχὴν αὐτοῦ;
37 ੩੭ ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
Ἢ τί δώσει ἄνθρωπος ἀντάλλαγμα τῆς ψυχῆς αὐτοῦ;
38 ੩੮ ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।
Ὃς γὰρ ἐὰν ἐπαισχυνθῇ με καὶ τοὺς ἐμοὺς λόγους ἐν τῇ γενεᾷ ταύτῃ τῇ μοιχαλίδι καὶ ἁμαρτωλῷ, καὶ ὁ υἱὸς τοῦ ἀνθρώπου ἐπαισχυνθήσεται αὐτόν, ὅταν ἔλθῃ ἐν τῇ δόξῃ τοῦ πατρὸς αὐτοῦ μετὰ τῶν ἀγγέλων τῶν ἁγίων.